Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

'ਆਪ' ਸਰਕਾਰ ਨੇ ਨਯਾਗਾਓਂ ਅਤੇ ਕਾਂਸਲ ਲਈ ਜਿੱਤ ਪੱਕੀ ਕੀਤੀ: ਈਕੋ-ਸੈਂਸੇਟਿਵ ਜ਼ੋਨ ਨੂੰ 100 ਮੀਟਰ ਤੱਕ ਘਟਾ ਦਿੱਤਾ ਗਿਆ

ਅੱਜ ਦਾ ਦਿਨ ਨਵਾਂਗਾਂਓਂ ਅਤੇ ਕਾਂਸਲ ਵਾਸੀਆਂ ਦੀ ਜਿੱਤ ਦਾ ਦਿਨ : ਵਿਧਾਇਕ ਅਨਮੋਲ ਗਗਨ ਮਾਨ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 19 Mar 2025

Last updated on: Mar 19, 2025, 17:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਚੰਡੀਗੜ੍ਹ ਖੇਤਰ ਦੇ ਆਲੇ-ਦੁਆਲੇ ਈਕੋ-ਸੰਵੇਦਨਸ਼ੀਲ ਜ਼ੋਨ ਨੂੰ ਪਹਿਲਾਂ ਪ੍ਰਸਤਾਵਿਤ 3 ਕਿੱਲੋਮੀਟਰ ਤੋਂ 100 ਮੀਟਰ ਤੱਕ ਘਟਾ ਕੇ ਨਵਾਂਗਾਓਂ ਅਤੇ ਕਾਂਸਲ ਦੇ ਵਸਨੀਕਾਂ ਲਈ ਮਹੱਤਵਪੂਰਨ ਜਿੱਤ ਪ੍ਰਾਪਤ ਕੀਤੀ ਹੈ।  

ਇਸ ਪ੍ਰਸਤਾਵ ਨੂੰ ਸੁਪਰੀਮ ਕੋਰਟ ਨੇ ਮਨਜ਼ੂਰੀ ਦੇ ਦਿੱਤੀ ਹੈ, ਜੋ ਇਸ ਖੇਤਰ ਦੇ ਹਜ਼ਾਰਾਂ ਪਰਿਵਾਰਾਂ ਲਈ ਵੱਡੀ ਰਾਹਤ ਹੈ। ਇਸ ਫ਼ੈਸਲੇ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ, "ਈਕੋ-ਸੰਵੇਦਨਸ਼ੀਲ ਜ਼ੋਨ ਨੂੰ 100 ਮੀਟਰ ਤੱਕ ਸੀਮਤ ਕਰਨ ਦੀ ਨਵਾਗਾਂਓਂ ਅਤੇ ਕਾਂਸਲ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਆਖ਼ਰਕਾਰ ਪੂਰੀ ਹੋ ਗਈ ਹੈ, ਕਈ ਸਾਲਾਂ ਤੋਂ ਇੱਥੋਂ ਦੇ ਵਸਨੀਕ ਇਮਾਰਤਾਂ ਨੂੰ ਢਾਹੁਣ ਦੇ ਡਰ ਅਤੇ ਇਮਾਰਤੀ ਯੋਜਨਾਵਾਂ ਨੂੰ ਮਨਜ਼ੂਰੀ ਨਾ ਮਿਲਣ ਦੇ ਬੋਝ ਹੇਠ ਦੱਬੇ ਹੋਏ ਸਨ। 

ਅੱਜ ਸੁਪਰੀਮ ਕੋਰਟ ਵੱਲੋਂ 100 ਮੀਟਰ ਦੀ ਹੱਦ ਨੂੰ ਮਨਜ਼ੂਰੀ ਦੇਣ ਨਾਲ ਇਹ ਚੁਣੌਤੀਆਂ ਖ਼ਤਮ ਹੋ ਗਈਆਂ ਹਨ, ਜੋ ਕਿ ਲੋਕਾਂ ਲਈ ਵੱਡੀ ਰਾਹਤ ਦੀ ਗੱਲ ਹੈ। ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ਈਕੋ-ਸੰਵੇਦਨਸ਼ੀਲ ਜ਼ੋਨ ਨੂੰ 3 ਕਿੱਲੋਮੀਟਰ ਤੱਕ ਵਧਾਉਣ ਦੀ ਪਿਛਲੀ ਤਜਵੀਜ਼ ਨੇ ਜ਼ਮੀਨ ਦੇ ਵੱਡੇ ਹਿੱਸੇ ਨੂੰ ਬੇਕਾਰ ਬਣਾ ਦਿੱਤਾ ਸੀ ਅਤੇ ਜਾਇਦਾਦ ਦੇ ਮੁੱਲਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਕੇ ਮਕਾਨ ਮਾਲਕਾਂ ਲਈ ਰੁਕਾਵਟਾਂ ਪੈਦਾ ਕੀਤੀਆਂ ਸਨ।  

‘ਆਪ’ ਸਰਕਾਰ ਨੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਵਚਨਬੱਧਤਾ ਨੂੰ ਮੁੱਖ ਰੱਖਦਿਆਂ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਕਿ ਇਸ ਮੁੱਦੇ ਦਾ ਹੱਲ ਉਨ੍ਹਾਂ ਦੇ ਹੱਕ ਵਿੱਚ ਹੋਵੇ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ, "ਇਹ ਫ਼ੈਸਲਾ 'ਆਪ' ਸਰਕਾਰ ਦੇ ਪੰਜਾਬ ਦੇ ਲੋਕਾਂ ਦੇ ਅਧਿਕਾਰਾਂ ਅਤੇ ਰੋਜ਼ੀ-ਰੋਟੀ ਦੀ ਰਾਖੀ ਲਈ ਅਟੁੱਟ ਸਮਰਪਣ ਨੂੰ ਦਰਸਾਉਂਦਾ ਹੈ। 

ਸਰਹੱਦ ਨੂੰ 3 ਕਿੱਲੋਮੀਟਰ ਤੱਕ ਵਧਾਉਣ ਲਈ ਕਈ ਚੁਣੌਤੀਆਂ ਅਤੇ ਵਿਰੋਧੀ ਧਿਰਾਂ ਦੇ ਯਤਨਾਂ ਦੇ ਬਾਵਜੂਦ, ਸਾਡੀ ਸਰਕਾਰ ਨੇ ਨਵਾਗਾਂਓਂ ਨਿਵਾਸੀਆਂ ਲਈ ਦ੍ਰਿੜ੍ਹ੍ਹਤਾ ਨਾਲ ਖੜ੍ਹੀ ਹੈ ਅਤੇ ਜਿੱਤ ਪ੍ਰਾਪਤ ਕੀਤੀ ਹੈ।" ਉਨ੍ਹਾਂ ਅੱਗੇ ਕਿਹਾ ਕਿ ਇਸ ਫ਼ੈਸਲੇ ਨਾਲ ਇਲਾਕੇ ਦੇ 50,000 ਤੋਂ ਵੱਧ ਨਿਵਾਸੀਆਂ ਨੂੰ ਲਾਭ ਹੋਵੇਗਾ।  

ਇਮਾਰਤ ਉਸਾਰੀ ਯੋਜਨਾਵਾਂ ਦੀ ਪ੍ਰਵਾਨਗੀ ਹੁਣ ਬਿਨਾਂ ਕਿਸੇ ਕਾਨੂੰਨੀ ਜਾਂ ਪ੍ਰਸ਼ਾਸਕੀ ਅੜਿੱਕੇ ਦੇ ਅੱਗੇ ਵਧੇਗੀ।  ਢਾਹੁਣ ਦਾ ਡਰ ਵੀ ਹੁਣ ਸਦਾ ਲਈ ਮਿਟ ਗਿਆ ਹੈ। ਵਿਧਾਇਕ ਨੇ ਕਿਹਾ, "ਇਹ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਲੋਕਾਂ ਦੀ ਜਿੱਤ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਦਾਦਾਂ ਦੀ ਰਾਖੀ ਕਰਨ ਅਤੇ ਉਨ੍ਹਾਂ ਦੀ ਮਨ ਦੀ ਸ਼ਾਂਤੀ ਨੂੰ ਯਕੀਨੀ ਬਣਾਉਣ ਦਾ ਦ੍ਰਿੜ ਇਰਾਦਾ ਰੰਗ ਲਾਇਆ ਹੈ। ਅੱਜ ਨਵਾਂਗਾਂਓਂ ਅਤੇ ਕਾਂਸਲ ਦੇ ਵਾਸੀਆਂ ਲਈ ਜਿੱਤ ਦਾ ਦਿਨ ਹੈ ਅਤੇ ਮੈਂ ਉਨ੍ਹਾਂ ਨੂੰ ਦਿਲੋਂ ਵਧਾਈ ਦਿੰਦਾ ਹਾਂ।"

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD