Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸਿੱਖ ਕੌਮ ਦੀਆਂ ਸ਼ਹਾਦਤਾਂ, ਬਹਾਦਰੀ, ਕੁਰਬਾਨੀਆਂ ਅਤੇ ਹੌਂਸਲੇ ਨੂੰ ਪਰਦੇ ਤੇ ਪੇਸ਼ ਕਰੇਗੀ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ 'ਅਕਾਲ'

‘ਧਰਮਾ ਪ੍ਰੋਡਕਸ਼ਨਸ’ ਅਤੇ ‘ਹੰਬਲ ਮੋਸ਼ਨ ਪਿਕਚਰਸ’ ਵਲੋਂ ਬੰਬੇ ਚ ਵੱਡੇ ਪੱਧਰ ਤੇ ਰਿਲੀਜ਼ ਕੀਤਾ ਗਿਆ ਫਿਲਮ 'ਅਕਾਲ' ਦਾ ਟ੍ਰੇਲਰ

Pollywood, Akaal, Akaal Trailer, Akaal Movie, Gippy Grewal, Gurpreet Ghuggi, Nimrat Khaira, Princekanwaljit Singh, Nikitin Dheer

Web Admin

Web Admin

5 Dariya News

ਮੁੰਬਈ , 19 Mar 2025

Last updated on: Mar 20, 2025, 12:45 IST

ਸਿੱਖ ਕੌਮ ਦੀਆਂ ਸ਼ਹਾਦਤਾਂ, ਬਹਾਦਰੀ, ਕੁਰਬਾਨੀ ਅਤੇ ਹੌਂਸਲੇ ਨੂੰ ਪਰਦੇ ਤੇ ਪੇਸ਼ ਕਰਦੀ ਗਿੱਪੀ ਗਰੇਵਾਲ ਦੀ ਨਵੀਂ ਫਿਲਮ 'ਅਕਾਲ' ਆਗਾਮੀ 10 ਅਪ੍ਰੈਲ ਨੂੰ ਵਿਸ਼ਵਪੱਧਰੀ ਰਿਲੀਜ਼ ਹੋਣ ਜਾ ਰਹੀ ਹੈ। ਜੋ ਕਿ ਪਿਛਲੇ ਕਈ ਦਿਨਾਂ ਤੋਂ ਆਪਣੇ ਧਾਰਮਿਕ ਵਿਸ਼ੇ ਅਤੇ ਰੂਹਾਨੀਅਤ ਭਰੇ ਗੀਤ ਸੰਗੀਤ ਨਾਲ ਚਰਚਾ ਵਿੱਚ ਨਜ਼ਰ ਆ ਰਹੀ ਹੈ। 

ਇਸ ਫ਼ਿਲਮ ਦਾ ਟ੍ਰੇਲਰ ਹਾਲ ਹੀ ਚ ‘ਧਰਮਾ ਪ੍ਰੋਡਕਸ਼ਨਸ’ ਅਤੇ ‘ਹੰਬਲ ਮੋਸ਼ਨ ਪਿਕਚਰਸ’ ਵਲੋਂ ਬੰਬੇ ਚ ਵੱਡੇ ਪੱਧਰ ਤੇ ਰਿਲੀਜ਼ ਕੀਤਾ ਗਿਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਬਾਲੀਵੁੱਡ ਦੇ ਨਾਮੀ ਨਿਰਦੇਸ਼ਕ ਅਤੇ ਫ਼ਿਲਮ ਨਿਰਮਾਤਾ ਕਰਨ ਜੌਹਰ, ਗਿੱਪੀ ਗਰੇਵਾਲ, ਨਿਕਿਤਿਨ ਧੀਰ,ਅਦਾਕਾਰਾ ਨਿਮਰਤ ਖਹਿਰਾ, ਗੁਰਪ੍ਰੀਤ ਘੁੱਗੀ, ਮੀਤਾ ਵਸ਼ਿਸ਼ਠ, ਭਾਨਾ ਐਲ ਏ ਅਤੇ ਸ਼ਿੰਦਾ ਗਰੇਵਾਲ ਆਦਿ ਵੀ ਮੌਜੂਦ ਰਹੇ। 

ਦੱਸ ਦਈਏ ਕਿ ਫ਼ਿਲਮ ਦੇ ਟ੍ਰੇਲਰ ਵਿੱਚ ਸਿੱਖ ਇਤਿਹਾਸ ਦੀਆਂ ਮਹੱਤਵਪੂਰਨ ਘਟਨਾਵਾਂ ਅਤੇ ਯੋਧਿਆਂ ਦੀ ਵੀਰਤਾ ਨੂੰ ਜਜ਼ਬੇ ਨੂੰ ਦਿਖਾਇਆ ਗਿਆ ਹੈ। ਫਿਲਮ ਦੇ ਟ੍ਰੇਲਰ ਤੋਂ ਪਤਾ ਚਲਦਾ ਹੈ ਕਿ ਇਹ ਫ਼ਿਲਮ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੇਸ਼ ਤੇ ਕੌਮ ਲਈ ਵਾਰ ਦਿੱਤੀ ਸੀ। ਇਹ ਫ਼ਿਲਮ ਪਿਆਰ, ਬਹਾਦਰੀ ਅਤੇ ਕੁਰਬਾਨੀ ਦੀ ਗਾਥਾ ਹੈ।

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ, ਅਦਾਕਾਰ, ਨਿਰਦੇਸ਼ਕ ਅਤੇ ਨਿਰਮਾਤਾ ਗਿੱਪੀ ਗਰੇਵਾਲ ਵਲੋਂ ਪੰਜਾਬੀ ਸਿਨੇਮਾ ਚ ਪੰਜਾਬ, ਪੰਜਾਬੀਅਤ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ, ਚੰਗੀ ਸੇਧ ਦੇਣ ਵਾਲੀਆਂ ਅਤੇ ਜ਼ਿੰਦਗੀ ਦੀਆਂ ਸੱਚਾਈਆਂ ਨਾਲ ਜੁੜੀਆਂ ਅਰਥ ਭਰਪੂਰ ਫ਼ਿਲਮਾਂ ਦੀ ਪੇਸ਼ਕਾਰੀ ਲਈ ਹਮੇਸ਼ਾਂ ਹੀ ਮੋਹਰੀ ਰਹਿੰਦੇ ਹਨ। ਇਸ ਫ਼ਿਲਮ ਦੀ ਕਹਾਣੀ ਗਿੱਪੀ ਗਰੇਵਾਲ ਵਲੋਂ ਖੁਦ ਲਿਖੀ ਗਈ ਹੈ ਤੇ ਇਸ ਦਾ ਨਿਰਦੇਸ਼ਨ ਵੀ ਖ਼ੁਦ ਗਿੱਪੀ ਗਰੇਵਾਲ ਨੇ ਹੀ ਕੀਤਾ ਹੈ। 

ਇਸ ਫ਼ਿਲਮ ਦੀ ਸਿਨੇਮਾਟੋਗ੍ਰਾਫੀ ਬਲਜੀਤ ਸਿੰਘ ਦਿਓ ਵਲੋਂ ਕੀਤੀ ਗਈ ਹੈ।ਇਹ ਫ਼ਿਲਮ ‘ਹੰਬਲ ਮੋਸ਼ਨ ਪਿਕਚਰਸ’ ਅਤੇ ‘ਫਜ਼ਕੋ’ ਦੀ ਸਾਂਝੀ ਪੇਸ਼ਕਸ਼ ਹੈ ਜਿਸ ਦੇ ਨਿਰਮਾਤਾ ਖੁਦ ਗਿੱਪੀ ਗਰੇਵਾਲ ਅਤੇ ਉਨ੍ਹਾਂ ਦੀ ਧਰਮਪਤਨੀ ਰਵਨੀਤ ਕੌਰ ਗਰੇਵਾਲ ਹੈ, ਜਦਕਿ ਸਹਿ ਨਿਰਮਾਤਾ ਭਾਨਾ ਐੱਲ. ਏ. ਅਤੇ ਕਾਰਜਕਾਰੀ ਨਿਰਮਾਤਾ ਹਰਦੀਪ ਦੁੱਲਟ ਹਨ।ਇਸ ਫਿਲਮ ਰਾਹੀਂ ਬਾਲੀਵੁੱਡ ਅਦਾਕਾਰ ਨਿਕਿਤਿਨ ਧੀਰ  ਪਾਲੀਵੁੱਡ ਵਿੱਚ ਆਪਣਾ ਡੈਬਿਊ ਕਰਨ ਜਾ ਰਹੇ ਹਨ ਜੋ ਕਿ ਇੱਕ ਪ੍ਰਭਾਸ਼ਾਲੀ ਤੇ ਦਮਦਾਰ ਕਿਰਦਾਰ ‘ਚ ਨਜ਼ਰ ਆਉਣਗੇ।

ਇਹ ਫਿਲਮ ਪੰਜਾਬੀ ਸਿਨੇਮਾ ‘ਚ ਹੀ ਨਹੀਂ ਬਲਕਿ ਹਿੰਦੀ ਸਿਨੇਮਾ ਯਾਨੀ ਕਿ ਬਾਲੀਵੁੱਡ ਚ ਵੀ ਰਿਲੀਜ਼ ਹੋਵੇਗੀ। ਜਿਸ ਨੂੰ ਬਾਲੀਵੁੱਡ ਦੇ ਨਾਮੀ ਨਿਰਦੇਸ਼ਕ ਅਤੇ ਫ਼ਿਲਮ ਨਿਰਮਾਤਾ ਕਰਨ ਜੋਹਰ ਦੀ ਪ੍ਰੋਡਕਸ਼ਨ ਕੰਪਨੀ ‘ਧਰਮਾ ਪ੍ਰੋਡਕਸ਼ਨਸ’ ਹੇਠ  ਹਿੰਦੀ ਸਿਨੇਮਾ ਚ ਰਿਲੀਜ਼ ਕੀਤਾ ਜਾਵੇਗਾ।ਜੋ ਕਿ ਪੰਜਾਬੀ ਫਿਲਮ ਇੰਡਸਟਰੀ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਮਿਲਾਪ ਨਾਲ ਪੰਜਾਬੀ ਇੰਡਸਟਰੀ ਦਾ ਕੱਦ ਹੋਰ ਵੱਡਾ ਹੋਵੇਗਾ। 

ਫਿਲਮ ਉਨ੍ਹਾਂ ਥਾਵਾਂ ’ਤੇ ਵੀ ਰਿਲੀਜ਼ ਕੀਤੀ ਜਾਵੇਗੀ, ਜਿੱਥੇ ਹੁਣ ਤੱਕ ਪੰਜਾਬੀ ਫ਼ਿਲਮਾਂ ਰਿਲੀਜ਼ ਨਹੀਂ ਹੁੰਦੀਆਂ ਸਨ। ਕਰਨ ਜੌਹਰ ਨੂੰ ਬਾਲੀਵੁੱਡ ’ਚ ਵੱਡੀਆਂ ਫ਼ਿਲਮਾਂ ਦੇਣ ਲਈ ਹੀ ਜਾਣਿਆ ਜਾਂਦਾ ਹੈ।ਫਿਲਮ ਦਾ ਸੰਗੀਤ ਸ਼ੰਕਰ-ਅਹਿਸਾਨ ਲੋਏ ਨੇ ਦਿੱਤਾ ਹੈ ਅਤੇ ਗੀਤ ਹੈਪੀ ਰਾਏਕੋਟੀ ਨੇ ਲਿਖੇ ਹਨ। 

ਇਸ ਫਿਲਮ ਚ ਗਿੱਪੀ ਗਰੇਵਾਲ ਤੋਂ ਇਲਾਵਾ ਅਦਾਕਾਰਾ ਨਿਮਰਤ ਖਹਿਰਾ, ਗੁਰਪ੍ਰੀਤ ਘੁੱਗੀ, ਮੀਤਾ ਵਸ਼ਿਸ਼ਠ, ਜੱਗੀ ਸਿੰਘ, ਭਾਨਾ ਐਲ ਏ, ਪ੍ਰਿੰਸ ਕੰਵਲਜੀਤ ਸਿੰਘ, ਜਰਨੈਲ ਸਿੰਘ, ਅਸ਼ੀਸ਼ ਦੁੱਗਲ, ਹਰਿੰਦਰ ਭੁੱਲਰ, ਸ਼ਿੰਦਾ ਗਰੇਵਾਲ ਅਤੇ ਏਕਮ ਗਰੇਵਾਲ ਆਦਿ ਕਲਾਕਾਰ ਅਹਿਮ ਕਿਰਦਾਰਾਂ ਚ ਨਜ਼ਰ ਆਉਣਗੇ।

 

Tags: Pollywood , Akaal , Akaal Trailer , Akaal Movie , Gippy Grewal , Gurpreet Ghuggi , Nimrat Khaira , Princekanwaljit Singh , Nikitin Dheer

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD