Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਵੱਲੋਂ ਨਵੀਨੀਕਰਨ ਮਗਰੋਂ ਲੁਧਿਆਣਾ ਦਾ ਸਿਵਲ ਹਸਪਤਾਲ ਲੋਕਾਂ ਨੂੰ ਸਮਰਪਿਤ

ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੀ ਵਚਨਬੱਧਤਾ ਦੁਹਰਾਈ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Arvind Kejriwal, Sanjeev Arora,Dr Balbir Singh, Ashok Prashar Pappi,Ludhiana

Web Admin

Web Admin

5 Dariya News

ਲੁਧਿਆਣਾ , 18 Mar 2025

Last updated on: Mar 18, 2025, 17:24 IST

ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਖ ਮਿਲਣ ਮਗਰੋਂ ਸਿਵਲ ਹਸਪਤਾਲ ਲੋਕਾਈ ਨੂੰ ਸਮਰਪਿਤ ਕੀਤਾ। ਸੂਬਾ ਸਰਕਾਰ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਲੁਧਿਆਣਾ ਦੇ ਸਿਵਲ ਹਸਪਤਾਲ ਦੀ ਕਾਇਆ-ਕਲਪ ਹੋਈ ਹੈ ਅਤੇ ਇੱਥੇ ਕਈ ਮਿਸਾਲੀ ਪਹਿਲਕਦਮੀਆਂ ਸਫ਼ਲਤਾ ਪੂਰਵਕ ਲਾਗੂ ਕੀਤੀਆਂ ਗਈਆਂ ਹਨ। 

ਇਸ ਨਾਲ ਨਾ ਸਿਰਫ਼ ਹਸਪਤਾਲ ਦੇ ਬੁਨਿਆਦੀ ਢਾਂਚੇ ਦਾ ਨਵੀਨੀਕਰਨ ਹੋਇਆ ਹੈ, ਸਗੋਂ ਇਸ ਤੋਂ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੀ ਵਚਨਬੱਧਤਾ ਝਲਕਦੀ ਹੈ। ਇਸ ਆਧੁਨਿਕੀਕਰਨ ਦੀਆਂ ਕੋਸ਼ਿਸ਼ਾਂ ਨਾਲ ਜਨਤਕ ਸਿਹਤ ਸੰਭਾਲ ਸੇਵਾਵਾਂ ਦੇ ਮਿਆਰ ਨੂੰ ਉੱਚਾ ਚੁੱਕਣ ਦੀ ਸਾਂਝੀ ਵਚਨਬੱਧਤਾ ਦਾ ਪਤਾ ਲੱਗਦਾ ਹੈ।

ਸਿਹਤ ਸੰਭਾਲ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਮਰੀਜ਼ਾਂ ਦੀ ਮਿਆਰੀ ਸਾਂਭ-ਸੰਭਾਲ ਦੀ ਵਚਨਬੱਧਤਾ ਤਹਿਤ ਇਨ੍ਹਾਂ ਪਹਿਲਕਦਮੀਆਂ ਨੂੰ ਬਾਰੀਕੀ ਨਾਲ ਯੋਜਨਾਬੱਧ ਢੰਗ ਨਾਲ ਲਾਗੂ ਕੀਤਾ ਗਿਆ ਹੈ। ਇਨ੍ਹਾਂ ਹੰਭਲਿਆਂ ਦਾ ਮੰਤਵ ਹਸਪਤਾਲ ਵਿਚਲੀਆਂ ਸਹੂਲਤਾਂ ਦਾ ਆਧੁਨਿਕੀਕਰਨ, ਮਰੀਜ਼ਾਂ ਦੀ ਸਹੂਲਤ ਵਿੱਚ ਵਾਧਾ ਅਤੇ ਸੁਰੱਖਿਅਤ ਤੇ ਸਾਫ਼-ਸੁਥਰਾ ਮਾਹੌਲ ਯਕੀਨੀ ਬਣਾਉਣਾ ਹੈ। 

ਲੋਕਾਂ ਦੀ ਸਹੂਲਤ ਲਈ ਤਕਰੀਬਨ ਇਕ ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਆਰਥੋਪੈਡਿਕ ਅਪਰੇਸ਼ਨ ਥੀਏਟਰ ਬਣਾਇਆ ਗਿਆ ਹੈ, ਜਿਸ ਨਾਲ ਹਸਪਤਾਲ ਵਿੱਚ ਅਪਰੇਸ਼ਨ ਕਰਨ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ। ਇਸ ਵਿਸ਼ਵ ਪੱਧਰੀ ਹਸਪਤਾਲ ਵਿੱਚ ਅਪਰੇਸ਼ਨ ਸਬੰਧੀ ਅਤਿ-ਆਧੁਨਿਕ ਤਕਨਾਲੋਜੀ ਤੇ ਉਪਰਕਰਨਾਂ ਨਾਲ ਲੈਸ ਕੀਤਾ ਗਿਆ ਹੈ, ਜਿਸ ਨਾਲ ਇੱਥੇ ਆਰਥੋਪੈਡਿਕ ਨਾਲ ਸਬੰਧਤ ਗੁੰਝਲਦਾਰ ਪ੍ਰਕਿਰਿਆ ਨੂੰ ਕਾਰਜਕੁਸ਼ਲ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਸਕੇਗਾ। 

ਇਸ ਆਧੁਨਿਕ ਡਿਜ਼ਾਇਨ ਨਾਲ ਹਸਪਤਾਲ ਵਿੱਚ ਰੋਗਾਣੂ ਰਹਿਤ ਮਾਹੌਲ ਯਕੀਨੀ ਬਣੇਗਾ, ਜਿਸ ਨਾਲ ਮਰੀਜ਼ਾਂ ਦੀ ਸੁਰੱਖਿਆ ਵਧੇਗੀ ਅਤੇ ਉਹ ਅਪਰੇਸ਼ਨ ਤੋਂ ਬਾਅਦ ਛੇਤੀ ਸਿਹਤਯਾਬ ਹੋਣਗੇ। ਇਸੇ ਤਰ੍ਹਾਂ ਓ.ਪੀ.ਡੀ., ਐਮਰਜੈਂਸੀ ਯੂਨਿਟ ਅਤੇ ਇਨਪੇਸ਼ੈਂਟ ਵਾਰਡਾਂ ਵਿਚਲੇ ਸਾਰੇ ਪਖ਼ਾਨਿਆਂ ਨੂੰ ਨਵੀਂ ਦਿੱਖ ਦਿੱਤੀ ਗਈ ਹੈ।

ਇਨ੍ਹਾਂ ਪਖ਼ਾਨਿਆਂ ਵਿੱਚ ਸਾਰੀ ਫਿਟਿੰਗਜ਼ ਬਦਲਣ ਤੋਂ ਇਲਾਵਾ ਫ਼ਰਸ਼ ਨੂੰ ਤਿਲਕਣ ਰਹਿਤ ਅਤੇ ਕੁਸ਼ਲ ਡਰੇਨੇਜ਼ ਸਿਸਟਮ ਨਾਲ ਲੈਸ ਕੀਤਾ ਗਿਆ ਹੈ ਤਾਂ ਕਿ ਇੱਥੇ ਸਾਫ਼-ਸਫ਼ਾਈ ਦੇ ਉੱਚ ਮਾਪਦੰਡ ਬਰਕਰਾਰ ਰੱਖੇ ਜਾਣ। ਮਰੀਜ਼ਾਂ ਦੀ ਸੰਭਾਲ ਵਿੱਚ ਸਾਫ਼-ਸਫ਼ਾਈ ਦੇ ਮਹੱਤਵ ਨੂੰ ਸਮਝਦਿਆਂ ਹਸਪਤਾਲ ਨੂੰ ਬਿਹਤਰੀਨ ਮਿਆਰ ਵਾਲੀਆਂ 500 ਨਵੀਆਂ ਚਾਂਦਰਾਂ ਸਪਲਾਈ ਕੀਤੀਆਂ ਗਈਆਂ ਹਨ। 

ਪੀਣ ਯੋਗ ਪਾਣੀ ਮੁਹੱਈਆ ਕਰਨ ਦੀ ਅਹਿਮ ਲੋੜ ਨੂੰ ਹੱਲ ਕਰਦਿਆਂ ਹਸਪਤਾਲ ਵਿੱਚ ਅਹਿਮ ਥਾਵਾਂ ਉਤੇ 80 ਲਿਟਰ ਦੀ ਸਮਰੱਥਾ ਵਾਲੇ ਪੰਜ ਆਧੁਨਿਕ ਵਾਟਰ ਕੂਲਰ ਲਗਾਏ ਗਏ ਹਨ। ਇਹ ਵਾਟਰ ਕੂਲਰ ਮਰੀਜ਼ਾਂ ਤੇ ਉਨ੍ਹਾਂ ਨਾਲ ਆਉਣ ਵਾਲੇ ਅਟੈਂਡੈਂਟਾਂ ਨੂੰ ਸਾਫ਼ ਤੇ ਠੰਢਾ ਪਾਣੀ ਮੁਹੱਈਆ ਕਰਨਗੇ। ਹਸਪਤਾਲ ਨੂੰ ਵਧੀਆ ਦਿੱਖ ਦੇਣ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣ ਲਈ ਹਸਪਤਾਲ ਦੇ ਪੂਰੇ ਅਹਾਤੇ ਵਿੱਚ ਪੰਜ ਫੁੱਟ ਦੀ ਉਚਾਈ ਤੱਕ ਚਾਰਦੀਵਾਰੀ `ਤੇ ਨਵੀਆਂ ਟਾਈਲਾਂ ਲਗਾਈਆਂ ਗਈਆਂ ਹਨ। 

ਹਸਪਤਾਲ ਦੇ ਅੰਦਰ ਸਾਰੇ ਜ਼ਰੂਰੀ ਸਿਵਲ ਕੰਮਾਂ ਦੀ ਮੁਰੰਮਤ ਅਤੇ ਸਾਂਭ-ਸੰਭਾਲ ਕੀਤੀ ਗਈ ਹੈ। ਹਸਪਤਾਲ ਦੀ ਚਾਰਦੀਵਾਰੀ ਨੂੰ ਨਵੀਂ ਦਿੱਖ ਦੇਣ ਸਮੇਤ ਟੁੱਟੇ ਹੋਏ ਫ਼ਰਸ਼ ਦੀ ਮੁਰੰਮਤ ਕੀਤੀ ਗਈ ਅਤੇ ਪਿਛਲੇ ਸਾਲਾਂ ਵਿੱਚ ਇਮਾਰਤ ਨੂੰ ਹੋਏ ਨੁਕਸਾਨ ਨੂੰ ਦਰੁਸਤ ਕੀਤਾ ਗਿਆ। ਹਸਪਤਾਲ ਦੇ ਬੁਨਿਆਦੀ ਢਾਂਚੇ ਨੂੰ ਬਰਸਾਤ ਦੌਰਾਨ ਚੋਣ ਤੋਂ ਬਚਾਉਣ ਤੇ ਹੋਰ ਸੰਭਾਵੀ ਨੁਕਸਾਨ ਦੇ ਮੱਦੇਨਜ਼ਰ ਸਾਰੀ ਛੱਤ ਉਤੇ ਆਧੁਨਿਕ ਮਟੀਰੀਅਲ ਤੇ ਤਕਨੀਕਾਂ ਨਾਲ ਵਾਟਰ ਪਰੂਫਿੰਗ ਕਰਵਾਈ ਗਈ। 

ਇਸੇ ਤਰ੍ਹਾਂ ਹਸਪਤਾਲ ਦੇ ਖ਼ਸਤਾ ਹਾਲ ਦਰਵਾਜ਼ਿਆਂ ਤੇ ਖਿੜਕੀਆਂ ਨੂੰ ਬਦਲਿਆ ਜਾਂ ਮੁਰੰਮਤ ਕੀਤੀ ਗਈ। ਹਸਪਤਾਲ ਦੀਆਂ 12 ਸਾਲਾਂ ਤੋਂ ਬੰਦ ਪਈਆਂ ਦੋ ਪੁਰਾਣੀਆਂ ਲਿਫ਼ਟਾਂ ਨੂੰ ਤਬਦੀਲ ਕੀਤਾ ਗਿਆ ਹੈ ਅਤੇ ਬੰਦ ਪਏ ਪੱਖਿਆਂ ਤੇ ਲਾਈਟਾਂ ਨੂੰ ਬਦਲਿਆ ਗਿਆ ਹੈ। ਰਾਤ ਨੂੰ ਹਸਪਤਾਲ ਵਿੱਚ ਰੌਸ਼ਨੀ ਰੱਖਣ ਲਈ ਹਸਪਤਾਲ ਦੇ ਸਮੁੱਚੀ ਲਾਈਟਿੰਗ ਪ੍ਰਣਾਲੀ ਨੂੰ ਦਰੁਸਤ ਕਰ ਕੇ ਪੂਰੀ ਤਰ੍ਹਾਂ ਕਾਰਜਸ਼ੀਲ ਕੀਤਾ ਗਿਆ ਹੈ ਤਾਂ ਕਿ ਰਾਤ ਨੂੰ ਮਰੀਜ਼ਾਂ ਦੀ ਸੁਰੱਖਿਆ ਵਿੱਚ ਕੋਈ ਕੁਤਾਹੀ ਨਾ ਹੋਵੇ।

ਵਾਹਨਾਂ ਦੀ ਸੁਚਾਰੂ ਗਤੀਵਿਧੀ ਯਕੀਨੀ ਬਣਾਉਣ ਅਤੇ ਪੈਦਲ ਆਉਣ ਵਾਲਿਆਂ ਦੀ ਸਹੂਲਤ ਲਈ ਹਸਪਤਾਲ ਦੇ ਅੰਦਰ ਵਾਲੀਆਂ ਸਾਰੀਆਂ ਖ਼ਸਤਾ ਹਾਲ ਸੜਕਾਂ ਨੂੰ ਤੋੜ ਕੇ ਨਵੇਂ ਸਿਰੇ ਤੋਂ ਬਣਾਇਆ ਗਿਆ ਹੈ। ਪਾਰਕਿੰਗ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਸਾਰੇ ਪਾਰਕਿੰਗ ਖ਼ੇਤਰ ਵਿੱਚ ਉੱਚ ਮਿਆਰ ਵਾਲੇ ਪੇਵਰ ਬਲਾਕ ਲਗਾਏ ਗਏ ਹਨ। 

ਮਰੀਜ਼ਾਂ ਨੂੰ ਇੰਤਜ਼ਾਰ ਵੇਲੇ ਠਹਿਰ ਦੇਣ ਲਈ ਪੰਜ ਹਜ਼ਾਰ ਸਕੁਏਰ ਫੁੱਟ ਦੇ ਸ਼ੈੱਡ ਦਾ ਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਮਰੀਜ਼ਾਂ ਤੇ ਉਨ੍ਹਾਂ ਨਾਲ ਆਉਣ ਵਾਲੇ ਅਟੈਡੈਂਟਾਂ ਨੂੰ ਖ਼ਰਾਬ ਮੌਸਮ ਵਿੱਚ ਸਿਰ ਢਕਣ ਲਈ ਛੱਤ ਮਿਲੇਗੀ। ਇਸੇ ਤਰ੍ਹਾਂ ਹਸਪਤਾਲ ਦੇ ਬਾਹਰੀ ਖ਼ੇਤਰ ਨੂੰ ਵਧੀਆ ਦਿੱਖ ਦੇਣ ਲਈ ਸਮੁੱਚੇ ਲੈਂਡਸਕੇਪ ਨੂੰ ਹਰੀ-ਭਰੀ ਦਿੱਖ ਦਿੱਤੀ ਗਈ ਹੈ।

ਹਸਪਤਾਲ ਦੇ ਮੁੱਖ ਗੇਟ ਨੂੰ ਨਾ ਸਿਰਫ਼ ਮਜ਼ਬੂਤ ਕੀਤਾ ਗਿਆ ਹੈ, ਸਗੋਂ ਇਸ ਨੂੰ ਨਵਾਂ ਰੂਪ ਦਿੱਤਾ ਗਿਆ ਹੈ ਤਾਂ ਕਿ ਇੱਥੇ ਆਉਣ ਵਾਲਿਆਂ ਨੂੰ ਵਧੀਆ ਮਾਹੌਲ ਮਿਲੇ। ਅਵਾਰਾ ਪਸ਼ੂਆਂ ਨੂੰ ਰੋਕਣ ਲਈ ਹਸਪਤਾਲ ਦੇ ਮੁੱਖ ਗੇਟ ਉਤੇ ਗਰਿੱਲਾਂ ਲਾਈਆਂ ਗਈਆਂ ਹਨ ਤਾਂ ਕਿ ਕੋਈ ਵੀ ਜਾਨਵਰ ਹਸਪਤਾਲ ਅੰਦਰ ਦਾਖ਼ਲ ਨਾ ਹੋ ਸਕੇ ਅਤੇ ਹਸਪਤਾਲ ਦੇ ਅੰਦਰ ਸਾਫ਼-ਸੁਥਰਾ ਮਾਹੌਲ ਯਕੀਨੀ ਬਣੇ। 

ਹਸਪਤਾਲ ਵਿੱਚ ਚੂਹਿਆਂ ਦੀ ਸਮੱਸਿਆ ਉਤੇ ਕਾਬੂ ਪਾਉਣ ਲਈ ਵੀ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਹਸਪਤਾਲ ਦੀ ਸਮੁੱਚੀ ਚਾਰਦੀਵਾਰੀ ਦਾ ਨਵ-ਨਿਰਮਾਣ ਕਰਵਾਇਆ ਗਿਆ ਤਾਂ ਕਿ ਹਸਪਤਾਲ ਦੀ ਸੁਰੱਖਿਆ ਨੂੰ ਮਜ਼ਬੂਤ ਕੀਤਾ ਜਾਵੇ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal , Sanjeev Arora , Dr Balbir Singh , Ashok Prashar Pappi , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD