Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਕੈਂਪਾਂ ਰਾਹੀਂ ਲੋਕ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ

ਕਿਹਾ, ਪਿੰਡ ਪੱਧਰ ’ਤੇ ਲੱਗ ਰਹੇ ਸੁਵਿਧਾ ਕੈਂਪਾਂ ਨੇ ਸਰਕਾਰ, ਪ੍ਰਸ਼ਾਸਨ ਅਤੇ ਲੋਕਾਂ ਦਰਮਿਆਨ ਦੂਰੀ ਖਤਮ ਕੀਤੀ

Kuljit Singh Randhawa, Kuljeet Singh Randhawa, Dera Bassi, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwar

Web Admin

Web Admin

5 Dariya News

ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 17 Mar 2025

Last updated on: Mar 17, 2025, 18:41 IST

ਐਮ ਐਲ ਏ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਲਾਏ ਜਾ ਰਹੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪਾਂ ਦਾ ਮੰਤਵ ਲੋਕਾਂ ਨੂੰ ਉਨ੍ਹਾਂ ਦੇ ਪਿੰਡ ਜਾ ਕੇ ਸਰਕਾਰੀ ਸੇਵਾਵਾਂ ਦੇਣਾ ਹੈ।

ਅੱਜ ਪਿੰਡ ਕੁਰਲੀ ਵਿਖੇ ਲਾਏ ਗਏ ਸੁਵਿਧਾ ਕੈਂਪ ਦੌਰਾਨ ਉਨ੍ਹਾਂ ਖੁਦ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਅਤੇ ਮੌਕੇ ’ਤੇ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਮਿਲਣ ਵਾਲੀਆਂ ਸਾਰੀਆਂ ਸੇਵਾਵਾਂ ਹੁਣ 1076 ਨੰਬਰ ਡਾਇਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। 

ਉਨ੍ਹਾਂ ਕਿਹਾ ਕਿ ਈ ਸਟੈਂਪ ਅਤੇ ਆਧਾਰ ਕਾਰਡ ਸੇਵਾਵਾਂ ਨੂੰ ਛੱਡ ਕੇ ਬਾਕੀ ਦੀਆਂ 406 ਸੇਵਾਵਾਂ (ਜਿਹੜੀਆਂ ਕਿ ਪਹਿਲਾਂ 43 ਤੋਂ ਸ਼ੁਰੂ ਕੀਤੀਆਂ ਗਈਆਂ ਸਨ) ਹੁਣ ਇੱਕ ਫ਼ੋਨ ’ਤੇ ਘਰ ਬੈਠੇ ਮਿਲਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਤਿੰਨ ਸਾਲ ਸਫ਼ਲਤਾਪੂਰਵਕ ਲੋਕ ਹਿੱਤਾਂ ’ਚ ਕੰਮ ਕਰਦੇ ਪੂਰੇ ਕੀਤੇ ਹਨ, ਜਿਸ ਦੌਰਾਨ ਲੋਕਾਂ ਦੀ ਸੌਖ ਨੂੰ ਅਹਿਮੀਅਤ ਦਿੱਤੀ ਗਈ ਹੈ। 

ਉਨ੍ਹਾਂ ਕਿਹਾ ਕਿ ਕਦੇ ਸਮਾਂ ਹੁੰਦਾ ਸੀ ਲੋਕ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਹੁੰਦੇ ਸਨ ਪਰ ਹੁਣ ਸਰਕਾਰ ਦੇ ਕਰਮਚਾਰੀ ਖੁਦ ਚੱਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਪੁੱਛਣ ਆਉਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰ ਅਤੇ ਮੌਜੂਦਾ ਸਰਕਾਰ ਦਾ ਇਹੀ ਸਭ ਤੋਂ ਵੱਡਾ ਫ਼ਰਕ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਅਤੇ ਘਰਾਂ ਦੇ 600 ਯੂਨਿਟ ਤੱਕ ਦੇ ਜ਼ੀਰੋ ਬਿਜਲੀ ਬਿਲ ਜਿਹੇ ਫ਼ੈਸਲੇ ਆਮ ਲੋਕਾਂ ਨੂੰ ਸਾਹਮਣੇ ਰੱਖ ਕੇ ਹੀ ਲਏ ਗਏ ਹਨ। 

ਵਿਧਾਇਕ ਰੰਧਾਵਾ ਨੇ ਇਸ ਮੌਕੇ ਕੈਂਪ ਦੌਰਾਨ ਉੱਠੀਆਂ ਪਿੰਡ ਦੇ ਵਿਕਾਸ ਅਤੇ ਨਿਕਾਸੀ ਪਾਣੀ ਦੀ ਮੁਸ਼ਕਿਲ ਨੂੰ ਤੈਅ ਸਮੇਂ ’ਚ ਹੱਲ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਇਸ ਲਈ ਨਵੇਂ ਬਣੇ ਸਰਪੰਚਾਂ ਅਤੇ ਪੰਚਾਇਤਾਂ ਨੂੰ ਵੀ ਵਿਸ਼ੇਸ਼ ਉਦਮ ਕਰਨਾ ਚਾਹੀਦਾ ਹੈ ਅਤੇ ਸਾਡੇ ਵਰਗੇ ਨੁਮਾਇੰਦਿਆਂ ਤੱਕ ਪਹੁੰਚ ਕਰਕੇ ਆਪਣੀਆਂ ਅਜਿਹੀਆਂ ਮੁਸ਼ਕਿਲਾਂ ਬਿਨਾਂ ਦੇਰੀ ਦੇ ਸਰਕਾਰ ਦੇ ਧਿਆਨ ’ਚ ਲਿਆਉਣੀਆਂ ਚਾਹੀਦੀਆਂ ਹਨ। 

ਉਨ੍ਹਾਂ ਕਿਹਾ ਕਿ ਇਹ ਕੈਂਪ ਕੁਰਲੀ, ਸਤਾਰਪੁਰ ਅਤੇ ਸਾਧਾਂਪੁਰ ਦੇ ਵਸਨੀਕਾਂ ਲਈ ਲਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਆਪਣੇ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਤਤਪਰ ਰਹਿਣਗੇ ਅਤੇ ਜਿੱਥੇ ਵੀ ਕਿਸੇ ਨੂੰ ਕੋਈ ਮੁਸ਼ਕਿਲ ਆਉਂਦੀ ਹੋਵੇ, ਤੁਰੰਤ ਹੱਲ ਕਰਨਗੇ। ਇਸ ਮੌਕੇ ਡੇਰਾਬੱਸੀ ਸਬ ਡਵੀਜ਼ਨ ਦੇ ਅਧਿਕਾਰੀਅ ਤੇ ਕਰਮਚਾਰੀ ਵੀ ਮੌਜੂਦ ਸਨ, ਜਿਨ੍ਹਾਂ ਨੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਵਿੱਚ ਮੱਦਦ ਕੀਤੀ।

 

Tags: Kuljit Singh Randhawa , Kuljeet Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD