Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਪੰਜਾਬ ਪੁਲਿਸ ਨੇ ਨਾਂਦੇੜ ਕਤਲ ਕਾਂਡ ਵਿੱਚ 3 ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਪਾਕਿਸਤਾਨ ਸਥਿਤ ਬੀਕੇਆਈ ਅੱਤਵਾਦੀ ਰਿੰਦਾ ਨਾਲ ਸਬੰਧ ਹਨ

ਹਥਿਆਰ ਬਰਾਮਦ ਕੀਤੇ ਗਏ

Crime News Punjab, Punjab Police, Police, Crime News, SAS Nagar Police, Mohali Police, Nanded Murder Case, Harvinder Singh Rinda, State Special Operation Cell, SSOC, Babbar Khalsa International, BKI

5 Dariya News

5 Dariya News

5 Dariya News

ਐਸਏਐਸ ਨਗਰ , 15 Mar 2025

Last updated on: Mar 15, 2025, 18:02 IST

ਨਾਂਦੇੜ ਕਤਲ ਕੇਸ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਐਸਏਐਸ ਨਗਰ ਨੇ ਪਾਕਿਸਤਾਨ ਅਧਾਰਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਤਿੰਨ ਹੋਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਗਜੀਤ ਸਿੰਘ ਉਰਫ਼ ਜੱਗੀ ਅਤੇ ਸ਼ੁਭਮ ਖੇਲਬੁਡੇ ਦੋਵੇਂ ਵਾਸੀ ਨਾਂਦੇੜ, ਮਹਾਰਾਸ਼ਟਰ ਅਤੇ ਗੁਰਦੀਪ ਸਿੰਘ ਉਰਫ਼ ਦੀਪਾ ਵਾਸੀ ਰਾਏਪੁਰ, ਰੋਪੜ ਵਜੋਂ ਹੋਈ ਹੈ।

ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਦੋ ਹਥਿਆਰ, ਜਿਨ੍ਹਾਂ ਵਿੱਚ 15 ਕਾਰਤੂਸਾਂ ਸਮੇਤ ਇੱਕ 12 ਬੋਰ ਪੰਪ-ਐਕਸ਼ਨ ਬੰਦੂਕ ਅਤੇ ਅੱਠ ਕਾਰਤੂਸਾਂ ਸਮੇਤ ਇੱਕ .32 ਬੋਰ ਪਿਸਤੌਲ ਸ਼ਾਮਲ ਹੈ, ਵੀ ਬਰਾਮਦ ਕੀਤੇ ਹਨ। ਇਹ ਸਫ਼ਲਤਾ ਉਕਤ ਕੇਸ ਵਿੱਚ ਪਹਿਲਾਂ ਜਗਦੀਸ਼ ਸਿੰਘ ਉਰਫ਼ ਜੱਗਾ, ਸ਼ੁਭਦੀਪ ਸਿੰਘ ਉਰਫ਼ ਸ਼ੁਭ ਅਤੇ ਸਚਿਨਦੀਪ ਸਿੰਘ ਉਰਫ਼ ਸਚਿਨ ਦੀਆਂ ਗ੍ਰਿਫ਼ਤਾਰੀਆਂ ਤੋਂ ਬਾਅਦ ਮਿਲੀ ਹੈ। 

ਇਨ੍ਹਾਂ ਤਾਜ਼ਾ ਗ੍ਰਿਫ਼ਤਾਰੀਆਂ ਨਾਲ, ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ ਛੇ ਹੋ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਜਗਜੀਤ ਉਰਫ਼ ਜੱਗੀ ਨੇ ਨਾਂਦੇੜ ਕਤਲ ਕਾਂਡ, ਜਿਸਦੀ ਸਾਜ਼ਿਸ਼ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਉਰਫ਼ ਰਿੰਦਾ ਵੱਲੋਂ ਰਚੀ ਗਈ ਸੀ, ਵਿੱਚ ਸ਼ਾਮਲ ਸ਼ੂਟਰਾਂ ਲਈ ਲੌਜਿਸਟਿਕਸ ਸਹਾਇਤਾ, ਸੁਰੱਖਿਅਤ ਪਨਾਹਾਂ ਅਤੇ ਤਾਲਮੇਲ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। 

ਇਸ ਜਾਂਚ ਵਿੱਚ ਜੇਲ੍ਹ ‘ਚ ਬੰਦ ਗੈਂਗਸਟਰ ਦਿਲਪ੍ਰੀਤ ਉਰਫ਼ ਬਾਬਾ, ਜੋ ਰਿੰਦਾ ਦਾ ਪੁਰਾਣਾ ਸਾਥੀ ਹੈ, ਦੀ ਭੂਮਿਕਾ ਦਾ ਵੀ ਖੁਲਾਸਾ ਹੋਇਆ ਹੈ, ਜਿਸਨੇ ਪੰਜਾਬ ਵਿੱਚ ਮੁਲਜ਼ਮਾਂ ਲਈ ਸੁਰੱਖਿਅਤ ਪਨਾਹਗਾਹਾਂ ਦਾ ਪ੍ਰਬੰਧ ਕੀਤਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਕਾਰਕੁਨ ਜਗਜੀਤ ਉਰਫ਼ ਜੱਗੀ ਕਤਲ, ਕਤਲ ਦੀ ਕੋਸ਼ਿਸ਼, ਡਰਾਉਣ-ਧਮਕਾਉਣ ਅਤੇ ਜਬਰੀ ਵਸੂਲੀ ਲਈ ਨਾਲ ਸਬੰਧਤ ਮਾਮਲਿਆਂ ਵਿੱਚ ਲੋੜੀਂਦਾ ਸੀ, ਜਦੋਂ ਕਿ ਸ਼ੁਭਮ ਨਾਂਦੇੜ, ਮਹਾਰਾਸ਼ਟਰ ਵਿੱਚ ਡਰਾਉਣ-ਧਮਕਾਉਣ ਅਤੇ ਜਬਰੀ ਵਸੂਲੀ ਨਾਲ ਸਬੰਧਤ ਮਾਮਲਿਆਂ ਵਿੱਚ ਲੋੜੀਂਦਾ ਸੀ, ਜੋ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ ਆਇਆ ਸੀ। 

ਮੁਲਜ਼ਮ ਜੱਗੀ ਅਤੇ ਸ਼ੁਭਮ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਉਰਫ਼ ਰਿੰਦਾ ਦੇ ਨਿਰਦੇਸ਼ਾਂ 'ਤੇ ਨਾਂਦੇੜ ਵਿੱਚ ਆਪਣੇ ਹੋਰ ਕਾਰਕੁਨਾਂ ਲਈ ਹਥਿਆਰਾਂ ਦੀ ਖਰੀਦ, ਜਬਰੀ ਵਸੂਲੀ, ਲੌਜਿਸਟਿਕ ਸਹਾਇਤਾ ਅਤੇ ਪਨਾਹ ਸਮੇਤ ਵੱਖ-ਵੱਖ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਤਾਲਮੇਲ ਦੇਣ ਦੀਆਂ ਕਾਰਵਾਈਆਂ ਵਿੱਚ ਸਰਗਰਮੀ ਨਾਲ ਸ਼ਾਮਲ ਸਨ।

ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਤੀਜੇ ਵਿਅਕਤੀ ਗੁਰਦੀਪ ਉਰਫ਼ ਦੀਪਾ ਨੂੰ ਭਗੌੜੇ ਅਪਰਾਧੀਆਂ ਜੱਗੀ ਅਤੇ ਸ਼ੁਭਮ ਨੂੰ ਪਨਾਹ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਗੁਰਦੀਪ ਦੀਪਾ ਨੇ ਮੁਲਜ਼ਮਾਂ ਦੇ ਭੱਜਣ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਵਿੱਚ ਸਹਿਯੋਗ ਕਰਦਿਆਂ ਮਹੱਤਵਪੂਰਨ ਭੂਮਿਕਾ ਨਿਭਾਈ।

ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਐਸਏਐਸ ਨਗਰ ਡਾ. ਸਿਮਰਤ ਕੌਰ ਨੇ ਕਿਹਾ ਕਿ ਇਸ ਸਬੰਧੀ ਭਰੋਸੇਯੋਗ ਜਾਣਕਾਰੀ ਮਿਲਣ ਤੋਂ ਬਾਅਦ ਐਸਐਸਓਸੀ ਐਸਏਐਸ ਨਗਰ ਦੀ ਟੀਮ ਨੇ ਆਪ੍ਰੇਸ਼ਨ ਚਲਾਇਆ ਅਤੇ ਸ਼ੁਭਮ ਖੇਲਬੁਡੇ ਨੂੰ ਗੁਰਦੀਪ ਉਰਫ਼ ਦੀਪਾ ਦੇ ਨਾਲ ਸ੍ਰੀ ਆਨੰਦਪੁਰ ਸਾਹਿਬ ਤੋਂ ਗ੍ਰਿਫ਼ਤਾਰ ਕਰ ਲਿਆ ਜਿੱਥੇ ਉਹ ਮੁਲਜ਼ਮ ਦੀਪੇ ਦੀ ਮਾਲਕੀ ਵਾਲੇ ਰੇਤ ਕਰੱਸ਼ਰ ਵਿੱਚ ਪਨਾਹ ਲੈ ਰਿਹਾ ਸੀ। 

ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪ੍ਰਾਪਤ ਸੁਰਾਗਾਂ ਦੀ ਪੈਰਵੀ ਕਰਦਿਆਂ ਪੁਲਿਸ ਨੇ ਉਸੇ ਦਿਨ ਦੇਰ ਰਾਤ ਨੂੰ ਜ਼ਿਲ੍ਹਾ ਤਰਨਤਾਰਨ ਤੋਂ ਤੀਜੇ ਮੁਲਜ਼ਮ ਜਗਜੀਤ ਉਰਫ਼ ਜੱਗੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੌਰਾਨ ਪੁਲਿਸ ਨੇ ਸ਼ੁਭਮ ਤੋਂ ਇੱਕ .32 ਬੋਰ ਪਿਸਤੌਲ ਅਤੇ ਗੁਰਦੀਪ ਤੋਂ ਇੱਕ ਪੰਪ ਐਕਸ਼ਨ ਗੰਨ ਬਰਾਮਦ ਕੀਤੀ, ਜੋ ਕਿ ਪੰਜਾਬ ਅਤੇ ਹੋਰ ਖੇਤਰਾਂ ਵਿੱਚ ਗੈਰ-ਕਾਨੂੰਨੀ ਕਾਰਵਾਈਆਂ ਨੂੰ ਅੱਗੇ ਵਧਾਉਣ ਲਈ ਵਰਤੇ ਜਾਣੇ ਸਨ।

ਏਆਈਜੀ ਨੇ ਕਿਹਾ ਕਿ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਉਮੀਦ ਹੈ। ਇਸ ਸਬੰਧ  ਥਾਣਾ ਐਸਐਸਓਸੀ, ਐਸਏਐਸ ਨਗਰ ਵਿਖੇ ਅਸਲਾ ਐਕਟ ਦੀ ਧਾਰਾ 25(1) ਬੀ ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 249 ਤੇ 61(2) ਤਹਿਤ ਕੇਸ ਐਫਆਈਆਰ ਨੰਬਰ 1 ਮਿਤੀ 21.02.2025 ਪਹਿਲਾਂ ਹੀ ਦਰਜ ਹੈ।

 

Tags: Crime News Punjab , Punjab Police , Police , Crime News , SAS Nagar Police , Mohali Police , Nanded Murder Case , Harvinder Singh Rinda , State Special Operation Cell , SSOC , Babbar Khalsa International , BKI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD