Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਜ ਸਭਾ ਮੈਂਬਰ ਹਰਭਜਨ ਸਿੰਘ ਵੱਲੋਂ ਜ਼ਿਲ੍ਹੇ ਲਈ 3 ਐਂਬੂਲੈਂਸਾਂ ਭੇਟ

ਰਾਜ ਸਭਾ ਮੈਂਬਰ ਅਤੇ ਡਿਪਟੀ ਕਮਿਸ਼ਨਰ ਨੇ ਦਿੱਤੀ ਹਰੀ ਝੰਡੀ, ਦਿਵਿਆਂਗਜਨਾਂ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਸੌਂਪੀਆਂ 5 ਵੀਲ੍ਹ ਚੇਅਰਾਂ

Himanshu Aggarwal, Dr. Himanshu Aggarwal, DC Jalandhar, Jalandhar, Deputy Commissioner Jalandhar, Harbhajan Singh

5 Dariya News

5 Dariya News

5 Dariya News

ਜਲੰਧਰ , 18 Mar 2025

Last updated on: Mar 19, 2025, 08:48 IST

ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਕ੍ਰਿਕਟਰ ਸ਼੍ਰੀ ਹਰਭਜਨ ਸਿੰਘ ਵੱਲੋਂ ਅੱਜ ਆਪਣੇ ਐਮ.ਪੀ. ਲੈੱਡ ਫੰਡ ਵਿੱਚੋਂ ਸਿਵਲ ਸਰਜਨ ਦਫ਼ਤਰ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਤਿੰਨ ਐਂਬੂਲੈਂਸਾਂ ਭੇਟ ਕੀਤੀਆਂ ਗਈਆਂ। ਇਹ ਐਂਬੂਲੈਂਸਾਂ ਜ਼ਿਲ੍ਹੇ ਵਿੱਚ ਮਰੀਜ਼ਾਂ ਦੀ ਆਵਾਜਾਈ ਲਈ ਵਰਤੀਆਂ ਜਾਣਗੀਆਂ, ਜਿਸ ਨਾਲ ਉਨ੍ਹਾਂ ਦਾ ਤੁਰੰਤ ਇਲਾਜ ਅਤੇ ਸੁਰੱਖਿਅਤ ਆਵਾਜਾਈ ਯਕੀਨੀ ਬਣੇਗੀ।

ਇਸ ਤੋਂ ਇਲਾਵਾ ਰਾਜ ਸਭਾ ਮੈਂਬਰ ਵੱਲੋਂ ਦਿਵਿਆਂਗਜਨਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਬੈਟਰੀ ਨਾਲ ਚੱਲਣ ਵਾਲੀਆਂ ਪੰਜ ਵੀਲਚੇਅਰਾਂ ਵੀ ਭੇਟ ਕੀਤੀਆਂ ਗਈਆਂ। ਇਹ ਵੀਲ੍ਹ ਚੇਅਰਾਂ ਦਿਵਿਆਂਗਜਨਾਂ ਨੂੰ ਆਸਾਨ ਮੂਵਮੈਂਟ ਲਈ ਸਹਾਇਕ ਸਾਬਤ ਹੋਣਗੀਆਂ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੀ ਮੌਜੂਦ ਸਨ।

ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਸ਼੍ਰੀ ਹਰਭਜਨ ਸਿੰਘ ਦੱਸਿਆ ਕਿ ਇਨ੍ਹਾਂ ਵਿੱਚੋਂ 2 ਐਂਬੂਲੈਂਸਾਂ ਸਿਵਲ ਸਰਜਨ ਦਫ਼ਤਰ ਅਤੇ 1 ਇਕ ਐਂਬੂਲੈਂਸ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਐਂਬੂਲੈਂਸਾਂ ਮਰੀਜ਼ਾਂ ਨੂੰ ਤੁਰੰਤ ਅਤੇ ਸੁਰੱਖਿਅਤ ਢੰਗ ਨਾਲ ਹਸਪਤਾਲ ਪਹੁੰਚਾਉਣ ਵਿੱਚ ਸਹਾਈ ਸਾਬਤ ਹੋਣਗੀਆਂ। ਭਵਿੱਖ ਵਿੱਚ ਹਰ ਸੰਭਵ ਮਦਦ ਉਪਲਬਧ ਕਰਵਾਉਣ ਦਾ ਭਰੋਸਾ ਦਿਵਾਉਂਦਿਆਂ ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਵਾਸੀਆਂ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਹਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਦਾ ਇਸ ਪਹਿਲਕਦਮੀ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਐਂਬੂਲੈਂਸ ਰਾਹੀਂ ਮਨੁੱਖੀ ਜ਼ਿੰਦਗੀਆਂ ਨੂੰ ਸਮੇਂ ਸਿਰ ਹਸਪਤਾਲਾਂ ਵਿੱਚ ਪਹੁੰਚਾ ਕੇ ਬਚਾਇਆ ਜਾ ਸਕਦਾ ਹੈ। ਉਨ੍ਹਾਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਹਦਾਇਤ ਕੀਤੀ ਕਿ ਲਾਭਪਾਤਰੀਆਂ ਤੱਕ ਵੀਲ੍ਹ ਚੇਅਰਾਂ ਵੀ ਤੁਰੰਤ ਪਹੁੰਚਾਈਆਂ ਜਾਣ।

 ਜ਼ਿਕਰਯੋਗ ਹੈ ਮੁਹੱਲਾ ਸਰਨ ਤਹਿਸੀਲ ਨਕੋਦਰ ਦੇ ਜਗਦੀਸ਼, ਪਿੰਡ ਮਾਲੋਵਾਲ ਦੀ ਸੁਖਜੀਤ ਕੌਰ, ਬਸਤੀ ਬਾਵਾ ਖੇਲ ਜਲੰਧਰ ਦੇ ਜਸਵੀਰ ਸਿੰਘ, ਪਿੰਡ ਸਿੰਧਰ ਦੇ ਅਮਰੀਕ ਸਿੰਘ ਅਤੇ ਪਿੰਡ ਕੰਗ ਕਲਾਂ ਦੇ ਯਾਦਵਿੰਦਰ ਸਿੰਘ ਨੂੰ ਇਨ੍ਹਾਂ ਵੀਲ੍ਹ ਚੇਅਰਾਂ ਦਾ ਲਾਭ ਮਿਲੇਗਾ। ਇਸ ਮੌਕੇ ਸਿਵਲ ਸਰਜਨ ਡਾ. ਗੁਰਮੀਲ ਲਾਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ-ਕਮ-ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮਨਜਿੰਦਰ ਸਿੰਘ ਆਦਿ ਵੀ ਮੌਜੂਦ ਸਨ।

 

Tags: Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar , Harbhajan Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD