Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਹਾਲੀ ਚ ਟ੍ਰੈਫ਼ਿਕ ਪ੍ਰਣਾਲੀ ਸੁਧਾਰਨ ਲਈ ਕੁਲਵੰਤ ਸਿੰਘ ਦੀ ਹੰਗਾਮੀ ਮੀਟਿੰਗ

Kulwant Singh Mohali, S A S Nagar, Mohali, S A S Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Komal Mittal, DC Mohali, Deputy Commissioner Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 17 Mar 2025

Last updated on: Mar 17, 2025, 17:35 IST

ਐਮ ਐਲ ਏ ਕੁਲਵੰਤ ਸਿੰਘ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸ਼ਹਿਰ ਵਿੱਚ ਨਵੀਂ ਸ਼ੁਰੂ ਕੀਤੀ ਗਈ ਸਿਟੀ ਸਰਵੇਲੈਂਸ ਤੇ ਟ੍ਰੈਫ਼ਿਕ ਮੈਨੇਜਮੈਂਟ ਪ੍ਰਣਾਲੀ ’ਚ ਸ਼ਹਿਰ ਵਾਸੀਆਂ ਵੱਲੋਂ ਲੋੜੀਂਦੇ ਆਵਾਜਾਈ ਚਿੰਨ੍ਹਾਂ ਅਤੇ ਬੁਨਿਆਦੀ ਲੋੜਾਂ ਦੀ ਕਮੀ ਬਾਰੇ ਸ਼ਿਕਾਇਤਾਂ ਕੀਤੇ ਜਾਣ ਤੋਂ ਬਾਅਦ, ਅੱਜ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੰਗਾਮੀ ਮੀਟਿੰਗ ਕਰਕੇ, ਨਗਰ ਨਿਗਮ ਅਤੇ ਗਮਾਡਾ ਨੂੰ ਹਦਾਇਤ ਕੀਤੀ ਗਈ ਕਿ ਪੁਲਿਸ ਨਾਲ ਮਿਲ ਸੜ੍ਹਕਾਂ ’ਤੇ ਆਵਾਜਾਈ ਚਿੰਨ੍ਹਾਂ ਨੂੰ ਤੁਰੰਤ ਯਕੀਨੀ ਬਣਾਇਆ ਜਾਵੇ।

ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ ਐਸ ਪੀ ਦੀਪਕ ਪਾਰਿਕ ਅਤੇ ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ, ਉਨ੍ਹਾਂ ਸਪੱਸ਼ਟ ਕੀਤਾ ਕਿ ਸੀ ਸੀ ਟੀ ਵੀ ਨਿਗਰਾਨੀ ਕੇਵਲ ਮਾਲੀਆ ਜੁਟਾਉਣ ਦਾ ਸਾਧਨ ਨਾ ਹੋ ਕੇ, ਆਮ ਲੋਕਾਂ ਨੂੰ ਸੁਖਾਵੀਂ ਆਵਾਜਾਈ ਸਹੂਲਤ ਮੁਹੱਈਆ ਕਰਵਾਉਣ ’ਤੇ ਕੇਂਦਿ੍ਰਤ ਹੋਵੇ।

ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਜ਼ੈਬਰਾ ਕ੍ਰਾਸਿੰਗ, ਸਟਾਪ ਲਾਈਨਾਂ ਅਤੇ ਸਪੀਡ ਲਿਮਿਟ ਦੀ ਸਪੱਸ਼ਟਤਾ ਦੀ ਘਾਟ ਕਾਰਨ, ਇਸ ਨਵੀਂ ਪ੍ਰਣਾਲੀ ਕਾਰਨ ਉਨ੍ਹਾਂ ਨੂੰ ਆ ਰਹੀ ਪ੍ਰੇਸ਼ਾਨੀ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਗਈ ਹੈ, ਜਿਸ ਕਾਰਨ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਜ਼ਿਲ੍ਹਾ ਪੁਲਿਸ, ਨਗਰ ਨਿਗਮ, ਗਮਾਡਾ, ਨੈਸ਼ਨਲ ਹਾਈਵੇਅ ਅਥਾਰਟੀ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਦੇ ਸਮਾਂਬੱਧ ਹੱਲ ਲਈ ਨਿਰਦੇਸ਼ ਦਿੱਤੇ ਗਏ ਹਨ।

ਵਿਧਾਇਕ ਕੁਲਵੰਤ ਸਿੰਘ ਵੱਲੋਂ ਉਠਾਏ ਨੁਕਤਿਆਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਨਗਰ ਨਿਗਮ ਨੂੰ ਉਕਤ ਸਾਰੀਆਂ ਘਾਟਾਂ ਇੱਕ ਹਫ਼ਤੇ ਅੰਦਰ ਦੂਰ ਕਰਨ ਅਤੇ ਗਮਾਡਾ ਨੂੰ ਦੋ ਹਫ਼ਤੇ ਦੇ ਅੰਦਰ-ਅੰਦਰ ਦੂਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ੈਬਰਾ ਕ੍ਰਾਸਿੰਗ ਦੋਵੇਂ ਪਾਸਿਆਂ ਤੋਂ ਖੁਲ੍ਹੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਕਿਸੇ ਫੁੱਟਪਾਥ ਜਾਂ ਖੰਭੇ ਜਾਂ ਜਾਂ ਕਿਸੇ ਹੋਰ ਢਾਂਚੇ ਕਾਰਨ ਇਨ੍ਹਾਂ ’ਤੇ ਚੱਲਣ ਵਾਲਿਆਂ ਨੂੰ ਕੋਈ ਰੁਕਾਵਟ ਨਹੀਂ ਆਉਣੀ ਚਾਹੀਦੀ। 

ਉਨ੍ਹਾਂ ਨੇ ਇਸ ਦੇ ਨਾਲ ਹੀ ਸਟਾਪ ਲਾਈਨਾਂ ਨੂੰ ਨਵੇਂ ਸਿਰਿਓਂ ਮਾਰਕ ਕਰਨ ਲਈ ਆਖਿਆ ਤਾਂ ਜੋ ਫ਼ਿੱਕੀਆਂ ਪਈਆਂ ਲਾਈਨਾਂ ਲੋਕਾਂ ਨੂੰ ਸਪੱਸ਼ਟ ਨਜ਼ਰ ਆ ਸਕਣ। ਡਿਪਟੀ ਕਮਿਸ਼ਨਰ ਨੇ ਇਸ ਦੇ ਨਾਲ ਹੀ ਚੰਡੀਗੜ੍ਹ ਦੀ ਤਰਜ਼ ’ਤੇ ਸਪੀਡ ਲਿਮਿਟ ਦੇ ਸਾਈਨ ਬੋਰਡ ਲਾਏ ਜਾਣ ਦੀ ਹਦਾਇਤ ਕੀਤੀ ਤਾਂ ਜੋ ਹਲਕੇ ਤੇ ਭਾਰੇ ਵਾਹਨਾਂ ਦੀ ਗਤੀ ਸੀਮਾ ਨਿਰਧਾਰਿਤ ਹੋਣ ਦੇ ਨਾਲ-ਨਾਲ ਲੋਕਾਂ ਨੂੰ ਸਪੱਸ਼ਟਤਾ ਹੋ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਪੀਡ ਲਿਮਿਟ ਨੋਟੀਫ਼ਿਕੇਸ਼ਨ ਮੁਤਾਬਕ ਨਗਰ ਨਿਗਮਾਂ/ਨਗਰ ਪਾਲਿਕਾਵਾਂ ’ਚ ਸਪੀਡ ਲਿਮਿਟ ਵੱਧ ਤੋਂ ਵੱਧ 50 ਕਿਲੋਮੀਟਰ ਪ੍ਰਤੀ ਘੰਟਾ ਨਿਰਧਾਰਿਤ ਕੀਤੀ ਹੋਈ ਹੈ, ਜਿਸ ਨੂੰ ਮੋਹਾਲੀ ਵਿੱਚ ਟ੍ਰਾਈਸਿਟੀ ਦੀ ਤਰਜ਼ ’ਤੇ ਨਿਰਧਾਰਿਤ ਕਰਨ ਲਈ ਸਰਕਾਰ ਨੂੰ ਬੇਨਤੀ ਪੱਤਰ ਭੇਜਿਆ ਜਾਵੇਗਾ। ਐਸ ਐਸ ਪੀ ਦੀਪਕ ਪਾਰੀਕ ਵੱਲੋਂ ਟ੍ਰੈਫ਼ਿਕ ਲਾਈਟਾਂ ਦੀ ਟਾਈਮਿੰਗ ਵਧਾਉਣ/ਘਟਾਉਣ ਦਾ ਕੰਟਰੋਲ ਸੋਹਾਣਾ ਥਾਣੇ ’ਚ ਸਥਾਪਿਤ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਨਾਲ ਜੋੜੇ ਜਾਣ ’ਤੇ ਜ਼ੋਰ ਦਿੱਤਾ ਗਿਆ। 

ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ 17 ਪੁਆਇੰਟਾਂ ’ਤੇ ਆਉਂਦੇ ਟ੍ਰੈਫ਼ਿਕ ਸਿਗਨਲਾਂ ਦਾ ਕੰਟਰੋਲ ਏਕੀਕਿ੍ਰਤ ਕਮਾਂਡ ਸੈਂਟਰ ਕੋਲ ਆ ਜਾਵੇ ਤਾਂ ਸੜ੍ਹਕੀ ਆਵਾਜਾਈ ਨੂੰ ਬੇਹਤਰ ਢੰਗ ਨਾਲ ਕੰਟਰੋਲ ਕੀਤਾ ਜਾ ਸਕੇਗਾ। ਡਿਪਟੀ ਕਮਿਸ਼ਨਰ ਨੇ ਇਸ ’ਤੇ ਕਮਿਸ਼ਨਰ ਨਗਰ ਨਿਗਮ ਨੂੰ ਟ੍ਰੈਫ਼ਿਕ ਲਾਈਟਾਂ ਦਾ ਕੰਟਰੋਲ ਕਮਾਂਡ ਅਤੇ ਕੰਟਰੋਲ ਸੈਂਟਰ ਨੂੰ ਦਿੱਤੇ ਜਾਣ ਦੇ ਸੁਝਾਅ ’ਤੇ ਵਿਚਾਰ ਕਰਨ ਲਈ ਆਖਿਆ।

ਐਸ ਐਸ ਪੀ ਵੱਲੋਂ ਇਸ ਮੌਕੇ ਸ਼ਹਿਰ ’ਚ ਆਵਾਜਾਈ ਦੇ ‘ਪੀਕ ਆਵਰਜ਼’ ਦੌਰਾਨ ਤਜਰਬੇ ਦੇ ਆਧਾਰ ’ਤੇ ਕੁੱਝ ਇੱਕ ਸੜ੍ਹਕਾਂ ’ਤੇ ਭਾਰੀ ਵਾਹਨਾਂ ਦੀ ਆਮਦ ’ਤੇ ਰੋਕ ਲਾਉਣ ਦਾ ਸੁਝਾਅ ਵੀ ਰੱਖਿਆ ਗਿਆ। ਜਿਸ ’ਤੇ ਡਿਪਟੀ ਕਮਿਸ਼ਨਰ ਵੱਲੋਂ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ।

ਮੀਟਿੰਗ ਵਿੱਚ ਐਸ ਡੀ ਐਮ ਮੋਹਾਲੀ ਦਮਨਦੀਪ ਕੌਰ, ਐਸ ਪੀ (ਟ੍ਰੈਫ਼ਿਕ) ਐਚ ਐਸ ਮਾਨ, ਖੇਤੀ ਟ੍ਰਾਂਸਪੋਰਟ ਅਫ਼ਸਰ ਪ੍ਰਦੀਪ ਸਿੰਘ ਢਿੱਲੋਂ, ਕਾਰਜਕਾਰੀ ਇੰਜੀਨੀਅਰ ਨਗਰ ਨਿਗਮ ਅਤੇ ਕਾਰਜਕਾਰੀ ਇੰਜੀਨੀਅਰ ਗਮਾਡਾ, ਕੌਮੀ ਸ਼ਾਹਰਾਹ ਅਥਾਰਟੀ ਦੇ ਪ੍ਰਤੀਨਿਧੀ ਤੋਂ ਇਲਾਵਾ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੇ ਗੈਰ-ਸਰਕਾਰੀ ਮੈਂਬਰ ਹਰਪ੍ਰੀਤ ਸਿੰਘ ਵੀ ਮੌਜੂਦ ਸਨ।

 

Tags: Kulwant Singh Mohali , S A S Nagar , Mohali , S A S Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Komal Mittal , DC Mohali , Deputy Commissioner Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD