Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਣਕ ਦੇ ਸ਼ੀਜਨ ਦੌਰਾਨ ਨਹੀਂ ਆਉਣ ਦੇਵੇਗਾ ਕੋਈ ਪਰੇਸ਼ਾਨੀ – ਸ਼ਾਕਸ਼ੀ ਸਾਹਨੀ

ਵੱਖ ਵੱਖ ਖਰੀਦ ਏਜ਼ਸੀਆਂ ਦੇ ਅਧਿਕਾਰੀਆਂ ਅਤੇ ਆੜ੍ਹਤੀਆਂ ਨਾਲ ਕੀਤੀ ਮੀਟਿੰਗ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 18 Mar 2025

Last updated on: Mar 19, 2025, 13:24 IST

ਜਿਲ੍ਹਾ ਪ੍ਰਸ਼ਾਸਨ ਵਲੋਂ ਕਣਕ ਦੇ ਸੀਜਨ ਦੌਰਾਨ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸਬੰਧੀ ਅੱਜ ਵੱਖ ਵੱਖ ਖਰੀਦ ਏਜ਼ਸੀਆਂ ਅਤੇ ਆੜ੍ਹਤੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਮੈਡਮ ਸ਼ਾਕਸ਼ੀ ਸਾਹਨੀ ਨੇ ਆੜ੍ਹਤੀਆਂ ਵਲੋਂ ਪੇਸ਼ ਕੀਤੀਆਂ ਗਈਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨਾਂ ਨੂੰ ਪ੍ਰਸ਼ਾਸਨ ਵਲੋਂ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ, ਤਾਂ ਜੋ ਪ੍ਰਕ੍ਰਿਆ ਸੁੰਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲ ਸਕੇ।

ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਤੁਹਾਡੀਆਂ ਜੋ ਵੀ ਸਮੱਸਿਆਵਾਂ ਹਨ, ਉਸ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਅਤੇ ਤੁਹਾਡੀਆਂ ਜਾਇਜ ਮੰਗਾਂ ਸਰਕਾਰ ਤੱਕ ਪੰਹੁਚਾਈਆਂ ਜਾਣਗੀਆਂ। ਉਨਾਂ ਮੀਟਿੰਗ ਵਿੱਚ ਹਾਜ਼ਰ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਹਰੇਕ ਮੰਡੀ ਦਾ ਖੁਦ ਦੌਰਾ ਕਰਨ ਅਤੇ ਜਿਥੇ ਕਿਥੇ ਵੀ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਸ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ। 

ਮੀਟਿੰਗ ਦੌਰਾਨ ਆੜਤੀਆਂ ਵਲੋ ਵੱਖ ਵੱਖ ਮੰਡੀਆਂ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ ਗਿਆ, ਜਿਸ ਤੇ ਡਿਪਟੀ ਕਮਿਸ਼ਨਰ ਨੇ ਦੱਸਿਅਾ ਕਿ ਹਰੇਕ ਮੰਡੀ ਦਾ ਵਿਕਾਸ ਕਰਨ ਲਈ ਸਰਕਾਰ ਵੱਚਨਬੱਧ ਹੈ ਅਤੇ ਮੰਡੀਆਂ ਵਿਚ ਬਿਜਲੀ ਪਾਣੀ, ਸਾਫ ਸਫਾਈ ਦਾ ਪੂਰਾ ਪ੍ਰਬੰਧ ਕੀਤਾ ਜਾਵੇਗਾ। ਮੀਟਿੰਗ ਦੌਰਾਨ ਆੜ੍ਹਤੀਆਂ ਵਲੋਂ ਭਗਤਾਂਵਾਲਾ ਮੰਡੀ ਵਿਖੇ ਬਿਜਲੀ ਦੀ ਸਮੱਸਿਆ ਅਤੇ ਸੜ੍ਹਕ ਦੇ ਖਰਾਬ ਹੋਣ ਬਾਰੇ ਦੱਸਿਆ ਗਿਆ, ਜਿਸ ਤੇ ਡਿਪਟੀ ਕਮਿਸ਼ਨਰ ਨੇ ਤੁਰੰਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਖੇ ਬਿਜਲੀ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ । 

ਉਨਾਂ ਕਿਹਾ ਕਿ ਭਗਤਾਂ ਵਾਲਾ ਮੰਡੀ ਨੂੰ ਜਾਂਦੇ ਰਸਤੇ ਦਾ ਮੁੱਦਾ ਉਨ੍ਹਾਂ ਦੇ ਧਿਆਨ ਵਿਚ ਹੈ ਅਤੇ ਜ਼ਲਦ ਹੀ ਇਸ ਸੜਕ ਦਾ ਨਿਰਮਾਣ ਕੀਤਾ ਜਾਵੇਗਾ।  ਕੁਝ ਆੜ੍ਹਤੀਆਂ ਵਲੋਂ ਰਈਆ, ਮਹਿਤਾ ਅਤੇ ਜੰਡਿਆਲਾ ਦੀਆਂ ਮੰਡੀਆਂ ਵਿੱਚ ਚੋਰੀ ਅਤੇ ਲੜ੍ਹਾਈ ਝੱਗੜੇ ਸਬੰਧੀ ਵੀ ਦੱਸਿਆ ਗਿਆ। 

ਜਿਸ ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨਾਂ ਮੰਡੀਆਂ ਵਿੱਚ ਪੁਲਿਸ ਦੀ ਗਸ਼ਤ ਨੂੰ ਵਧਾਇਆ ਜਾਵੇਗਾ ਅਤੇ ਸੁਰੱਖਿਆ ਦੇ ਮੁਕੰਮ ਪ੍ਰਬੰਧ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਵੱਖ ਵੱਖ ਖਰੀਦ ਏਜ਼ਸੀਆਂ ਦੇ ਅਧਿਕਾਰੀਆਂ, ਮੰਡੀ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆੜ੍ਹਤੀਆ ਨਾਲ ਬੈਠ ਕੇ ਉਨ੍ਹਾ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਅਤੇ ਪੈਡਿੰਗ ਪਈਆਂ ਅਦਾਇਗੀਆਂ ਨੂੰ ਤੁਰੰਤ ਰਲੀਜ ਕੀਤਾ ਜਾਵੇ।

ਇਸ ਮੀਟਿੰਗ ਵਿੱਚ ਜਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਸ਼੍ਰੀ ਵਰਿੰਦਰ ਕੁਮਾਰ, ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ, ਡੀ ਐਮ ਵੇਅਰਹਾਊਸ ਸ: ਗਗਨਦੀਪ ਸਿੰਘ, ਡੀ ਐਮ ਪਨਸਪ ਸ: ਸੁਖਮਿੰਦਰ ਸਿੰਘ, ਸ: ਹਰਪ੍ਰੀਤ ਸਿੰਘ, ਪ੍ਰਧਾਨ ਸ: ਅਮਨਦੀਪ ਸਿੰਘ ਛੀਨਾ,ਜ਼ਿਲਾ੍ ਪ੍ਰਧਾਨ ਸ਼੍ਰੀ ਨਰਿੰਦਰ ਬਹਿਲ, ਲੇਬਰ ਪ੍ਰਧਾਨ ਸ਼੍ਰੀ ਰਾਕੇਸ਼ ਤੁਲੀ, ਸ: ਬਲਬੀਰ ਸਿੰਘ, ਸ: ਸੁਰਜੀਤ ਸਿੰਘ ਕੰਗ,  ਤੋਂ ਇਲਾਵਾ ਖਰੀਦ ਏਜੰਸੀਆਂ ਦੇ ਨੁਮਾਇੰਦੇ ਅਤੇ ਆੜ੍ਹਤੀਏ ਹਾਜ਼ਰ ਸਨ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD