ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਤਹਿਤ ਲਗਾਤਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜਲਾਲਾਬਾਦ ਹਲਕੇ ਦੇ ਪਿੰਡ ਚੱਕ ਵਜੀਦਾ ਵਿੱਚ ਬਣੀ ਸਕੂਲ ਦੀ ਨਵੀਂ ਇਮਾਰਤ ਦਾ ਨੀਹ ਪੱਥਰ ਦਾ ਉਦਘਾਟਨ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕੀਤਾ।
ਪਿੰਡ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਦੀ ਇਸ ਇਮਾਰਤ ਦੇ ਨਿਰਮਾਣ ਤੇ ਸਰਕਾਰ ਵੱਲੋਂ 32 ਲੱਖ ਰੁਪਏ ਖਰਚ ਕੀਤੇ ਗਏ ਹਨ। ਇਹ ਸ਼ਾਨਦਾਰ ਇਮਾਰਤ ਵਿਦਿਆਰਥੀਆਂ ਨੂੰ ਇੱਕ ਵਧੀਆ ਸਿੱਖਣ ਮਾਹੌਲ ਮੁਹਈਆ ਕਰਵਾਏਗੀ ਅਤੇ ਇਲਾਕੇ ਵਿੱਚ ਸਿੱਖਿਆ ਦੇ ਪ੍ਰਸਾਰ ਵਿੱਚ ਯੋਗਦਾਨ ਪਾਏਗੀ।
ਇਸ ਦੇ ਉਦਘਾਟਨ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਨੂੰ ਤਰਜੀਹੀ ਖੇਤਰ ਮੰਨਦਿਆਂ ਇਸਦੇ ਵਿਕਾਸ ਤੇ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਇੱਕ ਪਾਸੇ ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਸਿਖਲਾਈ ਦਿੱਤੀ ਜਾ ਰਹੀ ਹੈ।
ਉੱਥੇ ਹੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਕੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਲਈ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਦਾ ਪਸਾਰ ਹੀ ਸਮਾਜਿਕ ਤਰੱਕੀ ਦਾ ਅਧਾਰ ਬਣਦਾ ਹੈ। ਇਸ ਲਈ ਸੂਬਾ ਸਰਕਾਰ ਇਸਤੇ ਵਿਸੇ਼ਸ ਜੋਰ ਦੇ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਇਸਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਹਲਕੇ ਵਿਚ ਦੋ ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਗਏ ਹਨ।