Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗ਼ੈਰ-ਸੰਚਾਰੀ ਬੀਮਾਰੀਆਂ ਦੀ ਜਾਂਚ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ

ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਸਮੀਖਿਆ

Health, Civil Surgeon Mohali, Mohali

Web Admin

Web Admin

5 Dariya News

ਮੋਹਾਲੀ , 18 Mar 2025

Last updated on: Mar 18, 2025, 15:48 IST

30 ਸਾਲ ਅਤੇ ਵੱਧ ਉਮਰ ਦੇ ਵਿਅਕਤੀਆਂ ਦੀ ਜਾਂਚ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਕਿਹਾ ਕਿ ਜ਼ਿਲ੍ਹੇ ’ਚ ਇਸ ਕੌਮੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਹ ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਕਰ ਰਹੇ ਸਨ। 

ਉਨ੍ਹਾਂ ਕਿਹਾ ਕਿ ਗ਼ੈਰ-ਸੰਚਾਰੀ ਬੀਮਾਰੀਆਂ ਦੀ ਇਸ ਜਾਂਚ ਮੁਹਿੰਮ ਲਈ ਜ਼ਿਲ੍ਹੇ ’ਚ ਪੇਂਡੂ ਸਿਹਤ, ਸਫ਼ਾਈ ਅਤੇ ਖ਼ੁਰਾਕ ਕਮੇਟੀਆਂ ਪਹਿਲਾਂ ਹੀ ਬਣ ਚੁੱਕੀਆਂ ਹਨ, ਜਿਨ੍ਹਾਂ ਦੀ ਵੱਧ ਤੋਂ ਵੱਧ ਸਹਾਇਤਾ ਲਈ ਜਾਵੇ। ਇਨ੍ਹਾਂ ਜ਼ਰੀਏ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਜਾਗਰੂਕ ਕਰਦਿਆਂ ਕੈਂਪਾਂ ਵਿਚ ਲਿਆਂਦਾ ਜਾਵੇ। 

ਡਾ. ਜੈਨ ਨੇ ਤਪਦਿਕ ਖ਼ਾਤਮਾ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲ੍ਹੇ ’ਚ ਤਪਦਿਕ ਦਾ ਕੋਈ ਵੀ ਮਰੀਜ਼ ਮਿਆਰੀ ਇਲਾਜ ਅਤੇ ਵਿੱਤੀ ਸਹਾਇਤਾ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰ ਨੇ 2025 ਦੇ ਅਖ਼ੀਰ ਤਕ ਤਪਦਿਕ ਦੇ ਮੁਕੰਮਲ ਖ਼ਾਤਮੇ ਦਾ ਟੀਚਾ ਮਿੱਥਿਆ ਹੋਇਆ ਹੈ, ਜਿਸ ਦੀ ਪ੍ਰਾਪਤੀ ਲਈ ਲੋੜੀਂਦੇ ਯਤਨ ਕੀਤੇ ਜਾਣ। 

ਡੇਂਗੂ, ਮਲੇਰੀਆ, ਚਿਕਨਗੁਨੀਆ ਤੇ ਹੋਰ ਸਬੰਧਤ ਬੀਮਾਰੀਆਂ ਦੇ ਆਗਾਮੀ ਸੀਜ਼ਨ ਨੂੰ ਵੇਖਦਿਆਂ ਡਾ. ਜੈਨ ਨੇ ਤਮਾਮ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਕਿ ਇਸ ਸੀਜ਼ਨ ਦੌਰਾਨ ਇਨ੍ਹਾਂ ਬੀਮਾਰੀਆਂ ਦੀ ਰੋਕਥਾਮ ਹੋ ਸਕੇ। ਸਿਵਲ ਸਰਜਨ ਨੇ ਦੁਹਰਾਇਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਜ਼ਰੂਰੀ ਤੇ ਐਮਰਜੈਂਸੀ ਦਵਾਈਆਂ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ। 

ਮਰੀਜ਼ ਨੂੰ ਹਰ ਦਵਾਈ ਸਿਹਤ ਸੰਸਥਾ ਵਿਚ ਹੀ ਮਿਲਣੀ ਚਾਹੀਦੀ ਹੈ। ਜੇ ਕੋਈ ਦਵਾਈ ਬਾਹਰੋਂ ਮਿਲਣੀ ਹੈ ਤਾਂ ਸਬੰਧਤ ਮੁੱਖ ਅਧਿਕਾਰੀ ਦੀ ਜ਼ਿੰਮੇਵਾਰੀ ਹੈ ਕਿ ਉਹ ਦਵਾਈ ਮਰੀਜ਼ ਨੂੰ ਉਪਲਭਧ ਕਰਾਈ ਜਾਵੇ। ਡਾ. ਜੈਨ ਨੇ ਵੱਖ-ਵੱਖ ਪ੍ਰੋਗਰਾਮਾਂ ਜਿਵੇਂ ਆਮ ਆਦਮੀ ਕਲੀਨਿਕ, ਓਟ ਕਲੀਨਿਕ, ਆਯੁਸ਼ਮਾਨ, ਆਭਾ ਆਈ.ਡੀ. ਦੀ ਵੀ ਪ੍ਰਗਤੀ ਦੀ ਸਮੀਖਿਆ ਕੀਤੀ।

 

Tags: Health , Civil Surgeon Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD