Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਭਵਿੱਖ ਲਈ ਦ੍ਰਿਸ਼ਟਿਕੋਣ ਦੁਹਰਾਇਆ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Arvind Kejriwal,  Sri Harmandir Sahib, Bhagwan Valmiki Tirath Sthal, Sri Durgiana Mandir, Kuldeep Singh Dhaliwal

Web Admin

Web Admin

5 Dariya News

ਅੰਮ੍ਰਿਤਸਰ , 16 Mar 2025

Last updated on: Mar 17, 2025, 09:14 IST

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 10 ਦਿਨਾਂ ਦੀ ਵਿਪਾਸਨਾ ਤੋਂ ਬਾਅਦ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਅੰਮ੍ਰਿਤਸਰ ਪੁੱਜੇ।  ਪੰਜਾਬ 'ਚ 'ਆਪ' ਸਰਕਾਰ ਦੇ ਤਿੰਨ ਸਾਲ ਪੂਰੇ ਹੋਣ 'ਤੇ ਐਤਵਾਰ ਨੂੰ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੁਨੀਤਾ ਕੇਜਰੀਵਾਲ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਸਾਰਿਆਂ ਦੀ ਤੰਦਰੁਸਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਤਿੰਨ ਸਾਲ ਪੂਰੇ ਹੋ ਗਏ ਹਨ।  16 ਮਾਰਚ 2022 ਨੂੰ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਅੱਜ ਅਸੀਂ ਗੁਰੂ ਮਹਾਰਾਜ ਦੇ ਦਰਬਾਰ ਵਿੱਚ ਆ ਕੇ ਤਿੰਨ ਸਾਲ ਸਾਡਾ ਮਾਰਗ ਦਰਸ਼ਨ ਕਰਨ ਅਤੇ ਲੋਕਾਂ ਦੀ ਸੇਵਾ ਕਰਦੇ ਰਹਿਣ ਦਾ ਬਲ ਬਖ਼ਸ਼ਣ ਲਈ ਧੰਨਵਾਦ ਕੀਤਾ।  ਉਨ੍ਹਾਂ ਕਿਹਾ ਕਿ ਅਸੀਂ ਗ਼ਰੀਬਾਂ ਦੀ ਸੇਵਾ ਕਰਨੀ ਹੈ।  ਅਸੀਂ ਉਨ੍ਹਾਂ ਦੀ ਸੇਵਾ ਕਰਨੀ ਹੈ ਜਿਨ੍ਹਾਂ ਕੋਲ ਕੁਝ ਨਹੀਂ ਹੈ ਅਤੇ ਲੋਕਾਂ ਨੂੰ ਨਿਆਂ ਪ੍ਰਦਾਨ ਕਰਨਾ ਹੈ। 

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਦੀ ਸਭ ਤੋਂ ਵੱਡੀ ਸਮੱਸਿਆ ਨਸ਼ਾ ਅਤੇ ਭ੍ਰਿਸ਼ਟਾਚਾਰ ਹੈ। ਹੁਣ ਪੰਜਾਬ ਦੇ ਲੋਕਾਂ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੋਵਾਂ ਵਿਰੁੱਧ ਜੰਗ ਛੇੜ ਦਿੱਤੀ ਹੈ।  ਪੰਜਾਬ ਦੇ ਤਿੰਨ ਕਰੋੜ ਲੋਕ ਇਕੱਠੇ ਹੋ ਕੇ ਨਸ਼ਿਆਂ ਅਤੇ ਭ੍ਰਿਸ਼ਟ ਲੋਕਾਂ ਵਿਰੁੱਧ ਜੰਗ ਛੇੜ ਚੁੱਕੇ ਹਨ।  ਇਹ ਇਨਸਾਫ਼ ਦੀ ਲੜਾਈ ਹੈ।  ਅਸੀਂ ਸ਼੍ਰੀ ਗੁਰੂ ਮਹਾਰਾਜ ਜੀ ਤੋਂ ਆਸ਼ੀਰਵਾਦ ਲੈ ਕੇ ਆਏ ਹਾਂ ਕਿ ਗੁਰੂ ਜੀ ਸਾਨੂੰ ਰਸਤਾ ਦਿਖਾਉਣ ਅਤੇ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹਿਣ ਦਾ ਬਲ ਬਖ਼ਸ਼ਣ।  ਅਸੀਂ ਸਰਕਾਰ ਨਹੀਂ ਚਲਾ ਰਹੇ, ਸਗੋਂ ਲੋਕਾਂ ਦੀ ਸੇਵਾ ਕਰ ਰਹੇ ਹਾਂ।

ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਤਿੰਨ ਸਾਲ ਪੂਰੇ ਹੋ ਗਏ ਹਨ।  ਤਿੰਨ ਸਾਲ ਪਹਿਲਾਂ 16 ਮਾਰਚ 2022 ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਅਸਥਾਨ ਖਟਕੜ ਕਲਾਂ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਹੁੰ ਚੁੱਕੀ ਸੀ।  ਪੂਰੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਪਵੇਗਾ, ਸਿੱਖਿਆ ਨੂੰ ਉੱਤਮ ਬਣਾਉਣਾ ਪਵੇਗਾ, ਸਿਹਤ, ਬਿਜਲੀ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਵੱਡੇ ਕੰਮ ਕਰਨੇ ਪੈਣਗੇ। ਤਿੰਨ ਸਾਲਾਂ ਬਾਅਦ ਸ਼੍ਰੀ ਗੁਰੂ ਜੀ ਮਹਾਰਾਜ ਦਾ ਸ਼ੁਕਰਾਨਾ ਕਰਨ ਆਏ ਹਨ। 

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗਰੰਟੀਆਂ ਅਤੇ ਜਿਸ ਸੋਚ ਨਾਲ ਆਮ ਆਦਮੀ ਪਾਰਟੀ ਬਣੀ ਸੀ, ਉਸ ਨੂੰ ਕਾਇਮ ਰੱਖ ਕੇ ਕੰਮ ਕਰ ਰਹੀ ਹੈ।  ਸਾਡੀ ਸਰਕਾਰ ਦੀ ਨਸ਼ਿਆਂ ਵਿਰੁੱਧ ਸੋਚੀ ਸਮਝੀ ਜੰਗ ਲੜ ਰਹੀ ਹੈ। ਇਸ ਦੇ ਨਾਲ ਹੀ ਜੇਕਰ ਤਹਿਸੀਲ ਵਿੱਚ ਕਿਤੇ ਵੀ ਭ੍ਰਿਸ਼ਟਾਚਾਰ ਹੋ ਰਿਹਾ ਹੈ ਤਾਂ ਉਸ ਖ਼ਿਲਾਫ਼ ਵੀ ਯੁੱਧ ਚੱਲ ਰਿਹਾ ਹੈ।  

ਸਾਡੀ ਸਰਕਾਰ ਲਗਾਤਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਰਹੀ ਹੈ।  ਹੁਣ ਤੱਕ 55 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।  ਕੁਦਰਤ ਨੇ ਪੰਜਾਬ ਨੂੰ ਬਿਜਲੀ ਅਤੇ ਪਾਣੀ ਸਮੇਤ ਜੋ ਵੀ ਦਿੱਤਾ ਹੈ, ਉਸ ਦੀ ਸਹੀ ਵਰਤੋਂ ਕਰਨੀ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ 'ਤੇ ਕਿਹਾ ਕਿ ਅੱਜ ਉਨ੍ਹਾਂ ਨੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਕੀਤਾ।  

ਗੁਰੂ ਸਾਹਿਬ ਦੇ ਚਰਨਾਂ ਵਿੱਚ ਸੀਸ ਝੁਕਾਇਆ ਅਤੇ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਅਰਦਾਸ ਕੀਤੀ।  ਨਾਲ ਹੀ ਉਨ੍ਹਾਂ ਪੰਜਾਬ ਵਿੱਚ ਆਮ ਲੋਕਾਂ ਦੀ ਸਰਕਾਰ ਦੇ 3 ਸਾਲ ਪੂਰੇ ਹੋਣ 'ਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਗੁਰੂ ਸਾਹਿਬ ਅੱਗੇ ਨੇਕ ਨੀਅਤ ਅਤੇ ਇਮਾਨਦਾਰੀ ਨਾਲ ਲੋਕਾਂ ਦੇ ਹਿੱਤ ਵਿੱਚ ਫ਼ੈਸਲੇ ਲੈਂਦੇ ਰਹਿਣ ਦੀ ਅਰਦਾਸ ਕੀਤੀ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal , Sri Harmandir Sahib , Bhagwan Valmiki Tirath Sthal , Sri Durgiana Mandir , Kuldeep Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD