Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ: ਬਲਬੀਰ ਸਿੰਘ ਦੇ ਮਾਤਾ ਨਮਿਤ ਪਾਠ ਦੇ ਭੋਗ ਮੌਕੇ ਵੱਖ-ਵੱਖ ਸ਼ਖਸ਼ੀਅਤਾਂ ਵੱਲੋਂ ਸ਼ਰਧਾਂਜਲੀ

ਡਾ: ਗੁਰਪ੍ਰੀਤ ਕੌਰ, ਮੁਨੀਸ਼ ਸਿਸੋਦੀਆ, ਅਮਨ ਅਰੋੜਾ ਅਤੇ ਕੁਲਤਾਰ ਸਿੰਘ ਸੰਧਵਾਂ ਸਮੇਤ ਮੰਤਰੀਆਂ ਤੇ ਵਿਧਾਇਕਾਂ ਨੇ ਕੀਤਾ ਦੁੱਖ ਸਾਂਝਾ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr Gurpreet Kaur,Aman Arora, Kultar Singh Sandhwan, Manish Sisodia

Web Admin

Web Admin

5 Dariya News

ਪਟਿਆਲਾ , 15 Mar 2025

Last updated on: Mar 15, 2025, 18:32 IST

ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਦੇ ਮਾਤਾ ਸਰਦਾਰਨੀ ਦਲਜੀਤ ਕੌਰ ਦੀ ਆਤਮਿਕ ਸ਼ਾਂਤੀ ਲਈ  ਇਤਿਹਾਸਕ ਗੁਰਦੁਆਰਾ ਸ਼੍ਰੀ ਮੋਤੀ ਬਾਗ ਸਾਹਿਬ ਵਿਖੇ ਰੱਖੇ ਗਏ ਪਾਠ ਦੇ ਭੋਗ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ: ਗੁਰਪ੍ਰੀਤ ਕੌਰ ਨੇ ਮੁੱਖ ਮੰਤਰੀ ਵੱਲੋਂ ਦੁੱਖ ਸਾਂਝਾ ਕੀਤਾ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਲਈ ਅੱਜ ਇਕ ਦੁਖ ਭਰਿਆ ਦਿਨ ਹੈ। 

ਉਹਨਾਂ ਕਿਹਾ ਕਿ ਮਾਤਾ ਦਲਜੀਤ ਕੌਰ ਜੀ ਬਹੁਤ ਮਾਣ ਮਹਿਸੂਸ ਕਰਦੇ ਹੋਣਗੇ ਕਿ ਉਹਨਾਂ ਦਾ ਪੁੱਤਰ ਸਿਹਤ ਮੰਤਰੀ ਵੱਜੋਂ ਆਪਣੀਆਂ ਸੇਵਾਵਾਂ ਨਿਭਾ ਰਿਹਾ ਹੈ ਅਤੇ ਪੰਜਾਬ ਦੀ ਸੇਵਾ ਕਰ ਰਿਹਾ ਹੈ । ਉਹਨਾਂ ਮਾਨ ਪਰਿਵਾਰ ਵੱਲੋਂ ਸ਼ਰਧਾ ਕੇ ਫੁੱਲ ਭੇਂਟ ਕੀਤੇ। ਇਸ ਮੌਕੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ  ਮੁਨੀਸ਼ ਸਿਸੋਦੀਆ ਨੇ ਆਮ ਆਦਮੀ ਪਾਰਟੀ ਵੱਲੋਂ ਸ਼ਰਧਾ ਸੁਮਨ ਭੇਂਟ ਕਰਦਿਆਂ ਕਿਹਾ ਕਿ ਮਾਤਾ ਜੀ ਨੇ ਆਪਣੀ ਕੁੱਖ ‘ਚੋਂ ਡਾ: ਬਲਬੀਰ ਵਰਗੇ ਪੁੱਤਰ ਨੂੰ ਜਨਮ ਦਿੱਤਾ ਜੋ  ਪੰਜਾਬ ਦੇ ਮਾਪਿਆਂ ਨੂੰ ਆਪਣੇ ਮਾਪੇ ਸਮਝ ਕੇ ਉਹਨਾਂ ਦੀ ਸੇਵਾ ਕਰ ਰਹੇ ਹਨ ਅਤੇ ਉਹਨਾਂ ਦੀ ਸਿਹਤ ਦਾ ਧਿਆਨ ਰੱਖ ਰਹੇ ਹਨ। 

ਇਸ ਉਪਰੰਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਆਣਾ ਸੀ , ਜੋ ਰੁਝੇਂਵੇ ਕਾਰਨ ਨਹੀ ਪਹੁੰਚ ਸਕੇ। ਉਹਨਾਂ ਨਿਜੀ ਤੌਰ ‘ਤੇ ਸਿਹਤ ਮੰਤਰੀ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ । ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਉਚੇਚੇ ਤੌਰ ‘ਤੇ ਪਰਿਵਾਰ ਨਾਲ  ਦੁੱਖ ਵੰਡਾਉਦਿਆਂ ਕਿਹਾ ਕਿ  ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਡਾ: ਬਲਬੀਰ ਸਿੰਘ ਨੇ ਸਿਹਤ ਮੰਤਰੀ ਵਜੋਂ ਪੰਜਾਬ ਦੀ ਵਾਗ ਡੋਰ ਨੂੰ ਸਾਂਭ ਕੇ ਰੱਖਿਆ ਹੈ। ਕਿਸਾਨ ਆਗ੍ਵੁ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨ ਯੂਨੀਅਨ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ. ਫ੍ਵੁਲਾ ਸਿੰਘ ਨੇ ਅਰਦਾਸ ਕੀਤੀ ਅਤੇ ਹੁਕਮਨਾਮਾ ਸਾਬਕਾ ਹੈਡਗ੍ਰੰਥੀ ਗਿਆਨੀ ਸੁਖਦੇਵ ਸਿੰਘ ਨੇ ਲਿਆ।

ਇਸ ਮੌਕੇ ਮੰਤਰੀ ਗੁਰਮੀਤ ਸਿੰਘ ਖੁਡੀਆਂ , ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ,  ਮੰਤਰੀ ਬਰਿੰਦਰ ਗੋਇਲ,ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ, ਐਮ ਐਲ ਏ ਅਜੀਤ ਪਾਲ ਸਿੰਘ ਕੋਹਲੀ ਐਮ ਐਲ ਏ ਚੇਤਨ ਸਿੰਘ ਜੌੜਾ ਮਾਜਰਾ ਐਮ ਐਲ ਏ  ਗੁਰਲਾਲ ਘਨੌਰ, ਡਾ: ਚਰਨਜੀਤ ਸਿੰਘ ਚੰਨੀ , ਹਰਚੰਦ ਸਿੰਘ ਬਰਸਟ , ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ , ਐਮ ਐਲ ਏ  ਜਸਵੰਤ ਸਿੰਘ ਗੱਜਣ ਮਾਜਰਾ, , ਐਮ ਐਲ ਏ ਜਮੀਲ ਉਰ ਰਹਿਮਾਨ, ਐਮ ਐਲ ਏ ਗੁਰਦੇਵ ਸਿੰਘ ਦੇਵ ਮਾਨ, ਐਮ ਐਲ ਏ ਕੁਲਜੀਤ ਸਿੰਘ ਰੰਧਾਵਾ, ਐਮ ਐਲ ਏ ਲਖਵੀਰ ਸਿੰਘ ਰਾਏ , ਐਮ ਐਲ ਏ ਨਰਿੰਦਰ ਕੌਰ ਭਰਾਜ, ਐਮ ਐਲ ਏ  ਦਲਜੀਤ ਸਿੰਘ ਗਰੇਵਾਲ, ਚੇਅਰਮੈਨ ਰਣਜੋਧ ਸਿੰਘ ਹੰਡਾਣਾ , ਸਿਹਤ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ,  ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਐਸ.ਐਸ.ਪੀ ਡਾ: ਨਾਨਕ ਸਿੰਘ , ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ , ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਸਹਾਇਕ ਕਮਿਸ਼ਨਰ ਰਿਚਾ ਗੋਇਲ, ਸੋਨੀਆ ਮਾਨ, ਪਦਮ ਸ੍ਰੀ ਜਗਜੀਤ ਸਿੰਘ ਦਰਦੀ ਅਤੇ ਕਰਨੈਲ ਸਿੰਘ ਪੰਜੌਲੀ  ਨੇ ਸ਼ਿਰਕਤ ਕੀਤੀ ।

ਇਸ ਮੌਕੇ ਬਲਤੇਜ ਪੰਨੂੰ, ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ , ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਤੇਜਿੰਦਰ ਮਹਿਤਾ ਸ਼ਹਿਰੀ ਪ੍ਰਧਾਨ, ਮੇਘ ਚੰਦ ਸ਼ੇਰ ਮਾਜਰਾ, ਜਰਨੈਲ ਸਿਘ ਮੰਨੂੰ, ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ , ਸਨੀ ਅਹਾਲੂਵਾਲੀਆ, ਚੇਅਰਮੈਨ ਸੁਰਿੰਦਰ ਸ਼ਰਮਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸੰਜੀਵ ਬਿੱਟੂ, ਜੈਯਾ ਇੰਦਰ ਕੌਰ , ਕਬੀਰ ਦਾਸ , ਵਿਸ਼ਨੂੰ ਸ਼ਰਮਾ, ਕਰਨੈਲ ਸਿੰਘ ਪੰਜੌਲੀ ਅਨਿਲ ਮਹਿਤਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰਿਸ਼ਤੇਦਾਰਾਂ, ਦੋਸਤਾਂ ਮਿੱਤਰਾਂ ਤੇ ਹੋਰ ਪਤਵੰਤੇ ਸੱਜਣਾਂ ਨੇ ਵੀ ਸ਼ਿਰਕਤ ਕੀਤੀ । 

ਅੰਤ ਵਿੱਚ ਪਰਿਵਾਰਿਕ ਮੈਂਬਰਾਂ ਡਾ: ਬਲਬੀਰ ਸਿੰਘ , ਡਾ: ਰੁਪਿੰਦਰ ਸੈਣੀ ਅਤੇ ਰਾਹੁਲ ਇੰਦਰ ਸਿੰਘ ਸੈਣੀ ਨੇ ਦੁੱਖ ਦੀ ਘੜੀ ਵਿੱਚ ਪਹੁੰਚੀਆਂ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ । 

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Gurpreet Kaur , Aman Arora , Kultar Singh Sandhwan , Manish Sisodia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD