Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੱਸਦਾ, ਵੱਸਦਾ ਤੇ ਰੰਗਲਾ ਪੰਜਾਬ ਬਣਾਉਣ ਵਿੱਚ ਨਿਭਾਵੇਗੀ ਅਹਿਮ ਭੂਮਿਕਾ - ਐਡਵੋਕੇਟ ਲਖਬੀਰ ਸਿੰਘ ਰਾਏ

ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਜਾਗਰੂਕਤਾ ਰੈਲੀ ਚ ਕੀਤੀ ਸ਼ਿਰਕਤ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, Anti Drug Mission, Yudh Nashian Virudh

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 18 Mar 2025

Last updated on: Mar 19, 2025, 12:19 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਨੂੰ ਮੁੜ ਤੋਂ ਹੱਸਦਾ, ਵੱਸਦਾ ਤੇ ਰੰਗਲਾ ਬਣਾਉਣ ਵਿੱਚ ਅਹਿਮ ਭੂਮਿਕਾ ਅਦਾ ਕਰੇਗੀ ਅਤੇ ਇਸ ਮੁਹਿੰਮ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਕੱਢ ਕੇ ਮੁੜ ਸਿਹਤਮੰਦ ਜੀਵਨ ਬਤੀਤ ਕਰਨ ਦਾ ਮੌਕਾ ਮਿਲੇਗਾ। 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਦਿਲਪ੍ਰੀਤ ਸਿੰਘ ਭੱਟੀ ਦੀ ਅਗਵਾਈ ਹੇਠ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਨੇੜੇ ਸਿਟੀ ਸੈਂਟਰ ਤੋਂ ਕੱਢੀ ਗਈ ਜਾਗਰੂਕਤਾ ਰੈਲੀ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਵਿਧਾਇਕ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਣਤ ਪ੍ਰਤੀ ਸੁਚੇਤ ਕਰਨਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿਉਂਕਿ ਨੌਜਵਾਨ ਪੀੜ੍ਹੀ ਨੂੰ ਇਸ ਲਾਹਣਤ ਪ੍ਰਤੀ ਸੁਚੇਤ ਕਰਕੇ ਹੀ ਨਸ਼ਿਆਂ ਦਾ ਜੜ੍ਹੋਂ ਖਾਤਮਾ ਕੀਤਾ ਜਾ ਸਕਦਾ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਇਤਿਹਾਸਕ ਫੈਸਲੇ ਵਿੱਚ ਸਾਰਿਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਉਨ੍ਹਾਂ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ ਵਿੱਚ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾਵੇ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। 

ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਿਆਂ ਦੇ ਕਾਰੋਬਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ ਉਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਨਸ਼ਾ ਛੁਡਵਾਇਆ ਜਾਵੇਗਾ ਅਤੇ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਦੇ ਕੇ ਮੁੜ ਤੋਂ ਨਿਰੋਗ ਜੀਵਨ ਬਤੀਤ ਕਰਨ ਦਾ ਮੌਕਾ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਕੱਢੀ ਜਾ ਰਹੀ ਇਹ ਰੈਲੀ ਸ਼ਲਾਘਾਯੋਗ ਉਪਰਾਲਾ ਹੈ ਜਿਸ ਵਿੱਚ ਸਭਨਾ ਨੂੰ ਸ਼ਾਮਲ ਹੋਣਾ ਚਾਹੀਦਾ ਹੈ।

ਇਸ ਮੌਕੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਐਸ.ਪੀ. (ਡੀ) ਰਕੇਸ਼ ਯਾਦਵ, ਸੁਭਾਸ ਸੂਦ, ਬਲਜਿੰਦਰ ਸਿੰਘ ਪਰਵਾਨਾ ਰਾਜਪੁਰਾ ਵਾਲੇ, ਡੀਐਸਪੀ ਫਤਿਹਗੜ੍ਹ ਸਾਹਿਬ ਸੁਖਨਾਜ ਸਿੰਘ ਐਸਐਚ ਓ ਸਰਹਿੰਦ ਸੰਦੀਪ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਵੀ ਜਸਪ੍ਰੀਤ, ਨਿਸ਼ਾਨ ਸੰਧੂ, ਜੱਸੀ ਤਲਵਾੜਾ, ਪੈਰੀ ਰੰਘੇੜਾ, ਬਲਦੀਪ ਬੱਬੂ, ਮਨਪ੍ਰੀਤ ਖਰੋੜ, ਲੱਕੀ ਅੰਬੇਮਾਜਰਾ, ਦੀਪੀ ਅਲੋੜ, ਰਫਤਾਰ ਰਾਏ, ਸਰਬੰਸ ਪ੍ਰਤੀਕ, ਮਨਿੰਦਰ ਟਿਵਾਣਾ, ਅੱਤ ਜੱਟ ਸੋਹੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , Anti Drug Mission , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD