Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਪੰਜਾਬ ਨੇ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਦੀਆਂ 42 ਛੋਟੀਆਂ ਗਲੀਆਂ ਨੂੰ ਵਿਸ਼ਵ ਪੱਧਰੀ ਸ਼ਹਿਰੀ ਥਾਂਵਾਂ ਵਿੱਚ ਬਦਲਣ ਲਈ 140 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ

ਪੰਜਾਬ ਦੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰ ਦੇ ਬਰਾਬਰ ਲਿਆਉਣ ‘ਤੇ ਕੇਂਦਰਤ 'ਆਪ' ਸਰਕਾਰ ਦੀ ਇਹ ਪਹਿਲਕਦਮੀ : ਹਰਪਾਲ ਸਿੰਘ ਚੀਮਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab Urban Development

Web Admin

Web Admin

5 Dariya News

ਚੰਡੀਗੜ੍ਹ , 15 Mar 2025

Last updated on: Mar 15, 2025, 16:42 IST

ਪੰਜਾਬ ਦੇ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਸੜਕਾਂ-ਗਲੀਆਂ ਵਿਕਸਤ ਕਰਨ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ। 

ਇਹ ਪਹਿਲਕਦਮੀ ਪੰਜਾਬ ਲਈ ਪਹਿਲੀ ਇਤਿਹਾਸਕ ਪਹਿਲ ਹੈ, ਜਿਸ ਦੇ ਸ਼ੁਰੂਆਤੀ ਪੜਾਅ ਵਿੱਚ ਤਿੰਨ ਵੱਡੇ ਸ਼ਹਿਰਾਂ-ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੀ ਚੋਣ ਕੀਤੀ ਗਈ ਹੈ। ਇਹ ਸ਼ਹਿਰ ਜਲਦੀ ਹੀ 140 ਕਰੋੜ ਰੁਪਏ ਤੋਂ ਵੱਧ ਦੇ ਇਸ ਪ੍ਰੋਜੈਕਟ ਤਹਿਤ ਆਪਣੀਆਂ 42 ਕਿਲੋਮੀਟਰ ਲੰਬੀਆਂ ਪ੍ਰਮੁੱਖ ਸੜਕਾਂ-ਗਲੀਆਂ ਨੂੰ ਡਿਜ਼ਾਈਨ ਕੀਤੇ ਗਏ ਸ਼ਹਿਰੀ ਸਥਾਨਾਂ ਵਿੱਚ ਬਦਲਣ ਦੀ ਗਵਾਹੀ ਭਰਨਗੇ।

ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਪ੍ਰਾਜੈਕਟ ਦੀ ਕਾਮਯਾਬੀ 'ਤੇ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਇਸ ਦੇ ਨਤੀਜਿਆਂ ਅਤੇ ਲੋਕਾਂ ਤੋਂ ਪ੍ਰਾਪਤ ਫੀਡਬੈਕ ਦੇ ਆਧਾਰ 'ਤੇ ਇਸ ਪ੍ਰੋਜੈਕਟ ਨੂੰ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਚਾਰ ਮੁੱਖ ਗਤੀਵਿਧੀਆਂ ਦੀ ਰੂਪਰੇਖਾ ਉਲੀਕੀ ਗਈ ਹੈ ਜੋ ਸ਼ਹਿਰ ਦੀਆਂ ਸੜਕਾਂ ਦੀ ਦਿੱਖ ਨੂੰ ਮੁੜ ਪਰਿਭਾਸ਼ਿਤ ਕਰਨਗੀਆਂ। ਉਨ੍ਹਾਂ ਕਿਹਾ ਕਿ ਟਰੈਫਿਕ ਦੀਆਂ ਰੁਕਾਵਟਾਂ ਨੂੰ ਦੂਰ ਕਰਨ, ਸੜਕ ਦੀ ਇਕਸਾਰ ਚੌੜਾਈ ਨੂੰ ਯਕੀਨੀ ਬਣਾਉਣ ਅਤੇ ਵਾਰ-ਵਾਰ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਡਰੇਨੇਜ ਸਿਸਟਮ ਨੂੰ ਦਰੁਸਤ ਕਰਦਿਆਂ ਸੜਕਾਂ ਨੂੰ ਵਿਆਪਕ ਰੂਪ ਨਾਲ ਡਿਜ਼ਾਇਨ ਕੀਤਾ ਜਾਵੇਗਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਧੂੜ ਪ੍ਰਦੂਸ਼ਣ ਨੂੰ ਰੋਕਣ ਲਈ ਲੈਂਡਸਕੇਪਿੰਗ ਰਾਹੀਂ ਆਕਰਸ਼ਕ ਫੁੱਟਪਾਥਾਂ ਦਾ ਨਿਰਮਾਣ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਟਰੀਟ ਲਾਈਟਾਂ, ਬੱਸ ਸਟੈਂਡਾਂ ਅਤੇ ਵਾਟਰ ਸਪਲਾਈ ਲਾਈਨਾਂ ਵਰਗੀਆਂ ਸੇਵਾਵਾਂ ਨੂੰ ਆਵਾਜਾਈ ਅਤੇ ਕਾਰਜਕੁਸ਼ਲਤਾ ਨੂੰ ਬਿਹਤਰ ਬਣਾਉਣ ਲਈ ਦੁਬਾਰਾ ਬਣਾਇਆ ਜਾਵੇਗਾ। 

ਵਿੱਤ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਵਿੱਚ ਜਵਾਬਦੇਹੀ ਅਤੇ ਲੰਬੇ ਸਮੇਂ ਦੀ ਗੁਣਵੱਤਾ ਨੂੰ ਯਕੀਨੀ ਬਨਾਉਣ ਲਈ ਵਿਲੱਖਣ ਤੌਰ 'ਤੇ ਇੱਕ ਮਜਬੂਤ ਰੱਖ-ਰਖਾਅ ਯੋਜਨਾ ਸ਼ਾਮਲ ਕੀਤੀ ਗਈ ਹੈ ਜਿਸ ਤਹਿਤ ਸੜਕਾਂ ਦਾ ਵਿਕਾਸ ਕਰਨ ਵਾਲੇ ਠੇਕੇਦਾਰ ਅਗਲੇ ਦਸ ਸਾਲਾਂ ਲਈ ਸਬੰਧਤ ਪ੍ਰੋਜੈਕਟ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣਗੇ।

ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਤਿੰਨ ਵੱਖ-ਵੱਖ ਪੜਾਵਾਂ ਵਿੱਚ ਸ਼ੁਰੂ ਹੋਵੇਗੀ। ਪਹਿਲਾ ਪੜਾਅ ਡਿਜ਼ਾਇਨ 'ਤੇ ਕੇਂਦਰਤ ਹੋਵੇਗਾ ਜਿਸ ਤਹਿਤ ਚੋਟੀ ਦੇ ਸ਼ਹਿਰੀ ਯੋਜਨਾਕਾਰਾਂ ਅਤੇ ਕੌਮਾਂਤਰੀ ਮਾਹਰਾਂ ਵੱਲੋਂ ਚਾਰ ਮਹੀਨਿਆਂ ਦੀ ਮਿਆਦ ਵਿੱਚ ਵਿਸਤ੍ਰਿਤ ਖਾਕਾ ਤਿਆਰ ਕਰਨਾ ਸ਼ਾਮਿਲ ਹੈ। 

ਦੂਜੇ ਪੜਾਅ ਵਿੱਚ ਅੱਠ ਮਹੀਨਿਆਂ ਦੀ ਉਸਾਰੀ ਦੀ ਮਿਆਦ ਸ਼ਾਮਲ ਹੈ, ਜਿਸ ਦੌਰਾਨ ਪ੍ਰਮੁੱਖ ਨਿਰਮਾਣ ਏਜੰਸੀਆਂ ਕੌਮਾਂਤਰੀ ਮਾਪਦੰਡਾਂ ਦੇ ਅਨੁਸਾਰ ਇਹਨਾਂ ਡਿਜ਼ਾਈਨਾਂ ਨੂੰ ਅਮਲੀ ਰੂਪ ਦੇਣਗੀਆਂ। ਉਨ੍ਹਾਂ ਕਿਹਾ ਕਿ ਆਖ਼ਰੀ ਪੜਾਅ ਆਧੁਨਿਕ ਸਾਜ਼ੋ-ਸਾਮਾਨ ਦੀ ਵਰਤੋਂ ਨਾਲ ਨਿਯਮਤ ਮਸ਼ੀਨੀ ਸਫਾਈ ਦੇ ਨਾਲ, ਨਿਰਮਾਣ ਏਜੰਸੀਆਂ ਤੋਂ ਇੱਕ ਦਹਾਕੇ-ਲੰਬੇ ਰੱਖ-ਰਖਾਅ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਂਦਾ ਹੈ।

ਇਸ ਪ੍ਰੋਜੈਕਟ ਲਈ ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੀਆਂ ਸੜਕਾਂ ਨੂੰ ਦੀ ਚੋਣ ਬਹੁਤ ਧਿਆਨ ਨਾਲ ਕੀਤੀ ਗਈ ਹੈ। ਅੰਮ੍ਰਿਤਸਰ ਵਿੱਚ ਮਜੀਠਾ ਰੋਡ (ਫੋਰ ਐਸ ਚੌਂਕ ਤੋਂ ਗੁਰੂ ਨਾਨਕ ਹਸਪਤਾਲ ਤੱਕ)-3 ਕਿ.ਮੀ, ਕੋਰਟ ਰੋਡ (ਰਿਆਲਟੋ ਚੌਕ ਤੋਂ ਕੁਈਨਜ਼ ਰੋਡ)-1 ਕਿਲੋਮੀਟਰ, ਹਾਲ ਗੇਟ ਦੇ ਬਾਹਰ ਸ਼ੁਭਮ ਰੋਡ (ਸਰਕੂਲਰ ਰੋਡ ਜੋ ਸਾਰੇ ਗੇਟਾਂ ਨੂੰ ਜੋੜਦੀ ਹੈ)-7 ਕਿ.ਮੀ., ਅੰਮ੍ਰਿਤਸਰ ਛਾਉਣੀ ਰੋਡ (ਕੈਂਟ ਚੌਕ ਤੋਂ ਕਚਹਿਰੀ ਚੌਕ ਤੋਂ ਰਤਨ ਸਿੰਘ ਚੌਕ ਤੱਕ)-1.5 ਕਿ.ਮੀ., ਰੇਸ ਕੋਰਸ ਰੋਡ (ਦਸੌਂਦਾ ਸਿੰਘ ਰੋਡ ਤੋਂ ਲਾਰੈਂਸ ਰੋਡ ਤੋਂ ਕੂਪਰ ਰੋਡ -3 ਕਿਲੋਮੀਟਰ, ਗੋਲਬਾਗ ਰੋਡ (ਹਾਥੀ ਗੇਟ ਚੌਕ ਤੋਂ ਭਗਵਾਨ ਪਰਸ਼ੂਰਾਮ ਚੌਕ ਤੋਂ ਕੁਸ਼ਤੀ ਸਟੇਡੀਅਮ ਤੋਂ ਹਾਲ ਗੇਟ ਤੱਕ) - 1.5 ਕਿ.ਮੀ., ਅਤੇ ਜੀ.ਟੀ. ਰੋਡ (ਭੰਡਾਰੀ ਤੋਂ ਹਾਲ ਗੇਟ ਤੱਕ)- 0.5 ਕਿ.ਮੀ ਸਮੇਤ ਕੁੱਲ 17.5 ਕਿਲੋਮੀਟਰ ਲੰਬੀਆਂ 7 ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।

ਲੁਧਿਆਣਾ ਦਾ ਪ੍ਰੋਜੈਕਟ 12.4 ਕਿਲੋਮੀਟਰ ਦਾ ਹੋਵੇਗਾ, ਜਿਸ ਵਿੱਚ ਪੁਰਾਣੀ ਜੀ.ਟੀ ਰੋਡ (ਸ਼ੇਰਪੁਰ ਚੌਕ ਤੋਂ ਜਗਰਾਓਂ ਪੁਲ) - 6.5 ਕਿਲੋਮੀਟਰ, ਚੌੜਾ ਬਾਜ਼ਾਰ - ਕਲਾਕ ਟਾਵਰ ਤੋਂ ਸ਼ੁਰੂ ਹੋ ਕੇ - 1.7 ਕਿਲੋਮੀਟਰ, ਅਤੇ ਘੁਮਾਰ ਮੰਡੀ ਰੋਡ (ਫੁਹਾਰਾ ਚੌਕ ਤੋਂ ਆਰਤੀ ਸਿਨੇਮਾ ਤੱਕ 4 ਕਿਲੋਮੀਟਰ) ਵਰਗੀਆਂ ਸੜਕਾਂ ਸ਼ਾਮਲ ਹਨ।

ਜਲੰਧਰ ਦੀਆਂ 12.3 ਕਿਲੋਮੀਟਰ ਲੰਬੀਆਂ ਸੜਕਾਂ, ਜਿੰਨ੍ਹਾਂ ਵਿੱਚ ਐਚ.ਐਮ.ਵੀ. ਰੋਡ (ਮਕਸੂਦਾਂ ਚੌਂਕ ਤੋਂ ਜੇਲ੍ਹ ਚੌਂਕ) – 3.4 ਕਿਲੋਮੀਟਰ, ਆਦਰਸ਼ ਨਗਰ ਰੋਡ ਅਤੇ ਟਾਂਡਾ ਰੋਡ (ਜੇਲ੍ਹ ਚੌਂਕ ਤੋਂ ਪਠਾਨਕੋਟ ਰੋਡ ਵਾਇਆ ਪੁਰਾਣਾ ਸ਼ਹਿਰ) – 1.4 ਕਿਲੋਮੀਟਰ, ਪਠਾਨਕੋਟ ਰੋਡ (ਪੁਰਾਣੀ ਸਬਜ਼ੀ ਮੰਡੀ ਚੌਂਕ ਤੋਂ ਪਠਾਨਕੋਟ ਚੌਂਕ)-2.3 ਕਿਲੋਮੀਟੀਰ, ਮਾਡਲ ਟਾਊਨ ਮੇਨ ਰੋਡ (ਗੁਰੂ ਅਮਰਦਾਸ ਚੌਕ ਤੋਂ ਮਾਡਲ ਟਾਊਨ ਟੀ-ਜੰਕਸ਼ਨ ਚੌਕ ਅਤੇ ਚੁਨਮੁਨ ਚੌਕ ਤੋਂ ਮਾਡਲ ਟਾਊਨ ਟੀ-ਜੰਕਸ਼ਨ ਚੌਕ, ਮਾਡਲ ਟਾਊਨ ਟੀ-ਜੰਕਸ਼ਨ ਤੋਂ ਸ਼ਿਵਾਨੀ ਪਾਰਕ ਐਗਜ਼ਿਟ) – 2 ਕਿਲੋਮੀਟਰ, ਅਤੇ ਨਕੋਦਰ-ਜਲੰਧਰ ਰੋਡ (ਵਡਾਲਾ ਚੌਕ ਤੋਂ ਨਕੋਦਰ ਚੌਕ) 3.2 ਕਿਲੋਮੀਟਰ ਸ਼ਾਮਿਲ ਹਨ ਦਾ ਕਾਇਆਕਲਪ ਕੀਤਾ ਜਾਵੇਗਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਦੇਸ਼ਾਂ ਵਿੱਚ ਜਾਣ ਵਾਲੇ ਪੰਜਾਬੀਆਂ ਵੱਲੋਂ ਉਥੇ ਵਿਉਂਤਬੱਧ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਪੰਜਾਬ ਦੀਆਂ ਸੜਕਾਂ ਦੀ ਮੌਜੂਦਾ ਸਥਿਤੀ ਵਿੱਚ ਜਮੀਨ-ਆਸਮਾਨ ਦੇ ਫਰਕ ਦੀ ਗਵਾਹੀ ਭਰਨ ਦਾ ਜਿਕਰ ਕਰਦਿਆਂ ਕਿਹਾ ਕਿ ਵਿਸ਼ਵ ਪੱਧਰ ਦੇ ਵਧੀਆ ਇੰਜੀਨੀਅਰ ਅਤੇ ਆਰਕੀਟੈਕਟ ਹੋਣ ਦੇ ਬਾਵਜੂਦ ਪੰਜਾਬ ਅਜਿਹਾ ਸ਼ਹਿਰੀ ਢਾਂਚਾ ਮੁਹੱਈਆ ਕਰਵਾਉਣ ਵਿੱਚ ਪਛੜ ਗਿਆ। 

ਉਨ੍ਹਾਂ ਕਿਹਾ ਕਿ ਇਸ ਦਾ ਕਾਰਨ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਪਿਛਲੀਆਂ ਸੂਬਾ ਸਰਕਾਰਾਂ ਦੀ ਦੂਰਅੰਦੇਸ਼ੀ ਅਤੇ ਸਿਆਸੀ ਇਰਾਦੇ ਦੀ ਘਾਟ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਭਾਰਤ ਵਿੱਚ ਸ਼ਹਿਰੀ ਵਿਕਾਸ ਲਈ ਇੱਕ ਮਿਸਾਲ ਕਾਇਮ ਕਰੇਗੀ, ਜਿਸ ਨਾਲ ਨਾ ਸਿਰਫ਼ ਸ਼ਹਿਰਾਂ ਦੇ ਭੌਤਿਕ ਲੈਂਡਸਕੇਪ ਸਗੋਂ ਨਾਗਰਿਕਾਂ ਦੇ ਸ਼ਹਿਰੀ ਜੀਵਨ ਦੇ ਅਨੁਭਵ ਨੂੰ ਵੀ ਬਦਲਿਆ ਜਾਵੇਗਾ। 

ਉਨ੍ਹਾਂ ਕਿਹਾ ਕਿ ਉੱਤਮਤਾ, ਨਵੀਨਤਾ ਅਤੇ ਸਥਿਰਤਾ 'ਤੇ ਧਿਆਨ ਕੇਂਦਰਿਤ ਕਰਨ ਦੇ ਨਾਲ, ਇਹ ਪ੍ਰੋਜੈਕਟ ਪੰਜਾਬ ਦੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰੀ ਮਿਆਰਾਂ ਤੱਕ ਉੱਚਾ ਚੁੱਕਣ ਲਈ ਲੋੜੀਂਦੇ ਸੁਧਾਰ ਲਿਆਉਣ ਲਈ ਤਿਆਰ ਹੈ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Urban Development

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD