Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ : ਤਰੁਨਪ੍ਰੀਤ ਸਿੰਘ ਸੌਂਦ

ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਕੇਸਾਂ ਦੇ ਹੱਲ ਲਈ ਓ.ਟੀ.ਐਸ. ਸਕੀਮ ਸ਼ੁਰੂ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab, One Time Settlement, OTS, Punjab Small Industries Export Corporation, PSIEC

Web Admin

Web Admin

5 Dariya News

ਚੰਡੀਗੜ੍ਹ , 14 Mar 2025

Last updated on: Mar 14, 2025, 17:50 IST

ਪੰਜਾਬ ਦੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਡਿਫਾਲਟਰ ਪਲਾਟ ਧਾਰਕਾਂ ਤੋਂ ਜ਼ਮੀਨ ਦੀ ਵਧੀ ਹੋਈ ਕੀਮਤ ਅਤੇ ਮੂਲ ਲਾਗਤ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਬੇੜਾ ਨੀਤੀ (ਓ.ਟੀ.ਐਸ.) ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉਦਯੋਗਪਤੀਆਂ ਨੂੰ ਇਹ ਰਾਹਤ, ਜਿਸਦੀ ਲੰਬੇ ਸਮੇਂ ਤੋਂ ਉਡੀਕ ਸੀ, ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ, ਜਿਸ ਨਾਲ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਕੇਸਾਂ ਦਾ ਨਿਬੇੜਾ ਹੋਵੇਗਾ। 

ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ 3 ਮਾਰਚ, 2025 ਨੂੰ ਹੋਈ ਆਪਣੀ ਮੀਟਿੰਗ ਵਿੱਚ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ) ਲਾਗੂ ਕਰਨ 'ਤੇ ਵਿਚਾਰ ਕੀਤਾ ਸੀ ਅਤੇ 10 ਦਿਨਾਂ ਦੇ ਅੰਦਰ ਇਸਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਅਤੇ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਅਤੇ ਕਿਹਾ ਕਿ ਇਹ ਕਦਮ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ‘ਤੇ ਮੋਹਰ ਹੈ।

ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨੋਟੀਫਿਕੇਸ਼ਨ ਦੇ ਅਨੁਸਾਰ ਓ.ਟੀ.ਐਸ. ਸਕੀਮ ਸਿਰਫ਼ ਪਲਾਟ ਦੀ ਮੂਲ ਕੀਮਤ ਅਤੇ ਪਲਾਟ ਦੀ ਵਧੀ ਹੋਈ ਜ਼ਮੀਨ ਦੀ ਕੀਮਤ 'ਤੇ ਲਾਗੂ ਹੋਵੇਗੀ। ਇਸ ਸਕੀਮ ਦੇ ਤਹਿਤ ਜ਼ਮੀਨ ਦੀ ਵਧੀ ਹੋਈ ਕੀਮਤ ਅਤੇ ਪਲਾਟ ਦੀ ਮੂਲ ਕੀਮਤ ਦੇ ਬਕਾਏ ਦੀ ਵਸੂਲੀ ਦੰਡ ਵਿਆਜ਼ ‘ਤੇ 100 ਫੀਸਦ ਦੀ ਛੋਟ ਅਤੇ ਡਿਫਾਲਟ ਰਕਮ 'ਤੇ ਮਹਿਜ਼ 8 ਫੀਸਦ ਸਾਲਾਨਾ ਸਧਾਰਨ ਵਿਆਜ ਵਸੂਲ ਕੇ ਕੀਤੀ ਜਾਵੇਗੀ। 

ਸਕੀਮ ਤਹਿਤ ਮੂਲ ਰਕਮ ਕਿਸੇ ਵੀ ਤਰੀਕੇ ਨਾਲ ਮੁਆਫ਼ ਨਹੀਂ ਕੀਤੀ ਜਾਵੇਗੀ। ਇਸੇ ਤਰ੍ਹਾਂ ਇਹ ਸਕੀਮ ਸਿਰਫ਼ ਸਕੀਮ ਸਬੰਧੀ ਵਿਆਜ (ਜਿਵੇਂ ਵਸੂਲਣ ਯੋਗ ਹੋਵੇ) ਅਤੇ ਦੰਡ ਵਿਆਜ 'ਤੇ ਲਾਗੂ ਹੋਵੇਗੀ ਅਤੇ ਜ਼ਮੀਨ ਦੀ ਵਧੀ ਹੋਈ ਅਸਲ ਕੀਮਤ (ਪੀ.ਐਸ.ਆਈ.ਈ.ਸੀ. ਦੁਆਰਾ ਜ਼ਮੀਨ ਦੇ ਮਾਲਕਾਂ ਨੂੰ ਮਾਣਯੋਗ ਅਦਾਲਤ ਦੁਆਰਾ ਲਗਾਏ ਗਏ ਵਿਆਜ ਸਮੇਤ ਅਦਾ ਕੀਤੀ ਰਕਮ) ਕਿਸੇ ਵੀ ਤਰੀਕੇ ਨਾਲ ਮੁਆਫ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਡਿਫਾਲਟਰ ਪਲਾਟ ਧਾਰਕਾਂ/ਅਲਾਟੀਆਂ ਨੂੰ 31 ਦਸੰਬਰ 2025 ਨੂੰ ਜਾਂ ਇਸ ਤੋਂ ਪਹਿਲਾਂ ਆਪਣੇ ਬਕਾਏ ਦਾ ਭੁਗਤਾਨ ਕਰਨਾ ਹੋਵੇਗਾ। ਪਲਾਟ ਧਾਰਕ/ਅਲਾਟੀਆਂ ਜਿਨ੍ਹਾਂ ਦੀ ਅਲਾਟਮੈਂਟ ਪਹਿਲਾਂ ਹੀ ਰੱਦ ਹੋ ਚੁੱਕੀ ਹੈ, ਉਹ ਵੀ ਆਪਣੇ ਬਕਾਏ ਦਾ ਭੁਗਤਾਨ ਕਰਨ ਅਤੇ ਪਲਾਟ ਦੀ ਰੱਦ ਕੀਤੀ ਅਲਾਟਮੈਂਟ ਦੀ ਬਹਾਲੀ ਕਰਵਾ ਸਕਣਗੇ (ਰੱਦ ਕੀਤੇ/ਵਾਪਸ ਲਏ ਪਲਾਟਾਂ ਨੂੰ ਛੱਡ ਕੇ, ਜੋ ਖਾਲੀ ਪਏ ਹਨ ਜਾਂ ਜਿਨ੍ਹਾਂ ਨੂੰ ਦੁਬਾਰਾ ਅਲਾਟ ਕੀਤਾ ਗਿਆ ਹੈ)। 

ਅਲਾਟਮੈਂਟ ਦੀ ਬਹਾਲੀ ਲਈ ਹੋਰ ਲਾਗੂ ਬਕਾਏ ਜਿਵੇਂ ਜ਼ਮੀਨ ਦੀ ਵਧੀ ਹੋਈ ਕੀਮਤ, ਐਕਸਟੈਂਸ਼ਨ ਫੀਸ, ਹਰਜਾਨਾ, ਜੇਕਰ ਅਦਾਲਤ ਵਲੋਂ ਲਗਾਇਆ ਗਿਆ ਹੈ, ਆਦਿ ਵੀ ਅਦਾ ਕਰਨੇ ਹੋਣਗੇ। ਹਾਲਾਂਕਿ, ਰੱਦ ਕੀਤੇ ਪਲਾਟਾਂ ਦੀ ਬਹਾਲੀ ਦੀ ਇਜਾਜ਼ਤ ਤਾਂ ਹੀ ਦਿੱਤੀ ਜਾਵੇਗੀ ਜੇਕਰ ਅਲਾਟੀਆਂ ਦੁਆਰਾ ਇਸ ਸਬੰਧੀ ਕੀਤੀ ਗਈ ਅਪੀਲ ਨੂੰ ਜਾਂਚ ਕਮੇਟੀ ਦੁਆਰਾ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਓ.ਟੀ.ਐਸ. ਸਕੀਮ ਅਨੁਸਾਰ ਬਕਾਏ ਦੀ ਅਦਾਇਗੀ ਨਿਰਧਾਰਤ ਸਮੇਂ ਦੇ ਅੰਦਰ ਕੀਤੀ ਜਾਂਦੀ ਹੈ।

ਜੇਕਰ ਡਿਫਾਲਟਰ ਪਲਾਟ ਧਾਰਕ/ਅਲਾਟੀ ਇਸ ਓ.ਟੀ.ਐਸ. ਸਕੀਮ ਅਨੁਸਾਰ ਆਪਣੇ ਬਕਾਏ ਦਾ ਭੁਗਤਾਨ ਕਰਨ ਵਿੱਚ ਅਸਫਲ ਰਹਿੰਦੇ ਹਨ ਤਾਂ ਇਹ ਬਕਾਏ ਸਬੰਧਤ ਅਲਾਟਮੈਂਟ ਦੇ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਵਸੂਲੇ ਜਾਣਗੇ । ਉਨ੍ਹਾਂ ਕਿਹਾ ਕਿ ਇਹ ਸਕੀਮ ਉਨ੍ਹਾਂ ਡਿਫਾਲਟਰ ਪਲਾਟ ਧਾਰਕਾਂ/ਅਲਾਟੀਆਂ 'ਤੇ ਲਾਗੂ ਹੋਵੇਗੀ ਜਿਨ੍ਹਾਂ ਦੀ ਅਸਲ ਅਲਾਟਮੈਂਟ 01.01.2020 ਨੂੰ ਜਾਂ ਇਸ ਤੋਂ ਪਹਿਲਾਂ ਜਾਰੀ ਕੀਤੀ ਗਈ ਸੀ।

ਇਹ ਸਕੀਮ ਪੀ.ਐਸ.ਆਈ.ਈ.ਸੀ. ਦੁਆਰਾ ਸੂਬੇ ਭਰ ਵਿੱਚ ਵਿਕਸਤ ਕੀਤੇ ਗਏ ਉਦਯੋਗਿਕ ਫੋਕਲ ਪੁਆਇੰਟਾਂ ‘ਚ ਮੌਜੂਦ ਸਾਰੇ ਉਦਯੋਗਿਕ ਪਲਾਟਾਂ/ਸ਼ੈੱਡਾਂ ਅਤੇ ਰਿਹਾਇਸ਼ੀ ਪਲਾਟਾਂ 'ਤੇ ਲਾਗੂ ਹੋਵੇਗੀ।

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab , One Time Settlement , OTS , Punjab Small Industries Export Corporation , PSIEC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD