Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੋਗਾ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦਾ ਗੁਰਗਾ ਕਾਬੂ

32 ਬੋਰ ਪਿਸਟਲ ਬਰਾਮਦ

Crime News Punjab, Punjab Police, Police, Crime News, Moga Police, Moga

Web Admin

Web Admin

5 Dariya News

ਮੋਗਾ , 17 Mar 2025

Last updated on: Mar 17, 2025, 16:29 IST

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆ, ਲੁੱਟਾਂ ਖੋਹਾਂ ਅਤੇ ਫਿਰੌਤੀ ਮੰਗਣ ਵਾਲੇ ਗਿਰੋਹਾਂ  ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਨੂੰ ਸਫਲਤਾ ਹਾਸਲ ਹੋਈ। ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ(ਡੀ) ਮੋਗਾ, ਸ਼੍ਰੀ ਰਮਨਦੀਪ ਸਿੰਘ ਡੀ.ਐੱਸ.ਪੀ ਧਰਮਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਮੁੱਖ ਅਫਸਰ ਥਾਣਾ ਮਹਿਣਾ ਸਮੇਤ ਪੁਲਿਸ ਪਾਰਟੀ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਪਿੰਡ ਬੁੱਘੀਪੁਰਾ ਤੋ ਬਹੋਨਾ ,ਮਹਿਰੋ ਤੋਂ ਰਾਮੂੰਵਾਲਾ ਕਲਾਂ ਰਾਹੀ ਰਾਮੂੰਵਾਲਾ ਹਰਚੋਕਾ ਨੂੰ ਜਾ ਰਹੇ ਸੀ, ਪੁਲਿਸ ਪਾਰਟੀ ਟੀ ਪੁਆਇੰਟ ਭੱਠਾ ਪਿੰਡ ਮਹਿਰੋਂ ਪਾਸ ਪੁੱਜੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਅਮਨ ਕੁਮਾਰ ਉਰਫ ਅਮਨਾ ਪੁੱਤਰ ਅਸ਼ੋਕ ਕੁਮਾਰ ਵਾਸੀ ਟਿਵਾਨਾ ਕਲਾਂ ਜ਼ਿਲ੍ਹਾ ਫਾਜਿਲਕਾ ਜਿਸਤੇ ਪਹਿਲਾਂ ਵੀ ਲੁੱਟਾਂ ਖੋਹਾਂ, ਫਿਰੌਤੀਆਂ ਦੇ ਪਰਚੇ ਦਰਜ ਹਨ, ਜਿਸਨੇ ਆਪਣੇ ਇੱਕ ਹੋਰ ਸਾਥੀ ਨਾਲ ਮਿਲ ਕੇ ਪਿਛਲੇ ਮਹੀਨੇ ਪਿੰਡ ਡਾਲਾ ਦੇ ਬਲੌਰ ਸਿੰਘ ਪੰਚਾਇਤ ਮੈਬਰ ਦੇ ਘਰ ਦੇ ਗੇਟ ਵਿੱਚ ਫਾਇਰ ਮਾਰੇ ਸਨ, ਇਸ ਵਕਤ ਅਮਨ ਕੁਮਾਰ ਉਰਫ ਅਮਨਾ ਉਕਤ ਪਿੰਡ ਰਾਮੂੰਵਾਲਾ ਹਰਚੋਕ ਨਾਲਾ ਦਾ ਨਾਲ-ਨਾਲ ਪੱਕੀ ਸੜਕ ਰਾਹੀ ਪੈਦ ਤੁਰ ਕੇ ਰਾਮੂੰਵਾਲਾ ਕਲਾਂ ਸਾਈਡ ਨੂੰ ਜਾ ਰਿਹਾ ਹੈ।

ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਇਸ ਇਤਲਾਹ ਤੇ ਪੁਲਿਸ ਵੱਲੋਂ ਤੁਰੰਤ ਕਾਰਵਾਈ ਕੀਤੀ। ਜਦ ਪੁਲਿਸ ਪਾਰਟੀ ਰਾਮੂੰਵਾਲਾ ਕਲਾਂ ਤੋ ਕਰੀਬ ਇੱਕ ਕਿਲੋਮੀਟਰ ਅੱਗੇ ਪੁੱਜੀ ਤਾਂ ਸਾਹਮਣੇ ਤੋ ਇੱਕ ਮੋਨਾ ਨੌਜਵਾਨ ਜਿਸਨੇ ਚੈੱਕਦਾਰ ਸ਼ਰਟ ਅਤੇ ਜੀਨ ਪਾਈ ਹੋਈ ਸੀ, ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਆਪਣੇ ਡੱਬ ਵਿੱਚੋ ਪਿਸਟਲ 32 ਬੋਰ ਦੇਸੀ ਕੱਢ ਕੇ ਪਾਣੀ ਵਾਲੀ ਖੇਲ ਦੀ ਆੜ ਲੈ ਕੇ ਪੁਲਿਸ ਪਾਰਟੀ ਵੱਲ ਮਾਰ ਦੇਣ ਦੀ ਨੀਯਤ ਨਾਲ ਸਿੱਧੇ 3 ਫਾਇਰ ਕੀਤੇ ਤਾਂ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੇ ਆਪਣੇ ਬਚਾਓ ਲਈ ਆਪਣੀ ਸਰਕਾਰੀ ਪਿਸਟਲ 9 ਐਮ.ਐਮ. ਨਾਲ 2 ਫਾਇਰ ਕੀਤੇ ਜੋ ਇੱਕ ਫਾਇਰ ਉਕਤ ਨੌਜਵਾਨ ਦੇ ਭੱਜਣ ਦੌਰਾਨ ਸੱਜੀ ਲੱਤ ਦੀ ਪਿੰਜਣੀ ਪਿੱਛੇ ਲੱਗਾ ਤਾਂ ਉਕਤ ਨੌਜਵਾਨ ਸਮੇਤ ਪਿਸਟਲ ਜਮੀਨ ਉੱਪਰ ਡਿੱਗ ਪਿਆ, ਜਿਸਨੂੰ ਪੁਲਿਸ ਪਾਰਟੀ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ, ਉਸਨੇ ਆਪਣਾ ਨਾਮ ਅਮਨ ਕੁਮਾਰ ਉਰਫ ਅਮਨਾ ਪੁੱਤਰ ਅਸ਼ੋਕ ਕੁਮਾਰ ਵਾਸੀ ਟਿਵਾਨਾ ਕਲਾਂ ਜ਼ਿਲ੍ਹਾ ਫਾਜਿਲਕਾ ਦੱਸਿਆ ਫਿਰ ਉਸ ਕੋਲ ਡਿੱਗੇ ਪਏ ਪਿਸਟਲ 32 ਬੋਰ ਦੇਸੀ ਨੂੰ ਚੁੱਕ ਕੇ ਚੈੱਕ ਕੀਤਾ ਤਾਂ  ਮੈਗਜੀਨ ਖਾਲੀ ਸੀ ਅਤੇ ਚੈਂਬਰ ਵਿੱਚੋ ਇੱਕ ਰੌਂਦ ਜਿੰਦਾ 32 ਬੋਰ ਬਰਾਮਦ ਹੋਇਆ। 

ਫਿਰ ਜਖਮੀ ਅਮਨ ਕੁਮਾਰ ਉਰਫ ਅਮਨਾ ਉਕਤ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਭੇਜਿਆ, ਜਿਸ ਤੇ ਉਕਤ ਦੋਸ਼ੀ ਖਿਲਾਫ ਮੁਕੱਦਮਾ ਨੰਬਰ ਦਰਜ ਕਰ ਦਿੱਤਾ ਗਿਆ ਹੈ। ਦੋਸ਼ੀ ਨੂੰ ਜਖਮੀ ਹਾਲਤ ਵਿੱਚ ਸਿਵਲ ਹਸਪਤਾਲ,ਮੋਗਾ ਵਿਖੇ ਦਾਖਿਲ ਕਰਵਾਇਆ ਗਿਆ ਜਿਸ ਪਾਸੋਂ ਹੁਣ ਪੁੱਛਗਿੱਛ ਕਰਕੇ ਉਸਦੇ ਸਾਥੀ ਮੈਂਬਰ/ਗਿਰੋਹ ਦਾ ਪਤਾ ਲਗਾ ਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

Tags: Crime News Punjab , Punjab Police , Police , Crime News , Moga Police , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD