Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ

ਭਾਰਤ-ਨਿਊਜ਼ੀਲੈਂਡ ਸਬੰਧਾਂ ਨੂੰ ਮਜ਼ਬੂਤ ​​ਕਰਨਾ

Droupadi Murmu, President of India, President, Indian President, Rashtrapati, Prime Minister of New Zealand, New Zealand Prime Minister, Christopher Luxon

Web Admin

Web Admin

5 Dariya News

ਨਵੀਂ ਦਿੱਲੀ , 17 Mar 2025

Last updated on: Mar 18, 2025, 12:41 IST

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ, ਮਾਣਯੋਗ ਕ੍ਰਿਸਟੋਫਰ ਲਕਸਨ ਨੇ ਅੱਜ (17 ਮਾਰਚ, 2025) ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਭਵਨ ਵਿਖੇ ਪ੍ਰਧਾਨ ਮੰਤਰੀ ਲਕਸਨ ਅਤੇ ਉਨ੍ਹਾਂ ਦੇ ਵਫਦ ਦਾ ਸੁਆਗਤ ਕਰਦੇ ਹੋਏ ਰਾਸ਼ਟਰਪਤੀ ਮਹੋਦਯਾ ਨੇ ਕਿਹਾ ਕਿ ਭਾਰਤ ਅਤੇ ਨਿਊਜ਼ੀਲੈਂਡ ਦਰਮਿਆਨ ਗਹਿਰੇ ਅਤੇ ਦੋਸਤਾਨਾ ਸਬੰਧ ਹਨ, ਜੋ ਲੋਕਤੰਤਰ, ਕਾਨੂੰਨ ਦੇ ਸ਼ਾਸਨ ਅਤੇ ਲੋਕਾਂ ਦਰਮਿਆਨ ਮਜ਼ਬੂਤ ਸਬੰਧਾਂ ਵਿੱਚ ਸ਼ਾਮਲ ਸਾਂਝੀਆਂ ਕਦਰਾਂ ਕੀਮਤਾਂ ‘ਤੇ ਅਧਾਰਿਤ ਹਨ।

ਰਾਸ਼ਟਰਪਤੀ ਨੇ ਬੀਤੇ ਵਰ੍ਹੇ ਅਗਸਤ ਵਿੱਚ ਨਿਊਜ਼ੀਲੈਂਡ ਦੀ ਆਪਣੀ ਸਰਕਾਰੀ ਯਾਤਰਾ ਦੀਆਂ ਯਾਦਾਂ ਤਾਜਾ ਕੀਤੀਆਂ ਅਤੇ ਕਿਹਾ ਕਿ ਨਿਊਜ਼ੀਲੈਂਡ ਦੀ ਕੁਦਰਤੀ ਸੁੰਦਰਤਾ ਅਤੇ ਉੱਥੇ ਦੇ ਲੋਕਾਂ ਦੀ ਸੱਭਿਆਚਾਰਕ ਵਿਭਿੰਨਤਾ ਨੇ ਉਨ੍ਹਾਂ ਦੇ ਮਨ ‘ਤੇ ਅਮਿਟ ਛਾਪ ਛੱਡੀ ਹੈ। ਰਾਸ਼ਟਰਪਤੀ ਨੇ ਕਿਹਾ ਕਿ ਐਜੂਕੇਸ਼ਨਲ ਅਦਾਨ-ਪ੍ਰਦਾਨ ਭਾਰਤ-ਨਿਊਜ਼ੀਲੈਂਡ ਸਬੰਧਾਂ ਦਾ ਇੱਕ ਮਹੱਤਵਪੂਰਨ ਪਹਿਲੂ ਹੈ। 

ਉਨ੍ਹਾਂ ਨੇ ਸੰਸਥਾਗਤ ਅਦਾਨ-ਪ੍ਰਦਾਨ, ਭਾਰਤ ਵਿੱਚ ਨਿਊਜ਼ੀਲੈਂਡ ਦੀਆਂ ਯੂਨੀਵਰਸਿਟੀਆਂ ਦੁਆਰਾ ਕੈਂਪਸਾਂ ਦੀ ਸਥਾਪਨਾ ਅਤੇ ਦੋਹਰੀ ਡਿਗਰੀ (dual  degree) ਦੇ ਰਾਹੀਂ ਦੋਵਾਂ ਦੇਸ਼ਾਂ ਦਰਮਿਆਨ ਐਜੂਕੇਸ਼ਨਲ ਸਹਿਯੋਗ ਵਧਾਉਣ ਦੀਆਂ ਅਪਾਰ ਸੰਭਾਵਨਾਵਾਂ ‘ਤੇ ਚਾਨਣਾ ਪਾਇਆ। 

ਉਨ੍ਹਾਂ ਨੇ ਭਾਰਤ ਅਤੇ ਨਿਊਜ਼ੀਲੈਂਡ ਦਰਮਿਆਨ ਦੁਵੱਲੇ ਵਪਾਰ ਅਤੇ ਆਰਥਿਕ ਸਬੰਧਾਂ ਦੇ ਵਿਕਾਸ ‘ਤੇ ਵੀ ਸੰਤੋਸ਼ ਪ੍ਰਗਟਾਇਆ, ਜਿਸ ਵਿੱਚ ਏਰੀਆਜ਼ ਆਫ਼ ਕਸਟਮਸ, ਹੌਰਟੀਕਲਚਰ, ਫੌਰੈਸਟਰੀ, ਆਪਦਾ ਪ੍ਰਬੰਧਨ ਅਤੇ ਟ੍ਰੈਡੀਸ਼ਨਲ ਮੈਡੀਸਨ ਦੇ ਖੇਤਰਾਂ ਵਿੱਚ ਸਹਿਯੋਗ ਦੇ ਨਵੇਂ ਮੌਕੇ ਸ਼ਾਮਲ ਹਨ। 

ਰਾਸ਼ਟਰਪਤੀ ਨੇ ਨਿਊਜ਼ੀਲੈਂਡ ਦੇ ਵਿਕਾਸ ਵਿੱਚ ਪ੍ਰਤਿਭਾਸ਼ਾਲੀ ਅਤੇ ਮਿਹਨਤੀ ਭਾਰਤੀ ਭਾਈਚਾਰੇ  ਦੇ ਵਿਸ਼ੇਸ਼ ਯੋਗਦਾਨ ਦੀ ਸ਼ਲਾਘਾ ਕੀਤੀ। ਦੋਵਾਂ ਨੇਤਾਵਾਂ ਨੇ ਇਸ ਗੱਲ ‘ਤੇ ਸਹਿਮਤੀ ਪ੍ਰਗਟਾਈ ਕਿ ਅਗਸਤ 2024 ਵਿੱਚ ਰਾਸ਼ਟਰਪਤੀ ਦੀ ਨਿਊਜ਼ੀਲੈਂਡ ਦੀ ਇਤਿਹਾਸਕ ਸਰਕਾਰੀ ਯਾਤਰਾ ਅਤੇ ਪ੍ਰਧਾਨ ਮੰਤਰੀ ਲਕਸਨ ਦੀ ਯਾਤਰਾ ਦੌਰਾਨ ਅੱਜ ਐਲਾਨੇ ਗਏ ਮਹੱਤਵਪੂਰਨ ਨਤੀਜੇ ਭਾਰਤ-ਨਿਊਜ਼ੀਲੈਂਡ ਸਾਂਝੇਦਾਰੀ ਨੂੰ ਸਕਾਰਾਤਮਕ ਗਤੀ ਪ੍ਰਦਾਨ ਕਰਨਗੇ। 

 

Tags: Droupadi Murmu , President of India , President , Indian President , Rashtrapati , Prime Minister of New Zealand , New Zealand Prime Minister , Christopher Luxon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD