Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੰਦਗੀ ਭਰਪੂਰ ਥਾਵਾਂ ਤੇ ਖਾਣ-ਪੀਣ ਦੀਆਂ ਵਸਤੂਆਂ ਤਿਆਰ ਕਰਨ/ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ - ਕੋਮਲ ਮਿੱਤਲ

ਸਿਹਤ ਅਤੇ ਫੂਡ ਸੇਫਟੀ ਅਧਿਕਾਰੀਆਂ ਨੂੰ ਨਗਰ ਨਿਗਮ ਟੀਮ ਦੇ ਨਾਲ ਸਾਰੇ ਭੋਜਨ ਪਦਾਰਥ ਵਿਕਰੇਤਾਵਾਂ/ਥਾਵਾਂ ਦਾ ਨਿਯਮਤ ਤੌਰ 'ਤੇ ਸਫਾਈ ਅਤੇ ਸਵੱਛਤਾ ਬਣਾਈ ਰੱਖਣ ਲਈ ਨਿਰੀਖਣ ਕਰਨ ਦੇ ਨਿਰਦੇਸ਼

Komal Mittal, DC Mohali, Deputy Commissioner Mohali, S A S Nagar, S A S Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 19 Mar 2025

Last updated on: Mar 20, 2025, 15:37 IST

ਗੈਰ-ਸਿਹਤਮੰਦ ਤੇ ਗੰਦਗੀ ਭਰੀਆਂ ਹਾਲਾਤਾਂ ਵਿੱਚ ਖਾਣ-ਪੀਣ ਦੀਆਂ ਵਸਤੂਆਂ ਬਣਾਉਣ ਦੀ ਲਾਪਰਵਾਹੀ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੇ ਗੈਰ-ਸਿਹਤਮੰਦ ਭੋਜਨ ਨਾਲ ਮਨੁੱਖੀ ਜਾਨਾਂ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੂਡ ਸੇਫਟੀ, ਸਿਹਤ ਅਤੇ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਐਤਵਾਰ ਨੂੰ ਮਟੌਰ ਖੇਤਰ ਵਿਖੇ ਸਥਿਤ ਅਹਾਤੇ 'ਤੇ ਛਾਪੇਮਾਰੀ ਕਰਕੇ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਸਮੇਤ ਸਬਜ਼ੀਆਂ ਅਤੇ ਹੋਰ ਵਸਤਾਂ ਦੇ ਸੈਂਪਲ ਲਏ ਗਏ ਹਨ।

ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਰਸੋਈ ਚੋਂ ਬਰਾਮਦ ਹੋਏ ਮਾਸ ਦੇ ਟੁਕੜੇ, ਜਿਸ ਨੂੰ ਕੁੱਤੇ ਦੇ ਮੀਟ ਵਜੋਂ ਗਲਤ ਢੰਗ ਨਾਲ ਪ੍ਰਚਾਰਿਆ ਗਿਆ ਹੈ, ਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ ਅਤੇ ਪਸ਼ੂ ਪਾਲਣ ਮਾਹਿਰਾਂ ਦੁਆਰਾ ਇਸ ਬਾਰੇ ਜਲਦੀ ਹੀ ਸਾਫ਼ ਕਰ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਸ਼ੂ ਪਾਲਣ ਮਾਹਿਰਾਂ ਵੱਲੋਂ ਸਿੱਟੇ ਤੇ ਪਹੁੰਚਣ ਤੋਂ ਪਹਿਲਾਂ ਇਸ ਮਾਸ ਦੇ ਟੁਕੜੇ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੇ ਵਿਸ਼ਵਾਸ਼ ਨਾ ਕਰਨ।

ਇਸ ਗੰਦਗੀ ਭਰੀ ਹਾਲਾਤ ਨਾਲ ਮਨੁੱਖੀ ਜਾਨਾਂ ਨਾਲ ਖੇਡਣ ਵਾਲੇ ਦੋਸ਼ੀਆਂ ਖਿਲਾਫ ਐਫ ਆਈ ਆਰ ਦਰਜ ਕਰਨ ਦਾ ਹੁਕਮ ਦਿੰਦਿਆਂ ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸੀਨੀਅਰ ਪੁਲਿਸ ਕਪਤਾਨ ਨੂੰ ਵੀ ਦੋਸ਼ੀਆਂ ਖਿਲਾਫ ਤੁਰੰਤ ਕਾਨੂੰਨੀ ਕਾਰਵਾਈ ਕਰਨ ਅਤੇ ਅਗਲੇਰੀ ਜਾਂਚ ਸ਼ੁਰੂ ਕਰਨ ਲਈ ਕਿਹਾ ਹੈ।

ਐਸ ਐਸ ਪੀ ਦੀਪਕ ਪਾਰੀਕ ਅਨੁਸਾਰ ਜ਼ਿਲ੍ਹਾ ਪੁਲੀਸ ਨੇ ਇਸ ਗੰਭੀਰ ਮਨੁੱਖੀ ਲਾਪ੍ਰਵਾਹੀ ਵਿੱਚ ਸ਼ਾਮਲ ਮੁਲਜ਼ਮਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਹੈ। ਇਹ ਐਫ.ਆਈ.ਆਰ. ਭਾਰਤੀ ਨਿਆਏ ਸੰਘਤਾ ਦੀ ਧਾਰਾ 272 ਅਤੇ 274 ਤਹਿਤ ਦਰਜ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਿਹਤ, ਫੂਡ ਸੇਫਟੀ ਅਤੇ ਨਗਰ ਨਿਗਮ ਦੀਆਂ ਟੀਮਾਂ ਨੂੰ ਹਦਾਇਤ ਕੀਤੀ ਕਿ ਉਹ ਮੁਹਾਲੀ ਵਿੱਚ ਫਾਸਟ ਫੂਡ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਵੇਚਣ ਵਾਲੇ ਸਾਰੇ ਵਿਕਰੇਤਾਵਾਂ ਦਾ ਨਿਰੀਖਣ ਕਰਨ ਤਾਂ ਜੋ ਸਫਾਈ ਅਤੇ ਸ਼ੁੱਧਤਾ ਨੂੰ ਯਕੀਨੀ ਬਣਾਇਆ ਜਾ ਸਕੇ। 

ਉਨ੍ਹਾਂ ਫੂਡ ਸੇਫਟੀ ਟੀਮਾਂ ਨੂੰ ਇਨ੍ਹਾਂ ਵਿਕਰੇਤਾਵਾਂ ਦੇ ਫੂਡ ਸੇਫਟੀ ਲਾਇਸੈਂਸਾਂ ਦੀ ਜਾਂਚ ਕਰਨ ਅਤੇ ਕਿਸੇ ਵੀ ਅਣਗਹਿਲੀ ਦੀ ਸੂਰਤ ਵਿੱਚ ਭਾਰੀ ਰਾਸ਼ੀ ਦੇ ਚਲਾਨ ਕਰਨ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਅੰਮ੍ਰਿਤ ਵੜਿੰਗ ਨੇ ਅੱਗੇ ਦੱਸਿਆ ਕਿ ਸਾਡੀ ਟੀਮ ਨੇ ਉਕਤ ਸਥਾਨ ਤੋਂ ਕਰੀਬ ਛੇ ਸੈਂਪਲ ਲਏ ਹਨ ਅਤੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਦੀ ਧਾਰਾ 63 ਦੀ ਉਲੰਘਣਾ ਕਰਨ ਦੇ ਚਲਾਨ ਜਾਰੀ ਕੀਤੇ ਗਏ ਹਨ। 

ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਖਾਣ-ਪੀਣ ਦੀਆਂ ਵਸਤੂਆਂ ਬਣਾਉਣ ਅਤੇ ਵੇਚਣ ਵਿੱਚ ਸਵੱਛਤਾ ਅਤੇ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਵਿਆਪਕ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀ ਅਣਗਹਿਲੀ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਲਾਗੂ ਕੀਤੀ ਜਾਵੇਗੀ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਕਾਨੂੰਨ ਅਨੁਸਾਰ ਸਲਾਖਾਂ ਪਿੱਛੇ ਭੇਜਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਪਰਮਿੰਦਰ ਪਾਲ ਸਿੰਘ, ਕਮਿਸ਼ਨਰ, ਨਗਰ ਨਿਗਮ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਅਣ-ਅਧਿਕਾਰਤ ਖਾਣ-ਪੀਣ ਦੀਆਂ ਰੇਹੜੀਆਂ/ਸਟਾਲਾਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਅਣ-ਅਧਿਕਾਰਤ ਤੌਰ 'ਤੇ ਮੀਟ ਦੀ ਕਟਾਈ ਨੂੰ ਰੋਕਣ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਲਈ ਵੀ ਆਖਿਆ ਹੈ।

 

Tags: Komal Mittal , DC Mohali , Deputy Commissioner Mohali , S A S Nagar , S A S Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD