Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੁਲਵੰਤ ਸਿੰਘ ਪੰਡੋਰੀ ਨੇ ਸਰਕਾਰੀ ਹਾਈ ਸਕੂਲ ਨਾਈਵਾਲਾ ਨੂੰ ਸਾਢੇ 7 ਲੱਖ ਦਾ ਚੈੱਕ ਦਿੱਤਾ

ਬੈਸਟ ਹਾਈ ਸਕੂਲ ਐਵਾਰਡ ਲਈ ਚੁਣਿਆ ਗਿਆ ਹੈ ਸਕੂਲ

Kulwant Singh Pandori, Mehal Kalan, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮਹਿਲ ਕਲਾਂ , 15 Mar 2025

Last updated on: Mar 15, 2025, 17:24 IST

ਪੰਜਾਬ ਸਰਕਾਰ ਵੱਲੋਂ ਸਰਕਾਰੀ ਹਾਈ ਸਕੂਲ ਨਾਈਵਾਲਾ ਨੂੰ ਸਾਲ 2023-24 ਲਈ ਬਰਨਾਲਾ ਜ਼ਿਲ੍ਹੇ ਵਿੱਚੋਂ ਬੈਸਟ ਹਾਈ ਸਕੂਲ ਐਵਾਰਡ ਲਈ ਚੁਣਿਆ ਗਿਆ ਹੈ। ਇਸ ਐਵਾਰਡ ਵਿੱਚ ਪੰਜਾਬ ਸਰਕਾਰ ਵੱਲੋਂ ਸਕੂਲ ਨੂੰ ਇਨਾਮੀ ਰਾਸ਼ੀ ਦੇ ਤੌਰ 'ਤੇ 7 ਲੱਖ 50 ਹਜ਼ਾਰ ਦਾ ਚੈੱਕ ਐਮ.ਐਲ.ਏ. ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ ਵੱਲੋਂ ਸਕੂਲ ਵਿੱਚ ਪਹੁੰਚ ਕੇ ਦਿੱਤਾ ਗਿਆ।    

ਇਸ ਮੌਕੇ ਸ. ਕੁਲਵੰਤ ਸਿੰਘ ਪੰਡੋਰੀ ਐਮ.ਐਲ.ਏ. ਮਹਿਲ ਕਲਾਂ ਨੇ ਇਸ ਪ੍ਰਾਪਤੀ ਲਈ ਹੈਡਮਾਸਟਰ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਅਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿੱਦਿਅਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਉਪਰਾਲੇ ਕਰਨ ਦੀ ਵਚਨਬੱਧਤਾ ਦੁਹਰਾਈ। ਸ਼੍ਰੀ ਰਾਜੇਸ਼ ਗੋਇਲ ਹੈਡਮਾਸਟਰ ਨੇ ਕਿਹਾ ਕਿ ਸਕੂਲ ਨੂੰ ਮਿਲਿਆ ਇਹ ਐਵਾਰਡ ਸਮੁੱਚੇ ਸਟਾਫ਼ ਦੀ ਮਿਹਨਤ ਦਾ ਨਤੀਜਾ ਹੈ। 

ਇਸ ਦੇ ਨਾਲ ਹੀ ਉਹਨਾਂ ਪਿੰਡ ਦੀ ਪੰਚਾਇਤ ਅਤੇ ਸਕੂਲ ਮਨੈਜਮੈਂਟ ਕਮੇਟੀ ਵੱਲੋਂ ਦਿੱਤੇ ਜਾਂਦੇ ਸਹਿਯੋਗ ਲਈ ਉਹਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਿਪਟੀ ਡੀ.ਈ.ਓ (ਸ) ਡਾ. ਬਰਜਿੰਦਰਪਾਲ ਸਿੰਘ ਨੇ ਪਿੰਡ ਵਾਸੀਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜਾਉਣ ਲਈ ਪ੍ਰੇਰਿਤ ਕੀਤਾ ਅਤੇ ਹੈਡਮਾਸਟਰ ਅਤੇ ਸਮੂਹ ਸਟਾਫ਼ ਨੂੰ ਬੈਸਟ ਹਾਈ ਸਕੂਲ ਦਾ ਐਵਾਰਡ ਮਿਲਣ 'ਤੇ ਖੁਸ਼ੀ ਜਤਾਈ। 

ਇਸ ਪ੍ਰੋਗਰਾਮ ਮੌਕੇ ਵੱਖ-ਵੱਖ ਸਖਸ਼ੀਅਤਾਂ, ਸਕੂਲ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ, ਪਿੰਡ ਦੇ ਪੰਚਾਇਤ ਮੈਂਬਰਾਂ ਅਤੇ ਸਕੂਲ ਸਟਾਫ਼ ਦਾ ਸਨਮਾਨ ਕੀਤਾ ਗਿਆ। ਸਕੂਲ ਹੈਡਮਾਸਟਰ ਅਤੇ ਸਮੂਹ ਸਟਾਫ਼ ਵੱਲੋਂ ਐਮ.ਐਲ.ਏ. ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਹਰੀਸ਼ ਕੁਮਾਰ ਹਿੰਦੀ ਮਾਸਟਰ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਪਿੰਡ ਦੇ ਸਰਪੰਚ ਗੁਰਮੁੱਖ ਸਿੰਘ ਲਾਲੀ ਅਤੇ ਸਾਬਕਾ ਸਰਪੰਚ ਜਤਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ। 

ਇਸ ਮੌਕੇ 'ਤੇ ਸੰਜੇ ਸਿੰਗਲਾ ਪ੍ਰਿੰਸੀਪਲ, ਹੈਡਮਾਸਟਰ ਹਰੀਸ਼ ਕੁਮਾਰ, ਕੰਪਿਊਟਰ ਅਧਿਆਪਕ ਮਹਿੰਦਰ ਲਾਲ, ਸੁਖਵਿੰਦਰ ਦਾਸ ਚੇਅਰਮੈਨ ਮਾਰਕਿਟ ਕਮੇਟੀ ਮਹਿਲ ਕਲਾਂ, ਹਰਮਰਨਜੀਤ ਸਿੰਘ, ਕੁਲਦੀਪ ਕੌਰ ਚੇਅਰਮੈਨ ਸਕੂਲ ਮਨੈਜਮੈਂਟ ਕਮੇਟੀ, ਅਮਰਜੀਤ ਸਿੰਘ ਸਰਪੰਚ ਪਿੰਡ ਕੈਰੇ, ਜਤਿੰਦਰ ਸਿੰਘ ਹੈਡਟੀਚਰ, ਸਮਾਜ ਸੇਵੀ ਅਮਰਜੀਤ ਸਿੰਘ, ਡਾ. ਲਖਵੀਰ ਸਿੰਘ ਪੀ.ਏ. ਐਮ.ਐਲ.ਏ. ਮਹਿਲ ਕਲਾਂ, ਬਿੰਦਰ ਸਿੰਘ ਹਾਜ਼ਰ ਸਨ।

 

Tags: Kulwant Singh Pandori , Mehal Kalan , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD