Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬੀਐਸਐਸ ਨੇ ਇੰਟਰ ਬਟਾਲਿਅਨ ਸੈਕਟਰ ਪੱਧਰੀ ਹਾਕੀ ਟੂਰਨਾਮੈਂਟ ਕਰਵਾਇਆ

Sports News, Fazilka

Web Admin

Web Admin

5 Dariya News

ਫਾਜ਼ਿਲਕਾ , 21 Mar 2025

Last updated on: Mar 22, 2025, 13:05 IST

19 ਬਟਾਲਿਅਨ ਬੀਐਸਐਫ ਵੱਲੋਂ ਪਿੰਡ ਘੱਲੂ ਦੇ ਦਸ਼ਮੇਸ਼ ਸਪੋਰਟਸ ਕਲੱਬ ਦੇ ਹਾਕੀ ਗਰਾਊਂਡ ਵਿੱਚ ਇੰਟਰ-ਬਟਾਲਿਅਨ ਸੈਕਟਰ ਪੱਧਰੀ ਹਾਕੀ ਟੂਰਨਾਮੈਂਟ ਆਯੋਜਿਤ ਕੀਤਾ ਗਿਆ। ਟੂਰਨਾਮੈਂਟ ਦਾ ਉਦਘਾਟਨ ਕਮਾਂਡੈਂਟ ਸ਼੍ਰੀ ਗੁੰਜਨ ਕੁਮਾਰ ਸ਼ਾਹ, 2IC (ਪ੍ਰਸ਼ਾਸਨ) ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ 2 ਅਧਿਕਾਰੀ, 4 ਉੱਚ ਅਧਿਕਾਰੀ ਅਤੇ 33 ਜਵਾਨ ਮੌਜੂਦ ਰਹੇ।

ਇਸ ਟੂਰਨਾਮੈਂਟ ਵਿੱਚ 19 ਬਟਾਲਿਅਨ, 55 ਬਟਾਲਿਅਨ ਅਤੇ 160 ਬਟਾਲਿਅਨ ਬੀਐਸਐਫ ਦੀਆਂ 3 ਟੀਮਾਂ ਨੇ ਹਿੱਸਾ ਲਿਆ। ਫਾਈਨਲ ਮੁਕਾਬਲੇ ਵਿੱਚ 19 ਬਟਾਲਿਅਨ ਬੀਐਸਐਫ ਨੇ 160 ਬਟਾਲਿਅਨ ਬੀਐਸਐਫ ਨੂੰ 2-1 ਨਾਲ ਹਰਾ ਕੇ ਖਿਤਾਬ ਆਪਣੇ ਨਾਮ ਕੀਤਾ। ਇਹ ਪ੍ਰੋਗ੍ਰਾਮ ਪਿੰਡ ਵਾਸੀਆਂ ਵਿੱਚ ਬਹੁਤ ਉਤਸ਼ਾਹ ਦਾ ਕਾਰਨ ਬਣਿਆ, ਜਿਸ ਵਿੱਚ ਲਗਭਗ 90 ਦੇ ਕਰੀਬ ਪਿੰਡ ਵਾਸੀਆਂ, ਨੌਜਵਾਨਾਂ ਅਤੇ ਬੱਚਿਆਂ ਨੇ ਸ਼ਮੂਲੀਅਤ ਕੀਤੀ। 

ਟੂਰਨਾਮੈਂਟ ਦੀ ਸਫਲਤਾ ਨੂੰ ਯਕੀਨੀ ਬਣਾਉਣ ਵਿੱਚ ਦਸ਼ਮੇਸ਼ ਸਪੋਰਟਸ ਕਲੱਬ ਦੇ ਸੰਸਥਾਪਕ ਸ਼੍ਰੀ ਮੋਤਾ ਸਿੰਘ ਦੀ ਵਿਸ਼ੇਸ਼ ਭੂਮਿਕਾ ਰਹੀ। ਸ਼੍ਰੀ ਗੁੰਜਨ ਕੁਮਾਰ ਸ਼ਾਹ, 2IC (ਪ੍ਰਸ਼ਾਸਨ) ਨੇ ਜਿੱਤਣ ਵਾਲੀ ਟੀਮ ਅਤੇ ਰਨਰਅੱਪ ਟੀਮ ਨੂੰ ਇਨਾਮਾਂ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ। ਉਨ੍ਹਾਂ ਨੇ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਖੇਡਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਪ੍ਰੇਰਣਾ ਦਿੱਤੀ। 

ਉਨ੍ਹਾਂ ਨੇ ਜੋਸ਼ੀਲੇ ਨੌਜਵਾਨਾਂ ਨੂੰ ਸਮਾਜ ਵਿਰੋਧੀ ਗਤੀਵਿਧੀਆਂ ਤੋਂ ਦੂਰ ਰਹਿਣ ਦੀ ਸਲਾਹ ਦਿੰਦਿਆਂ ਉਨ੍ਹਾਂ ਨੂੰ ਖੇਡਾਂ ਰਾਹੀਂ ਇੱਕ ਉਜਲੇ ਭਵਿੱਖ ਵੱਲ ਵਧਣ ਲਈ ਉਤਸ਼ਾਹਤ ਕੀਤਾ। ਪਿੰਡ ਵਾਸੀਆਂ ਅਤੇ ਦਸ਼ਮੇਸ਼ ਸਪੋਰਟਸ ਕਲੱਬ ਦੇ ਮੈਂਬਰਾਂ ਨੇ 19 ਬਟਾਲਿਅਨ ਬੀਐਸਐਫ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਅਜਿਹੇ ਟੂਰਨਾਮੈਂਟ ਕਰਵਾਉਣ ਦੀ ਇੱਛਾ ਜਤਾਈ। 

ਪ੍ਰੋਗ੍ਰਾਮ ਦੌਰਾਨ ਪਹੁੰਚੇ ਮਹਿਮਾਨਾਂ, ਖਿਡਾਰੀਆਂ ਅਤੇ ਬੱਚਿਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ, ਜਿਸ ਕਾਰਨ ਪਿੰਡ ਵਾਸੀਆਂ ਵਿੱਚ ਵਿਸ਼ੇਸ਼ ਖੁਸ਼ੀ ਦਾ ਮਾਹੌਲ ਰਿਹਾ।

 

Tags: Sports News , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD