Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਸੰਗੀਤਾ ਜੈਨ ਵਲੋਂ ਜ਼ਿਲ੍ਹਾ ਹਸਪਤਾਲ ਦੇ ਰਜਿਸਟਰੇਸ਼ਨ ਕਾਊਂਟਰ ਤੇ ਚੈਕਿੰਗ

ਮਰੀਜ਼ਾਂ ਦੀਆਂ ਪਰਚੀਆਂ ਵੇਖੀਆਂ, ਕੀਤੀ ਗੱਲਬਾਤ

Health, Civil Surgeon Mohali, Mohali

Web Admin

Web Admin

5 Dariya News

ਮੋਹਾਲੀ , 19 Mar 2025

Last updated on: Mar 20, 2025, 12:37 IST

ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਸਵੇਰੇ ਅਚਨਚੇਤ ਜ਼ਿਲ੍ਹਾ ਹਸਪਤਾਲ ਦੇ ਰਜਿਸਟਰੇਸ਼ਨ ਕਾਊਂਟਰ ’ਤੇ ਪੁੱਜ ਕੇ ਮਰੀਜ਼ਾਂ ਦੀਆਂ ਪਰਚੀਆਂ ਬਣਾਉਣ ਦਾ ਕੰਮ ਵੇਖਿਆ। ਉਨ੍ਹਾਂ ਕੁੱਝ ਮਰੀਜ਼ਾਂ ਦੀਆਂ ਪਰਚੀਆਂ ਚੈੱਕ ਕੀਤੀਆਂ ਅਤੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਵੇਖਿਆ ਕਿ ਰਜਿਸਟਰੇਸ਼ਨ ਕਾਊਂਟਰ ਹਸਪਤਾਲ ਖੁਲ੍ਹਣ ਦੇ ਤੈਅ ਸਮੇਂ ਤੋਂ ਅੱਧਾ ਘੰਟਾ ਪਹਿਲਾਂ ਖੁਲ੍ਹਾ ਸੀ। 

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਹਦਾਇਤ ਕੀਤੀ ਸੀ ਕਿ ਰਜਿਸਟਰੇਸ਼ਨ ਕਾਊਂਟਰ ਅੱਧਾ ਘੰਟਾ ਪਹਿਲਾਂ ਖੋਲ੍ਹੇ ਜਾਣ। ਉਨ੍ਹਾਂ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਨੂੰ ਹਦਾਇਤ ਕੀਤੀ ਕਿ ਹਮੇਸ਼ਾ ਹੀ ਇਹ ਯਕੀਨੀ ਬਣਾਇਆ ਜਾਵੇ ਕਿ ਗਰਮੀਆਂ ਦੇ ਸਮੇਂ ਵਿਚ ਰਜਿਸਟਰੇਸ਼ਨ ਕਾਊਂਟਰ ਸਵੇਰੇ 7.30 ਵਜੇ ਅਤੇ ਸਰਦੀਆਂ ਵਿਚ ਸਵੇਰੇ 8.30 ਵਜੇ ਖੋਲਿ੍ਹਆ ਜਾਵੇ ਤਾਕਿ ਮਰੀਜ਼ਾਂ ਦੀਆਂ ਕਤਾਰਾਂ ਨਾ ਲੱਗਣ ਅਤੇ ਉਨ੍ਹਾਂ ਦੇ ਜਾਂਚ ਤੇ ਇਲਾਜ ਦਾ ਕੰਮ ਵੀ ਸਮੇਂ ਸਿਰ ਹੋ ਸਕੇ। 

ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਡਾਕਟਰਾਂ ਨੂੰ ਮਰੀਜ਼ਾਂ ਦਾ ਇਲਾਜ ਕਰਨ ਵਿਚ ਵੀ ਸੌਖ ਰਹੇਗੀ ਅਤੇ ਮਰੀਜ਼ਾਂ ਦਾ ਵੀ ਸਮਾਂ ਬਚੇਗਾ। ਸਿਵਲ ਸਰਜਨ ਨੇ ਦੁਹਰਾਇਆ ਕਿ ਮਰੀਜ਼ਾਂ ਦੀ ਪਰਚੀ ਉਤੇ ਡਾਕਟਰ ਦੁਆਰਾ ਕੋਈ ਵੀ ਅਜਿਹੀ ਦਵਾਈ ਨਾ ਲਿਖੀ ਜਾਵੇ ਜਿਹੜੀ ਹਸਪਤਾਲ ਦੀ ਫ਼ਾਰਮੇਸੀ ਵਿਚ ਉਪਲਭਧ ਨਾ ਹੋਵੇ। 

ਜੇ ਕਿਸੇ ਕਾਰਨ ਦਵਾਈ ਪ੍ਰਾਈਵੇਟ ਕੈਮਿਸਟ ਕੋਲ ਉਪਲਭਧ ਹੈ ਤਾਂ ਮਰੀ ਵਾਸਤੇ ਸਬੰਧਤ ਦਵਾਈ ਉਪਲਭਧ ਕਰਾਈ ਜਾਵੇ। ਡਾ. ਜੈਨ ਨੇ ਆਖਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦਾ ਪਹਿਲਾ ਫ਼ਰਜ਼ ਹੈ।

 

Tags: Health , Civil Surgeon Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD