Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੁੱਧ ਨਸ਼ਿਆਂ ਵਿਰੁੱਧ : ਧਨਪ੍ਰੀਤ ਕੌਰ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਇਕਜੁੱਟ ਹੋਣ ਦਾ ਦਿੱਤਾ ਸੱਦਾ

ਜਲੰਧਰ ਸ਼ਹਿਰ ਨੂੰ ਨਸ਼ਾ ਮੁਕਤ ਬਣਾਉਣ ਲਈ ਸੰਪਰਕ ਪ੍ਰੋਗਰਾਮ ’ਚ ਲੋਕਾਂ ਨਾਲ ਗੱਲਬਾਤ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO, Dhanpreet Kaur , Commissioner of Police, Jalandhar

Web Admin

Web Admin

5 Dariya News

ਜਲੰਧਰ , 17 Mar 2025

Last updated on: Mar 18, 2025, 13:01 IST

ਜਲੰਧਰ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਆਪਣੇ ਕਿਸਮ ਦੇ ਪਹਿਲੇ ਜਨ ਸੰਪਰਕ ਪ੍ਰੋਗਰਾਮ ‘ਸੰਪਰਕ’ ਦੌਰਾਨ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਲੋਕਾਂ ਨੂੰ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਇਥੇ ਡੀ.ਏ.ਵੀ. ਕਾਲਜ ਜਲੰਧਰ ਵਿਖੇ ਲੋਕਾਂ ਨਾਲ ਗੱਲਬਾਤ ਦੌਰਾਨ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੰਜਾਬੀਆਂ ਨੂੰ ਵਿਰੋਧੀ ਹਾਲਾਤ ਵਿੱਚ ਵੀ ਅੱਗੇ ਵਧਣ ਦੀ ਭਾਵਨਾ ਦਾ ਆਸ਼ੀਰਵਾਦ ਪ੍ਰਾਪਤ ਹੈ। 

ਅੱਤਵਾਦ ਦੀ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਸੂਬੇ ਨੂੰ ਸ਼ਾਂਤੀਪੂਰਣ ਅਤੇ ਪ੍ਰਗਤੀਸ਼ੀਲ ਸੂਬਾ ਬਣਾਉਣ ਦੀ ਦ੍ਰਿੜ ਵਚਨਬੱਧਤਾ ਅਤੇ ਪੱਕੇ ਇਰਾਦੇ ਕਰਕੇ ਪੰਜਾਬੀਆਂ ਨੇ ਉਨ੍ਹਾਂ 'ਕਾਲੇ ਦਿਨਾਂ' ਨੂੰ ਵੀ ਪਾਰ ਕਰ ਲਿਆ। ਉਨ੍ਹਾਂ ਲੋਕਾਂ ਨੂੰ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਉਸੇ ਭਾਵਨਾ ਨੂੰ ਜਗਾਉਣ ਦੀ ਅਪੀਲ ਕੀਤੀ।

ਪੁਲਿਸ ਕਮਿਸ਼ਨਰ ਨੇ ਸਮਾਜ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਖੁੱਲ੍ਹ ਕੇ ਸੂਚਨਾ ਦੇਣ ਲਈ ਕਿਹਾ ਤਾਂ ਜੋ ਨਸ਼ਿਆਂ ਦੀ ਸਪਲਾਈ ਚੇਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਤੋੜਿਆ ਜਾ ਸਕੇ। 

ਉਨ੍ਹਾਂ ਕਿਹਾ ਕਿ ਇਸ ਸਮੂਹਿਕ ਸੰਵਾਦ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਜਾਲ ਵਿੱਚ ਫ਼ਸਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਹੁਣ ਸਮੇਂ ਦੀ ਲੋੜ ਹੈ ਕਿ ਨਸ਼ੇ ’ਤੇ ਨਿਰਭਰ ਵਿਅਕਤੀਆਂ ਨੂੰ ਨਸ਼ਾ ਮੁਕਤ ਕਰਕੇ ਤੇ ਉਨ੍ਹਾਂ ਦਾ ਇਲਾਜ ਕਰਕੇ ਇਸ ਦੀ ਮੰਗ ਨੂੰ ਰੋਕਿਆ ਜਾਵੇ। 

ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਸ ਟੀਚੇ ਨੂੰ ਜਲਦ ਤੋਂ ਜਲਦ ਪ੍ਰਾਪਤ ਕਰਨ ਕਰਨ ਲਈ ਸਰਕਾਰ ਪੂਰੀ ਸਰਗਰਮੀ ਨਾਲ ਕੰਮ ਕਰ ਰਹੀ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਜਨ ਅੰਦੋਲਨ ਰਾਹੀਂ ਨਸ਼ਿਆਂ ਦੀ ਸਪਲਾਈ ਅਤੇ ਮੰਗ ਨੂੰ ਘਟਾਉਣ ਲਈ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਹੈ। 

ਉਨ੍ਹਾਂ ਕਿਹਾ ਕਿ ਇਸ ਮਿਸਾਲੀ ਪਹਿਲਕਦਮੀ ਦਾ ਉਦੇਸ਼ ਨਸ਼ਿਆਂ ਨਾਲ ਨਜਿੱਠਣ ਲਈ ਵੱਧ ਤੋਂ ਵੱਧ ਜਨਤਕ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੰਪਰਕ ਪ੍ਰੋਗਰਾਮ ਜਲੰਧਰ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਸ਼ਹਿਰ ਵਿੱਚ ਬਣਾਉਣ ਵਿੱਚ ਸਹਾਇਕ ਸਾਬਤ ਹੋਵੇਗਾ ਕਿਉਂਕਿ ਨਸ਼ਿਆਂ ਦੀ ਗੰਭੀਰ ਸਮੱਸਿਆ ’ਤੇ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਕਾਬੂ ਪਾਇਆ ਜਾ ਸਕਦਾ ਹੈ, ਜੋ ਕਿ ਇਸ ਪੂਰੀ ਮੁਹਿੰਮ ਦਾ ਆਧਾਰ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਪ੍ਰਭਾਵਿਤ ਨੌਜਵਾਨਾਂ ਦੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਆਪਣੇ ਬੱਚਿਆਂ ਦੇ ਇਲਾਜ ਲਈ ਅੱਗੇ ਆਉਣਾ ਚਾਹੀਦਾ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਦੋਂ ਤੱਕ ਨਸ਼ੇ ਦੇ ਆਦਿ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਅੱਗੇ ਨਹੀਂ ਆਉਂਦੇ, ਉਦੋਂ ਤੱਕ ਇਸ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ। 

ਉਨ੍ਹਾਂ ਰਾਜ ਸਰਕਾਰ ਵੱਲੋਂ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਕੀਤੇ ਜਾ ਰਹੇ ਯਤਨਾਂ ਦਾ ਵੀ ਜ਼ਿਕਰ ਕੀਤਾ।ਗੱਲਬਾਤ ਸੈਸ਼ਨ ਦੌਰਾਨ ਵੱਖ-ਵੱਖ ਖੇਤਰਾਂ ਨਾਲ ਸਬੰਧਕ ਲੋਕਾਂ ਨੇ ਨਸ਼ਿਆਂ ਵਿਰੁੱਧ ਇਸ ਫੈਸਲਾਕੁੰਨ ਜੰਗ ਨੂੰ ਹੋਰ ਤੇਜ਼ ਕਰਨ ਲਈ ਆਪਣਾ ਕੀਮਤੀ ਫੀਡਬੈਕ ਵੀ ਸਾਂਝਾ ਕੀਤਾ। ਪੁਲਿਸ ਕਮਿਸ਼ਨਰ ਨੇ ਉਨ੍ਹਾਂ ਦੇ ਸੁਝਾਵਾਂ 'ਤੇ ਜਲਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਕੁਮਾਰ ਸ਼ਰਮਾ, ਏ.ਡੀ.ਸੀ.ਪੀ. ਤੇਜਬੀਰ ਸਿੰਘ ਹੁੰਦਲ ਅਤੇ ਸਖਵਿੰਦਰ ਸਿੰਘ, ਏ.ਸੀ.ਪੀ. ਰਿਸ਼ਭ ਭੋਲਾ ਤੇ ਸ੍ਰੀ ਵੈਨੇਲਾ ਤੋਂ ਇਲਾਵਾ ਉਦਯੋਗ, ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO , Dhanpreet Kaur , Commissioner of Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD