Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਯਾਗਾਓਂ ਵਾਸੀਆਂ ਦੇ ਸੰਘਰਸ਼ ਦੇ ਅੱਗੇ ਝੁਕੀ ਪੰਜਾਬ ਸਰਕਾਰ, 100 ਮੀਟਰ ਰਹੇਗਾ ਇਕੋ ਸੈਂਸਿਟਿਵ ਜੋਨ

ਭਾਜਪਾ ਨੇਤਾ ਵਿਨੀਤ ਜੋਸ਼ੀ ਨੇ ਨਯਾਗਾਓਂ ਘਰ ਬਚਾਓ ਮੰਚ ਦੇ ਤਹਿਤ ਕੀਤਾ ਸੀ ਵਿਰੋਧ

Vineet Joshi, Bharatiya Janata Party, BJP, BJP Punjab,Nayagaon Ghar Bachao Manch, Nayagaon

Web Admin

Web Admin

5 Dariya News

ਨਯਾਗਾਓਂ , 19 Mar 2025

Last updated on: Mar 20, 2025, 16:55 IST

ਪੰਜਾਬ ਸਰਕਾਰ ਦੇ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਵਿਭਾਗ ਨੇ ਸੁਖਨਾ ਵਾਈਲਡਲਾਈਫ ਸੈਂਚੁਰੀ ਲਈ ਈਕੋ ਸੈਂਸਟਿਵ ਜ਼ੋਨ (ESZ) ਨੂੰ 100 ਮੀਟਰ ਤੋਂ ਵਧਾ ਕੇ 3 ਕਿਲੋਮੀਟਰ ਕਰਨ ਲਈ ਆਪਣੀ ਪ੍ਰਸਤਾਵਿਤ ਨੋਟੀਫਿਕੇਸ਼ਨ ਵਾਪਸ ਲੈ ਲਈ ਹੈ ਅਤੇ ਇਸਨੂੰ 100 ਮੀਟਰ 'ਤੇ ਰੱਖਣ ਦਾ ਫੈਸਲਾ ਕੀਤਾ ਹੈ ਅਤੇ ਅੱਜ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਹੈ।

ਗੁਰਦੁਆਰਾ ਬੜ ਸਾਹਿਬ ਅਤੇ ਸ਼ਿਵ ਮੰਦਰ ਦੇ ਸਾਹਮਣੇ ਢੋਲ ਧਮਾਕੇ ਅਤੇ ਭੰਗੜੇ ਨਾਲ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਨਵਾਂਗਾਓਂ ਘਰ ਬਚਾਓ ਮੰਚ ਦੇ ਚੇਅਰਮੈਨ ਅਤੇ ਸੀਨੀਅਰ ਭਾਜਪਾ ਨੇਤਾ ਵਿਨੀਤ ਜੋਸ਼ੀ ਨੇ ਇਸਨੂੰ ਨਵਾਂਗਾਓਂ, ਕਾਂਸਲ, ਕਰੋਰਾ ਅਤੇ ਨਾਡਾ ਦੇ ਲੋਕਾਂ ਦੁਆਰਾ ਕੀਤੇ ਗਏ ਅੰਦੋਲਨ ਦੀ ਜਿੱਤ ਦੱਸਿਆ। ਭਾਜਪਾ ਮੋਹਾਲੀ ਜ਼ਿਲ੍ਹਾ ਸਕੱਤਰ ਭੁਪਿੰਦਰ ਭੂਪੀ, ਨਵਾਂਗਾਓਂ ਮੰਡਲ ਪ੍ਰਧਾਨ ਜੋਗਿੰਦਰ ਪਾਲ, ਕੌਂਸਲਰ ਸੁਰਿੰਦਰ ਕੌਸ਼ਿਸ਼ ਬੱਬਲ, ਕੌਂਸਲਰ ਪ੍ਰਮੋਦ ਕੁਮਾਰ, ਕੌਂਸਲਰ ਬਬਲੂ ਕੋਰੀ, ਉੱਘੇ ਸਮਾਜ ਸੇਵਕ ਅਤੁਲ ਅਰੋੜਾ, ਮਜ਼ਦੂਰ ਸੈਨਾ ਦੇ ਜਨਰਲ ਸਕੱਤਰ ਮਦਨ ਮੰਡਲ, ਬ੍ਰਹਮਾਕੁਮਾਰੀਜ ਨਯਾਗਾਓਂ ਦੇ ਮੁਖੀ ਗਿਆਨ ਚੰਦ ਭੰਡਾਰੀ, ਜਨਰਲ ਸਕੱਤਰ ਮਿਥਲਾਂਚਲ ਛੱਠ ਪੂਜਾ ਕਮੇਟੀ ਕਾਮੇਸ਼ਵਰ ਸ਼ਾਹ, ਗਊ ਸੇਵਾ ਮੁਖੀ ਨਯਾਗਾਓਂ ਸੁਸ਼ੀਲ ਰੋਹਿਲਾ ਆਦਿ ਨੇ ਖੁਸ਼ੀ ਵਿੱਚ ਭੰਗੜਾ ਪਾਇਆ।

ਜੋਸ਼ੀ ਨੇ ਕਿਹਾ ਕਿ ਨਵੰਬਰ 2024 ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਵੱਲ ਰੋਸ ਮਾਰਚ ਤੋਂ ਬਾਅਦ, ਹੁਣ ਤੱਕ 24 ਨੁੱਕੜ ਮੀਟਿੰਗਾਂ  ਅਤੇ ਵਿਰੋਧ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਜਿਸ ਕਾਰਨ ਪੰਜਾਬ ਸਰਕਾਰ ਨੂੰ ਝੁਕਣਾ ਪਿਆ ਅਤੇ ESZ ਨੂੰ ਸਿਰਫ਼ 100 ਮੀਟਰ ਹੀ ਰੱਖਣ ਦਾ ਫੈਸਲਾ ਕੀਤਾ ਗਿਆ।ਜੋਸ਼ੀ ਨੇ ਅੰਤ ਵਿੱਚ ਕਿਹਾ ਕਿ ਇਹ ਫੈਸਲਾ ਮੋਹਾਲੀ ਜ਼ਿਲ੍ਹੇ ਦੇ ਨਯਾਗਾਓਂ, ਕਾਂਸਲ, ਕਰੋਰਾ ਅਤੇ ਨਾਡਾ ਵਿੱਚ ਰਹਿਣ ਵਾਲੇ ਗਰੀਬ ਅਤੇ ਹੇਠਲੇ ਮੱਧ ਵਰਗ ਦੀ ਦੋ ਲੱਖ ਆਬਾਦੀ ਲਈ ਰਾਹਤ ਭਰੀ ਖ਼ਬਰ ਹੈ।

 

Tags: Vineet Joshi , Bharatiya Janata Party , BJP , BJP Punjab , Nayagaon Ghar Bachao Manch , Nayagaon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD