Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਬ-ਰਜਿਸਟਰਾਰ ਤਰਫੋਂ 5,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 19 Mar 2025

Last updated on: Mar 20, 2025, 11:18 IST

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਫਤਹਿਗੜ੍ਹ ਸਾਹਿਬ ਦੇ ਵਸੀਕਾ ਨਵੀਸ ਅਨੁਪਮ ਸ਼ਰਮਾ ਨੂੰ ਸਬ-ਰਜਿਸਟਰਾਰ, ਬੱਸੀ ਪਠਾਣਾ ਦੀ ਤਰਫੋਂ 5,50,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ ਪਠਾਣਾ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਜਾਇਦਾਦਾਂ ਦੀ ਰਜਿਸਟਰੀ ਕਰਵਾਉਣ ਬਦਲੇ ਉਕਤ ਮੁਲਜ਼ਮ ਨੇ ਤਹਿਸੀਲ ਬੱਸੀ ਪਠਾਣਾਂ ਦੇ ਸਬ-ਰਜਿਸਟਰਾਰ ਦੀ ਤਰਫੋਂ ਇਹ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਵਸੀਕਾ ਨਵੀਸ ਅਤੇ ਸਬ-ਰਜਿਸਟਰਾਰ ਨਾਲ ਹੋਈ ਆਪਣੀ ਗੱਲਬਾਤ ਰਿਕਾਰਡ ਕਰ ਲਈ।ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ ਸਹੀ ਪਾਏ ਜਿਸ ਕਰਕੇ ਉਕਤ ਮੁਲਜ਼ਮ ਵਸੀਕਾ ਨਵੀਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਬੁਲਾਰੇ ਨੇ ਅੱਗੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਉਕਤ ਮਾਲ ਅਧਿਕਾਰੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD