Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ

ਲਹਿਰਾ ਵਾਸੀਆਂ ਦੀ ਚਿਰਾਂ ਪੁਰਾਣੀ ਮੰਗ ਹੋਈ ਪੂਰੀ, ਲਹਿਰਾ ਤੋਂ ਹੁਸ਼ਿਆਰਪੁਰ ਅਤੇ ਮੂਨਕ ਤੋਂ ਖਨੌਰੀ ਲਈ ਬੱਸ ਸੇਵਾਵਾਂ ਦੀ ਸ਼ੁਰੂਆਤ

Barinder Kumar Goel, Barinder Kumar Goyal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Lehragaga, Sangrur

Web Admin

Web Admin

5 Dariya News

ਲਹਿਰਾ/ ਸੰਗਰੂਰ , 16 Mar 2025

Last updated on: Mar 17, 2025, 09:10 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਲਕਾ ਲਹਿਰਾ ਦੇ ਨਿਵਾਸੀਆਂ ਨੂੰ ਲਗਾਤਾਰ ਵੱਡੀਆਂ ਸੌਗਾਤਾਂ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਸ਼ਾਨਦਾਰ ਕਦਮ ਪੁੱਟਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਬੱਸ ਸਟੈਂਡ ਤੋਂ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਗੋਇਲ ਨੇ ਕਿਹਾ ਕਿ ਲਹਿਰਾ ਤੋਂ ਹੁਸ਼ਿਆਰਪੁਰ ਜਾਣ ਵਾਲੇ ਵਪਾਰੀਆਂ ਨੂੰ ਅਕਸਰ ਸਫਰ ਦੌਰਾਨ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਕਿਉਂ ਕਿ ਇਥੋਂ ਸਿੱਧੀ ਬੱਸ ਸਰਵਿਸ ਦੀ ਕੋਈ ਸੁਵਿਧਾ ਨਹੀਂ ਸੀ। 

ਉਹਨਾਂ ਕਿਹਾ ਕਿ ਹੁਣ ਰੋਜ਼ਾਨਾ ਸਵੇਰੇ 6.45 ਵਜੇ ਲਹਿਰਾ ਬੱਸ ਸਟੈਂਡ ਤੋਂ ਵਾਇਆ ਸੁਨਾਮ, ਸੰਗਰੂਰ, ਲੁਧਿਆਣਾ ਹੁੰਦੇ ਹੋਏ ਦੁਪਹਿਰ ਸਮੇਂ ਬੱਸ ਹੁਸ਼ਿਆਰਪੁਰ ਵਿਖੇ ਪੁੱਜੇਗੀ ਅਤੇ ਉਥੋਂ ਦੁਪਹਿਰ 2.37 ਵਜੇ ਲਹਿਰਾ ਲਈ ਰਵਾਨਾ ਹੋਵੇਗੀ। ਉਨ੍ਹਾਂ ਕਿਹਾ ਕਿ 422 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਵਾਲੀ ਇਸ ਬੱਸ ਨਾਲ ਯਾਤਰੀ ਵੱਡੀ ਰਾਹਤ ਮਹਿਸੂਸ ਕਰਨਗੇ।ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਦੂਜੀ ਬੱਸ ਸੇਵਾ ਮੂਨਕ ਤੋਂ ਖਨੌਰੀ ਦੇ ਯਾਤਰੀਆਂ ਨੂੰ ਸੇਵਾਵਾਂ ਪ੍ਰਦਾਨ ਕਰੇਗੀ । 

ਉਨ੍ਹਾਂ ਕਿਹਾ ਕਿ ਵਿਦਿਆਰਥੀ ਵਰਗ ਨੂੰ ਇਸ ਰੂਟ ਉਤੇ ਸਰਕਾਰੀ ਬੱਸ ਸੇਵਾ ਨਾ ਹੋਣ ਕਾਰਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਹੁਣ ਇਹ ਸਮੱਸਿਆ ਸਥਾਈ ਤੌਰ ਉੱਤੇ ਹੱਲ ਕਰ ਦਿੱਤੀ ਗਈ ਹੈ।ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿਹੜੇ ਪਿੰਡਾਂ ਵਿੱਚ ਬੱਸ ਸੇਵਾਵਾਂ ਸਮੇਤ ਲੋਕਾਂ ਦੀਆਂ ਹੋਰ ਮੰਗਾਂ ਦੀ ਅਣਦੇਖੀ ਕੀਤੀ ਸੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਨ੍ਹਾਂ ਸਾਰੇ ਪਿੰਡਾਂ ਵਿੱਚ ਵੀ ਵਿਕਾਸ ਕਾਰਜਾਂ ਦੀ ਹਨੇਰੀ ਲਿਆ ਦਿੱਤੀ ਹੈ ਅਤੇ ਅੱਜ ਪੰਜਾਬ ਦੇ ਹਰ ਪਿੰਡ ਤੇ ਸ਼ਹਿਰ ਵਿੱਚ ਵਿਕਾਸ ਕਾਰਜਾਂ ਪੱਖੋਂ ਕੋਈ ਕਮੀ ਨਹੀਂ ਹੈ।ਇਸ ਮੌਕੇ ਉਹਨਾਂ ਨਾਲ ਗੌਰਵ ਗੋਇਲ, ਮਾਰਕੀਟ ਕਮੇਟੀ ਚੇਅਰਮੈਨ ਸ਼ੀਸ਼ਪਾਲ ਆਨੰਦ, ਪੀ.ਏ ਰਾਕੇਸ਼ ਕੁਮਾਰ ਗੁਪਤਾ, ਰਮੇਸ਼ ਕੁਮਾਰ ਸੇਵਾ ਮੁਕਤ ਅਧਿਆਪਕ, ਰਾਕੇਸ਼ ਕੁਮਾਰ ਆੜ੍ਹਤੀ, ਨੰਦ ਲਾਲ, ਡਾ. ਸੇਠੀ ਵੀ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Lehragaga , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD