Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਅਨਮੋਲ ਗਗਨ ਮਾਨ ਨੇ 11.22 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 5 ਹਾਈ-ਲੈਵਲ ਪੁੱਲਾਂ ਦੀ ਉਸਾਰੀ ਦੀ ਕਰਵਾਈ ਸ਼ੁਰੂਆਤ

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਆਪਣੇ ਤਿੰਨ ਸਾਲ ਪੂਰੇ ਹੋਣ ’ਤੇ ਕਾਨੇ ਕਾ ਬਾੜਾ, ਟਾਂਡਾ-ਟਾਂਡੀ ਪਿੰਡਾਂ ਦੇ ਲੋਕਾਂ ਨੂੰ ਵੱਡਾ ਤੋਹਫ਼ਾ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Naya Gaon

Web Admin

Web Admin

5 Dariya News

ਨਵਾਂ ਗਾਉਂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 16 Mar 2025

Last updated on: Mar 17, 2025, 09:11 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਅੱਜ ਆਪਣੇ ਤਿੰਨ ਸਾਲ ਪੂਰੇ ਹੋਣ ’ਤੇ ਸ਼ਿਵਾਲਿਕ ਦੀਆਂ ਪਹਾੜੀਆਂ ਨਾਲ ਲੱਗਦੇ ਕਾਨੇ ਕਾ ਬਾੜਾ, ਟਾਂਡਾ-ਟਾਂਡੀ ਦੇ ਬਾਸ਼ਿੰਦਿਆਂ ਨੂੰ ਪਟਿਆਲਾ ਕੀ ਰਾਓ ਨਦੀ ’ਤੇ ਪੰਜ ਹਾਈ ਲੈਵਲ ਪੁਲਾਂ ਦੀ ਸ਼ੁਰੂਆਤ ਕਰਵਾ ਕੇ ਵੱਡਾ ਤੋਹਫ਼ਾ ਦਿੱਤਾ ਗਿਆ। ਐਮ ਐਲ ਏ ਅਨਮੋਲ ਗਗਨ ਮਾਨ ਨੇ ਅੱਜ ਇਸ 11.22 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਪੰਜ ਪੁੱਲ 10 ਮਹੀਨਿਆਂ ਦੇ ਰਿਕਾਰਡ ਸਮੇਂ ’ਚ ਮੁਕੰਮਲ ਕਰ ਕੇ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ। 

ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਅੱਜ ਪਹਿਲੀ ਵਾਰ ਇਸ ਇਲਾਕੇ ਦੇ ਲੋਕਾਂ ਨੂੰ ਉਨ੍ਹਾਂ ਦੀ ਵੱਡੀ ਤੇ ਚਿਰੋਕਣੀ ਮੰਗ ਪੂਰੀ ਹੋਣ ਦੀ ਆਸ ਬੱਝੀ ਹੈ, ਜਿਸ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤੀ ਗਈ ਪਹਿਲਕਦਮੀ ਸ਼ਲਾਘਾਯੋਗ ਹੈ।ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਇਸ ਇਲਾਕੇ ’ਚ ਆਪਣੀ ਚੋਣ ਦੌਰਾਨ ਵੋਟਾਂ ਮੰਗੀਆਂ ਸਨ ਤਾਂ ਉਸ ਮੌਕੇ ਲੋਕਾਂ ਦੀ ਇੱਕੋ ਮੰਗ ਸੀ ਕਿ ਇਸ ਇਲਾਕੇ ਦੇ ਪਛੜੇਪਣ ਨੂੰ ਦੂਰ ਕਰਨ ਲਈ ਨਵਾਂ ਗਾਉਂ ਤੋਂ ਕਾਨੇ ਕਾ ਬਾੜਾ ਅਤੇ ਟਾਂਡਾ-ਟਾਂਡੀ ਸੜ੍ਹਕ ’ਤੇ ਪਟਿਆਲਾ ਕੀ ਰਾਓ ਨਦੀ ’ਤੇ ਇਹ ਪੰਜ ਪੁੱਲ ਜ਼ਰੂਰ ਬਣਾਏ ਜਾਣ। 

ਉਨ੍ਹਾਂ ਕਿਹਾ ਕਿ ਬਾਰਸ਼ੀ ਮੌਸਮ ਦੌਰਾਨ ਜਦੋਂ ਪਟਿਆਲਾ ਕੀ ਰਾਓ ਨਦੀ ’ਚ ਪਾਣੀ ਦਾ ਵਹਾਅ ਤੇਜ਼ ਹੋ ਜਾਂਦਾ ਹੈ ਤਾਂ ਇਹ ਇਲਾਕਾ ਬਾਕੀ ਜ਼ਿਲ੍ਹੇ ਨਾਲੋਂ ਕੱਟਿਆ ਜਾਂਦਾ ਸੀ ਪਰੰਤੂ ਹੁਣ ਪੁੱਲ ਬਣਨ ਨਾਲ ਲੋਕਾਂ ਨੂੰ ਅਜਿਹੀ ਮੁਸ਼ਕਿਲ ਕਦੇ ਵੀ ਨਹੀਂ ਆਵੇਗੀ। ਇਹ ਪੰਜ ਪੁੱਲ ਸਵਾ ਕਿਲੋਮੀਟਰ ਦੇ ਨਦੀ ਦੇ ਵਹਾਅ ਦਰਮਿਆਨ ਵੱਖ-ਵੱਖ ਥਾਂਵਾਂ ’ਤੇ ਬਣਾਏ ਜਾ ਰਹੇ ਹਨ।

ਐਮ ਐਲ ਏ ਅਨਮੋਲ ਗਗਨ ਮਾਨ ਨੇ ਕਿਹਾ ਕਿ ਇਸ ਇਲਾਕੇ ’ਚ ਮੋਬਾਇਲ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਮੋਬਾਇਲ ਟਾਵਰ ਵੀ ਮਨਜੂਰ ਤਾਂ ਪਿਛਲੇ ਸਾਲ ਤੋਂ ਹੈ ਪਰ ਟਾਵਰ ਲਈ ਲੋੜੀਂਦੀ ਜਗ੍ਹਾ ਪੰਚਾਇਤ ਵੱਲੋਂ ਉਪਲਬਧ ਕਰਵਾਉਣ ’ਚ ਦੇਰੀ ਹੋਣ ਕਾਰਨ, ਇਹ ਟਾਵਰ ਵੀ ਹੁਣ ਜਲਦ ਸਥਾਪਿਤ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਇਸ ਇਲਾਕੇ ’ਚ ਦੂਰ-ਸੰਚਾਰ ਸੇਵਾਵਾਂ ਨੂੰ ਵੀ ਬਲ ਮਿਲੇਗਾ।

ਵਿਧਾਇਕ ਮਾਨ ਨੇ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅੱਜ ਤਿੰਨ ਸਾਲ ਪੂਰੇ ਹੋਣ ’ਤੇ ਆਖਿਆ ਕਿ ਸਰਕਾਰ ਦਾ ਤਿੰਨ ਸਾਲ ਦਾ ਕਾਰਜਕਾਲ ਬਨਾਮ ਪਿਛਲੇ ਸਮੇਂ ਦੀਆਂ ਸਰਕਾਰਾਂ ਦੇ 70 ਸਾਲਾਂ ਦੇ ਕਾਰਜ ਕਾਲ ਦਾ ਅੰਤਰ ਸਪੱਸ਼ਟ ਹੈ। ਇਸ ਛੋਟੇ ਜਿਹੇ ਕਾਰਜਕਾਲ ਦੌਰਾਨ ਹੀ ਸਾਰਾ ਧਿਆਨ ਲੋਕਾਂ ਦੀ ਭਲਾਈ ਨਾਲ ਸਬੰਧਤ ਯੋਜਨਾਵਾਂ ’ਤੇ ਦਿੱਤਾ ਗਿਆ। 

ਆਾਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ, 600 ਯੂਨਿਟ ਤੱਕ ਬਿੱਲ ਆਉਣ ’ਤੇ ਘਰੇਲੂ ਬਿਜਲੀ ਬਿੱਲ ਜ਼ੀਰੋ ਦੀ ਸਹੂਲਤ ਤੋਂ ਇਲਾਵਾ ਵੱਡੀ ਗਿਣਤੀ ’ਚ ਅਜਿਹੇ ਇਤਿਹਾਸਕ ਫ਼ੈਸਲੇ ਲਏ ਗਏ ਹਨ, ਜੋ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਹਿੱਤ ’ਚ ਜ਼ਰੂਰੀ ਸਨ।ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਬੜੇ ਹਾਂ-ਪੱਖੀ ਆਉਣੇ ਸ਼ੁਰੂ ਹੋ ਗਏ ਹਨ। ਇਹ ਮੁਹਿੰਮ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਦੇ ਖਾਤਮੇ ਦੀ ਸਰਕਾਰ ਦੀ ਪ੍ਰਤੀਬੱਧਤਾ ਦਾ ਪ੍ਰਮਾਣ ਹਨ। 

ਉਨ੍ਹਾਂ ਕਿਹਾ ਕਿ ਸਰਕਾਰ ਸਖ਼ਤੀ ਨਾਲ ਨਸ਼ਾ ਤਸਕਰਾਂ ’ਤੇ ਕਾਰਵਾਈ ਕਰ ਰਹੀ ਅਤੇ ਨਸ਼ਿਆਂ ’ਚ ਫ਼ਸੇ ਭੋਲੇ-ਭਾਲੇ ਨੌਜੁਆਨਾਂ ਨੂੰ ਇਸ ਹਨ੍ਹੇਰਭਰੀ ਜ਼ਿੰਦਗੀ ’ਚੋਂ ਕੱਢ ਕੇ ਉਨ੍ਹਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰ ਰਹੀ ਹੈ।ਐਮ ਐਲ ਏ ਨੇ ਵਿਰੋਧੀ ਧਿਰਾਂ ਦੇ ਕੂੜ ਪ੍ਰਚਾਰ ਦਾ ਕਰੜਾ ਜੁਆਬ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਸਰਕਾਰ ਲਈ ਵੱਡੀ ਚਣੌਤੀ ਸੀ, ਜਿਸ ਨੂੰ ਸਰਕਾਰ ਵੱਲੋਂ ਰੋਜ਼ਾਨਾ ਲੋਕ-ਪੱਖੀ ਫ਼ੈਸਲੇ ਲੈ ਕੇ ਅਤੇ ਆਮਦਨੀ ਦੇ ਸਰੋਤ ਪੈਦਾ ਕਰਕੇ ਸਰ ਕੀਤਾ ਜਾ ਰਿਹਾ ਹੈ। 

ਉਨ੍ਹਾਂ ਆਖਿਆ ਕਿ ਵਿਰੋਧੀ ਧਿਰਾਂ ਦਾ ਕੰਮ ਸਰਕਾਰ ਦੀ ਅਲੋਚਨਾ ਹੁੰਦਾ ਹੈ ਪਰ ਚੰਗਾ ਹੋਵੇ ਜੇਕਰ ਇਹ ਅਲੋਚਨਾ ਨਾਕਾਰਤਮਕ ਨਾ ਹੋ ਕੇ ਸਾਰਥਕ ਰੂਪ ’ਚ ਕੀਤੀ ਜਾਵੇ ਅਤੇ ਸਰਕਾਰ ਵੱਲੋਂ ਕੀਤੇ ਲੋਕ-ਪੱਖੀ ਅਤੇ ਸੂਬੇ-ਪੱਖੀ ਕੰਮਾਂ ਦੀ ਸ਼ਲਾਘਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਚੋਣਾਂ ਸਮੇਂ ਲੋਕਾਂ ਨਾਲ ਕੀਤਾ ਹਰੇਕ ਫ਼ੈਸਲਾ ਪੂਰਾ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਐਸ ਡੀ ਐਮ ਗੁਰਮੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਐਸ ਐਸ ਭੁੱਲਰ, ਐਡਵੋਕੇਟ ਸ਼ਹਿਬਾਜ਼ ਸਿੰਘ ਸੋਹੀ, ਆਪ ਆਗੂ ਸਤਨਾਮ ਸਿੰਘ, ਦਵਿੰਦਰ ਸਿੰਘ ਲਾਡੀ, ਇਲਾਕੇ ਦੇ ਸਰਪੰਚ-ਪੰਚ ਅਤੇ ਹੋਰ ਪਤਵੰਤੇ ਮੌਜੂਦ ਸਨ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Naya Gaon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD