Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਕਿਸਾਨ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ - ਬੁੱਧ ਰਾਮ

ਵਿਧਾਇਕ ਬੁੱਧ ਰਾਮ ਨੇ ਖੇਤੀ ਹਾਦਸਾ ਪੀੜਤਾਂ ਨੂੰ 04 ਲੱਖ 42 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

Principal Budh Ram, Mansa,AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮਾਨਸਾ , 17 Mar 2025

Last updated on: Mar 17, 2025, 17:09 IST

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਹੈ। ਜੋ ਕਿਸਾਨ ਜਾਂ ਮਜ਼ਦੂਰ ਖੇਤੀਬਾੜੀ ਨਾਲ ਸਬੰਧਤ ਕੰਮ ਕਰਦੇ ਸਮੇਂ ਆਪਣਾ ਕੋਈ ਅੰਗ ਗਵਾ ਲੈਂਦੇ ਹਨ ਉਨ੍ਹਾਂ ਨੂੰ ਦਿੱਤੀ ਜਾਂਦੀ ਰਾਸ਼ੀ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਖੇਤੀ ਹਾਦਸੇ ਦੌਰਾਨ ਮੌਤ ਹੋ ਜਾਣ ਕਾਰਨ ਦਿੱਤੀ ਜਾਂਦੀ 02 ਲੱਖ ਰੁਪਏ ਸਹਾਇਤਾ ਰਾਸ਼ੀ ਵਧਾ ਕੇ 03 ਲੱਖ ਰੁਪਏ ਕਰ ਦਿੱਤੀ ਗਈ ਹੈ। 

ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਦਫ਼ਤਰ ਮਾਰਕਿਟ ਕਮੇਟੀ ਬੋਹਾ ਵਿਖੇ ਖੇਤੀ ਹਾਦਸਾ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪਣ ਮੌਕੇ ਕੀਤਾ। ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਮਾਰਕੀਟ ਕਮੇਟੀ ਦੇ ਅਧੀਨ ਆਉਂਦੇ ਪਿੰਡਾਂ ਦੇ ਕਿਸਾਨਾਂ ਮਜ਼ਦੂਰਾਂ ਨੂੰ ਸਮੇ ਸਮੇਂ ਸਿਰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। 

ਉਨ੍ਹਾਂ ਦੱਸਿਆ ਕਿ ਮਾਰਕੀਟ ਕਮੇਟੀ ਬੋਹਾ ਵੱਲੋਂ 07 ਵਿਅਕਤੀਆਂ ਨੂੰ 04 ਲੱਖ 42 ਹਜਾਰ ਦੀ ਕੁੱਲ ਰਾਸ਼ੀ ਵੰਡੀ ਗਈ ਹੈ ਜਿੰਨ੍ਹਾਂ ਵਿੱਚ ਪਿੰਡ ਸੈਦੇਵਾਲਾ ਦੇ ਤਰਸੇਮ ਸਿੰਘ ਨੂੰ 10 ਹਜਾਰ , ਰਣਜੀਤ ਕੌਰ ਅਕਾਂਵਾਲੀ ਨੂੰ 24 ਹਜ਼ਾਰ, ਕਾਲਾ ਸਿੰਘ ਬੋਹਾ ਨੂੰ 12 ਹਜ਼ਾਰ, ਕੁਲਵਿੰਦਰ ਸਿੰਘ ਹਾਕਮਵਾਲਾ ਨੂੰ 24 ਹਜ਼ਾਰ, ਸੁਖਪਾਲ ਸਿੰਘ ਮਲਕੋਂ ਨੂੰ 60 ਹਜ਼ਾਰ, ਨਾਜਰ ਸਿੰਘ ਰਾਮਪੁਰ ਮੰਡੇਰ ਨੂੰ 12 ਹਜ਼ਾਰ ਅਤੇ ਜਸਵਿੰਦਰ ਕੌਰ ਵਿਧਵਾ ਬਲਜੀਤ ਸਿੰਘ ਰਿਉਂਦ ਕਲਾਂ ਨੂੰ 03 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਮੁਹੱਈਆ ਕਰਵਾਈ ਗਈ ਹੈ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬੋਹਾ ਰਣਜੀਤ ਸਿੰਘ, ਜਸਵਿੰਦਰ ਸਿੰਘ ਸਰਪੰਚ ਰਿਉਦ ਕਲਾਂ, ਭੋਲਾ ਸਿੰਘ ਸਰਪੰਚ ਰਾਮਪੁਰ ਮੰਡੇਰ, ਕੁਲਦੀਪ ਸਿੰਘ ਪ੍ਰਧਾਨ ਹਾਕਮਵਾਲਾ, ਨਾਇਬ ਸਿੰਘ ਪ੍ਰਧਾਨ ਅੱਕਾਂਵਾਲੀ, ਨਾਇਬ ਸਿੰਘ ਪ੍ਰਧਾਨ ਟਰੱਕ ਯੂਨੀਅਨ ਬੋਹਾ, ਕੁਲਵੰਤ ਸਿੰਘ ਬਲਾਕ ਪ੍ਰਧਾਨ, ਦਰਸ਼ਨ ਸਿੰਘ ਪ੍ਰਧਾਨ, ਕੇਵਲ ਸਿੰਘ ਸੈਦੇਵਾਲਾ, ਜਗਸੀਰ ਸਿੰਘ ਜੱਗਾ ਐਮ ਸੀ ਬੋਹਾ,ਅਮਰੀਕ ਸਿੰਘ ਲਾਟੀ ਰਿਉਦ ਕਲਾਂ ਹਾਜਰ ਸਨ ।

 

Tags: Principal Budh Ram , Mansa , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD