Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਅਮਨ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ

ਅਮਨ ਅਰੋੜਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟੋਲਰੈਂਸ ਅਪਣਾਉਣ ਲਈ ਸਮਾਜ ਦੇ ਮੋਹਤਬਰ ਵਿਅਕਤੀਆਂ ਨੂੰ ਅੱਗੇ ਆਉਣ ਦਾ ਸੱਦਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Chetan Singh Jauramajra, Chetan Singh Jormajra, Chetan Singh Jouramajra, Harmeet Singh Pathanmajra, Ajit Pal Singh Kohli, Gurlal Singh, Gurdev Singh Dev Maan, Neena Mittal

Web Admin

Web Admin

5 Dariya News

ਪਟਿਆਲਾ , 17 Mar 2025

Last updated on: Mar 17, 2025, 20:55 IST

ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸੂਬੇ ’ਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫ਼ੈਸਲਾਕੁਨ ਲੜਾਈ ’ਚ ਜ਼ਮੀਨੀ ਪੱਧਰ ਦੇ ਪ੍ਰਸ਼ਾਸਨ ਦੇ ਮਜ਼ਬੂਤ ਹਿੱਸੇ ਕੌਂਸਲਰ, ਸਰਪੰਚ ਅਤੇ ਨੰਬਰਦਾਰਾਂ ਨੂੰ ਸਮਾਜਿਕ ਸਰੋਕਾਰਾਂ ਤੋਂ ਉਪਰ ਉਠਕੇ ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਅਪਣਾਉਣ ਦੀ ਅਪੀਲ ਕੀਤੀ ਹੈ। ਸਥਾਨਕ ਆਗੂਆਂ ਦੀ ਭੂਮਿਕਾ ਨੂੰ ਅਤਿ ਮਹੱਤਵਪੂਰਨ ਕਰਾਰ ਦਿੰਦੇ ਹੋਏ, ਉਨ੍ਹਾਂ ਸਰਪੰਚਾਂ, ਕੌਂਸਲਰਾਂ ਅਤੇ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦੀ ਕਿਸੇ ਵੀ ਤਰੀਕੇ ਨਾਲ ਮਦਦ ਨਾ ਕਰਨ, ਜੋ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦੀ ਜ਼ਹਿਰੀਲੀ ਦਲਦਲ ਵਿੱਚ ਧੱਕ ਰਹੇ ਹਨ।

ਪਟਿਆਲਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਸਮੇਤ ਸਥਾਨਕ ਲੀਡਰਸ਼ਿਪ ਦੀ ਹਾਜ਼ਰੀ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਜਾਇਜ਼ਾ ਲੈਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਅੱਜ ਉਹ ਪਟਿਆਲਾ ਸਮੇਤ ਕਪੂਰਥਲਾ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਜਾਇਜ਼ਾ ਲੈ ਰਹੇ ਹਨ।ਸ੍ਰੀ ਅਰੋੜਾ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਹੁਣ ਇਕ ਲੋਕ ਲਹਿਰ ਬਣ ਗਈ ਹੈ। 

ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮੁਹਿੰਮ ਨੂੰ ਦਿੱਤੇ ਸਹਿਯੋਗ ਸਦਕਾ ਪਿਛਲੇ 16 ਦਿਨਾਂ ਅੰਦਰ ਸੂਬੇ ਭਰ ਵਿੱਚ ਵੱਡੀ ਗਿਣਤੀ ਨਸ਼ਾ ਤਸਕਰ ਜੇਲ੍ਹਾਂ ਵਿੱਚ ਪਹੁੰਚਾਏ ਗਏ ਹਨ ਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਦੋ ਪੱਖੀ ਰਣਨੀਤੀ ਅਪਣਾਈ ਹੈ, ਜਿਸ ਤਹਿਤ ਇੱਕ ਪਾਸੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਨਸ਼ਾ ਛੱਡਣ ਵਾਲਿਆਂ ਨੂੰ ਕਿੱਤਾ ਮੁਖੀ ਕੋਰਸ ਕਰਵਾਏ ਜਾ ਰਹੇ ਹਨ, ਤਾਂ ਜੋ ਉਹ ਠੀਕ ਹੋਣ ਤੋਂ ਬਾਅਦ ਆਪਣੀ ਕਿਰਤ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਸਕਣ।

ਸ੍ਰੀ ਅਮਨ ਅਰੋੜਾ ਨੇ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਅਹੁਦੇ 'ਤੇ ਹੋਵੇ ਜਾਂ ਕਿਸੇ ਰਾਜਨੀਤਿਕ ਧਿਰ ਨਾਲ ਸਬੰਧ ਰੱਖਦਾ ਹੋਵੇ।ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਤੇ ਕਾਂਗਰਸ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ 'ਚ ਸਿਆਸੀ ਲੋਕਾਂ ਦਾ ਤੇ ਨਸ਼ਾ ਤਸਕਰਾਂ ਦਾ ਗੱਠਜੋੜ ਬਣਿਆ ਹੋਇਆ ਸੀ, ਜਿਨ੍ਹਾਂ ਪੰਜਾਬ ਤੇ ਖ਼ਾਸ ਤੌਰ 'ਤੇ ਪੰਜਾਬ ਦੀ ਨੌਜਵਾਨੀ ਦਾ ਵੱਡਾ ਨੁਕਸਾਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਇਸ ਨੈਕਸਸ ਨੂੰ ਖ਼ਤਮ ਕਰਦੀ ਆ ਰਹੀ ਹੈ, ਤੇ ਹੁਣ ਇਹ ਆਖ਼ਰੀ ਵਾਰ ਹੋਵੇਗਾ, ਜਦੋਂ ਇਹ ਕਾਲਾ ਦੌਰ ਖ਼ਤਮ ਹੋਵੇਗਾ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਓਟ ਕਲੀਨਿਕਾਂ ਵਿੱਚ ਮਰੀਜ਼ਾਂ ਦਾ 25 ਫ਼ੀਸਦੀ ਤੋਂ ਵੱਧ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਾਰੇ ਨਸ਼ਾ ਛਡਾਊ ਕੇਂਦਰਾਂ ਤੇ ਓਟ ਕਲੀਨਿਕਾਂ ਦੀ ਸਮੇਂ ਸਮੇਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ।

ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਪਿਛਲੇ 16 ਦਿਨਾਂ ਅੰਦਰ ਪੁਲਿਸ ਵੱਲੋਂ 28 ਕਾਸੋ ਅਪ੍ਰੇਸ਼ਨ ਚਲਾਏ ਗਏ ਹਨ ਤੇ 85 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 60 ਐਫ.ਆਈ.ਆਰਜ਼ ਦਰਜ਼ ਕੀਤੀਆਂ ਗਈਆਂ ਹਨ। ਇਸ ਦੌਰਾਨ ਵੱਡੀ ਮਾਤਰਾਂ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

ਮੀਟਿੰਗ 'ਚ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ, ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ, ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ, ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਮੇਅਰ ਕੁੰਦਨ ਗੋਗੀਆ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Chetan Singh Jauramajra , Chetan Singh Jormajra , Chetan Singh Jouramajra , Harmeet Singh Pathanmajra , Ajit Pal Singh Kohli , Gurlal Singh , Gurdev Singh Dev Maan , Neena Mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD