Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਨ ਅਰੋੜਾ ਵਲੋਂ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ, ‘ਜਾਂ ਤਾਂ ਨਸ਼ੇ ਦਾ ਕਾਰੋਬਾਰ ਛੱਡ ਦਿਓ ਜਾਂ ਪੰਜਾਬ ਛੱਡ ਦਿਓ’

ਨਸ਼ਾ ਪੀੜਤਾਂ ਦੇ ਮੁੜਵਸੇਬੇ ਲਈ ਹੁਨਰ ਵਿਕਾਸ ਦੇ ਯਤਨਾਂ ਨੂੰ ਤੇਜ਼ ਕਰਨ ਦੇ ਨਿਰਦੇਸ਼

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Amit Kumar Panchal, DC Kapurthala, Deputy Commissioner Kapurthala, Kapurthala

Web Admin

Web Admin

5 Dariya News

ਕਪੂਰਥਲਾ , 17 Mar 2025

Last updated on: Mar 18, 2025, 09:03 IST

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਨਸ਼ਾ ਤਸਕਰਾਂ ਨੂੰ ਕਰੜੀ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ‘ਜਾਂ ਤਾਂ ਉਹ ਨਸ਼ੇ ਦਾ ਕਾਰੋਬਾਰ ਛੱਡ ਦੇਣ ਤੇ ਜਾਂ ਉਹ ਪੰਜਾਬ ਨੂੰ ਛੱਡ ਦੇਣ’ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਦੇ ਕਾਰੋਬਾਰ ਨੂੰ ਖਤਮ ਕਰਨ ਲਈ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ।

ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਜਾਇਜ਼ਾ ਲੈਣ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਅਪਣਾਈ ਗਈ ਨੀਤੀ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਜਿੱਥੇ ਨਾਰਕੋ ਟੈਰਾਰਿਜ਼ਮ ਨੂੰ ਰੋਕਣ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ, ਉੱਥੇ ਹੀ ਨਸ਼ੇ ਦੀ ਸਪਲਾਈ ਅਤੇ ਮੰਗ ਨੂੰ ਖਤਮ ਕਰਨ ਲਈ ਇਨਫਾਰਸਮੈਂਟ, ਪ੍ਰੀਵੈਂਨਸ਼ਨ  ਅਤੇ ਰੀਹੈਬਿਲੀਟੇਸ਼ਨ ਦੀ ਨੀਤੀ ’ਤੇ ਕੰਮ ਕੀਤਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਪਹਿਲੀ ਮਾਰਚ ਤੋਂ ਲੈ ਕੇ ਹੁਣ ਤੱਕ 1651 ਕੇਸ ਦਰਜ ਕਰਕੇ 2575 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 1322 ਕਿੱਲੋ ਨਸ਼ਾ ਫੜਿਆ ਗਿਆ ਹੈ,ਜਦਕਿ 64.26 ਲੱਖ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਉਨ੍ਹਾਂ ਸਪੱਸ਼ਟ ਕਿਹਾ ਕਿ ਪਿਛਲੀਆਂ ਸਰਕਾਰਾਂ ਦਰਮਿਆਨ ਨਸ਼ਾ ਤਸਕਰਾਂ ਵਲੋਂ ਸਿਆਸੀ ਪੁਸ਼ਤਪਨਾਹੀ ਦੇ ਆਸਰੇ ਖੜ੍ਹੇ ਕੀਤੇ ਮਹਿਲ ਢਾਹ ਦਿੱਤੇ ਜਾਣਗੇ। 

ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਅੰਦਰ ਅਮਨ ਅਤੇ ਸ਼ਾਂਤੀ ਬਣਾਈ ਰੱਖਣ ਨੂੰ ਪਹਿਲ ਦਿੱਤੀ ਗਈ ਹੈ ਅਤੇ ਜੋ ਵੀ ਭਾਈਚਾਰਕ ਸਾਂਝ ਨੂੰ ਤੋੜਨ ਦਾ ਯਤਨ ਕਰੇਗਾ, ਉਸ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ।ਨਸ਼ਾ ਪੀੜ੍ਹਤਾਂ ਦੇ ਮੁੜ ਵਸੇਬੇ ਲਈ ਯਤਨਾਂ ਬਾਰੇ ਬੋਲਦਿਆਂ ਸ੍ਰੀ ਅਰੋੜਾ ਨੇ ਦੱਸਿਆ ਕਿ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਰੋਜ਼ਗਾਰ ਬਿਊਰੋ ਵਲੋਂ ਦਿੱਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਜੇਲ੍ਹਾਂ ਅੰਦਰ ਬੰਦੀਆਂ ਨੂੰ ਵੀ ਹੁਨਰਮੰਦ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਸਜ਼ਾ ਪੂਰੀ ਕਰਨ ਪਿੱਛੋਂ ਸਮਾਜ ਦੀ ਤਰੱਕੀ ਵਿਚ ਹਿੱਸੇਦਾਰ ਬਣ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਹੇਠਲੇ ਪੱਧਰ ’ਤੇ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਖੇਡਾਂ ਵਤਨ ਪੰਜਾਬ ਦੀਆਂ ਦਾ ਘੇਰਾ ਹੋਰ ਵਿਸ਼ਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ 5.50 ਲੱਖ ਤੋਂ ਵੱਧ ਬੱਚੇ ਅਤੇ ਨੌਜਵਾਨ ਇਨ੍ਹਾਂ ਖੇਡਾਂ ਵਿਚ ਭਾਗ ਲੈਣਗੇ।

ਉਨ੍ਹਾਂ ਦੱਸਿਆ ਕਿ ਪੰਚਾਇਤਾਂ, ਸਮਾਜ ਸੇਵੀ ਸੰਗਠਨਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿਚ ਭਾਗੀਦਾਰ ਬਣਾਉਣ ਲਈ ਯਤਨ ਜਾਰੀ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿਚ ਸਹਿਯੋਗ ਕਰਨ ਤਾਂ ਜੋ ਰਲ ਕੇ ਪੰਜਾਬ ਨੂੰ ਇਸ ਅਲਾਮਤ ਤੋਂ ਛੁਟਕਾਰਾ ਦਵਾਇਆ ਜਾ ਸਕੇ।ਥਾਣਿਆਂ ਵਿਚ ਨਫਰੀ ਨੂੰ ਵਧਾਉਣ ਸਬੰਧੀ ਇਕ ਸਵਾਲ ਦੇ ਜਵਾਬ ਵਿਚ ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਦੱਸਿਆ ਕਿ 10 ਹਜ਼ਾਰ ਦੇ ਕਰੀਬ ਪੁਲਿਸ ਕਰਮੀ ਆਪਣੀ ਸਿਖਲਾਈ ਪੂਰੀ ਕਰਨ ਦੇ ਕਰੀਬ ਹਨ, ਜਿਨ੍ਹਾਂ ਨੂੰ ਜਲਦ ਹੀ ਫੀਲਡ ਵਿਚ ਤਾਇਨਾਤ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਹਰ ਸਾਲ 2100 ਪੁਲਿਸ ਕਰਮੀ ਤੇ ਅਧਿਕਾਰੀਆਂ ਦੀ ਭਰਤੀ ਕੀਤੀ ਜਾ ਰਹੀ ਹੈ।ਕੈਬਨਿਟ ਮੰਤਰੀ ਵਲੋਂ ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰ ਕੀਤੀ ਹੈੱਲਪਲਾਈਨ ਨੰਬਰ 98882-19247 ਵੀ ਜਾਰੀ ਕੀਤਾ ਗਿਆ, ਜਿਸ ਉੱਪਰ ਲੋਕ ਹੁਨਰ ਵਿਕਾਸ ਦੀ ਸਿਖਲਾਈ ਲੈਣ ਲਈ ਸਿੱਧਾ ਸੰਪਰਕ ਕਰ ਸਕਦੇ ਹਨ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਵਿੱਦਿਅਕ ਅਦਾਰਿਆਂ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਨੂੰ ਹੋਰ ਤੇਜ਼ ਕਰਨ।

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸ੍ਰੀ ਅਰੋੜਾ ਨੂੰ ਗਾਰਡ ਆਫ ਆਨਰ ਪੇਸ਼ ਕੀਤਾ ਗਿਆ। ਇਸ ਮੌਕੇ ਵਿਧਾਇਕ ਰਾਜਾ ਗਿੱਲ, ਸੁਲਤਾਨਪੁਰ ਲੋਧੀ ਤੋਂ ਹਲਕਾ ਇੰਚਾਰਜ ਤੇ ਕਪੂਰਥਲਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ, ਫਗਵਾੜਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ੍ਰੀ ਜੋਗਿੰਦਰ ਸਿੰਘ ਮਾਨ, ਭੁਲੱਥ ਤੋਂ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਲਲਿਤ ਸਕਲਾਨੀ, ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐਸ.ਐਸ.ਪੀ. ਸ੍ਰੀ ਗੌਰਵ ਤੂਰਾ ਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Amit Kumar Panchal , DC Kapurthala , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD