Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਮਲ ਮਿੱਤਲ ਵੱਲੋਂ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ

ਡਾਇਟ ਖਰਚਾ ਵਧਾਉਣ ਅਤੇ ਪੌਸ਼ਟਿਕ ਖਾਣਾ ਦੇਣ ਲਈ ਕਿਹਾ

Komal Mittal, DC Mohali, Deputy Commissioner Mohali, S A S Nagar, S A S Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 21 Mar 2025

Last updated on: Mar 22, 2025, 12:06 IST

ਡਿਪਟੀ ਕਮਿਸ਼ਨਰ ਕੋਮਲ ਮਿੱਤਲ  ਵੱਲੋ ਅੱਜ ਸਵੇਰੇ ਸੈਕਟਰ 66 ਵਿਚ ਪੈਂਦੇ ਸਰਕਾਰੀ ਨਸ਼ਾ-ਛੁਡਾਊ ਅਤੇ ਮੁੜ-ਵਸੇਬਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਗਿਆ ਅਤੇ ਉਥੇ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕੇਂਦਰ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਕੇਂਦਰ ਵਿਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ।

ਡਿਪਟੀ ਕਮਿਸ਼ਨਰ  ਨੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਦਿਤੀ ਕਿ ਮਰੀਜ਼ਾਂ ਦੀ ਵੱਧ ਤੋਂ ਵੱਧ ਸਰੀਰਕ ਗਤੀਵਿਧੀ ਕਰਵਾਈ ਜਾਵੇ ਤਾਂ ਜੋ  ਉਹ ਨਸ਼ੇ ਤੋਂ ਦੂਰ ਹੋ ਸਕਣ। ਉਨ੍ਹਾਂ ਨੇ ਕੇਂਦਰ ਦੀ ਚੈਕਿੰਗ ਦੌਰਾਨ ਜੋ ਕਮੀਆਂ ਪਾਈਆਂ ਗਈਆਂ, ਉਨ੍ਹਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਆਦੇਸ਼ ਦਿੱਤੇ ਗਏ।

ਇਸ ਦੌਰਾਨ ਉਨ੍ਹਾਂ ਵੱਲੋਂ ਸੈਂਟਰ ਵਿੱਚ ਇੱਕ ਕਮਰੇ ਨੂੰ ਮਰੀਜ਼ਾਂ ਦੇ ਪਾਠ-ਪੂਜਾ ਕਰਨ ਲਈ ਤਿਆਰ ਕਰਨ ਲਈ ਵੀ ਕਿਹਾ ਗਿਆ, ਜਿੱਥੇ ਬੈਠ ਕੇ ਉਹ ਮੈਡੀਟੇਸ਼ਨ ਕਰ ਸਕਣ। ਇਸ ਤੋਂ ਇਲਾਵਾ ਉਨ੍ਹਾਂ ਨੇ ਮਰੀਜ਼ਾਂ ਲਈ ਯੋਗਾ ਅਭਿਆਸ ਸ਼ੁਰੂ ਕਰਵਾਉਣ ਅਤੇ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਹ ਬਾਗਬਾਨੀ ਦੇ ਧੰਦੇ ਦੀ ਸਿਖਲਾਈ ਦੇਣ ਲਈ ਵੀ ਕਿਹਾ ਤਾਂ ਜੋ ਉਹ ਸੈਂਟਰ ਤੋਂ ਬਾਹਰ ਆਉਣ ਉਪਰੰਤ ਭਵਿੱਖ ਵਿੱਚ ਸਵੈ-ਰੁਜ਼ਗਾਰ ਦੇ ਯੋਗ ਬਣ ਸਕਣ।

ਡਿਪਟੀ ਕਮਿਸ਼ਨਰ ਵੱਲੋਂ ਸਟਾਫ ਦੀ ਕਮੀ ਨੂੰ ਪੂਰਾ ਕਰਨ ਲਈ ਸਿਵਲ ਸਰਜਨ ਸੰਗੀਤਾ ਜੈਨ ਨੂੰ ਹੋਰ ਸਟਾਫ਼ ਦੀ ਤੈਨਾਤੀ ਕਰਨ ਲਈ ਕਿਹਾ। ਉਨ੍ਹਾਂ ਸਟਾਫ਼ ਨੂੰ ਕਿਹਾ ਕਿ ਨਸ਼ੇ ਦੇ ਮਰੀਜ਼ਾਂ ਨਾਲ ਪਿਆਰ ਤੇ ਹਮਦਰਦੀ ਭਰਿਆ ਵਿਹਾਰ ਕੀਤਾ ਜਾਵੇ ਅਤੇ ਜੇ ਕਦੇ ਕੋਈ ਮਰੀਜ਼ ਕਿਸੇ ਸਮੇਂ ਕਿਸੇ ਗੱਲ ’ਤੇ ਸਖ਼ਤ ਪ੍ਰਤੀਕਰਮ ਵੀ ਕਰਦਾ ਹੈ ਤਾਂ ਉਸ ਨੂੰ ਪਿਆਰ ਅਤੇ ਹਲੀਮੀ ਨਾਲ ਸੰਭਾਲਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਇਕੋ-ਇਕ ਮਕਸਦ ਹੈ ਕਿ ਨਸ਼ੇ ਤੇ ਮਾਨਸਿਕ ਰੋਗਾਂ ਦੇ ਮਰੀਜ਼ਾਂ ਨੂੰ ਕੇਂਦਰ ਵਿਚ ਬਿਲਕੁਲ ਤੰਦਰੁਸਤ ਕਰ ਕੇ ਘਰ ਵਾਪਸ ਭੇਜਿਆ ਜਾਵੇ। 

ਡਿਪਟੀ ਕਮਿਸ਼ਨਰ ਨੇ ਕੇਂਦਰ ਵਿਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਬਹੁਤ ਵਧੀਆ ਮਾਹੌਲ ਦਿਤਾ ਜਾ ਰਿਹਾ ਹੈ, ਜਿਥੇ ਉਨ੍ਹਾਂ ਨੂੰ ਰਹਿਣ-ਸਹਿਣ, ਖਾਣ-ਪੀਣ ਅਤੇ ਇਲਾਜ ਦੀ ਬਿਲਕੁਲ ਮੁਫ਼ਤ ਸਹੂਲਤ ਦਿਤੀ ਜਾ ਰਹੀ ਹੈ। ਉਨ੍ਹਾਂ ਨੇ ਮਰੀਜ਼ਾਂ ਨੂੰ ਕਿਹਾ ਕਿ ਉਹ ਆਪਣਾ ਇਲਾਜ ਸਹੀ ਤਰੀਕੇ ਨਾਲ਼ ਕਰਵਾਉਣ ਅਤੇ ਠੀਕ ਹੋ ਕੇ ਆਪਣੇ ਘਰ ਜਲਦ ਵਾਪਿਸ ਜਾਣ। 

ਡਿਪਟੀ ਕਮਿਸ਼ਨਰ ਨੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਦਿੱਤੇ ਜਾਣ ਵਾਲੇ ਖਾਣੇ ਦੇ ਖਰਚਿਆਂ ਵਿੱਚ ਵਾਧੇ ਨੂੰ ਪ੍ਰਵਾਨਗੀ ਦਿੰਦੇ ਹੋਏ ਕਿਹਾ ਕਿ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ, ਸੈਕਟਰ 66, ਮੁਹਾਲੀ ਵਿਖੇ ਪੋਸ਼ਟਿਕ ਆਹਾਰ ਦੇਣ ਲਈ ਰੋਸਟਰ ਰਜਿਸਟਰ ਤਿਆਰ ਕੀਤਾ ਜਾਵੇ। ਉਨ੍ਹਾਂ ਵੱਲੋਂ ਮਰੀਜ਼ਾਂ ਦੀ ਸਹੀ ਦੇਖਭਾਲ ਕਰਨ ਅਤੇ ਮਰੀਜਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ਼ ਮਿਲਣ ਦਾ ਸਮਾਂ ਨਿਸ਼ਚਿਤ ਕਰਨ ਲਈ ਕਿਹਾ ਗਿਆ।

ਇਸ ਮੌਕੇ  ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ, ਸਿਵਲ ਸਰਜਨ ਡਾ. ਸੰਗੀਤਾ ਜੈਨ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰ ਪਾਲ ਕੌਰ, ਸਕੱਤਰ ਰੈੱਡ ਕਰਾਸ ਹਰਬੰਸ ਸਿੰਘ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।

 

Tags: Komal Mittal , DC Mohali , Deputy Commissioner Mohali , S A S Nagar , S A S Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD