Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮੱਤੇਵਾੜਾ ਜੰਗਲ ਡਿਪੂ ਦੀ ਅਚਨਚੇਤ ਚੈਕਿੰਗ

ਫਿਲੌਰ ਡਿਵੀਜ਼ਨ ਦੇ ਸਾਰੇ ਡਿਪੂਆਂ 'ਤੇ ਪਈਆਂ ਕੱਟੀਆਂ ਹੋਈਆਂ ਲੱਕੜਾਂ ਦੇ ਸਟਾਕ ਦੀ ਵਿਆਪਕ ਭੌਤਿਕ ਜਾਂਚ ਲਈ ਤੱਥ ਖੋਜ ਕਮੇਟੀ ਦਾ ਗਠਨ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

5 Dariya News

5 Dariya News

5 Dariya News

ਲੁਧਿਆਣਾ , 20 Mar 2025

Last updated on: Mar 21, 2025, 10:22 IST

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਲੁਧਿਆਣਾ ਦੇ ਮੱਤੇਵਾੜਾ ਜੰਗਲ ਡਿਪੂ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਉਕਤ ਡਿਪੂ ਵਿੱਚ ਸਟੋਰ ਕੀਤੀ ਸਾਰੀ ਲੱਕੜ ਦੀ ਮੁਕੰਮਲ ਜਾਂਚ ਕੀਤੀ। ਲੁਧਿਆਣਾ-ਰਾਹੋਂ ਰੋਡ ‘ਤੇ ਖੜ੍ਹੇ ਹਰੇ ਰੁੱਖਾਂ ਦੀ ਕਟਾਈ ਉਪਰੰਤ ਇਹਨਾਂ ਕੱਟੀਆਂ ਹੋਈਆਂ ਲੱਕੜਾਂ ਨੂੰ ਡਿਪੂ ‘ਚ ਸਟੋਰ ਕੀਤਾ ਗਿਆ ਸੀ। ਇਹਨਾਂ ਰੁੱਖਾਂ ਨੂੰ ਕੱਟਣ ਦਾ ਹੁਕਮ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ (ਐਮ.ਓ.ਈ.ਐਫ. ਐਂਡ ਸੀ.ਸੀ.) ਤੋਂ ਬਾਕਾਇਦਾ ਪ੍ਰਵਾਨਗੀ ਮਿਲਣ ਉਪਰੰਤ ਦਿੱਤਾ ਗਿਆ ਸੀ।

ਜੰਗਲਾਤ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ (ਪੀ.ਐਸ.ਐਫ.ਡੀ.ਸੀ.) ਨੇ ਇਸ ਸਬੰਧੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਹੈ। ਫਿਲੌਰ ਡਿਵੀਜ਼ਨ ਦੇ ਸਾਰੇ ਡਿਪੂਆਂ 'ਤੇ ਪਈਆਂ ਕੱਟੀਆਂ ਹੋਈਆਂ ਲੱਕੜਾਂ ਦੇ ਸਟਾਕ ਦੀ ਵਿਆਪਕ ਭੌਤਿਕ ਜਾਂਚ ਲਈ ਮੁੱਖ ਜਨਰਲ ਮੈਨੇਜਰ, ਸੀਨੀਅਰ ਆਈ.ਐਫ.ਐਸ. ਅਧਿਕਾਰੀ ਦੀ ਪ੍ਰਧਾਨਗੀ ਹੇਠ ਇੱਕ ਤੱਥ ਖੋਜ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਜੰਗਲਾਤ ਵਿਭਾਗ ਅਤੇ ਪੀ.ਐਸ.ਐਫ.ਡੀ.ਸੀ. ਦੇ ਮੈਂਬਰ ਸ਼ਾਮਿਲ ਹਨ।

ਚੈਕਿੰਗ ਦੌਰਾਨ ਪਾਈਆਂ ਗਈਆਂ ਕੁਝ ਖਾਮੀਆਂ ਦੇ ਕਾਰਨ, ਮੰਤਰੀ ਵੱਲੋਂ ਸਬੰਧਿਤ ਖੇਤਰੀ ਮੈਨੇਜਰ ਦੇ ਤਬਾਦਲੇ ਦਾ ਹੁਕਮ ਦਿੱਤਾ ਗਿਆ ਹੈ ਅਤੇ ਸਬੰਧਤ ਪ੍ਰੋਜੈਕਟ ਅਫਸਰ ਅਤੇ ਹੋਰ ਫੀਲਡ ਸਟਾਫ ਦਾ ਮੌਜੂਦਾ ਤਾਇਨਾਤੀ ਤੋਂ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਪਰੋਕਤ ਸੜਕ 'ਤੇ ਰੁੱਖਾਂ ਦੀ ਕਟਾਈ ਤੁਰੰਤ ਬੰਦ ਕਰ ਦਿੱਤੀ ਗਈ ਹੈ। ਸਟਾਕ ਦਾ ਸਾਲਾਨਾਵਾਰ ਜਾਇਜ਼ਾ ਲੈਣ ਸਬੰਧੀ ਅੰਤਰ-ਖੇਤਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਭੌਤਿਕ ਤਸਦੀਕ ਵਿੱਚ ਕੋਈ ਵੀ ਖਾਮੀ ਮਿਲਣ ਦੀ ਸੂਰਤ ਵਿੱਚ ਤੁਰੰਤ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ (ਪੀ.ਐਸ.ਐਫ.ਡੀ.ਸੀ.) ਵੱਲੋਂ ਰੁੱਖਾਂ ਦੇ ਨਿਪਟਾਰੇ ਸਬੰਧੀ ਦੋ ਪ੍ਰਕਿਰਿਆਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ। ਪਹਿਲੀ ਪ੍ਰਕਿਰਿਆ ਵਿੱਚ ਨਿਪਟਾਰਾ ਈ-ਪ੍ਰੋਕਿਉਰਮੈਂਟ ਪੋਰਟਲ ਨੰਬਰ 'ਤੇ ਨਿਲਾਮੀ ਰਾਹੀਂ ਕੀਤਾ ਜਾਂਦਾ ਹੈ ਅਤੇ ਦੂਜੀ ਪ੍ਰਕਿਰਿਆ ਵਿੱਚ ਜੇਕਰ ਰੁੱਖ ਬਲਾਕ ਜੰਗਲ ਵਿੱਚ ਖੜ੍ਹੇ ਹਨ ਜਾਂ ਰੁੱਖਾਂ ਨੂੰ ਕੱਟਣ ਦੇ ਖਰਚੇ ਸਬੰਧਤ ਵਿਭਾਗ ਜੋ ਕਿ ਪੀ.ਡਬਲਯੂ.ਡੀ. ਹੈ, ਵੱਲੋਂ ਜਮ੍ਹਾਂ ਕਰਵਾਏ ਗਏ ਹਨ ਤਾਂ ਜੰਗਲਾਤ ਨਿਗਮ ਵੱਲੋਂ ਰੁੱਖਾਂ ਦੀ ਸਿੱਧੀ ਕਟਾਈ ਕੀਤੀ ਜਾਂਦੀ ਹੈ।

ਲੁਧਿਆਣਾ ਰਾਹੋਂ ਸੜਕ ਦੇ ਮਾਮਲੇ ਵਿੱਚ, ਲੋਕ ਨਿਰਮਾਣ ਵਿਭਾਗ ਵੱਲੋਂ ਲੋੜੀਂਦੀ ਰਕਮ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਦੱਸਣਯੋਗ ਹੈ ਕਿ ਪੀ.ਐਸ.ਐਫ.ਡੀ.ਸੀ. ਵੱਲੋਂ ਜ਼ਿਆਦਾਤਰ ਖੜ੍ਹੇ ਰੁੱਖਾਂ ਅਤੇ ਕੱਟੀਆਂ ਹੋਈਆਂ ਲੱਕੜਾਂ ਦਾ ਨਿਪਟਾਰਾ ਸਰਕਾਰੀ ਈ-ਪ੍ਰੋਕਿਊਰਮੈਂਟ ਪੋਰਟਲ 'ਤੇ ਟੈਂਡਰ-ਕਮ-ਨਿਲਾਮੀ ਰਾਹੀਂ ਕੀਤਾ ਜਾਂਦਾ ਹੈ ਜੋ ਕਿ ਬਹੁਤ ਪਾਰਦਰਸ਼ੀ ਹੈ ਅਤੇ ਇਸ ਰਾਹੀਂ ਬਹੁਤ ਹੀ ਪ੍ਰਤੀਯੋਗੀ ਦਰਾਂ ਦੀ ਵਸੂਲੀ ਹੁੰਦੀ ਹੈ। ਖੜ੍ਹੇ ਰੁੱਖਾਂ ਦੀ ਕਟਾਈ ਤੋਂ ਪ੍ਰਾਪਤ ਕੱਟੀ ਹੋਈ ਲੱਕੜ ਨੂੰ ਨਿਪਟਾਰੇ ਤੋਂ ਪਹਿਲਾਂ ਡਿਪੂ ਵਿੱਚ ਸਟੋਰ ਕੀਤਾ ਜਾਂਦਾ ਹੈ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD