Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਹਿਮਾਂਸ਼ੂ ਜੈਨ ਨੇ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ

ਹੈੱਡਵਰਕਸ ਤੋਂ ਭਗਤ ਸਿੰਘ ਚੌਂਕ ਤੱਕ ਸਮੇਤ ਰਾਮ ਲੀਲਾ ਗਰਾਊਂਡ ਰੋਡ ਤੋਂ ਅੰਬੇਡਕਰ ਚੌਂਕ ਤੱਕ ਸੜਕ ਨੂੰ ਮੁਕੰਮਲ ਕੂੜਾ ਮੁਕਤ ਕਰਨ ਦੇ ਨਿਰਦੇਸ਼ ਦਿੱਤੇ

Himanshu Jain, DC Ropar, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 19 Mar 2025

Last updated on: Mar 19, 2025, 16:56 IST

ਰੂਪਨਗਰ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਅਤੇ ਸ਼ਹਿਰ ਵਾਸੀਆਂ ਨੂੰ ਸਾਫ ਵਾਤਾਵਰਨ ਪ੍ਰਦਾਨ ਕਰਨ ਦੇ ਮੰਤਵ ਨਾਲ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਸਵੇਰ ਸ਼ਹਿਰ ਦਾ ਅਚਨਚੇਤ ਦੌਰਾ ਕੀਤਾ। ਤੜਕ ਸਵੇਰ ਉਨ੍ਹਾਂ ਸ਼ਹਿਰ ਦੇ ਭਗਤ ਸਿੰਘ ਚੌਂਕ, ਗਿਆਨੀ ਜੈਲ ਸਿੰਘ ਨਗਰ, ਗਊਸ਼ਾਲਾ ਰੋਡ, ਡੀ.ਏ.ਵੀ ਸਕੂਲ ਰੋਡ, ਮਕਬਰੇ ਨਜਦੀਕ, ਸਬਜ਼ੀ ਮੰਡੀ ਰੋਪੜ ਨੇੜੇ ਡਾਕਖਾਨਾ ਤੇ ਸ਼ਹਿਰ ਦੇ ਹੋਰ ਵੱਖ-ਵੱਖ ਥਾਵਾਂ ਉਤੇ ਸੜਕਾਂ ਤੇ ਕੂੜੇ ਕਰਕਟ ਦੇ ਡੰਪ ਵਾਲੀਆਂ ਥਾਵਾਂ ਦੀ ਚੈਕਿੰਗ ਕੀਤੀ।

ਉਨ੍ਹਾਂ ਨਗਰ ਕੌਂਸਲ ਨੂੰ ਹੈੱਡਵਰਕਸ ਤੋਂ ਭਗਤ ਸਿੰਘ ਚੌਂਕ ਸਮੇਤ ਰਾਮ ਲੀਲਾ ਗਰਾਊਂਡ ਰੋਡ ਤੋਂ ਅੰਬੇਡਕਰ ਚੌਂਕ ਤੱਕ ਸੜਕ ਨੂੰ ਮੁਕੰਮਲ ਕੂੜਾ ਮੁਕਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸ਼ਹਿਰ ਦੀ ਖੂਬਸੂਰਤੀ ਨੂੰ ਬਰਕਰਾਰ ਰੱਖਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਆਪਣੇ ਘਰ ਦੀ ਤਰ੍ਹਾਂ ਸ਼ਹਿਰ ਨੂੰ ਵੀ ਸਾਫ਼ ਰੱਖਣ ਦੀ ਅਪੀਲ ਕੀਤੀ ਅਤੇ ਜੋ ਵੀ ਨਾਗਰਿਕ ਸ਼ਹਿਰ ਦੀਆਂ ਸੜਕਾਂ ਜਾਂ ਘਰਾਂ ਆਦਿ ਦੇ ਬਾਹਰ ਕੂੜਾ ਸੁੱਟਦਾ ਹੈ ਉਸ ਨੂੰ ਰੋਕਣ ਲਈ ਕਿਹਾ ਜਾਵੇ।

ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਨਿਰਧਾਰਿਤ ਕੀਤੇ ਗਏ ਵਿਅਕਤੀ ਕੇਵਲ 50 ਰੁਪਏ ਲੈ ਕੇ ਮਹੀਨੇ ਲਈ ਘਰੋਂ ਕੂੜਾ ਚੁੱਕਦੇ ਹਨ ਪਰ ਫਿਰ ਵੀ ਕਈ ਵਿਅਕਤੀ ਆਪਣੇ ਘਰ ਦਾ ਕੂੜਾ ਆਪਣੇ ਆਸ-ਪਾਸ ਜਾ ਸੜਕ ਉੱਤੇ ਸੁੱਟ ਦਿੰਦੇ ਹਨ ਜਿਸ ਨਾਲ ਸਾਰਿਆਂ ਨੂੰ ਗੰਦਗੀ ਕਾਰਨ ਪ੍ਰੇਸ਼ਾਨੀ ਦਾ ਸਾਹਮਣ ਕਰਨਾ ਪੈਂਦਾ ਹੈ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸੜਕਾਂ ਉਤੇ ਕੂੜਾ ਸੁੱਟਣ ਵਾਲਿਆਂ ਦੇ ਚਲਾਨ ਕੀਤੇ ਜਾਣ।

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੂੜੇ ਦੇ ਡੰਪ ਗਿੱਲੇ-ਸੁੱਕੇ ਕੂੜੇ ਨੂੰ ਅਲੱਗ-ਅਲੱਗ ਕਰਨ ਦੀ ਅਹਿਮੀਅਤ ਨੂੰ ਸਮਝ ਕੇ ਰੱਖਿਆ ਜਾਵੇ ਤਾਂ ਕੂੜੇ ਦੀ ਖਾਦ ਬਣਾਉਣ ਲਈ ਵਰਤੋਂ ਕੀਤੀ ਜਾ ਸਕਦੀ ਹੈ। ਇਸ ਮੌਕੇ ਉਨ੍ਹਾਂ ਕਾਰਜਸਾਧਕ ਅਫਸਰ ਰੂਪਨਗਰ ਸ਼੍ਰੀ ਅਸ਼ੋਕ ਕੁਮਾਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਵਿਚ ਕਿੰਨੇ ਸਫ਼ਾਈ ਕਰਮਚਾਰੀ ਕਿਸ-ਕਿਸ ਥਾਵਾਂ ਉਤੇ ਸਫ਼ਾਈ ਸੇਵਾਵਾਂ ਕਰ ਰਹੇ ਹਨ ਇਸ ਪੂਰੀ ਵੇਰਵਿਆਂ ਸਮੇਟ ਰਿਪੋਰਟ ਦਿੱਤੀ ਜਾਵੇ ਤਾਂ ਸਾਫ਼ ਸਫ਼ਾਈ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਉਤੇ ਤੁਰੰਤ ਕਰਮਚਾਰੀ ਨਾਲ ਤਾਲਮੇਲ ਕੀਤਾ ਜਾ ਸਕੇ।

ਇਸ ਮੌਕੇ ਏ ਐਮ ਓ ਹਿ ਹਰਪ੍ਰੀਤ ਸਿੰਘ ਭਿਓਰਾ, ਸੇਨੇਟਰੀ ਇੰਸਪੈਕਟਰ ਮਲਕੀਤ ਸਿੰਘ, ਨਗਰ ਕੌਂਸਲ ਨਵਤੇਜ ਸਿੰਘ ਅਤੇ ਹੋਰ ਕਰਮਚਾਰੀ ਹਾਜ਼ਰ ਸਨ।

 

Tags: Himanshu Jain , DC Ropar , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD