Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਲੁਧਿਆਣਾ ਦਿਹਾਤੀ ਪੁਲਿਸ ਵੱਲੋਂ 'ਲੱਖੇ ਵਾਲੇ ਜਵੈਲਰਜ਼' ਦੇ ਸ਼ੋਅਰੂਮ 'ਤੇ ਗੋਲੀਬਾਰੀ ਦਾ ਮਾਮਲਾ ਸੁਲਝਾਇਆ

ਮੁਕਾਬਲੇ ਤੋਂ ਬਾਅਦ ਮੁੱਖ ਮੁਲਜ਼ਮ ਗ੍ਰਿਫ਼ਤਾਰ

Crime News Punjab, Punjab Police, Police, Crime News, Ludhiana Police, Ludhiana

Web Admin

Web Admin

5 Dariya News

ਜਗਰਾਉਂ (ਲੁਧਿਆਣਾ) , 16 Mar 2025

Last updated on: Mar 17, 2025, 11:33 IST

ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਰਾਣੀ ਝਾਂਸੀ ਚੌਂਕ, ਜਗਰਾਉਂ (ਲੁਧਿਆਣਾ) ਨੇੜੇ ਲੱਖੇ ਵਾਲੇ ਜਵੈਲਰਜ਼ ਦੇ ਸ਼ੋਅਰੂਮ 'ਤੇ ਗੋਲੀਬਾਰੀ ਦੀ ਘਟਨਾ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਗ੍ਰਿਫਤਾਰੀ ਇੱਕ ਮੁਕਾਬਲੇ ਤੋਂ ਬਾਅਦ ਕੀਤੀ ਗਈ ਹੈ ਜਿਸ ਵਿੱਚ ਦੋਸ਼ੀ ਦੀ ਲੱਤ 'ਤੇ ਗੋਲੀ ਲੱਗੀ ਸੀ। ਮੁਲਜ਼ਮ ਦੀ ਪਛਾਣ ਕ੍ਰਿਸ਼ਨ ਉਰਫ ਕਾਕੀ ਪੁੱਤਰ ਰਾਜੂ ਵਾਸੀ ਮਲਸੀਆਂ ਵਾਲੀ ਬਸਤੀ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। 

ਪੁਲਿਸ ਨੇ ਇੱਕ .32 ਬੋਰ ਦਾ ਪਿਸਤੌਲ, ਦੋ ਜਿੰਦਾ ਕਾਰਤੂਸ ਅਤੇ ਇੱਕ ਬਾਈਕ ਵੀ ਬਰਾਮਦ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਲੁਧਿਆਣਾ ਦਿਹਾਤੀ ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ 5 ਮਾਰਚ ਨੂੰ ਵਾਪਰੀ ਘਟਨਾ ਤੋਂ ਬਾਅਦ ਪੁਲਿਸ ਦੀਆਂ ਟੀਮਾਂ ਦੋਸ਼ੀ ਦਾ ਪਿੱਛਾ ਕਰ ਰਹੀਆਂ ਸਨ, ਸੀ.ਆਈ.ਏ. ਲੁਧਿਆਣਾ ਦਿਹਾਤੀ ਅਤੇ ਏ.ਜੀ.ਟੀ.ਐਫ. ਵੱਲੋਂ ਸਾਂਝੇ ਤੌਰ 'ਤੇ ਖੁਫੀਆ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਕੇ ਦੋਸ਼ੀ ਨੂੰ ਕਾਬੂ ਕੀਤਾ ਗਿਆ। 

ਉਨ੍ਹਾਂ ਦੱਸਿਆ ਕਿ ਜਗਰਾਉਂ-ਸਿਧਵਾਂ ਬੇਟ ਰੋਡ ਨੇੜੇ ਉਸ ਦੀ ਲੋਕੇਸ਼ਨ ਟਰੈਕ ਕੀਤੀ ਗਈ ਸੀ। ਐਸ.ਐਸ.ਪੀ. ਗੁਪਤਾ ਨੇ ਅੱਗੇ ਦੱਸਿਆ ਕਿ ਪੁਲਿਸ ਪਾਰਟੀ ਨੇ ਉਸਦਾ ਪਿੱਛਾ ਕੀਤਾ ਅਤੇ ਦੋਸ਼ੀ ਵੱਲੋਂ ਆਤਮ ਸਮਰਪਣ ਕਰਨ ਦੀ ਬਜਾਏ, ਉਸਨੇ ਪੁਲਿਸ ਪਾਰਟੀ 'ਤੇ 3 ਗੋਲੀਆਂ ਦਾਗੀਆਂ, ਜਿਨ੍ਹਾਂ ਵਿਚੋਂ 1 ਪੁਲਿਸ ਦੀ ਗੱਡੀ ਨੂੰ ਲੱਗੀ। ਖੁਸ਼ਕਿਸਮਤੀ ਨਾਲ ਗੋਲੀ ਕਿਸੇ ਵੀ ਪੁਲਿਸ ਦੇ ਨਹੀਂ ਲੱਗੀ। 

ਆਤਮ ਰੱਖਿਆ ਵਿੱਚ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਦੀ ਜਵਾਬੀ ਕਾਰਵਾਈ ਦੌਰਾਨ ਦੋਸ਼ੀ ਦੀ ਸੱਜੀ ਲੱਤ ਵਿੱਚ ਗੋਲੀ ਵੱਜੀ ਅਤੇ ਉਸਨੂੰ ਕਾਬੂ ਕਰ ਲਿਆ ਗਿਆ। ਉਸ ਨੂੰ ਸਥਾਨਕ ਸਿਵਲ ਹਸਪਤਾਲ ਲਿਜਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਸਥਿਰ ਬਣੀ ਹੋਈ ਹੈ। ਥਾਣਾ ਸਿਟੀ ਜਗਰਾਉਂ ਵਿੱਚ ਧਾਰਾ 125, 61 ਬੀ.ਐਨ.ਐਸ. ਅਤੇ 25 ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਐਸ.ਐਸ.ਪੀ. ਅੰਕੁਰ ਗੁਪਤਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

 

Tags: Crime News Punjab , Punjab Police , Police , Crime News , Ludhiana Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD