Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਵੱਲੋਂ ਟੀ.ਬੀ. ਦੇ ਖਾਤਮੇ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਕੀਤੀ ਅਪੀਲ

ਟੀ ਬੀ (ਤਪਦਿਕ) ਦੇ ਸ਼ੱਕੀ ਲੱਛਣਾਂ ਵਾਲੇ ਕਰਾਉਣ ਜਲਦੀ ਜਾਂਚ-ਡਾ. ਚੰਦਰ ਸ਼ੇਖਰ ਕੱਕੜ

Health, Civil Surgeon Fazilka, Fazilka

Web Admin

Web Admin

5 Dariya News

ਫਾਜਿਲਕਾ , 19 Mar 2025

Last updated on: Mar 20, 2025, 14:09 IST

ਪੰਜਾਬ ਸਰਕਾਰ ਲੋਕਾਂ ਨੂੰ ਚੰਗੀ ਸਿਹਤ ਘਰਾਂ ਦੇ ਨੇੜੇ ਦੇਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਚਲਾਏ ਜਾ ਰਹੇ ਰਾਸ਼ਟਰੀ ਟੀਬੀ ਮੁਕਤ ਅਭਿਆਨ ਪ੍ਰੋਗਰਾਮ ਅਧੀਨ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਜੀ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਸਾਲ 2025 ਤੱਕ ਪੰਜਾਬ ਨੂੰ ਟੀ.ਬੀ. ਮੁਕਤ ਕਰਨ ਦੇ ਟੀਚੇ ਨਾਲ ਪੰਜਾਬ ਵਿੱਚ 100 ਦਿਨਾਂ ਟੀ.ਬੀ. ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਫਾਜ਼ਿਲਕਾ ਜ਼ਿਲ੍ਹੇ ਵਿੱਚ ਇਹ ਮੁਹਿੰਮ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਦੀ ਦੇਖ-ਰੇਖ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਹੈ।

ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ, ਡਾ ਐਰਿਕ ਸੀਨੀਅਰ ਮੈਡੀਕਲ ਅਫ਼ਸਰ ਨੇ ਟੀ.ਬੀ. ਜਾਂਚ (ਸੀ ਬੀ ਨਟ), ਐਕਸ—ਰੇ ਅਤੇ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਜਿਲ੍ਹੇ ਦੇ ਵੱਖ ਵੱਖ ਏਰੀਏ ਲਈ ਰਵਾਨਾ ਕੀਤਾ। ਇਸ ਸਮੇਂ ਡਾ. ਰੋਹਿਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਟੀਬੀ ਦੇ ਖਾਤਮੇ ਲਈ ਚਲਾਈ ਜਾ ਰਹੀ ਇਸ ਮੁਹਿੰਮ ਦਾ ਮੁੱਖ ਉਦੇਸ਼ ਟੀਬੀ ਦੇ ਲੁਕੇ ਹੋਏ ਐਕਟਿਵ ਕੇਸਾਂ ਦੀ ਜਲਦੀ ਭਾਲ ਕਰਨਾ ਅਤੇ ਜਲਦੀ ਇਲਾਜ ਕਰਵਾਉਣਾ ਹੈ। 

ਸਿਹਤ ਵਿਭਾਗ ਦਾ ਫੀਲਡ ਸਟਾਫ਼ ਘਰ ਘਰ ਜਾ ਕੇ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦੀ ਭਾਲ ਕਰਕੇ ਇਸ ਵੈਨ ਰਾਹੀਂ ਉਹਨਾਂ ਦੀ ਮੁਫ਼ਤ ਟੈਸਟ ਅਤੇ ਐਕਸ ਰੇ ਕਰਵਾਉਗੇ। ਪਾਜ਼ੇਟਿਵ ਆਉਣ ਤੇ ਸਿਹਤ ਸੰਸਥਾਵਾਂ ਤੋਂ ਮੁਫ਼ਤ ਇਲਾਜ ਸ਼ੁਰੂ ਕੀਤਾ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਦੋ ਹਫ਼ਤਿਆਂ ਤੋਂ ਵੱਧ ਖਾਂਸੀ, ਬੁਖਾਰ, ਭਾਰ ਘਟਣਾ, ਭੁੱਖ ਨਾ ਲੱਗਣੀ ਵਰਗੇ ਲੱਛਣ ਆਉਣ ਤਾਂ ਉਹ ਇਨ੍ਹਾਂ ਵੈਨਾਂ ਤੋਂ ਆਪਣੇ ਟੈਸਟ ਜਰੂਰ ਕਰਵਾਉਣ।  

ਉਹਨਾਂ ਕਿਹਾ ਕਿ ਸਿਹਤ ਵਿਭਾਗ ਫਾਜਿਲਕਾ ਵੱਲੋਂ ਜਨ ਜਨ ਦਾ ਰੱਖੋ ਧਿਆਨ, ਟੀਬੀ ਮੁਕਤ ਭਾਰਤ ਅਭਿਆਨ ਦਾ ਸੁਪਨਾ ਸਾਕਾਰ ਕਰਨ ਲਈ ਸਖਤ ਮਿਹਨਤ ਕੀਤੀ ਜਾ ਰਹੀ ਹੈ, ਤਾਂ ਜੋ 2025 ਤੱਕ ਜਿਲ੍ਹੇ ਨੂੰ ਟੀਬੀ ਮੁਕਤ ਬਣਾਇਆ ਜਾ ਸਕੇ।  ਉਹਨਾਂ ਦੱਸਿਆ ਕਿ ਇਸ ਵੈਨ ਰਾਹੀਂ ਟੀ.ਬੀ. ਤੋਂ ਬਚਣ ਅਤੇ ਇਲਾਜ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

ਡਾ ਕਵਿਤਾ ਸਿੰਘ ਅਤੇ ਡਾ ਐਰਿਕ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀ.ਬੀ. ਦਾ ਇਲਾਜ ਡਾਟਸ ਪ੍ਰਣਾਲੀ ਰਾਹੀ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਉਹਨਾਂ ਅਪੀਲ ਕੀਤੀ ਕਿ ਟੀ.ਬੀ. ਦੇ ਮਰੀਜ ਆਪਣੀ ਦਵਾਈ ਦਾ ਕੋਰਸ ਪੂਰਾ ਕਰਨ,  ਕਿਉਂਕਿ ਇਲਾਜ ਅਧੂਰਾ ਛੱਡਣ ਨਾਲ ਇਹ ਰੋਗ ਦੁਬਾਰਾ ਹੋ ਜਾਂਦਾ ਹੈ ਜੋ ਇਕ ਖਤਰਨਾਕ ਟੀ.ਬੀ. ਹੋਣ ਦਾ ਖਤਰਾ ਰਹਿੰਦਾ ਹੈ ਜਿਸ ਦੇ ਇਲਾਜ ਲਈ ਜਿਆਦਾ ਸਮਾਂ ਦਵਾਈ ਖਾਣੀ ਪੈਂਦੀ ਹੈ। 

ਉਹਨਾਂ ਦੱਸਿਆ ਕਿ ਟੀ.ਬੀ. ਦੇ ਮਰੀਜਾਂ ਲਈ ਜ਼ਿਆਦਾ ਪ੍ਰੋਟੀਨ ਵਾਲੀਆਂ ਖਾਣ ਪੀਣ ਦੀ ਚੀਜਾਂ ਦੀ ਜ਼ਿਆਦਾ ਜ਼ਰੂਰਤ ਹੁੰਦੀ ਹੈ, ਜੋ ਜਿਲ੍ਹੇ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਕਾਰਪੋਰੇਟ ਘਰਾਣਿਆਂ ਵੱਲੋਂ ਸਮੇਂ ਸਮੇਂ ਤੇ ਟੀ.ਬੀ. ਦੇ ਮਰੀਜਾਂ ਨੂੰ ਦਿੱਤੀਆਂ ਜਾਂਦੀਆਂ ਹਨ। ਪੰਜਾਬ ਸਰਕਾਰ ਵੱਲੋਂ ਟੀ.ਬੀ. ਦੇ ਮਰੀਜ਼ਾਂ ਲਈ ਇਲਾਜ ਦੌਰਾਨ 500 ਪ੍ਰਤੀ ਮਹੀਨਾ ਵੀ ਦਿੱਤੇ ਜਾਂਦੇ ਹਨ।

ਸਿਵਲ ਸਰਜਨ ਫਾਜ਼ਿਲਕਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਘਰ ਘਰ ਜਾ ਰਹੀਆਂ ਟੀਮਾਂ ਅਤੇ ਇਸ ਵੈਨ ਨੂੰ ਸਹਿਯੋਗ ਦਿੱਤਾ ਜਾਵੇ। ਇਸ ਸਮੇਂ ਡਾ  ਸੁਨੀਤਾ ਕੰਬੋਜ਼, ਵਿਨੋਦ ਖੁਰਾਣਾ, ਰੋਹਿਤ ਸਟੈਨੋ, ਸੁਖਵਿੰਦਰ ਸਿੰਘ, ਅਤਿੰਦਰ ਸਿੰਘ, ਵਿੱਕੀ, ਅਨਿਲ ਹਾਜ਼ਰ ਸਨ।

 

Tags: Health , Civil Surgeon Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD