Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਸਰਵਪੱਖੀ ਵਿਕਾਸ ਨੂੰ ਦੇ ਰਹੀ ਤਰਜ਼ੀਹ - ਲਖਬੀਰ ਸਿੰਘ ਰਾਏ

ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੀ ਅਪੀਲ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 20 Mar 2025

Last updated on: Mar 21, 2025, 13:57 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ ਅਤੇ ਇਨ੍ਹਾਂ ਖੇਤਰਾਂ ਦੇ ਵਿਕਾਸ ਨਾਲ ਹੀ ਹਰੇਕ ਵਰਗ ਦੇ ਲੋਕਾਂ ਦਾ ਵਿਕਾਸ ਕੀਤਾ ਜਾ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਬ੍ਰਾਹਮਣ ਮਾਜਰਾ ਦੇ ਐਲੀਮੈਂਟਰੀ ਸਕੂਲ ਤੋਂ ਦਾਖਲਾ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। 

ਉਨ੍ਹਾਂ ਕਿਹਾ ਕਿ ਸਰਕਾਰ ਦੇ ਯਤਨਾ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਤਕਨੀਕਾਂ ਨਾਲ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਹੂਲਤਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਆਧੁਨਿਕ ਢੰਗਾਂ ਨਾਲ ਸਿੱਖਿਆ ਦਿੱਤੀ ਜਾ ਰਹੀ ਹੈ ਉਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਧੀਆ ਪੜ੍ਹਾਈ ਕਰਵਾਉਣ ਦੀ ਸਿਖਲਾਈ ਹਾਸਲ ਕਰਨ ਲਈ ਵਿਦੇਸ਼ਾਂ ਵਿੱਚ ਭੇਜਿਆ ਜਾ ਰਿਹਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਉਚ ਅਹੁਦਿਆਂ ਤੇ ਪਹੁੰਚ ਕੇ ਆਪਣਾ ਅਤੇ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰ ਸਕਣ।

ਸ. ਲਖਬੀਰ ਸਿੰਘ ਰਾਏ ਨੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਤਾਂ ਜੋ ਉਨ੍ਹਾਂ ਦੇ ਬੱਚੇ ਮਿਆਰੀ ਸਿੱਖਿਆ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਸਕੂਲ ਆਫ ਐਮੀਨੈਂਸ ਵਿਦਿਆਰਥੀਆਂ ਨੂੰ ਉੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਵਿੱਚ ਅਹਿਮ ਭੂਮਿਕਾ ਅਦਾ ਕਰ ਰਹੇ ਹਨ ਅਤੇ ਹੁਣ ਸਕੂਲ ਆਫ ਹੈਪੀਨੈੱਸ ਬਣਾ ਕੇ ਛੋਟੀ ਉਮਰ ਤੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ।

ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸੰਦੀਪ ਕੁਮਾਰ, ਸਕੂਲ ਦੀ ਹੈੱਡ ਟੀਚਰ ਕਰਮਜੀਤ ਕੌਰ, ਮਨਜੀਤ ਸਿੰਘ, ਸਕਿੰਦਰ ਕੋਰ, ਆਸ਼ੀਸ਼ ਕੁਮਾਰ ਅੱਤਰੀ, ਰਾਮਪਾਲ , ਗੁਰਪ੍ਰੀਤ ਗੁਰੀ ਅਤੇ  ਹਰਪ੍ਰੀਤ ਸਿੰਘ ਹੈਪੀ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ ਹਾਜਰ ਸਨ।

 

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD