Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਗਰਾਉਂ ਜਿਊਲਰੀ ਸ਼ਾਪ ਗੋਲੀਕਾਂਡ: ਪੰਜਾਬ ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਗ੍ਰਿਫ਼ਤਾਰ ਮੁਲਜ਼ਮ ਕ੍ਰਿਸ਼ਨ ਨੇ ਗੈਂਗਸਟਰ ਅਰਸ਼ ਡੱਲਾ ਦੇ ਨਿਰਦੇਸ਼ਾਂ 'ਤੇ ਜਿਊਲਰੀ ਸ਼ੌਪ ਦੇ ਮਾਲਕ ਨੂੰ ਡਰਾਉਣ-ਧਮਕਾਉਣ ਲਈ ਦੁਕਾਨ ਨੂੰ ਬਣਾਇਆ ਸੀ ਨਿਸ਼ਾਨਾ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Ludhiana Police, Ludhiana, Punjab Anti Gangster Task Force, AGTF

Web Admin

Web Admin

5 Dariya News

ਲੁਧਿਆਣਾ , 16 Mar 2025

Last updated on: Mar 17, 2025, 09:08 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਲੁਧਿਆਣਾ-ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜਗਰਾਉਂ ਦੇ ਲੱਡੂ ਲੇਖੇ ਵਾਲੇ ਜਿਊਲਰੀ ਸ਼ੋਅਰੂਮ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮ, ਜਿਸਦੀ ਪਛਾਣ ਫਿਰੋਜ਼ਪੁਰ ਦੇ ਜ਼ੀਰਾ ਦੀ ਬਸਤੀ ਮਨਸੀਆਂ ਵਾਲੀ ਦੇ ਕ੍ਰਿਸ਼ਨ ਵਜੋਂ ਹੋਈ ਹੈ, ਵਿਦੇਸ਼-ਅਧਾਰਤ ਗੈਂਗਸਟਰ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦਾ ਕਾਰਕੁਨ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਪਿਸਤੌਲ ਅਤੇ ਦੋ ਕਾਰਤੂਸ ਵੀ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ 5 ਮਾਰਚ, 2025 ਨੂੰ ਜਗਰਾਉਂ ਦੇ ਲੱਡੂ ਲੇਖੇ ਵਾਲੇ ਜਿਊਲਰੀ ਸ਼ੋਅਰੂਮ ਦੇ ਮਾਲਕ ਨੂੰ ਡਰਾਉਣ-ਧਮਕਾਉਣ ਲਈ ਉਸਦੀ ਦੁਕਾਨ 'ਤੇ ਦੋ ਬਾਈਕ ਸਵਾਰ ਵਿਅਕਤੀਆਂ ਨੇ ਗੋਲੀਆਂ ਚਲਾਈਆਂ ਸਨ ਅਤੇ ਦੁਕਾਨ ਦੇ ਮਾਲਕ ਨੂੰ ਫਿਰੌਤੀ ਲਈ ਗੈਂਗਸਟਰ ਅਰਸ਼ ਡੱਲਾ ਦਾ ਫੋਨ ਵੀ ਆਇਆ ਸੀ।

ਇਸ ਸਬੰਧ ਵਿੱਚ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 125 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਿਟੀ ਜਗਰਾਉਂ, ਲੁਧਿਆਣਾ ਦਿਹਾਤੀ ਵਿਖੇ ਐਫਆਈਆਰ ਨੰਬਰ 48, ਮਿਤੀ 05-03-2025 ਦਰਜ ਕੀਤੀ ਗਈ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਕ੍ਰਿਸ਼ਨ ਨੇ ਆਪਣੇ ਵਿਦੇਸ਼-ਅਧਾਰਤ ਹੈਂਡਲਰ ਅਰਸ਼ ਡੱਲਾ ਦੇ ਨਿਰਦੇਸ਼ਾਂ 'ਤੇ ਜਗਰਾਉਂ ਦੇ ਜਿਊਲਰੀ ਸ਼ੋਅਰੂਮ 'ਤੇ ਗੋਲੀਆਂ ਚਲਾਈਆਂ। 

ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਖੁਫੀਆ ਅਤੇ ਮਨੁੱਖੀ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਲੁਧਿਆਣਾ ਦਿਹਾਤੀ ਦੇ ਥਾਣਾ ਸਿੱਧਵਾਂ ਬੇਟ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡ ਸਦਰਪੁਰ ਦੇ ਖੇਤਰ ਵਿੱਚ ਦੋਸ਼ੀ ਕ੍ਰਿਸ਼ਨ ਦੀ ਮੌਜੂਦਗੀ ਦਾ ਪਤਾ ਲਗਾਇਆ।

ਏਆਈਜੀ ਸੰਦੀਪ ਗੋਇਲ ਅਤੇ ਡੀਐਸਪੀ ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਵਿੱਚ ਏਜੀਟੀਐਫ ਦੀਆਂ ਟੀਮਾਂ ਨੇ ਲੁਧਿਆਣਾ ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਜਦੋਂ ਸਦਰਪੁਰ ਪਿੰਡ ਵਿੱਚ ਦੋਸ਼ੀ ਕ੍ਰਿਸ਼ਨ ਨੂੰ ਘੇਰ ਲਿਆ ਤਾਂ ਉਸਨੇ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿੱਚ ਪੁਲਿਸ ਟੀਮ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਚਲਦਿਆਂ ਪੁਲਿਸ ਟੀਮਾਂ ਨੂੰ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕਰਨੀ ਪਈ।

ਏਡੀਜੀਪੀ ਨੇ ਅੱਗੇ ਦੱਸਿਆ ਕਿ ਕਿ ਗੋਲੀਬਾਰੀ ਦੌਰਾਨ ਦੋਸ਼ੀ ਕ੍ਰਿਸ਼ਨ ਦੀ ਸੱਜੀ ਲੱਤ ਵਿੱਚ ਗੋਲੀ ਲੱਗੀ, ਜਿਸ ਉਪਰੰਤ ਉਸਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਟੀਮਾਂ ਨੇ ਉਸਦੇ ਕਬਜ਼ੇ ਵਿੱਚੋਂ ਇੱਕ .32 ਬੋਰ ਪਿਸਤੌਲ ਬਰਾਮਦ ਕੀਤਾ ਹੈ।

ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਲੁਧਿਆਣਾ ਦਿਹਾਤੀ ਡਾ. ਅੰਕੁਰ ਗੁਪਤਾ ਨੇ ਕਿਹਾ ਕਿ ਇਸ ਸਬੰਧੀ ਲੁਧਿਆਣਾ ਦਿਹਾਤੀ ਦੇ ਸਿੱਧਵਾਂ ਬੇਟ ਪੁਲਿਸ ਸਟੇਸ਼ਨ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 109 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਇੱਕ ਤਾਜ਼ਾ ਐਫਆਈਆਰ ਨੰਬਰ 53, ਮਿਤੀ 16-03-2025 ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 

Tags: Crime News Punjab , Punjab Police , Police , Crime News , Ludhiana Police , Ludhiana , Punjab Anti Gangster Task Force , AGTF

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD