Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਪਾਲ ਸਿੰਘ ਚੀਮਾ ਨੇ ਬਜਟ ਵਿੱਚ ਇੰਡਸਟਰੀਜ਼ ਦੇ ਬਕਾਏ ਪੈਸੇ ਰਿਲੀਜ਼ ਕਰਨ ਦਾ ਕੀਤਾ ਐਲਾਨ

ਇੰਡਸਟਰੀ ਐਂਡ ਕਾਮਰਸ ਮੰਤਰੀ ਨੇ ਮੋਹਾਲੀ ਨੂੰ ਆਈਟੀ ਹੱਬ ਵਜੋਂ ਵਿਕਸਤ ਕਰਨ ਦਾ ਕੀਤਾ ਏਲਾਨ, ਨਵੀਂ ਪਾਲਿਸੀ ਜਲਦ ਹੋਵੇਗੀ ਜਾਰੀ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harchand Singh Barsat, Federation of Indian Chambers of Commerce and Industry, FICCI, Tarunpreet Singh Sond

Web Admin

Web Admin

5 Dariya News

ਚੰਡੀਗੜ੍ਹ , 19 Mar 2025

Last updated on: Mar 20, 2025, 11:20 IST

ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਫਿੱਕੀ) ਵੱਲੋਂ ਅੱਜ ਚੰਡੀਗੜ੍ਹ ਵਿਖੇ ਕੈਟਾਲਾਇਜਿੰਗ ਗ੍ਰੋਥ ਆਫ ਐਮਐਸਐਮਈਜ਼ ਇਨ ਪੰਜਾਬ ਥਰੂ ਐਮਰਜਿੰਗ ਫਾਇਨਾਨਸ਼ਿਅਲ ਇੰਸਟੀਟਯੂਸ਼ਨਸ ਲੈਂਡਸਕੇਪ (catalyzing growth of MSMEs in punjab through emerging financial institutions landscape) ਵਿਸ਼ੇ ਤੇ ਕਾਨਫਰੰਸ ਦਾ ਆਯੋਜਨ ਕੀਤਾ ਗਿਆ। 

ਕਾਨਫਰੰਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਇੰਡਸਟਰੀ ਐਂਡ ਕਾਮਰਸ ਮੰਤਰੀ ਸ. ਤਰੂਣਪ੍ਰੀਤ ਸਿੰਘ ਸੌਂਧ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਸ੍ਰੀ ਨੀਲ ਗਰਗ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲਿਅਤ ਕੀਤੀ ਗਈ। ਇਨ੍ਹਾਂ ਦੇ ਨਾਲ ਹੀ ਵੱਖ-ਵੱਖ ਬੈਂਕਾ, ਇੰਨਸ਼ੋਰੈਂਸ ਕੰਪਨੀਆਂ, ਪ੍ਰਾਈਵੇਟ ਕੰਪਨੀਆਂ, ਸਿੱਖਿਆ ਸੰਸਥਾਵਾਂ ਦੇ ਅਧਿਕਾਰੀਆਂ, ਵਪਾਰੀਆਂ ਸਮੇਤ ਹੋਰ ਲੋਕ ਵੀ ਮੌਜੂਦ ਰਹੇ।

ਇਸ ਦੌਰਾਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਫਿੱਕੀ ਵੱਲੋਂ ਇਸ ਕਾਨਫਰੰਸ ਨੂੰ ਆਯੋਜਿਤ ਕਰਨ ਲਈ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਨਫਰੰਸ ਰਾਹੀਂ ਬਹੁਤ ਹੀ ਚੰਗੇ ਸੁਝਾਅ ਅੱਗੇ ਆਉਂਦੇ ਹਨ, ਜੋ ਬਹੁਤ ਹੀ ਲਾਹੇਵੰਦ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਸੂਬਾ ਸਰਕਾਰ ਵੱਲੋਂ ਖਰਚੇ ਘਟਾਏ ਗਏ ਹਨ ਅਤੇ ਆਮਦਨ ਵਿੱਚ ਵਾਧਾ ਕੀਤਾ ਗਿਆ ਹੈ। ਪੰਜਾਬ ਦੀ ਅਰਥ ਵਿਵਸਥਾ ਨੂੰ ਮਜ਼ਬੂਤ ਕਰਨ ਵਿਚ ਐਮਐਸਐਮਈਜ਼ ਦਾ ਬਹੁਤ ਵੱਡਾ ਯੋਗਦਾਨ ਹੈ ਅਤੇ ਪੰਜਾਬ ਵਿੱਚ ਐਮਐਸਐਮਈਜ਼ ਤੇਜੀ ਨਾਲ ਵੱਧ ਰਹੀ ਹੈ, ਕਿਉਂਕਿ ਪੰਜਾਬ ਵਿੱਚ ਚੰਗਾ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ 3 ਸਾਲਾਂ ਵਿੱਚ ਵਿਦੇਸ਼ ਜਾਣ ਵਾਲੀਆਂ ਵਿੱਚ ਭਾਰੀ ਗਿਰਾਵਟ ਆਈ ਹੈ, ਜਿਸ ਕਰਕੇ ਪਹਿਲੀ ਵਾਰ ਵਿਦਿਅਕ ਸੰਸਥਾਵਾਂ ਵਿੱਚ ਵਾਧੂ ਸੀਟਾਂ ਅਲਾਟ ਕੀਤੀਆਂ ਹਨ। ਉਦਯੋਗਪਤੀਆਂ ਦੀ ਡਿਮਾਂਡ ਸਬੰਧੀ ਉਨ੍ਹਾਂ ਕਿਹਾ ਕਿ ਇਸ ਬਜਟ ਸੈਸ਼ਨ ਦੇ ਦੌਰਾਨ ਜਿਆਦਾ ਤੋਂ ਜਿਆਦਾ ਸਬਸਿਡੀ ਅਤੇ ਇੰਡਸਟਰੀ ਯੂਨੀਟ ਦੇ ਪੈਂਡਿੰਗ ਪਏ ਬਕਾਏ ਨੂੰ ਵੱਖ-ਵੱਖ ਤਰੀਕੀਆਂ ਨਾਲ ਰਿਲੀਜ਼ ਕੀਤਾ ਜਾਵੇਗਾ, ਤਾਂ ਜੋ ਸੂਬੇ ਵਿੱਚ ਇੰਡਸਟਰੀ ਹੋਰ ਜਿਆਦਾ ਉੱਭਰ ਸਕੇ। 

ਕੈਬੀਨੈਟ ਮੰਤਰੀ ਸ. ਤਰੂਣਪ੍ਰੀਤ ਸਿੰਘ ਸੌਂਧ ਨੇ ਆਏ ਹੋਏ ਸਾਰੇ ਮਹਿਮਾਨਾਂ ਨੂੰ ਜੀ ਆਇਆ ਨੂੰ ਕਿਹਾ ਅਤੇ ਖੁਸ਼ੀ ਜਾਹਰ ਕਰਦਿਆਂ ਦੱਸਿਆ ਕਿ ਫਿੱਕੀ ਨਾਲ ਉਹ ਨਿੱਜੀ ਤੌਰ ਤੇ ਬਹੁਤ ਪੁਰਾਣੇ ਜੁੜੇ ਹੋਏ ਹਨ। ਉਨ੍ਹਾਂ ਸਾਰਿਆਂ ਨੂੰ ਦੱਸਿਆ ਕਿ ਮੋਹਾਲੀ ਨੂੰ ਆਈਟੀ ਹੱਬ ਵਜੋਂ ਵਿਕਸਿਤ ਕਰਨ ਜਾ ਰਹੇ ਹਾਂ ਅਤੇ ਵੱਡੀਆਂ ਕੰਪਨੀਆਂ ਨਾਲ ਗੱਲਬਾਤ ਮੁਕੰਮਲ ਹੋ ਚੁੱਕੀ ਹੈ। ਜਲਦ ਹੀ ਆਈਟੀ ਪਾਲਿਸੀ ਵੀ ਆ ਰਹੀ ਹੈ ਅਤੇ ਆਈਟੀ ਇੰਜੀਨਿਅਰਾਂ ਨੂੰ ਨੌਕਰੀਆਂ ਪ੍ਰੌਵਾਇਡ ਕਰਵਾਇਆਂ ਜਾਣਗੀਆਂ। 

ਉਨ੍ਹਾਂ ਦੱਸਿਆ ਕਿ ਜਲਦ ਹੀ ਪੰਜਾਬ ਵਿੱਚ 3 ਕਨਵੈਂਸ਼ਨ ਸੈਂਟਰ ਸਥਾਪਿਤ ਕਰਨ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਇੰਡਸਟਰੀ ਨੂੰ ਤਰੱਕੀਆਂ ਵੱਲ ਲਿਜਾਉਣ ਲਈ ਜੋਰਾਂ-ਸ਼ੋਰਾਂ ਨਾਲ ਕੰਮ ਕੀਤਾ ਜਾ ਰਿਹਾ ਹੈ। ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਨਵੇਂ ਸਟਾਰਟਅੱਪਸ ਲਈ ਬੈਂਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਨੌਜਵਾਨਾਂ ਨੂੰ ਵਪਾਰ ਸ਼ੁਰੂ ਕਰਨ ਵਿੱਚ ਮਦਦ ਕਰਨੀ ਚਾਹੀਦੀ ਹੈ। 

ਉਨ੍ਹਾਂ ਇੰਨਸ਼ੋਰੈਂਸ ਕੰਪਨੀਆਂ ਨੂੰ ਵੀ ਸੁਝਾਅ ਦਿੱਤਾ ਕਿ ਇੰਨਸ਼ੋਰੈਂਸ ਵਾਸਤੇ ਨਿਯਮਾ ਨੂੰ ਸਰਲ ਬਣਾਇਆ ਜਾਵੇ ਅਤੇ ਆਮ ਲੋਕਾਂ ਨੂੰ ਧਿਆਨ ਵਿੱਚ ਰੱਖਦਿਆ ਹੋਇਆ ਦਰਾਂ ਨੂੰ ਨਿਰਧਾਰਿਤ ਕੀਤਾ ਜਾਵੇ। ਸ. ਬਰਸਟ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨੂੰ ਜਿਲਾ ਪੱਧਰ ਤੇ ਵੀ ਕਰਵਾਉਣਾ ਚਾਹੀਦਾ ਹੈ, ਤਾਂ ਜੋ ਦੇਸ਼ ਦੀ ਅਰਥਵਿਵਸਥਾ ਨੂੰ ਅੱਗੇ ਵਧਾਉਣ ਲਈ ਕਾਰਜ ਕੀਤੇ ਜਾ ਸਕਣ।

ਇਸ ਮੌਕੇ ਦੀਪਕ ਨੰਦਾ, ਮੈਨੇਜਿੰਗ ਡਾਇਰੈਕਟਰ ਟਰਾਇਡੈਂਟ ਗਰੁਪ, ਆਰ.ਕੇ. ਮੀਨਾ ਡੀ.ਜੀ.ਐਮ. ਐਸਐਲਬੀਸੀ ਪੰਜਾਬ,  ਗੌਰਵ ਅਗਰਵਾਲ ਰਿਜਨਲ ਹੈੱਡ ਕੋਟਕ ਮਹਿੰਦਰਾ ਬੈਂਕ, ਜਸਵਿੰਦਰ ਸਿੰਘ ਡੀ.ਜੀ.ਐਮ. ਪੰਜਾਬ ਓਰਿਐਂਟਲ ਇੰਸ਼ੋਰੈਂਸ ਕੰਪਨੀ, ਰਾਮਪਵਨ ਕੁਮਾਰ ਚੇਅਰਮੈਨ ਸੀਐਮਐਸਐਮਈ ਐਫਆਈਸੀਸੀਆਈ ਪੰਜਾਬ, ਮਨਦੀਪ ਸਿੰਘ ਕੋ-ਚੇਅਰਮੈਨ ਐਫਆਈਸੀਸੀਆਈ ਸੀਐਮਐਸਐਮਈ ਪੰਜਾਬ, ਵਿਰੇਂਦਰਪਾਲ ਸਿੰਘ ਮੋਂਗੀਆ ਰਿਜਨਲ ਹੈੱਡ ਐਕਸਪੋਰਟ ਇੰਨਪੋਰਟ ਬੈਂਕ ਆਫ ਇੰਡੀਆ, ਬਲਬੀਰ ਸਿੰਘ ਸੀਜੀਐਮ-ਰਿਜਨਲ ਹੈੱਡ ਐਸਆਈਡੀਬੀਆਈ, ਡਾ. ਅੰਕਿਤਾ ਭਾਰਦਵਾਜ ਪ੍ਰੋਗਰਾਮ ਚੇਅਰ, ਸਕੂਲ ਆਫ ਕਾਮਰਸ ਐਨਐਮਆਈਐਮਐਸ, ਚੰਡੀਗੜ੍ਹ, ਮਾਲਵਿਕਾ ਅੰਡਰ ਰਾਇਟਰ ਓਰਿਏਂਟਲ ਇੰਸ਼ੋਰੈਂਸ ਲਿਮ., ਸ੍ਰੀ ਸੁਧੀਰ ਕੁਮਾਰ ਜੈਨ ਲੇਖਕ / ਇੰਸ਼ੋਰੈਂਸ ਬਰੋਕਰ ਸਮੇਤ ਸਟੇਟ ਬੈਂਕ ਆਫ ਇੰਡੀਆ, ਆਈਡੀਬੀਆਈ, ਕੋਟਕ ਮਹਿੰਦਰਾ ਬੈਂਕ ਦੇ ਸੀਨੀਅਰ ਅਧਿਕਾਰੀਆਂ ਸਮੇਤ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੋਹਾਲੀ, ਪਟਿਆਲਾ, ਬਠਿੰਡਾ ਤੋਂ ਵੱਖ-ਵੱਖ ਖੇਤਰਾਂ ਦੇ ਇੰਡਸਟਰਲਿਸਟ ਮੌਜੂਦ ਰਹੇ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harchand Singh Barsat , Federation of Indian Chambers of Commerce and Industry , FICCI , Tarunpreet Singh Sond

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD