Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੰਡੀ ਗੋਬਿੰਦਗੜ੍ਹ ਵਿਖੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 07 ਕਥਿਤ ਦੋਸ਼ੀ ਅਸਲੇ ਅਤੇ ਲੁੱਟ ਦੀ ਰਕਮ ਸਮੇਤ ਕਾਬੂ - ਜ਼ਿਲ੍ਹਾ ਪੁਲਿਸ ਮੁਖੀ

ਘਟਨਾ ਚ ਸ਼ਾਮਲ 02 ਹੋਰ ਕਥਿਤ ਦੋਸ਼ੀਆਂ ਦੀ ਪੁਲਿਸ ਕਰ ਰਹੀ ਭਾਲ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 21 Mar 2025

Last updated on: Mar 22, 2025, 12:41 IST

ਮੰਡੀ ਗੋਬਿੰਦਗੜ੍ਹ ਦੇ ਪ੍ਰੀਤ ਨਗਰ ਵਿਖੇ ਇੱਕ ਵਪਾਰੀ ਦੇ ਦਫ਼ਤਰ ਤੋਂ 15 ਲੱਖ 50 ਹਜ਼ਾਰ ਰੁਪਏ ਦੀ ਹੋਈ ਲੁੱਟ ਵਿੱਚ ਸ਼ਾਮਲ 07 ਕਥਿਤ ਦੋਸ਼ੀਆਂ ਨੂੰ ਜ਼ਿਲ੍ਹਾ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਜਦੋਂ ਕਿ ਇਸ ਘਟਨਾ ਵਿੱਚ ਸ਼ਾਮਲ 02 ਹੋਰ ਕਥਿਤ ਦੋਸ਼ੀਆਂ ਦੀ ਪੁਲਿਸ ਭਾਲ ਕਰ ਰਹੀ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਪਾਸੋਂ 32 ਬੋਰ ਦੀਆਂ 03 ਪਿਸਟਲ, 08 ਲੱਖ ਰੁਪਏ ਦੀ ਨਗਦੀ, ਇੱਕ ਬਿਨਾਂ ਨੰਬਰੀ ਸਪਲੈਂਡਰ ਮੋਟਰ ਸਾਇਕਲ ਤੇ ਘਟਨਾ ਵਿੱਚ ਵਰਤੀ ਗਈ ਸਵਿਫਟ ਕਾਰ ਨੰਬਰ ਐਚ.ਆਰ.-26 ਸੀ.ਡਬਲਯੂ-0399 ਵੀ ਬਰਾਮਦ ਕੀਤੀ ਗਈ ਹੈ।

ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸ਼ੁਭਮ ਅਗਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਆਪਣੇ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ ਲੁੱਟ ਦੀ ਘਟਨਾ ਸਬੰਧੀ ਥਾਣਾ ਪੁਲਿਸ ਵੱਲੋਂ ਬੀ.ਐਨ.ਐਸ. ਦੀ ਧਾਰਾ 310 (2), 312, 191 (3), 190 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਮੰਡੀ ਗੋਬਿਦਗੜ੍ਹ ਵਿਖੇ ਮੁਕੱਦਮਾ ਨੰਬਰ 43 ਮਿਤੀ 11-03-2025 ਦਰਜ਼ ਕੀਤਾ ਗਿਆ ਸੀ।

ਜ਼ਿਲ੍ਰਾ ਪੁਲਿਸ ਮੁਖੀ ਨੇ ਦੱਸਿਆ ਕਿ ਇਸ ਲੁੱਟ ਦੀ ਘਟਨਾ ਸਬੰਧੀ ਜ਼ਿਲ੍ਹਾ ਪੁਲਿਸ ਵੱਲੋਂ ਐਸ.ਪੀ. (ਡੀ) ਸ਼੍ਰੀ ਰਾਕੇਸ਼ ਯਾਦਵ, ਡੀ.ਐਸ.ਪੀ. (ਡੀ) ਨਿਖਿਲ ਗਰਗ ਤੇ ਡੀ.ਐਸ.ਪੀ. ਅਮਲੋਹ ਗੁਰਦੀਪ ਸਿੰਘ  ਦੀ ਅਗਵਾਈ ਹੇਠ ਵੱਖ-ਵੱਖ ਤਕਨੀਕੀ, ਡਿਜੀਟਲ ,ਗਰਾਊਂਡ ਟੀਮਾਂ ਤੇ ਘਟਨਾ ਦੀ ਗਹਿਰਾਈ ਨਾਲ ਘੋਖ ਕਰਨ ਲਈ ਟੀਮਾਂ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਨੇ ਸ਼ਲਾਘਾਯੋਗ ਕੰਮ ਕਰਦਿਆਂ ਇਸ ਮੁਕੱਦਮੇ ਵਿੱਚ ਮਿਤੀ 16-03-2025 ਨੂੰ 02 ਕਥਿਤ ਦੋਸ਼ੀ ਬਸੰਤ ਸਿੰਘ ਉਰਫ ਰਿੰਕੂ, ਵਾਸੀ ਰਾਮਵਾਲਾ, ਥਾਣਾ ਮਹਿਣਾ ਜ਼ਿਲ੍ਹਾ ਮੋਗਾ ਅਤੇ ਜੈ ਦੀਪ ਸਿੰਘ ਵਾਸੀ ਧੂਰਕੋਟ ਟਾਲੀਵਾਲ, ਥਾਣਾ ਮਹਿਣਾ ਜ਼ਿਲ੍ਹਾ ਮੋਗਾ ਨੂੰ ਨਾਮਜ਼ਦ ਕੀਤਾ ਗਿਆ। 

ਉਨ੍ਹਾਂ ਦੱਸਿਆ ਕਿ ਮਿਤੀ 16-03-2025 ਨੂੰ ਇੱਕ ਖੂਫੀਆ ਸੂਚਨਾ ਮਿਲੀ ਸੀ ਕਿ ਦੋਵੇਂ ਕਥਿਤ ਦੋਸ਼ੀਆਂ ਨੂੰ ਮੰਡੀ ਗੋਬਿੰਦਗੜ੍ਹ ਦੇ ਇਲਾਕੇ ਵਿੱਚ ਘੁੰਮਦੇ ਵੇਖਿਆ ਗਿਆ ਹੈ। ਜਿਸ ਤੇ ਤੁਰੰਤ ਨਾਕਾਬੰਦੀ ਕਰਵਾਕੇ ਸਾਰੀਆਂ ਟੀਮਾਂ ਨੂੰ ਅਲਰਟ ਕੀਤਾ ਗਿਆ ਜਿਸ ਤਹਿਤ ਕਾਰਵਈ ਕਰਦੇ ਹੋਏ ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਅਰਸ਼ਦੀਪ ਸ਼ਰਮਾ ਅਤੇ ਸੀ.ਆਈ.ਏ. ਸਰਹਿੰਦ ਦੇ ਇੰਚਾਰਜ ਇੰਸਪੈਕਟਰ ਅਮਰਬੀਰ ਸਿੰਘ ਦੀਆਂ ਟੀਮਾਂ ਵੱਲੋਂ ਕਥਿਤ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਗਈ। 

ਇਸ ਦੌਰਾਨ ਚਤਰਪੁਰਾ ਸਾਇਡ ਤੋਂ 02 ਨੌਜਵਾਨ ਬਿਨਾਂ ਨੰਬਰ ਦੇ ਮੋਟਰ ਸਾਇਕਲ ਤੇ ਆਉਂਦੇ ਵਿਖਾਈ ਦਿੱਤੇ ਜੋ ਕਿ ਪੁਲਿਸ ਪਾਰਟੀਆਂ ਨੂੰ ਦੇਖ ਕੇ ਆਪਣਾ ਮੋਟਰ ਸਾਇਕਲ ਸੂਏ ਦੀ ਕੱਚੀ ਕਟੜੀ ਤੇ ਮੋੜ ਲਿਆ ਅਤੇ ਮੋਟਰ ਸਾਇਕਲ ਮਿੱਟੀ ਦੇ ਢੇਰ ਤੇ ਡਿੱਗ ਗਿਆ। ਉਨ੍ਹਾਂ ਦੱਸਿਆ ਕਿ ਇਨ੍ਰਾਂ ਨੌਜਵਾਨਾਂ ਨੇ ਪੁਲਿਸ ਪਾਰਟੀ ਤੇ ਆਪਣੀਆਂ ਪਿਸਟਲਾਂ ਨਾਲ ਫਾਇਰ ਕੀਤੇ ਜੋ ਕਿ ਸਰਕਾਰੀ ਗੱਡੀ ਤੇ ਲੱਗੇ।

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇੰਸਪੈਕਟਰ ਅਰਸ਼ਦੀਪ ਸ਼ਰਮਾ ਤੇ ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਆਪਣੀ ਆਤਮ ਰੱਖਿਆ ਅਤੇ ਪੁਲਿਸ ਪਾਰਟੀ ਦੇ ਬਚਾਅ ਲਈ ਆਪਣੀਆਂ ਸਰਵਿਸ ਪਿਸਟਲਾਂ ਨਾਲ ਫਾਇਰ ਕੀਤੇ ਜੋ ਕਿ ਇਸ ਮੁਕਾਬਲੇ ਵਿੱਚ ਦੋਵੇਂ ਵਿਅਕਤੀ ਜਖ਼ਮੀ ਹੋ ਗਏ। ਜਖਮੀ ਵਿਅਕਤੀਆਂ ਨੂੰ ਕਾਬੂ ਕਰਕੇ ਮੁਢਲੀ ਸਹਾਇਤਾ ਲਈ ਮੰਡੀ ਗੋਬਿੰਦਗੜ੍ਹ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। 

ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿੱਚ ਇੱਕ ਪੰਜਾਬ ਹੋਮਗਾਰਡਜ਼ ਦਾ ਜਵਾਨ ਕਰਨੈਲ ਸਿੰਘ ਵੀ ਜਖ਼ਮੀ ਹੋ ਗਿਆ ਸੀ। ਇਸ ਘਟਨਾ ਤੇ ਪੁਲਿਸ ਵੱਲੋਂ ਦੋਵੇਂ ਕਥਿਤ ਦੋਸ਼ੀਆਂ ਖਿਲਾਫ ਬੀ.ਐਨ.ਐਸ. ਦੀ ਧਾਰਾ 109,132,221, 3 (5) ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਮਿਤੀ 16-03-2025 ਨੂੰ ਮੁਕੱਦਮਾ ਨੰਬਰ 51 ਦਰਜ਼ ਕੀਤਾ ਗਿਆ ਸੀ।

ਸ਼੍ਰੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੁਲਿਸ ਦੀ ਮੁਢਲੀ ਪੁੱਛਗਿੱਛ ਵਿੱਚ ਇਹ ਪਤਾ ਲੱਗਿਆ ਕਿ 11 ਮਾਰਚ ਨੂੰ ਮੰਡੀ ਗੋਬਿੰਦਗੜ੍ਹ ਵਿਖੇ 15 ਲੱਖ 50 ਹਜ਼ਾਰ ਰੁਪਏ ਦੀ ਹੋਈ ਲੁੱਟ ਦੀ ਵਾਰਦਾਤ ਵਿੱਚ ਇਹ ਵਿਅਕਤੀ ਨਾਮਜ਼ਦ ਕੀਤੇ ਹੋਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਸ ਮੁਕੱਦਮੇ ਵਿੱਚ 07 ਕਥਿਤ ਦੋਸ਼ੀਆਂ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਜਦੋਂ ਕਿ 02 ਕਥਿਤ ਦੋਸ਼ੀਆਂ ਦੀ ਭਾਲ ਜਾਰੀ ਹੈ। ਪੁਲਿਸ ਵੱਲੋਂ ਕਥਿਤ ਦੋਸ਼ੀ ਬਸੰਤ ਸਿੰਘ ਉਰਫ ਰਿੰਕੂ ਵਾਸੀ ਰਾਮਾਵਲਾ, ਥਾਣਾ ਮਹਿਣਾ, ਜ਼ਿਲ੍ਹਾ ਮੋਗਾ, ਜੈ ਦੀਪ ਸਿੰਘ ਵਾਸੀ ਧੂਰਕੋਟ ਟਾਹਲੀਵਾਲਾ, ਥਾਣਾ ਮਹਿਣਾ, ਜ਼ਿਲ੍ਹਾ ਮੋਗਾ, ਮਨਪ੍ਰੀਤ ਸਿੰਘ ਉਰਫ ਮਨੀ ਵਾਸੀ ਬੱਘੀਪੁਰਾ, ਥਾਣਾ ਮਹਿਣਾ, ਜ਼ਿਲ੍ਹਾ ਮੋਗਾ, ਗੁਰਪ੍ਰੀਤ ਸਿੰਘ ਉਰਫ ਧੋਨੀ, ਵਾਸੀ ਰਾਮੂਵਾਲ ਕਲਾਂ, ਥਾਣਾ ਮਹਿਣਾ, ਜ਼ਿਲ੍ਹਾ ਮੋਗਾ, ਓਮਾ ਸ਼ੰਕਰ ਵਾਸੀ ਮਕਾਨ ਨੰਬਰ 173, ਵਾਰਡ ਨੰਬਰ 6, ਗਲੀ ਨੰ: 19, ਬਸਤੀ ਗੋਬਿੰਦਗੜ੍ਹ, ਜ਼ਿਲ੍ਹਾ ਮੋਗਾ, ਅਜੈ ਵਾਸੀ ਬਸਤੀ ਨਿਜਾਮਦੀਨ, ਵਾਰਡ ਨੰਬਰ 03, ਥਾਣਾ ਸਿਟੀ ਫਿਰੋਜਪੁਰ, ਜਸਪਾਲ ਸਿੰਘ ਵਾਸੀ ਬਸਤੀ ਬਾਹਜੀਗਰ, ਹਾਕਮ ਦਾ ਗਵਾਹ, ਨੇੜੇ ਰਾਜਿੰਦਰਾ ਸਟੇਟ, ਮੋਗਾ, ਜ਼ਿਲ੍ਹਾ ਮੋਗਾ ਨੂੰ ਗ੍ਰਿਫਤਾਰ ਕਰ ਲਿਆ ਹੈ ਜਦੋਂ ਕਿ ਰੈਣਾ ਵਾਸੀ ਰਾਮੂਵਾਲ ਕਲਾਂ, ਥਾਣਾ ਮਹਿਣਾ ਜ਼ਿਲ੍ਹਾ ਮੋਗਾ ਅਤੇ ਅਕਾਸ਼ਦੀਪ ਸਿੰਘ ਵਾਸੀ ਮੋਗਾ ਦੀ ਗ੍ਰਿਫਤਾਰੀ ਬਾਕੀ ਹੈ।

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪੁਲਿਸ ਜਾਂਚ ਵਿੱਚ ਇਹ ਪਤਾ ਚੱਲਿਆ ਹੈ ਕਿ ਕਥਿਤ ਦੋਸ਼ੀ ਓਮਾ ਸ਼ੰਕਰ ਅਤੇ ਅਜੇ ਇੱਕ ਦੂਜੇ ਨੂੰ ਜਾਣਦੇ ਹਨ ਅਤੇ ਕਥਿਤ ਦੋਸ਼ੀ ਅਜੇ ਕੁਝ ਸਮਾਂ ਪਹਿਲਾਂ ਮੰਡੀ ਗੋਬਿੰਦਗੜ੍ਹ ਵਿਖੇ ਕਿਸੇ ਦੀ ਪੇਮੈਂਟ ਲੈਣ ਲਈ ਆਇਆ ਸੀ। ਜਿਸ ਕਰਕੇ ਉਸ ਨੂੰ ਇਸ ਦਫ਼ਤਰ ਬਾਰੇ ਸਭ ਕੁਝ ਪਤਾ ਸੀ।ਉਨ੍ਹਾਂ ਦੱਸਿਆ ਕਿ ਵਿਦੇਸ਼ ਵਿੱਚ ਬੈਠੇ ਗੈਂਗਸਟਰ ਮਨੀ ਭਿੰਡਰ ਰਾਹੀਂ ਕਥਿਤ ਦੋਸ਼ੀ ਬਸੰਤ ਸਿੰਘ ਨੇ ਹਥਿਆਰਾਂ ਤੇ ਗੱਡੀ ਦਾ ਇੰਤਜ਼ਾਮ ਕਰਵਾਇਆ ਸੀ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD