Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ

ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਕੁਝ ਮਰੀਜਾਂ ਦੀ ਵਿਗੜੀ ਸੀ ਸਿਹਤ, ਪਰ ਡਾਕਟਰਾਂ ਨੇ ਸਥਿਤੀ ਨੂੰ ਵਧੀਆ ਤਰੀਕੇ ਨਾਲ ਸੰਭਾਲਿਆ, ਕਿਸੇ ਮਰੀਜ਼ ਨੂੰ ਰੈਫਰ ਕਰਨ ਦੀ ਨਹੀਂ ਪਈ ਲੋੜ

Kumar Rahul, Principal Secretary, Health and Family Welfare Department, Sangrur, Punjab

Web Admin

Web Admin

5 Dariya News

ਸੰਗਰੂਰ , 14 Mar 2025

Last updated on: Mar 15, 2025, 11:20 IST

ਪੰਜਾਬ ਦੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਗਾਇਨੀ ਵਾਰਡ ਵਿੱਚ ਦਾਖਲ ਮਹਿਲਾ ਮਰੀਜਾਂ ਦੀ ਸਿਹਤ ਦਾ ਜ਼ਾਇਜਾ ਲਿਆ ਗਿਆ। ਉਨ੍ਹਾਂ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ ਉਤੇ ਮੌਜੂਦ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਮੀਡੀਆ ਦੇ ਰੂਬਰੂ ਹੁੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ 14 ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਾਰੇ ਹੀ ਸਿਹਤਯਾਬ ਹਨ। 

ਉਨ੍ਹਾਂ ਦੱਸਿਆ ਕਿ ਨਾਰਮਲ ਸਲਾਈਨ ਲਗਾਏ ਜਾਣ ਕਾਰਨ ਪਹਿਲਾਂ 3 ਮਰੀਜਾਂ ਨੂੰ ਸਿਹਤ ਸਬੰਧੀ ਕੁਝ ਦਿੱਕਤ ਪੇਸ਼ ਆਈ ਸੀ ਪਰ ਮੌਕੇ ਉੱਤੇ ਮੌਜੂਦ ਡਾਕਟਰਾਂ ਵੱਲੋਂ ਵਧੀਆ ਢੰਗ ਨਾਲ ਇਲਾਜ ਕੀਤਾ ਗਿਆ ਅਤੇ ਕਿਸੇ ਵੀ ਮਰੀਜ਼ ਨੂੰ ਰੈਫਰ ਕਰਨ ਦੀ ਲੋੜ ਨਹੀਂ ਪਈ। ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਇਸ ਬੈਚ ਨਾਲ ਸੰਬੰਧਿਤ ਨਾਰਮਲ ਸਲਾਈਨ ਦੀ ਵਰਤੋਂ ਕਰਨ ਉਤੇ ਪੰਜਾਬ ਦੇ ਸਾਰੇ ਹਸਪਤਾਲਾਂ ਵਿੱਚ ਪਾਬੰਦੀ ਲਗਾ ਦਿੱਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਡਰੱਗ ਇੰਸਪੈਕਟਰ ਵੱਲੋਂ ਇਸਦੇ ਨਮੂਨੇ ਲੈ ਕੇ ਜਾਂਚ ਲਈ ਲੈਬੋਰਟਰੀ ਵਿੱਚ ਭੇਜਿਆ ਜਾ ਰਿਹਾ ਹੈ ਜਿਸ ਦੇ ਨਤੀਜੇ ਅਗਲੇ ਦੋ ਤਿੰਨ ਦਿਨਾਂ ਵਿੱਚ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਨਮੂਨੇ ਅਯੋਗ ਪਾਏ ਗਏ ਤਾਂ ਸਬੰਧ ਸਪਲਾਇਰ/ਫਰਮ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲ ਸੰਗਰੂਰ ਵਿੱਚ ਹਰੇਕ ਤਰ੍ਹਾਂ ਦੀਆਂ ਸਰਵੋਤਮ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ।

ਇਸ ਮੌਕੇ ਉਨ੍ਹਾਂ ਨਾਲ ਏਡੀਸੀ ਵਿਕਾਸ ਹੀਰਾ, ਐਸ ਡੀ ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਿਵਲ ਸਰਜਨ ਡਾ. ਸੰਜੇ ਕਾਮਰਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਸੀਨੀਅਰ ਮੈਡੀਕਲ ਅਫਸਰ ਡਾ. ਬਲਜੀਤ ਸਿੰਘ ਵੀ ਹਾਜ਼ਰ ਸਨ।

 

Tags: Kumar Rahul , Principal Secretary , Health and Family Welfare Department , Sangrur , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD