Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਲੇਰਕੋਟਲਾ ਪੁਲਿਸ ਵੱਲੋਂ ਅਗਵਾ ਦਾ ਦੋਸ਼ੀ ਭੱਜਣ ਦੀ ਕੋਸ਼ਿਸ਼ ਵਿੱਚ ਜ਼ਖਮੀ

ਗੈਰ-ਕਾਨੂੰਨੀ ਹਥਿਆਰ ਬਰਾਮਦ

Crime News Punjab, Punjab Police, Police, Crime News, Malerkotla, Police, Malerkotla

Web Admin

Web Admin

5 Dariya News

ਮਲੇਰਕੋਟਲਾ , 14 Mar 2025

Last updated on: Mar 14, 2025, 17:38 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ 7 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਅਪਰਾਧ ਵਿੱਚ ਸ਼ਾਮਲ ਹਰਪ੍ਰੀਤ ਸਿੰਘ  ਮਲੇਰਕੋਟਲਾ ਪੁਲਿਸ ਵੱਲੋਂ ਜਵਾਬੀ ਗੋਲੀਬਾਰੀ ਦੌਰਾਨ ਉਸ ਵੇਲੇ ਜਖ਼ਮੀ ਹੋ ਗਿਆ, ਜਦੋਂ ਉਹ ਫਾਲੋ-ਅੱਪ ਆਪ੍ਰੇਸ਼ਨ ਦੌਰਾਨ ਪਿੰਡ ਸਲਾਰ ਨੇੜੇ ਹਥਿਆਰਾਂ ਦੀ ਬਰਾਮਦਗੀ ਲਈ ਲਿਜਾਣ ਸਮੇਂ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। 

ਇਹ ਜਾਣਕਾਰੀ ਅੱਜ ਇੱਥੇ ਮਲੇਰਕੋਟਲਾ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਗਗਨ ਅਜੀਤ ਸਿੰਘ ਨੇ ਦਿੱਤੀ। ਇਹ ਕਾਰਵਾਈ ਪਿੰਡ ਸੀਹਾਂ ਦੌਦ (ਖੰਨਾ) ਤੋਂ ਅਗਵਾ ਕੀਤੇ 7 ਸਾਲਾ ਬੱਚੇ ਭਵਕੀਰਤ ਸਿੰਘ ਨੂੰ ਪੰਜਾਬ ਪੁਲਿਸ ਵੱਲੋਂ 24 ਘੰਟਿਆਂ ਦੇ ਅੰਦਰ-ਅੰਦਰ ਸਫ਼ਲਤਾਪੂਰਵਕ ਛੁਡਾਉਣ ਤੋਂ ਇੱਕ ਦਿਨ ਬਾਅਦ ਸਾਹਮਣੇ ਆਈ ਹੈ। 

ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਦੋ ਦੋਸ਼ੀਆਂ ਜਿਨ੍ਹਾਂ ਦੀ ਪਛਾਣ ਅਮਰਗੜ੍ਹ ਦੇ ਪਿੰਡ ਬਾਠਨ ਦੇ ਹਰਪ੍ਰੀਤ ਸਿੰਘ (24) ਅਤੇ ਅਮਰਗੜ੍ਹ ਦੇ ਪਿੰਡ ਜਾਗੋਵਾਲ ਦੇ ਰਵੀ ਭਿੰਡਰ (21) ਵਜੋਂ ਹੋਈ ਹੈ,  ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਦੋਂ ਕਿ ਉਨ੍ਹਾਂ ਦਾ ਸਾਥੀ ਜਸਪ੍ਰੀਤ ਸਿੰਘ ਵਾਸੀ ਪਿੰਡ ਸੀਹਾਂ ਦੌਦ, ਜੋ ਪੁਲਿਸ ‘ਤੇ ਖੁੱਲ੍ਹੇਆਮ ਗੋਲੀਆਂ ਚਲਾ ਕੇ ਆਪਣੀ ਫਾਰਚੂਨਰ ਐਸਯੂਵੀ ‘ਚ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਨਾਭਾ ਰੋਡ 'ਤੇ ਪਿੰਡ ਮੰਡੌਰ ਵਿਖੇ ਜਵਾਬੀ ਪੁਲਿਸ ਕਾਰਵਾਈ ਵਿੱਚ ਮਾਰਿਆ ਗਿਆ।

ਇਸ ਕਾਰਵਾਈ ਦੀ ਸ਼ਲਾਘਾ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਸ ਆਪ੍ਰੇਸ਼ਨ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਲਈ 10-10 ਲੱਖ ਰੁਪਏ ਨਕਦ ਇਨਾਮ ਅਤੇ ਤਰੱਕੀਆਂ ਦਾ ਐਲਾਨ ਕੀਤਾ ਸੀ। ਜ਼ਿਕਰਯੋਗ ਹੈ ਕਿ ਇਹ ਕਾਰਵਾਈ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਦੀ ਸਮੁੱਚੀ ਨਿਗਰਾਨੀ ਹੇਠ ਖੰਨਾ, ਮਲੇਰਕੋਟਲਾ ਅਤੇ ਪਟਿਆਲਾ ਸਮੇਤ ਤਿੰਨ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਦੁਆਰਾ ਸਾਂਝੇ ਤੌਰ 'ਤੇ ਕੀਤੀ ਗਈ ਸੀ।

ਐਸਐਸਪੀ ਗਗਨ ਅਜੀਤ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ, ਐਸਪੀ ਜਾਂਚ ਮਾਲੇਰਕੋਟਲਾ ਵੈਭਵ ਸਹਿਗਲ ਦੀ ਨਿਗਰਾਨੀ ਹੇਠ ਸੀਆਈਏ ਇੰਚਾਰਜ ਹਰਜਿੰਦਰ ਸਿੰਘ ਅਤੇ ਐਸਐਚਓ ਸਾਈਬਰ ਕ੍ਰਾਈਮ ਮਨਜੋਤ ਸਿੰਘ ਦੀ ਅਗਵਾਈ ਵਿੱਚ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਸਨ।

ਐਸਐਸਪੀ ਨੇ ਕਿਹਾ ਕਿ ਫਾਲੋ-ਅੱਪ ਜਾਂਚ ਦੌਰਾਨ ਐਸਐਚਓ ਅਮਰਗੜ੍ਹ ਨੂੰ ਜਾਣਕਾਰੀ ਮਿਲੀ ਕਿ ਦੋਸ਼ੀ ਹਰਪ੍ਰੀਤ ਸਿੰਘ ਅਤੇ ਰਵੀ ਭਿੰਡਰ ਕੋਲ ਗੈਰ-ਕਾਨੂੰਨੀ ਹਥਿਆਰ ਹੋਣ ਦਾ ਸ਼ੱਕ ਹੈ, ਜਿਸ ਉਪਰੰਤ ਪੁਲਿਸ ਟੀਮਾਂ ਨੇ ਪਿੰਡ ਸਲਾਰ ਨੇੜਿਓਂ ਕਿਸੇ ਸਥਾਨ ਤੋਂ ਇਨ੍ਹਾਂ ਹਥਿਆਰਾਂ ਦੀ ਬਰਾਮਦਗੀ ਲਈ ਦੋਸ਼ੀ ਹਰਪ੍ਰੀਤ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ।

ਐਸਐਸਪੀ ਨੇ ਕਿਹਾ ਕਿ ਦੋਸ਼ੀ ਹਰਪ੍ਰੀਤ ਨੇ ਉਕਤ ਸਥਾਨ ਤੋਂ ਬਰਾਮਦ ਕੀਤੀ ਪਿਸਤੌਲ ਨਾਲ ਪੁਲਿਸ ਟੀਮ 'ਤੇ ਗੋਲੀਬਾਰੀ ਕਰਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਪੁਲਿਸ ਨੇ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ ਅਤੇ ਦੋਸ਼ੀ ਹਰਪ੍ਰੀਤ ਸਿੰਘ ਲੱਤ 'ਤੇ ਗੋਲੀ ਲੱਗਣ ਨਾਲ ਜਖ਼ਮੀ ਹੋ ਗਿਆ, ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਮਲੇਰਕੋਟਲਾ ਲਿਜਾਇਆ ਗਿਆ।

ਐਸਐਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਦੱਸੇ ਗਏ ਸਥਾਨ ਤੋਂ ਇੱਕ .32 ਬੋਰ ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਹਨ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 

Tags: Crime News Punjab , Punjab Police , Police , Crime News , Malerkotla , Police , Malerkotla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD