Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਰੱਗ ਤਸਕਰੀ ਕੇਸ : ਬਿਕਰਮ ਮਜੀਠੀਆ ਕੇਸ ਚ ਸ਼ੱਕੀ ਵਿੱਤੀ ਲੈਣ-ਦੇਣ ਸਾਹਮਣੇ ਆਉਣ ‘ਤੇ ਜਾਂਚ ਦਾ ਘੇਰਾ ਵਧਾਇਆ - ਵਰੁਣ ਸ਼ਰਮਾ

ਸਿੱਟ ਮੈਂਬਰ ਨੇ ਕਿਹਾ, ਵਿਦੇਸ਼ ਬੈਠੇ ਦੋਸ਼ੀਆਂ ਨੂੰ ਵਾਪਸ ਲਿਆਉਣ ਲਈ ਹਰ ਹੀਲਾ ਵਰਤਾਂਗੇ

Varun Sharma, Special Investigation Team, SIT, Patiala, Punjab

Web Admin

Web Admin

5 Dariya News

ਪਟਿਆਲਾ , 17 Mar 2025

Last updated on: Mar 18, 2025, 13:30 IST

ਬਿਕਰਮ ਸਿੰਘ ਮਜੀਠੀਆ ਕੇਸ ਦੀ ਸਿਟ ਦੇ ਮੈਂਬਰ ਤੇ ਸੀਨੀਅਰ ਆਈ.ਪੀ.ਐਸ  ਅਫਸਰ ਸ੍ਰੀ ਵਰੁਣ ਸ਼ਰਮਾ ਨੇ ਅੱਜ ਸ਼ਾਮ ਇੱਥੇ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਖੁਲਾਸਾ ਕੀਤਾ ਕਿ ਸਿਟ ਵਲੋਂ ਮਾਨਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤਹਿਤ ਡਰੱਗਜ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਤੋਂ ਸਵਾਲ ਜਵਾਬ ਕੀਤੇ ਗਏ ਹਨ ਅਤੇ ਇਹ ਪੁੱਛਗਿੱਛ 18 ਮਾਰਚ ਨੂੰ ਵੀ ਕੀਤੀ ਜਾਵੇਗੀ। 

ਸ੍ਰੀ ਸ਼ਰਮਾ ਨੇ ਦੱਸਿਆ ਕਿ ਸਿਟ ਨੇ ਆਪਣੀ ਜਾਂਚ ਦਾ ਘੇਰਾ ਵਧਾਉਂਦੇ ਹੋਏ ਵਿਦੇਸ਼ਾਂ ਵਿੱਚ ਹੋਏ ਵਿੱਤੀ ਲੈਣ ਦੇਣ ਨੂੰ ਵੀ ਸ਼ਾਮਲ ਕੀਤਾ ਹੈ, ਕਿਉਂਕਿ ਇਹ ਸਿਟ ਵਿਤੀ ਲੈਣ ਦੇਣ ਦੀ ਪਹਿਲਾਂ ਹੀ ਜਾਂਚ ਕਰ ਰਹੀ ਸੀ।ਉਨ੍ਹਾਂ ਦੱਸਿਆ ਕਿ ਇਸ ਕੇਸ ਵਿੱਚ ਚਾਰ ਦੋਸ਼ੀਆਂ ਵਿੱਚੋਂ ਤਿੰਨ ਦੋਸ਼ੀ ਵਿਦੇਸ਼ਾਂ ਵਿੱਚ ਹਨ, ਜਿਨ੍ਹਾਂ ਨੂੰ ਤਫਤੀਸ਼ ਵਿੱਚ ਸ਼ਾਮਲ ਕਰਵਾਉਣ ਤੇ ਕਾਨੂੰਨੀ ਪ੍ਰਕ੍ਰਿਆ ਦਾ ਸਾਹਮਣਾ ਕਰਵਾਉਣ ਲਈ ਸਿਟ ਵਲੋਂ ਇਨ੍ਹਾਂ ਨੂੰ ਵਾਪਸ ਲਿਆਉਣ ਲਈ ਬਲੂ ਕਾਰਨਰ ਨੋਟਿਸ ਸਮੇਤ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।

ਸ੍ਰੀ ਵਰੁਣ ਸ਼ਰਮਾ ਨੇ ਅੱਗੇ ਦੱਸਿਆ ਕਿ ਇਸ ਕੇਸ ਵਿੱਚ ਨਾਮਜਦ ਬਿਕਰਮ ਸਿੰਘ ਮਜੀਠੀਆ ਤੇ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਫਰਮਾਂ ਦੀਆਂ ਸ਼ੱਕੀ ਵਿੱਤੀ ਲੈਣ ਦੇਣ ਦੇ ਸੂਤਰ ਸਿਟ ਨੇ ਲੱਭੇ ਹਨ। ਉਨ੍ਹਾਂ ਦੱਸਿਆ ਕਿ ਜਿਸ ਸਮੇਂ ਦਾ ਇਹ ਮਾਮਲਾ ਹੈ, ਉਸ ਸਮੇਂ ਇਨ੍ਹਾਂ ਫਰਮਾਂ ਵਿੱਚ ਵੱਡੀ ਮਾਤਰਾ ਵਿੱਚ ਕੈਸ਼ ਜਮ੍ਹਾਂ ਹੋਇਆ ਹੈ ਅਤੇ ਬਾਹਰੀ ਮੁਲਕਾਂ ਦੀਆਂ ਕੰਪਨੀਆਂ ਨਾਲ ਵੀ ਟਰਾਂਜੈਕਸ਼ਨਜ ਹੋਈਆਂ ਹਨ। 

ਇਨ੍ਹਾਂ ਟਰਾਂਜੈਕਸ਼ਨਜ ਬਾਰੇ ਤੇ ਨਗਦੀ ਜਮ੍ਹਾਂ ਹੋਣ ਬਾਰੇ ਸਮੇਤ ਇਨ੍ਹਾਂ ਵਿੱਚ ਵਿਤੀ ਸਰੋਤਾਂ ਵਿੱਚ ਹੋਏ ਇੱਕਦੰਮ ਵਾਧੇ ਬਾਰੇ ਵੀ ਸਿਟ ਵਲੋਂ ਸਵਾਲ ਜਵਾਬ ਕੀਤੇ ਗਏ ਹਨ। ਸ੍ਰੀ ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਬਾਰੇ ਹੋਰ ਸਵਾਲ ਜਵਾਬ ਕਰਨ ਬਾਰੇ ਵੀ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਸੱਦਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਹਰੇਕ ਐਨ ਡੀ ਪੀ ਐਸ ਐਕਟ ਤਹਿਤ ਦਰਜ ਮਾਮਲੇ ਦੀ ਬੜੀ ਸੰਜੀਦਗੀ ਤੇ ਡੁੰਘਾਈ ਨਾਲ ਤਫਤੀਸ਼ ਕੀਤੀ ਜਾਂਦੀ ਹੈ ਅਤੇ ਇਸ ਕੇਸ ਵਿੱਚ ਵੀ ਸਿਟ ਡੁੰਘਾਈ ਨਾਲ ਪੜਤਾਲ ਕਰ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਸਪੱਸ਼ਟ ਕੀਤਾ ਕਿ ਦੇਸ਼ ਤੇ ਵਿਦੇਸ਼ ਵਿਚ ਸਾਰੇ ਵਿੱਤੀ ਲੈਣ ਤੇ ਦੇਣ ਦੀ ਵੀ ਡੁੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਤੇ ਬਾਹਰ ਵਿਦੇਸ਼ਾਂ ਵਿੱਚ ਬੈਠੇ ਬਾਕੀ ਦੋਸ਼ੀਆਂ ਨੂੰ ਭਾਰਤ ਲਿਆਉਣ ਲਈ ਵੀ ਹਰੇਕ ਉਪਰਾਲਾ ਕੀਤਾ ਜਾ ਰਿਹਾ ਹੈ।

 

Tags: Varun Sharma , Special Investigation Team , SIT , Patiala , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD