Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਹੋਲਾ ਮੁਹੱਲਾ ਦੀਆਂ ਵਧਾਈਆਂ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Hola Mohalla, Takht Sri Kesgarh Sahib, Sri Anandpur Sahib

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 14 Mar 2025

Last updated on: Mar 14, 2025, 17:25 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਹੋਲਾ ਮੁਹੱਲਾ ਦੇ ਤਿਉਹਾਰ 'ਤੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਾਨੂੰ ਸਾਰਿਆਂ ਨੂੰ ਪਵਿੱਤਰ 'ਹੋਲਾ ਮੁਹੱਲਾ' ਤਿਉਹਾਰ ਨਾਲ ਜੁੜੀ ਅਮੀਰ ਵਿਰਾਸਤ ਦੀ ਯਾਦ ਦਿਵਾਉਂਦਾ ਹੈ, ਜੋ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਚਾਰਧਾਰਾ ਅਤੇ ਸਿੱਖ ਸੰਗਤ ਵਿੱਚ ਚੜ੍ਹਦੀ ਕਲਾ ਦੀ ਭਾਵਨਾ ਭਰਨ ਦਾ ਪ੍ਰਤੀਕ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਹਾਨ ਸਿੱਖ ਗੁਰੂਆਂ ਵੱਲੋਂ ਦਿਖਾਏ ਰਸਤੇ 'ਤੇ ਚੱਲ ਕੇ ਮਨੁੱਖਤਾ ਪ੍ਰਤੀ ਜ਼ਿੰਮੇਵਾਰੀ ਅਤੇ ਸੇਵਾ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਪੰਜਾਬ, ਦੇਸ਼ ਦਾ ਇਕਲੌਤਾ ਸੂਬਾ ਹੈ ਜੋ 'ਸਮਾਜਵਾਦ ਅਤੇ ਧਰਮ ਨਿਰਪੱਖਤਾ' ਦੀ ਵੱਡੀ ਮਿਸਾਲ ਹੋਣ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰੇ ਦਾ ਪ੍ਰਤੀਕ ਹੈ।

ਮੁੱਖ ਮੰਤਰੀ ਨੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਇਹ ਉਮੀਦ ਪ੍ਰਗਟਾਈ ਕਿ ਸੂਬੇ ਵਿੱਚ ਹਰ ਦਿਨ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਹੋਰ ਮਜ਼ਬੂਤ ਹੁੰਦੀਆਂ ਰਹਿਣਗੀਆਂ। ਉਨ੍ਹਾਂ ਨੇ ਕਾਮਨਾ ਕੀਤੀ ਕਿ ਵਾਹਿਗੁਰੂ ਦੇ ਆਸ਼ੀਰਵਾਦ ਨਾਲ, ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰਦਾ ਰਹੇਗਾ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਿਉਹਾਰ ਵਿੱਚ ਹਿੱਸਾ ਲੈਣਾ ਉਨ੍ਹਾਂ ਲਈ ਇੱਕ ਇਲਾਹੀ ਅਨੁਭਵ ਹੈ ਜੋ ਆਮ ਤੌਰ 'ਤੇ ਪੰਜਾਬੀਆਂ ਅਤੇ ਖਾਸ ਕਰਕੇ ਸਿੱਖ ਭਾਈਚਾਰੇ ਦੀ ਜੰਗਜੂ ਭਾਵਨਾ ਦਾ ਪ੍ਰਤੀਕ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਵਿੱਤਰ ਅਸਥਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ  ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ, ਜਿਸਦੀ ਸਥਾਪਨਾ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਸੰਨ 1665 ਵਿੱਚ ਕੀਤੀ ਗਈ ਸੀ ਅਤੇ ਮਹਾਨ ਗੁਰੂ ਨੇ ਮਨੁੱਖੀ ਮਾਣ-ਸਨਮਾਨ ਅਤੇ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। 

ਉਨ੍ਹਾਂ ਅੱਗੇ ਕਿਹਾ ਕਿ ਇਹ ਪਵਿੱਤਰ ਅਸਥਾਨ ਖਾਲਸੇ ਦਾ ਜਨਮ ਸਥਾਨ ਵੀ ਹੈ ਕਿਉਂਕਿ 1699 ਵਿੱਚ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਦੇ ਇਤਿਹਾਸਕ ਦਿਨ ਇਸ ਪਵਿੱਤਰ ਧਰਤੀ 'ਤੇ ਖਾਲਸਾ ਪੰਥ ਦੀ ਨੀਂਹ ਰੱਖੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੇ ਹਮੇਸ਼ਾ ਪੰਜਾਬੀਆਂ ਨੂੰ ਜ਼ੁਲਮ, ਅੱਤਿਆਚਾਰ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦਿਆਂ ਫਿਰਕੂ ਸਦਭਾਵਨਾ ਅਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤਿਉਹਾਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਲੋਕਾਂ ਦੀ ਵੱਡੇ ਪੱਧਰ ‘ਤੇ ਸ਼ਮੂਲੀਅਤ ਦੇਖਣ ਨੂੰ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੂਰੀ ਨਿਮਰਤਾ ਅਤੇ ਉਤਸ਼ਾਹ ਨਾਲ ਹੋਲਾ ਮੁਹੱਲਾ ਮੌਕੇ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਲਈ ਆਉਣ ਵਾਲੇ ਸ਼ਰਧਾਲੂਆਂ ਲਈ ਵਿਸ਼ਵ ਪੱਧਰੀ ਅਤੇ ਠੋਸ ਬੰਦੋਬਸਤ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। 

ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਪਵਿੱਤਰ ਤਿਉਹਾਰ ਨੂੰ ਜਾਤ,ਰੰਗ,ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਅਤੇ ਆਪਸ ਵਿੱਚ ਰਲ-ਮਿਲ ਕੇ  ਉਤਸ਼ਾਹ ਨਾਲ ਮਨਾਉਣ ਦਾ ਸੱਦਾ ਦਿੱਤਾ ਤਾਂ ਜੋ ਧਰਮ ਨਿਰਪੱਖਤਾ ਅਤੇ ਧਾਰਮਿਕ ਸਹਿਣਸ਼ੀਲਤਾ ਦੇ ਸਿਧਾਂਤਾਂ ਨੂੰ ਕਾਇਮ ਰੱਖਦਿਆਂ ਹੋਰਨਾਂ ਲਈ ਮਿਸਾਲ ਕਾਇਮ ਕੀਤੀ ਜਾ ਸਕੇ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਪਵਿੱਤਰ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇੱਥੇ ਆਉਣ ਵਾਲੇ ਦਿਨਾਂ ਵਿੱਚ ਅਤਿ-ਆਧੁਨਿਕ ਮਲਟੀ ਸਪੈਸ਼ਲਿਟੀ ਹਸਪਤਾਲ ਤੇ ਸਟੇਡੀਅਮ ਦੀ ਉਸਾਰੀ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ। 

ਭਗਵੰਤ ਸਿੰਘ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਆਲੇ-ਦੁਆਲੇ ਦੇ ਖੇਤਰ ਨੂੰ ਇੱਕ ਪਸੰਦੀਦਾ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਵੀ ਐਲਾਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਮੁੰਡੀਆਂ ਅਤੇ ਹੋਰ ਮੌਜੂਦ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Hola Mohalla , Takht Sri Kesgarh Sahib , Sri Anandpur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD