Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਪੁਲਿਸ ਨੇ ਫਰੀਦਕੋਟ ਐਨਕਾਊਂਟਰ ਵਿੱਚ ਗੈਂਗਸਟਰ ਮਨਪ੍ਰੀਤ ਸਿੰਘ ਨੂੰ ਕੀਤਾ ਕਾਬੂ

ਹਥਿਆਰ ਜ਼ਬਤ ਕੀਤੇ ਗਏ

Crime News Punjab, Punjab Police, Police, Crime News, Faridkot Police, Faridkot, Manpreet Singh, Davinder Bambiha Gang, Faridkot Encounter, SSP Faridkot, Dr Pragya Jain

Web Admin

Web Admin

5 Dariya News

ਫਰੀਦਕੋਟ , 14 Mar 2025

Last updated on: Mar 14, 2025, 17:56 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਮੁਹਿੰਮ ਦੀ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਲਗਾਤਾਰ ਅਪਰਾਧਿਕ ਅਨਸਰਾ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਐਟੀ ਗੈਗਸਟਰ ਟਾਸਕ ਫੋਰਸ ਅਤੇ ਸੀ.ਆਈ.ਏ ਜੈਤੋ ਦੇ ਇੱਕ ਸਾਝੇ ਆਪਰੇਸ਼ਨ ਵਿੱਚ ਵਿਦੇਸ਼ੀ ਗੈਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਗ ਦੇ ਸ਼ੂਟਰ ਮਨਪ੍ਰੀਤ ਸਿੰਘ ਉਰਫ਼ ਮਨੀ ਪੁੱਤਰ ਗੁਰਵਿੰਦਰ ਸਿੰਘ ਵਾਸੀ ਪਿੰਡ ਤਲਵੰਡੀ ਭਾਨਗੇਰੀਆ, ਮੋਗਾ ਨੂੰ  ਪਿੰਡ ਘੁਗਿਆਣਾ ਤੋ ਸਾਦਿਕ ਨਜਦੀਕ ਮੁਠਭੇੜ ਤੋ ਬਾਅਦ ਕਾਬੂ ਕੀਤਾ ਗਿਆ। 

ਇਹ ਜਾਣਕਾਰੀ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦਿੱਤੀ। ਉਹਨਾਂ ਦੱਸਿਆ ਕਿ ਵਿਦੇਸ਼ੀ ਗੈਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਗ ਦੇ ਸ਼ੂਟਰ ਮਨਪ੍ਰੀਤ ਸਿੰਘ ਉਰਫ਼ ਮਨੀ ਜਿਸ ਉੱਪਰ ਕਤਲ ਅਤੇ ਅਸਲੇ ਐਕਟ ਤਹਿਤ ਮੁਕੱਦਮੇ ਦਰਜ ਰਜਿਸਟਰ ਹਨ, ਸੂਚਨਾ ਮਿਲੀ ਸੀ ਕਿ ਉਹ ਫਰੀਦਕੋਟ ਦੇ ਏਰੀਆਂ ਵਿੱਚ ਘੁੰਮ ਰਿਹਾ ਹੈ।

ਜਿਸ ਤੇ ਏ.ਜੀ.ਟੀ.ਐਫ ਅਤੇ ਸੀ.ਆਈ.ਏ ਜੈਤੋ ਵੱਲੋਂ ਪਿੰਡ ਘੁਗਿਆਣਆ ਤੋ ਸਾਦਿਕ ਰੋਡ ਤੇ ਨਾਕਾ ਲਗਾਇਆ ਹੋਇਆ ਸੀ,ਉਸ ਸਮੇ ਇਹ ਦੋਸ਼ੀ ਮੋਟਰਸਾਈਕਲ ਪਰ ਆਉਦਾ ਦਿਖਾਈ ਦਿੱਤਾ, ਜਿਸਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨਾਂ ਨੇ ਪੁਲਿਸ ਟੀਮ ਉੱਪਰ 02 ਫਾਇਰ ਕੀਤੇ ਜਿਸ ਦੌਰਾਨ ਇਸਦਾ ਮੋਟਰਸਾਈਕਲ ਵੀ ਡਿੱਗ ਪਿਆ। 

ਜਿਸ ਦੇ ਜਵਾਬ ਵਿੱਚ ਪੁਲਿਸ ਨੇ ਆਤਮਰੱਖਿਆ ਵਿੱਚ ਕਾਰਵਾਈ ਕਰਦਿਆ ਜਵਾਬੀ ਫਾਇਰਿੰਗ ਕੀਤੀ। ਜਿਸ ਵਿੱਚ ਇਹ ਮੁਲਜਮ ਜਖਮੀ ਹੋ ਗਿਆ। ਉਹਨਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਇਸ ਤੋ ਇੱਕ ਪਿਸਟਲ,.30 ਬੋਰ ਅਤੇ ਅਤੇ 04 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ, ਇਸ ਦੇ ਨਾਲ ਹੀ ਇਸ ਵੱਲੋ ਵਰਤਿਆ ਗਿਆ ਮੋਟਰਸਾਈਕਲ ਵੀ ਜਬਤ ਕੀਤਾ ਗਿਆ ਹੈ, ਜਿਸ ਉੱਪਰ ਸਵਾਰ ਹੋ ਕੇ ਆ ਰਿਹਾ ਸੀ।

ਮਨਪ੍ਰੀਤ ਸਿੰਘ ਉਰਫ਼ ਮਨੀ ਜੋ ਕਿ ਮਿਤੀ 19-02-2025 ਨੂੰ ਪਿੰਡ ਕਪੂਰਾ ਜ਼ਿਲ੍ਹਾ ਮੋਗਾ ਵਿਖੇ ਕਤਲ ਵਿੱਚ ਸ਼ਮੂਲੀਅਤ ਸੀ, ਜਿਸ ਸਬੰਧੀ ਮੁਕੱਦਮਾ ਨੰਬਰ 18 ਮਿਤੀ 20-02-2025 ਅ/ਧ 103, 109, 61 ਬੀ.ਐਨ.ਐਸ 25(6), 25(7), 25(8) ਅਸਲਾ ਐਕਟ ਥਾਣਾ ਮਹਿਣਾ ਜ਼ਿਲ੍ਹਾ ਮੋਗਾ ਦਰਜ ਕੀਤਾ ਗਿਆ ਸੀ ਅਤੇ ਇਸ ਦੇ ਨਾਲ ਹੀ ਇਹ ਵਿਅਕਤੀ ਮਿਤੀ 26-02-2025 ਨੂੰ ਰਾਜਾ ਢਾਬਾ ਜਗਰਾਓ ਵਿਖੇ ਹੋਈ ਗੋਲੀਬਾਰੀ ਵਿੱਚ ਵੀ ਸ਼ਾਮਲ ਸੀ, ਜਿਸ ਸਬੰਧੀ ਮੁਕੱਦਮਾ ਨੰਬਰ 41 ਮਿਤੀ 27-02-2025 ਅ/ਧ 125 ਬੀ.ਐਨ.ਐਸ 25 ਅਸਲਾ ਐਕਟ ਥਾਣਾ ਸਿਟੀ ਜਗਰਾਓ, ਜਿਲਾ ਲੁਧਿਆਣਾ ਦਰਜ ਰਜਿਸਟਰ ਕੀਤਾ ਗਿਆ ਸੀ।

ਐਸਐਸਪੀ ਡਾ.ਪ੍ਰੱਗਿਆਜੈਨ ਨੇ ਦੱਸਿਆ ਕਿ ਇਸ ਵਿਅਕਤੀ ਦਾ ਪਿਛੋਕੜ ਅਪਰਾਧਿਕ ਹੈ ਅਤੇ ਇਹ ਦਵਿੰਦਰ ਬੰਬੀਹਾ ਗੈਗ ਦਾ ਐਕਟਿਵ ਮੈਬਰ ਹੈ। ਇਸ ਦੇ ਖਿਲਾਫ ਪਹਿਲਾ ਹੀ ਹੇਠ ਲਿਖੇ ਮੁਕੱਦਮੇ ਦਰਜ ਰਜਿਸਟਰ ਹਨ।

1) ਮੁਕੱਦਮਾ ਨੰਬਰ 175 ਮਿਤੀ 13.10.2020 ਅ/ਧ 307, 364, 379B, 427, 506, 148, 149, 323 ਆਈ.ਪੀ.ਸੀ., 25, 27, 54, 59 ਅਸਲਾ ਐਕਟ ਥਾਣਾ ਸਿਟੀ ਸਾਊਥ ਮੋਗਾ, ਜਿਲਾ ਮੋਗਾ,ਪੰਜਾਬ।

2) ਮੁਕੱਦਮਾ ਨੰਬਰ 131 ਮਿਤੀ 24.12.2022 ਅ/ਧ 25 ਆਰਮਜ਼ ਐਕਟ, ਥਾਣਾ ਮਹਿਣਾ, ਜਿਲਾ. ਮੋਗਾ, ਪੰਜਾਬ।

3) ਮੁਕੱਦਮਾ ਨੰਬਰ 70 ਮਿਤੀ 10.09.2024 ਅਧੀਨ ਧਾਰਾ 25 ਆਰਮਜ਼ ਐਕਟ, ਥਾਣਾ ਮਹਿਣਾ, ਜਿਲਾ ਮੋਗਾ, ਪੰਜਾਬ।

4) ਮੁਕੱਦਮਾ ਨੰਬਰ 83 ਮਿਤੀ 11.10.2024 ਅਧੀਨ ਧਾਰਾ 15 ਆਰਮਜ਼ ਐਕਟ, ਥਾਣਾ ਮਹਿਣਾ, ਜਿਲਾ ਮੋਗਾ, ਪੰਜਾਬ।

5) ਮੁਕੱਦਮਾ ਨੰਬਰ 18 ਮਿਤੀ 20.02.2025 ਅਧੀਨ ਧਾਰਾ 103, 109, 61 ਬੀ.ਐਨ.ਐਸ, 25 (6), 25 (7), 25(8) ਅਸਲਾ ਐਕਟ, ਥਾਣਾ ਮਹਿਣਾ, ਜਿਲਾ ਮੋਗਾ, ਪੰਜਾਬ।

6) ਮੁਕੱਦਮਾ ਨੰਬਰ 41 ਮਿਤੀ. 27.02.2025 ਅਧੀਨ ਧਾਰਾ 125 BNS,  25 ਅਸਲਾ ਐਕਟ, ਥਾਣਾ ਸਿਟੀ ਜਗਰਾਉਂ, ਜ਼ਿਲ੍ਹਾ ਲੁਧਿਆਣਾ ਦਿਹਾਤੀ, ਪੰਜਾਬ।

 

Tags: Crime News Punjab , Punjab Police , Police , Crime News , Faridkot Police , Faridkot , Manpreet Singh , Davinder Bambiha Gang , Faridkot Encounter , SSP Faridkot , Dr Pragya Jain

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD