Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਾਜਵਿੰਦਰ ਕੌਰ ਥਿਆੜਾ ਨੇ ਜਲੰਧਰ ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਰਾਜਵਿੰਦਰ ਥਿਆੜਾ ਆਪਣੀ ਜ਼ਿੰਮੇਵਾਰੀ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਣਗੇ : ਅਮਨ ਅਰੋੜਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Rajwinder Kaur Thiara, Jalandhar Improvement Trust

Web Admin

Web Admin

5 Dariya News

ਜਲੰਧਰ , 19 Mar 2025

Last updated on: Mar 19, 2025, 18:36 IST

ਜਲੰਧਰ ਇੰਪਰੂਵਮੈਂਟ ਟਰੱਸਟ ਦੀ ਨਵ-ਨਿਯੁਕਤ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਅਤੇ ਟਰੱਸਟੀ ਡਾ. ਜਸਬੀਰ ਸਿੰਘ, ਹਰਚਰਨ ਸਿੰਘ ਸੰਧੂ, ਆਤਮਪ੍ਰਕਾਸ਼ ਸਿੰਘ ਬਬਲੂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ  ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ,  ਮੰਤਰੀ ਡਾ.ਰਵਜੋਤ ਸਿੰਘ, ਪੰਜਾਬ ਟੂਰਜਰਿਜਮ ਅਤੇ ਕਲਚਰਲ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਹਾਜ਼ਰ ਸਨ।

ਇਸ ਮੌਕੇ ਸਾਬਕਾ ਮੰਤਰੀ ਤੇ ਵਿਧਾਇਕ ਬਲਕਾਰ ਸਿੰਘ, ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ, ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ, ਮੇਅਰ ਵਨੀਤ ਧੀਰ, ਡਿਪਟੀ ਮੇਅਰ ਮਲਕੀਤ ਸੁਭਾਨਾ, ਪਵਨ ਟੀਨੂੰ, ਚੰਦਨ ਗਰੇਵਾਲ, ਹਲਕਾ ਇੰਚਾਰਜ ਨਾਰਥ ਦਿਨੇਸ਼ ਢੱਲ, ਗੁਰਿੰਦਰ ਸਿੰਘ ਜਮਸ਼ੇਰ ਵੀ ਹਾਜ਼ਰ ਸਨ। 

ਸਾਰੇ ਸੀਨੀਅਰ ਆਗੂਆਂ ਨੇ ਰਾਜਵਿੰਦਰ ਕੌਰ ਥਿਆੜਾ ਦਾ ਲੱਡੂ ਖਿਲਾ ਕੇ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੱਤੀ। ਕੈਬਨਿਟ ਮੰਤਰੀ ਮੋਹਿੰਦਰ ਭਗਤ ਦੀ ਗੈਰ-ਹਾਜ਼ਰੀ ਵਿੱਚ ਉਨ੍ਹਾਂ ਦੇ ਪੁੱਤਰ ਅਤੁਲ ਨੇ ਥਿਆੜਾ ਦਾ ਸਨਮਾਨ ਕੀਤਾ। 'ਆਪ' ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਰਾਜਵਿੰਦਰ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੈਨੂੰ ਪੂਰੀ ਆਸ ਹੈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਣਗੇ। 

ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਪਾਰਟੀ ਵਲੰਟੀਅਰਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਲਗਨ ਅਨੁਸਾਰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਗਈ ਹੈ।

ਲੋਕ ਵੀ ਇਸ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਕੈਬਨਿਟਮੰਤਰੀ ਰਵਜੋਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਨਾਲ ਖੜ੍ਹੀ ਹੈ। ਅੱਜ ਪੰਜਾਬ ਰੰਗਲਾ ਪੰਜਾਬ ਬਣ ਰਿਹਾ ਹੈ। 

ਆਮ ਆਦਮੀ ਪਾਰਟੀ ਵਿੱਚ ਔਰਤਾਂ ਦੀ ਬਹੁਤ ਕਦਰ ਕੀਤੀ ਜਾਂਦੀ ਹੈ। ਸਾਡੀ ਪਾਰਟੀ ਨੇ ਔਰਤਾਂ ਨੂੰ ਸਨਮਾਨ ਦਿੱਤਾ ਹੈ। ਪਾਰਟੀ ਵਿੱਚ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਟੂਰਿਜ਼ਮ ਐਂਡ ਕਲਚਰਲ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਰਾਜਵਿੰਦਰ ਕੌਰ ਦੀ ਜੁਆਇਨਿੰਗ ਅੱਜ ਹੋ ਗਈ ਹੈ। 

ਰਾਜਵਿੰਦਰ ਨੇ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਦੇ ਨਾਲ ਕੰਮ ਕੀਤਾ ਹੈ, ਉਨ੍ਹਾਂ ਦੀਆਂ ਸੇਵਾਵਾਂ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਕਾਰਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਵਿੰਦਰ ਕੌਰ ਥਿਆੜਾ ਨੂੰ ਜਲੰਧਰ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਰਾਜਵਿੰਦਰ ਕੌਰ ਕਈ ਵਾਰ ਜਲੰਧਰ ਵਿੱਚ ਹੋਣ ਵਾਲੇ ਹਰ ਕੰਮ ਬਾਰੇ ਸਰਕਾਰ ਨੂੰ ਚਿੰਤਾ ਜ਼ਾਹਰ ਕਰਦੀ ਰਹੀ ਹੈ। ਅਜਿਹੇ 'ਚ ਉਹ ਭਵਿੱਖ 'ਚ ਵੀ ਜਲੰਧਰ ਲਈ ਚੰਗਾ ਕੰਮ ਕਰੇਗੀ। ਅਹੁਦਾ ਸੰਭਾਲਣ ਤੋਂ ਬਾਅਦ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ- ਮੈਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ, ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਾਰੀ ਲੀਡਰਸ਼ਿਪ ਦਾ ਧੰਨਵਾਦ ਕਰਦੀ ਹਾਂ। 

ਅੱਜ ਆਮ ਆਦਮੀ ਪਾਰਟੀ ਨੇ ਇੱਕ ਆਮ ਪਰਿਵਾਰ ਦੀ ਧੀ ਨੂੰ ਇਸ ਕੁਰਸੀ 'ਤੇ ਬਿਠਾਇਆ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੰਗੇ ਕੰਮ ਕੀਤੇ ਹਨ, ਜਿਸ ਦੀ ਬਦੌਲਤ ਅੱਜ ਅਸੀਂ ਇੱਥੇ ਪਹੁੰਚੇ ਹਾਂ। ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਵਿਭਾਗ ਵਿੱਚ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਲੋਕਾਂ ਦੇ ਰੁਕੇ ਹੋਏ ਕੰਮ ਜਲਦੀ ਕਰਵਾਏ ਜਾਣਗੇ। ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਹੈ ਤਾਂ ਉਹ ਉਨ੍ਹਾਂ ਨੂੰ ਸਿੱਧੇ ਤੌਰ 'ਤੇ ਮਿਲ ਸਕਦੇ ਹਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Rajwinder Kaur Thiara , Jalandhar Improvement Trust

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD