Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

28 ਮਾਰਚ ਦੇ ਪ੍ਰੋਗਰਾਮ ਲਈ ਸੰਗਤ ਵਿਚ ਭਾਰੀ ਉਤਸ਼ਾਹ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

Harnam Singh Khalsa, Damdami Taksal, President of Sant Samaj, Amritsar

Web Admin

Web Admin

5 Dariya News

ਚੌਕ ਮਹਿਤਾ / ਅੰਮ੍ਰਿਤਸਰ , 19 Mar 2025

Last updated on: Mar 20, 2025, 11:49 IST

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਤਖ਼ਤਾਂ ਦੇ ਜਥੇਦਾਰਾਂ ਦੀ ਨਵੀਂ ਨਿਯੁਕਤੀ ਰੱਦ ਕਰਨ ਅਤੇ ਪੁਰਾਣਿਆਂ ਦੀ ਬਹਾਲੀ ਲਈ 28 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ, ਸ੍ਰੀ ਅੰਮ੍ਰਿਤਸਰ ਪਹੁੰਚਣ ਦਾ ਜੋ ਪ੍ਰੋਗਰਾਮ ਉਲੀਕਿਆ ਗਿਆ ਹੈ ਉਸ ਪ੍ਰਤੀ ਪੰਥ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫ਼ੈਸਲਾ ਅਟੱਲ ਹੈ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਥਕ ਇਕੱਠ ਦੌਰਾਨ ਉਲੀਕੇ ਗਏ ਪ੍ਰੋਗਰਾਮ ਵਿਚ ਕੋਈ ਤਬਦੀਲੀ ਨਹੀਂ ਕੀਤੀ ਜਾ ਸਕਦੀ। 

ਉਨ੍ਹਾਂ ਸਿੱਖ ਸੰਗਤਾਂ ਨੂੰ ਰੋਸ ਧਰਨੇ ਵਾਲੇ ਵੱਡੇ ਪੰਥਕ ਇਕੱਠ ਵਿਚ ਹੁਮ ਹੁਮਾ ਕੇ ਅਤੇ ਕੇਸਰੀ ਕੇਸਰੀ ਨਿਸ਼ਾਨ ਸਾਹਿਬ ਲਾ ਕੇ ਪੰਜਾਬ ਦੇ ਕੋਨੇ ਕੋਨੇ ਦੇ ਵਿੱਚੋਂ ਗੱਡੀਆਂ ਕਾਰਾਂ ਨਾਲ ਕਾਫ਼ਲਿਆਂ ਦੇ ਰੂਪ ਵਿੱਚ ਵਹੀਰਾਂ ਘਤ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗੋਲਡਨ ਗੇਟ ਵਿਖੇ 11 ਵਜੇ ਤੋਂ ਪਹਿਲਾਂ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਉੱਥੋਂ 12 ਵਜੇ ਸੰਤ ਸਮਾਜ ਦੇ ਮਹਾਂਪੁਰਖ, ਨਿਹੰਗ ਸਿੰਘ ਜਥੇਬੰਦੀਆਂ ਨਾਲ ਕਾਫ਼ਲੇ ਦੇ ਰੂਪ ਵਿਚ ਪਰ ਸ਼ਾਂਤਮਈ ਤਰੀਕੇ ਸ਼੍ਰੋਮਣੀ ਕਮੇਟੀ ਦਫ਼ਤਰ ਸ. ਤੇਜਾ ਸਿੰਘ ਸਮੁੰਦਰੀ ਹਾਲ, ਪਹੁੰਚਿਆ ਜਾਵੇਗਾ। 

ਜਿੱਥੇ ਬਜਟ ਇਜਲਾਸ ’ਚ ਸ਼ਾਮਿਲ ਹੋਣ ਆਏ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਇਸ ਗੱਲ ਲਈ ਮਜਬੂਰ ਕੀਤਾ ਜਾਵੇਗਾ ਕਿ ਉਹ ਅੰਤ੍ਰਿੰਗ ਕਮੇਟੀ ਵੱਲੋਂ ਜਥੇਦਾਰਾਂ ਬਾਰੇ ਲਏ ਗਏ ਗ਼ਲਤ ਤੇ ਪੰਥ ਵਿਰੋਧੀ ਫ਼ੈਸਲੇ ਨੂੰ ਬਦਲਣ ਲਈ ਇਕ ਸੁਰ ਹੋਣ ਅਤੇ ਮਨ ਮਰਜ਼ੀ ਨਾਲ ਹਟਾਏ ਜਥੇਦਾਰਾਂ ਨੂੰ ਮੁੜ ਬਹਾਲ ਕਰਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਸ਼ਮੂਲੀਅਤ ਅਤੇ ਸੁਵਿਧਾਵਾਂ ਵਾਸਤੇ ਵੱਖ-ਵੱਖ ਇਲਾਕਿਆਂ ਵਿੱਚੋਂ ਸਿੰਘਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨਾਂ ਨੂੰ ਲਵਾਉਣ ਅਤੇ ਸੇਵਾ ਮੁਕਤੀ ਜਾਂ ਵਿਦਾਇਗੀ ਦੇਣ ਲਈ ਸਨਮਾਨ ਜਨਕ ਕੋਈ ਵਿਧੀ ਵਿਧਾਨ ਬਣਨਾ ਚਾਹੀਦਾ ਹੈ। ਜਿਸ ਦੀ ਮੰਗ ਸ਼੍ਰੋਮਣੀ ਕਮੇਟੀ ਅੱਗੇ ਰੱਖੀ ਜਾਵੇਗੀ। ਉਨ੍ਹਾਂ ਕਿਹਾ ਦਿੱਲੀ, ਰਾਜਸਥਾਨ, ਹਰਿਆਣਾ ਤੋਂ ਇਲਾਵਾ ਮਹਾਂਰਾਸ਼ਟਰ ਤੋਂ ਵੀ ਸੰਗਤਾਂ ਆਪੋ ਆਪਣੇ ਸਾਧਨਾਂ ਰਾਹੀਂ ਪਹੁੰਚਣ ਵਾਸਤੇ ਤਿਆਰ ਬਰ ਤਿਆਰ ਬੈਠੀਆਂ ਹਨ। ਪਰ ਅੰਮ੍ਰਿਤਸਰ ਦੀਆਂ ਸੰਗਤਾਂ ਦੀ ਵਿਸ਼ੇਸ਼ ਸ਼ਮੂਲੀਅਤ ਹੋਣੀ ਚਾਹੀਦੀ ਹੈ ਅਤੇ ਸ਼ਹਿਰ ਦੀ ਸੰਗਤ ਨੂੰ ਪੰਜਾਬ ਤੋਂ ਬਾਹਰੋਂ ਆਉਣ ਵਾਲੀਆਂ ਸੰਗਤਾਂ ਦਾ ਸਨਮਾਨ ਵੀ ਕਰਨ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਸਾਡਾ ਪ੍ਰੋਗਰਾਮ ਪੂਰਨ ਰੂਪ ਦੇ ਵਿੱਚ ਸ਼ਾਂਤਮਈ ਹੋਏਗਾ । ਉਨ੍ਹਾਂ ਨਿਹੰਗ ਸਿੰਘ ਜਥੇਬੰਦੀਆਂ, ਸੰਤ ਸਮਾਜ, ਖ਼ਾਲਸਾ ਦੀਵਾਨ, ਸਿੱਖ ਜਥੇਬੰਦੀਆਂ, ਸਿੱਖ ਫੈਡਰੇਸ਼ਨਾਂ ਅਤੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਪੁਰਜ਼ੋਰ ਸ਼ਮੂਲੀਅਤ ਦੀ ਅਪੀਲ ਕੀਤੀ।


ਹਿਮਾਚਲ ਚ ਨਿਸ਼ਾਨ ਸਾਹਿਬ ਅਤੇ ਸੰਤਾਂ ਦੀ ਤਸਵੀਰ ਦਾ ਅਪਮਾਨ ਕਰਨ ਵਾਲੇ ਅਨਸਰ ਬਾਜ ਆਉਣ

ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਨੇ ਹਿਮਾਚਲ ਪੁਲਿਸ ਅਤੇ ਸਰਕਾਰ ਨੂੰ ਸਿੱਖੀ ਦੇ ਨਿਸ਼ਾਨ ਸਾਹਿਬ ਅਤੇ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਲੱਗੇ ਝੰਡਿਆਂ ਦਾ ਨਿਰਾਦਰ ਕਰਨ ਅਤੇ ਪੰਜਾਬ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਨੂੰ ਜਾ ਰਹੇ ਨੌਜਵਾਨ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਸਖ਼ਤ ਨੋਟਿਸ ਲਿਆ।

ਉਨ੍ਹਾਂ ਕਿਹਾ ਕਿ ਹਿਮਾਚਲ ਦੀ ਸਰਕਾਰ ਨੇ ਸਿੱਖ ਨੌਜਵਾਨ ਨਾਲ ਧੱਕੇਸ਼ਾਹੀ ਕਰਨ ਵਾਲੇ ਸਥਾਨਕ ਵਸਨੀਕਾਂ ਅਤੇ ਪੁਲੀਸ ਅਧਿਕਾਰੀਆਂ ਕਾਨੂੰਨੀ ਕਾਰਵਾਈ ਕਰਨ ਦੀ ਬਜਾਏ ਉਲਟਾ ਪੰਜਾਬ ਦੇ ਨੌਜਵਾਨਾਂ ’ਤੇ ਪਰਚੇ ਕਰਕੇ ਵੱਡੀ ਧੱਕੇਸ਼ਾਹੀ ਕੀਤੀ ਹੈ। ਜਿਸ ਦੀ ਮੈਂ ਭਰਪੂਰ ਨਿੰਦਿਆ ਕਰਦਾ ਹਾਂ ਔਰ ਹਿਮਾਚਲ ਸਰਕਾਰ ਨੂੰ ਸਾੜਨਾ ਕਰਦਾ ਇਹੋ ਜਿਹੇ ਮਾਹੌਲ ਨੂੰ ਭੜਕਾਉਣ ਦਾ ਯਤਨ ਨਾ ਕਰਨ, ਦੇਸ਼ ਦੇ ਵਿੱਚ ਹਰ ਇੱਕ ਨੂੰ ਦੇਸ਼ ਵਿੱਚ ਹਰ ਨਾਗਰਿਕ ਬਰਾਬਰਤਾ ਦਾ ਅਧਿਕਾਰ ਰੱਖਦਾ ਹੈ। 

ਬਾਕੀ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂ ਵਾਲੇ ਕੌਮ ਦੀ ਧਾਰਮਿਕ ਸ਼ਖ਼ਸੀਅਤ ਸੀ। ਉਹਨਾਂ ਨੇ ਕੌਮ ਦੇ ਹੱਕਾਂ ਲਈ ਜੰਗ ਲੜੀ। ਦੂਜੀ ਗੱਲ ਉਹਨਾਂ ਨੇ ਹਮੇਸ਼ਾ ਹਰ ਧਰਮ ਦਾ ਸਤਿਕਾਰ ਕੀਤਾ । ਉਹਨਾਂ ਨੇ ਹਿੰਦੂ ਧਰਮ ਅਤੇ ਮੁਸਲਮਾਨ ਧਰਮ ਦਾ ਵੀ ਸਤਿਕਾਰ ਕੀਤਾ। ਕੁਝ ਵਿਅਕਤੀ ਉਹਨਾਂ ਦੀ ਸ਼ਖ਼ਸੀਅਤ ਪ੍ਰਤੀ ਨਫ਼ਰਤ ਤੇ ਕੂੜ ਨਾਲ ਭਰਿਆ ਪ੍ਰਚਾਰ ਕਰ ਰਹੇ ਹਨ। 

ਜਿਹੜੀ ਸ਼ਖ਼ਸੀਅਤ ਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਪਵਿੱਤਰ ਯਾਦਗਾਰ ਗੁਰ ਅਸਥਾਨ ਬਣ ਚੁੱਕੇ ਹੈ, ਜਿੱਥੇ ਹਰ ਪ੍ਰਾਣੀ ਮਾਤਰ ਜਾ ਕੇ ਨਤਮਸਤਕ ਹੁੰਦਾ ਹੈ।  ਉਹ ਸਿੱਖਾਂ ਲਈ ਹਮੇਸ਼ਾ ਹੀ ਸਰਬ ਪ੍ਰਵਾਨਿਤ ਔਰ ਹਰ ਸਿੱਖ ਦਾ ਸਿਰ ਉਹਨਾਂ ਵੀ ਕੁਰਬਾਨੀ ਅੱਗੇ ਝੁਕਦਾ ਹੈ। ਉਨ੍ਹਾਂ ਹਿਮਾਚਲ ਸਰਕਾਰ ਨੂੰ ਹਾਲਾਤ ਖ਼ਰਾਬ ਨਾ ਕਰਨ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਗੁਆਂਢੀ ਰਾਜ ਹਿਮਾਚਲ, ਹਰਿਆਣਾ ਅਤੇ ਰਾਜਸਥਾਨ ਸਭ ਦਾ ਪੰਜਾਬ ਨਾਲ ਗਹਿਰੇ ਰਿਸ਼ਤੇ ਹਨ। 

ਜਿੱਥੇ ਗੁਰੂ ਦੇ ਸਿੱਖ  ਗੁਰਧਾਮਾਂ ਦੀ ਯਾਤਰਾ ਕਰਨ ਜਾਂਦਾ ਹਨ ਜਾਂ ਪਹਾੜਾਂ ਦੇ ਵਿੱਚ ਕਈ ਵਾਰੀ ਸੈਰ ਕਰਨ ਵੀ ਜਾਂਦੇ ਹਨ। ਉਹਨਾਂ ਨੂੰ ਬਿਨਾਂ ਰੋਕ ਟੋਕ ਜਾਣ ਦੀ ਆਗਿਆ ਹੋਣੀ ਚਾਹੀਦੀ ਹੈ। ਹਿਮਾਚਲ ਵਾਲਿਆਂ ਨੂੰ ਇਨ੍ਹਾਂ ਹਰਕਤ ਤੋਂ ਬਾਜ ਆਉਣ ਦੀ ਨਸੀਹਤ ਦਿੰਦਿਆਂ ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੇ ਵਿੱਚ ਬਹੁਤ ਰੋਸ ਹੈ। 

ਮੈਂ ਮੁੱਖ ਮੰਤਰੀ ਹਿਮਾਚਲ ਦੇ ਨੂੰ ਕਹਿਣਾ ਚਾਹੁੰਦਾ ਕਿ ਜਿਹੜੇ ਅਫ਼ਸਰਾਂ ਨੇ ਸਿੱਖ ਅਤੇ ਪੰਜਾਬ ਦੇ ਨੌਜਵਾਨਾਂ ’ਤੇ ਪਰਚੇ ਕੀਤੇ ਹਨ, ਉਹ ਤੁਰੰਤ ਰੱਦ ਕੀਤੇ ਜਾਣੇ ਚਾਹੀਦੇ ਹਨ। ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਮੈਂ ਅਪੀਲ ਕਰਦਾ ਹਾਂ ਕਿ ਹਿਮਾਚਲ ਦੇ ਮੁੱਖ ਮੰਤਰੀ ਨਾਲ ਇਹ ਗੱਲ ਕਰੇ, ਨਾ ਕੇਵਲ ਹਿਮਾਚਲ ਦੇ ਵਾਹਨਾਂ ਦੀ ਸੁਰੱਖਿਆ ਲਈ ਪੁਲਿਸ ਮੁਹੱਈਆ ਕਰਾਈ ਜਾਵੇ ।

 

Tags: Harnam Singh Khalsa , Damdami Taksal , President of Sant Samaj , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD