Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ ਤਰਸੇਮ ਸਿੰਘ ਵਲੋਂ ਸਵੇਰੇ ਅਚਨਚੇਤ ਸਿਵਲ ਹਸਪਤਾਲ ਰੂਪਨਗਰ ਦਾ ਨਿਰੀਖਣ ਕੀਤਾ ਗਿਆ

Health, Civil Surgeon Rupnagar, Ropar

Web Admin

Web Admin

5 Dariya News

ਰੂਪਨਗਰ , 17 Mar 2025

Last updated on: Mar 17, 2025, 16:17 IST

ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਵਲੋਂ  ਸਵੇਰੇ ਅਚਨਚੇਤ ਸਿਵਲ ਹਸਪਤਾਲ ਰੂਪਨਗਰ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਓ.ਪੀ.ਡੀ. ਰਜਿਸਟਰੇਸ਼ਨ ਕਾਊਂਟਰ, ਵੱਖ-ਵੱਖ ਓ.ਪੀ.ਡੀ. ਵਿਖੇ, ਜੱਚਾ ਬੱਚਾ ਵਾਰਡ ਵਿਖੇ, ਮੁਫਤ ਦਵਾਈਆਂ ਦੀ ਡਿਸਪੈਂਸਰੀ ਵਿਖੇ ਸਟਾਫ ਦੀ ਹਾਜਰੀ ਦੀ ਜਾਂਚ ਕੀਤੀ ਗਈ।

ਉਨ੍ਹਾਂ ਵਲੋਂ ਸਖਤ ਹਦਾਇਤ ਜਾਰੀ ਕੀਤੀ ਗਈ ਕਿ ਓ.ਪੀ.ਡੀ. ਰਜਿਸਟਰੇਸ਼ਨ ਕਾਊਂਟਰ ਸਵੇਰੇ 8:30 ਵਜੇ ਖੋਲਣੇ ਸੁਨਿਸ਼ਚਿਤ ਕੀਤੇ ਜਾਣ ਤਾਂ ਜੋ ਹਸਪਤਾਲ ਵਿੱਚ ਆਉਣ ਵਾਲੇ ਲੋਕਾਂ ਨੂੰ ਪਰਚੀ ਬਣਵਾਉਣ ਲਈ ਜਿਆਦਾ ਸਮੇਂ ਤੱਕ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਵਲੋਂ ਡਿਊਟੀ ਉਤੇ ਲੇਟ ਪਹੁੰਚੇ ਸਟਾਫ ਖਿਲਾਫ ਬਣਦੀ ਕਾਰਵਾਈ ਕਰਨ ਹਿਤ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਉਨ੍ਹਾਂ ਵੱਲੋਂ ਸਖਤ ਤਾੜਨਾ ਕੀਤੀ ਗਈ ਕਿ ਡਿਊਟੀ ਦੇ ਸਬੰਧ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵਲੋਂ ਸਟਾਫ ਨੂੰ ਡਿਊਟੀ ਰੋਸਟਰ  ਮੁਤਾਬਿਕ ਅਤੇ ਹਸਪਤਾਲ ਦੇ ਵਿੱਚ ਸਾਫ ਸਫਾਈ ਰੱਖਣ ਦੀ ਹਦਾਇਤ ਕੀਤੀ ਗਈ। ਇਸ ਦੇ ਨਾਲ ਹੀ ਮੈਡੀਸਿਨ ਦੇ ਡਾਕਟਰ ਨਾਲ ਇਕ ਮੈਡੀਕਲ ਅਫ਼ਸਰ ਅਤੇ ਨਰਸਿੰਗ ਸਟੂਡੈਂਟਸ ਨੂੰ ਵੀ ਲਗਾਇਆ ਜਾਵੇ ਤਾਂ ਜ਼ੋ ਲੋਕਾਂ ਨੂੰ ਹੋਰ ਬੇਹਤਰ ਇਲਾਜ਼ ਮੁਹਈਆ ਕਰਵਾਇਆ ਜਾ ਸਕੇ। 

ਮਰੀਜਾਂ ਨੂੰ ਬਾਹਰ ਤੋਂ ਦਵਾਈਆਂ ਨਾ ਲਿਖੀਆਂ ਜਾਣ। ਇਸ ਤੋਂ ਇਲਾਵਾ ਮੈਡੀਕਲ ਓਪੀਡੀ ਵਿੱਚ ਕੇਵਲ ਤੇ ਨਰਸਿੰਗ ਸਟੂਡੈਂਟ ਨੂੰ ਵੀ ਲਗਾਇਆ ਜਾਵੇ ਤਾਂ ਜੋ ਮਰੀਜ਼ਾਂ ਨੂੰ ਪਰਚੀ ਬਣਵਾਉਣ ਬਾਬਤ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਟੈਨੋ ਹਰਜਿੰਦਰ ਸਿੰਘ, ਜਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਸੁਖਜੀਤ ਕੰਬੋਜ ਅਤੇ ਸਿਵਲ ਹਸਪਤਾਲ ਦਾ ਸਟਾਫ ਮੌਜੂਦ ਸਨ।

 

Tags: Health , Civil Surgeon Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD