Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਭਗਵੰਤ ਸਿੰਘ ਮਾਨ ਦੀ ਸ਼ਲਾਘਾ

ਲੁਧਿਆਣਾ ਵਿਖੇ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਕਰਵਾਈ ਸਨਅਤਕਾਰ ਮਿਲਣੀ ਵਿੱਚ ਕੀਤੀ ਸ਼ਿਰਕਤ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Arvind Kejriwal, Tarunpreet Singh Sondh, Hardeep Singh Mundian, Sanjeev Arora

Web Admin

Web Admin

5 Dariya News

ਲੁਧਿਆਣਾ , 17 Mar 2025

Last updated on: Mar 18, 2025, 14:11 IST

ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਲਏ ਗਏ ਉਦਯੋਗ ਪੱਖੀ ਫੈਸਲਿਆਂ ਦੀ ਸ਼ਲਾਘਾ ਕਰਦਿਆਂ ਵੱਡੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਸੀ.ਸੀ.ਯੂ. ਦੇ ਪ੍ਰਧਾਨ ਉਪਕਾਰ ਸਿੰਘ ਅਹੂਜਾ ਨੇ ਪੰਜਾਬ ਸਰਕਾਰ ਵੱਲੋਂ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਅਹਿਮ ਪਹਿਲਕਦਮੀਆਂ ਕਰਨ ਵਾਸਤੇ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਦੀ ਭਰਵੀਂ ਸ਼ਲਾਘਾ ਕੀਤੀ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਧਿਆਨ ਵਿੱਚ ਆਉਣ ਵਾਲੇ ਹਰ ਮੁੱਦੇ ਨੂੰ ਸੂਬਾ ਸਰਕਾਰ ਵੱਲੋਂ ਹੱਲ ਕੀਤਾ ਜਾਂਦਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਅਧਿਕਾਰੀਆਂ ਵੱਲੋਂ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਕੋਲ ਜਾ ਕੇ ਕੀਤਾ ਜਾ ਰਿਹਾ ਹੈ।

ਸੀ.ਆਈ.ਆਈ. ਪੰਜਾਬ ਤੋਂ ਅਮਿਤ ਥਾਪਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗ ਦੀਆਂ ਸਮੱਸਿਆਵਾਂ ਨੂੰ ਸਰਗਰਮੀ ਨਾਲ ਸੁਣਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਦਾ ਪੂਰਾ ਅਮਲਾ, ਜਿਸ ਵਿੱਚ ਸੀਨੀਅਰ ਮੰਤਰੀ ਵੀ ਸ਼ਾਮਲ ਹਨ, ਇੱਕ ਫੋਨ ਕਾਲ ਦੀ ਦੂਰੀ 'ਤੇ ਹੈ। 

ਅਮਿਤ ਥਾਪਰ ਨੇ ਉਮੀਦ ਜ਼ਾਹਰ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਉਦਯੋਗਿਕ ਵਿਕਾਸ ਦੀ ਇਹ ਗਤੀ ਜਾਰੀ ਰਹੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਉਦਯੋਗਿਕ-ਪੱਖੀ ਨੀਤੀ ਲਿਆਂਦੀ ਗਈ ਹੈ। ਸੀ.ਆਈ.ਆਈ. ਪੰਜਾਬ ਦੇ ਚੇਅਰਮੈਨ ਅਮਿਤ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਨੇ ਕਈ ਪ੍ਰਗਤੀਸ਼ੀਲ ਅਤੇ ਉਦਯੋਗ ਪੱਖੀ ਫੈਸਲੇ ਲਏ ਹਨ। 

ਉਨ੍ਹਾਂ ਕਈ ਮਹੱਤਵਪੂਰਨ ਫੈਸਲੇ ਲੈਣ ਲਈ ਸੂਬਾ ਸਰਕਾਰ ਦਾ ਧੰਨਵਾਦ ਕੀਤਾ, ਜਿਨਾਂ ਦੇ ਸਿੱਟੇ ਵਜੋਂ ਰਾਜ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲਿਆ ਹੈ। ਅਮਿਤ ਜੈਨ ਨੇ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

ਅਪੈਕਸ ਚੈਂਬਰ ਆਫ ਇੰਡਸਟਰੀ ਦੇ ਕਨਵੀਨਰ ਰਾਹੁਲ ਆਹੂਜਾ ਨੇ ਵੀ ਮੁੱਖ ਮੰਤਰੀ ਵੱਲੋਂ ਲਏ ਗਏ ਕਈ ਉਦਯੋਗ ਪੱਖੀ ਫੈਸਲਿਆਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਨੇ ਹਰੇਕ ਦਾ ਦਿਲ ਛੋਹਿਆ ਹੈ । ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ  ਉਦਯੋਗ ਦੀਆਂ ਸਮੱਸਿਆਵਾਂ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕੀਤਾ ਗਿਆ ਹੈ। 

ਰਾਹੁਲ ਆਹੂਜਾ ਨੇ ਕਿਹਾ ਕਿ ਉਦਯੋਗਪਤੀਆਂ ਦੀ ਹਰ ਜਾਇਜ਼ ਮੰਗ ਸੂਬਾ ਸਰਕਾਰ ਵੱਲੋਂ ਪੂਰੀ ਕੀਤੀ ਗਈ ਹੈ। ਸੀ.ਆਈ.ਆਈ. ਦੇ ਕਨਵੀਨਰ ਨੀਰਜ ਸਤੀਜਾ ਨੇ ਕਿਹਾ ਕਿ ਹਰ ਉਦਯੋਗਪਤੀ ਸੂਬਾ ਸਰਕਾਰ ਵੱਲੋਂ ਉਦਯੋਗਿਕ ਖੇਤਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਲਏ ਗਏ ਮਹੱਤਵਪੂਰਨ ਫੈਸਲਿਆਂ ਤੋਂ ਖੁਸ਼ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਤੋਂ ਹਰ ਉਦਯੋਗਪਤੀ ਨੂੰ ਬਹੁਤ ਲਾਭ ਹੋਇਆ ਹੈ। 

ਨੀਰਜ ਸਤੀਜਾ ਨੇ ਸੂਬਾ ਸਰਕਾਰ ਵੱਲੋਂ ਉਦਯੋਗਿਕ ਇਕਾਈਆਂ ਦੀ ਮਦਦ ਲਈ ਸ਼ੁਰੂ ਕੀਤੀਆਂ ਗਈਆਂ ਕਈ ਪ੍ਰਗਤੀਸ਼ੀਲ ਨੀਤੀਆਂ ਦੀ ਵੀ ਸ਼ਲਾਘਾ ਕੀਤੀ। ਇੰਡਸਟਰੀ ਐਂਡ ਟਰੇਡ ਦੇ ਪ੍ਰਧਾਨ ਪੰਕਜ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਉਦਯੋਗਿਕ ਖੇਤਰ ਵਿੱਚ ਨਿਰੰਤਰ ਤਰੱਕੀ ਅਤੇ ਖੁਸ਼ਹਾਲੀ ਦੇਖੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਐਮ.ਐਸ.ਐਮ.ਈ. ਖੇਤਰ ਦੀ ਬਾਂਹ ਫੜੀ ਹੈ ਜਿਸ ਕਾਰਨ ਇਹ ਖੇਤਰ ਅੱਜ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ ਕਰ ਰਿਹਾ ਹੈ। ਪੰਕਜ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਦਯੋਗ ਖੇਤਰ ਦੇ ਕਈ ਲੰਬਿਤ ਮਸਲਿਆਂ ਦਾ ਨਿਪਟਾਰਾ ਕੀਤਾ ਗਿਆ ਹੈ, ਜੋ ਬਹੁਤ ਸ਼ਲਾਘਾਯੋਗ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal , Tarunpreet Singh Sondh , Hardeep Singh Mundian , Sanjeev Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD