Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, Malerkotla Police, Malerkotla

Web Admin

Web Admin

5 Dariya News

ਮਾਲੇਰਕੋਟਲਾ , 21 Mar 2025

Last updated on: Mar 21, 2025, 18:36 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਜੰਗਲਾਤ ਗਾਰਡ ਹਰਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮਾਲੇਰਕੋਟਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਕੀਤੀ ਗਈ ਹੈ। 

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਨੇ ਕੁੱਪ ਖੁਰਦ ਪਿੰਡ ਦੇ ਨੇੜੇ ਪਿੰਡ ਦਿਲਾਵਰਗੜ੍ਹ ਵਿਖੇ ਇੱਕ ਮੈਰਿਜ ਪੈਲੇਸ ਬਣਾਇਆ ਹੈ ਪਰ ਉਕਤ ਮੁਲਜ਼ਮ ਨੇ ਮੁੱਖ ਸੜਕ ਤੋਂ ਪੈਲੇਸ ਤੱਕ ਜਾਣ ਲਈ ਪਹੁੰਚ ਰਸਤਾ ਦੇਣ ਵਾਸਤੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਉਕਤ ਮੁਲਜ਼ਮ ਵਿਰੁੱਧ ਆਰਥਿਕ ਅਪਰਾਧ ਸ਼ਾਖਾ, ਵਿਜੀਲੈਂਸ ਬਿਊਰੋ ਥਾਣਾ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Malerkotla Police , Malerkotla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD