Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵ ਕਵਿਤਾ ਦਿਵਸ ਮੌਕੇ ਭਾਸ਼ਾ ਵਿਭਾਗ ਵੱਲੋਂ ਕਰਵਾਇਆ ਗਿਆ ਕਵੀ ਦਰਬਾਰ

ਕਵੀ ਦਰਬਾਰ ਨੇ ਵਰਕਸ਼ਾਪ ਦਾ ਰੂਪ ਧਾਰਨ ਕੀਤਾ

Language Department Punjab, Punjabi Bhasha Vibhag, Bhasha Vibhag, Punjabi Bhasha Vibhag Patiala

Web Admin

Web Admin

5 Dariya News

ਪਟਿਆਲਾ , 21 Mar 2025

Last updated on: Mar 22, 2025, 14:04 IST

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਪਟਿਆਲਾ (ਭਾਸ਼ਾ ਵਿਭਾਗ ਪੰਜਾਬ) ਵੱਲੋਂ ਅੱਜ ਵਿਸ਼ਵ ਕਵਿਤਾ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਦੇ ਸਹਿਯੋਗ ਨਾਲ ਯੁਵਾ ਕਵੀ ਦਰਬਾਰ ਕਰਵਾਇਆ ਗਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਖੋਜ ਅਫ਼ਸਰ ਡਾ. ਮਨਜਿੰਦਰ ਸਿੰਘ ਦੀ ਦੇਖ-ਰੇਖ ’ਚ ਕਰਵਾਏ ਗਏ ਕਵੀ ਦਰਬਾਰ ਦੌਰਾਨ ਸ਼੍ਰੋਮਣੀ ਕਵੀ ਬਲਵਿੰਦਰ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ ਅਤੇ ਡੀਨ ਭਾਸ਼ਾਵਾਂ ਡਾ. ਬਲਵਿੰਦਰ ਕੌਰ ਸਿੱਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਕਵੀ ਦਰਸ਼ਨ ਬੁੱਟਰ ਨੇ ਕੀਤੀ। 

ਸਮਾਗਮ ਦੌਰਾਨ ਮਹਿਮਾਨਾਂ ਵੱਲੋਂ ਕਵਿਤਾਵਾਂ ਸੁਣਾਉਣ ਦੇ ਨਾਲ-ਨਾਲ ਕਵਿਤਾ ਬਾਰੇ ਨਵੀਆਂ ਕਵੀਆਂ ਨੂੰ ਮਹੱਤਵਪੂਰਨ ਜਾਣਕਾਰੀ ਤੇ ਸੇਧ ਦੇ ਕੇ ਸਮਾਗਮ ਨੂੰ ਵਰਕਸ਼ਾਪ ਦਾ ਰੂਪ ਦੇ ਦਿੱਤਾ। ਸਮਾਗਮ ਦੀ ਸਫਲਤਾ ਲਈ ਪ੍ਰੋ. ਗੁਰਸੇਵਕ ਲੰਬੀ, ਡਾ. ਰਾਜਵੰਤ ਕੌਰ ਪੰਜਾਬੀ, ਡਾ. ਸੁਖਦਰਸ਼ਨ ਸਿੰਘ ਚਹਿਲ, ਨਵਨੀਤ ਕੌਰ ਆਦਿ ਨੇ ਵਿਸ਼ੇਸ਼ ਯੋਗਦਾਨ ਪਾਇਆ। ਮੁੱਖ ਮਹਿਮਾਨ ਬਲਵਿੰਦਰ ਸੰਧੂ ਨੇ ਕਵਿਤਾ ਦੇ ਜਨਮ, ਨਿਕਾਸ ਤੇ ਵਿਕਾਸ ਬਾਰੇ ਚਾਨਣਾ ਪਾਇਆ ਅਤੇ ਕਵਿਤਾ ਦੇ ਮਨੁੱਖੀ ਜੀਵਨ ’ਚ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ। 

ਉਨ੍ਹਾਂ ਇਸ ਮੌਕੇ ਕਵਿਤਾ ਬਾਰੇ ਆਪਣੀਆਂ ਦੋ ਕਵਿਤਾਵਾਂ ਵੀ ਸੁਣਾਈਆਂ। ਸ. ਦਰਸ਼ਨ ਬੁੱਟਰ ਨੇ ਉਭਰਦੇ ਕਵੀਆਂ ਨੂੰ ਕਵਿਤਾ ਲਿਖਣ ਤੇ ਮੰਚ ’ਤੇ ਪੇਸ਼ਕਾਰੀ ਬਾਰੇ ਭਾਵਪੂਰਤ ਸੇਧ ਦਿੱਤੀ ਅਤੇ ਸਮੁੱਚੇ ਕਵੀਆਂ ਦੀ ਪੇਸ਼ਕਾਰੀ ਦਾ ਵਿਸ਼ਲੇਸ਼ਣ ਕੀਤਾ। ਉਨ੍ਹਾਂ ਆਪਣੀ ਕਵਿਤਾ ‘ਉਲਟਾ-ਪੁਲਟਾ’ ਰਾਹੀਂ ਆਪਣੀ ਸਵਰਗਵਾਸੀ ਪਤਨੀ ਦੀਆਂ ਯਾਦਾਂ ਨਾਲ ਸਭ ਨੂੰ ਭਾਵੁਕ ਕਰ ਦਿੱਤਾ। ਖੋਜ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਕਵੀ ਦਰਬਾਰ ਦੀ ਸਫਲਤਾ ਲਈ ਪੰਜਾਬੀ ਵਿਭਾਗ, ਵਿਦਿਆਰਥੀ ਕਵੀਆਂ ਅਤੇ ਸਰੋਤਿਆਂ ਦਾ ਧੰਨਵਾਦ ਕੀਤਾ ਅਤੇ ਤੁਰੰਨਮ ’ਚ ਗੀਤ ਪੇਸ਼ ਕੀਤਾ। 

ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਵਿਦਿਆਰਥੀਆਂ ਨੂੰ ਅਜਿਹੇ ਸਮਾਗਮਾਂ ਰਾਹੀਂ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਡਾ. ਰਾਜਵੰਤ ਕੌਰ ਪੰਜਾਬੀ ਨੇ ਭਾਸ਼ਾ ਵਿਭਾਗ ਵੱਲੋਂ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਕੀਤੇ ਜਾ ਰਹੇ ਨਿਵੇਕਲੇ ਉੱਦਮਾਂ ਦੀ ਸ਼ਲਾਘਾ ਕੀਤੀ। ਡਾ. ਗੁਰਸੇਵਕ ਲੰਬੀ ਨੇ ਆਪਣੇ ਗੀਤ ਤੇ ਗਜ਼ਲ ਰਾਹੀਂ ਰੰਗ ਬੰਨਿਆ। 

ਇਸ ਕਵੀ ਦਰਬਾਰ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀ ਕਵੀਆਂ ਅਭਿਰੋਜ ਵੀਰ ਸਿੰਘ, ਕੋਮਲਪ੍ਰੀਤ ਕੌਰ, ਨਿਸ਼ਾਂਤ, ਮਨਦੀਪ ਕੌਰ ਤੰਬੂਵਾਲ, ਦਵਿੰਦਰ ਸਿੰਘ, ਹਸਨ ਹਬੀਬ, ਜਗਦੀਪ ਜਵਾਹਰਕੇ, ਕਮਲਦੀਪ ਜਲੂਰ, ਗੁਰਸੇਵਕ ਲੰਬੀ, ਰਣਜੀਤ ਸਿੰਘ, ਡਾ. ਮੁਦੱਸਰ ਰਸ਼ੀਦ, ਗੁਰਕੀਰਤ ਕੌਰ ਤੇ ਕਮਲਦੀਪ ਬਾਲਦ ਕਲਾਂ ਨੇ ਰੰਗ ਬੰਨਿਆ। ਅਖੀਰ ਵਿੱਚ ਸਾਰੇ ਕਵੀਆਂ ਅਤੇ ਮਹਿਮਾਨਾਂ ਨੂੰ ਭਾਸ਼ਾ ਵਿਭਾਗ ਵੱਲੋਂ ਸ਼ਾਲਾਂ ਤੇ ਪੁਸਤਕਾਂ ਦੇ ਸੈੱਟਾਂ ਨਾਲ ਸਨਮਾਨਿਤ ਕੀਤਾ ਗਿਆ। 

ਮੰਚ ਸੰਚਾਲਨ ਕਮਲਦੀਪ ਬਾਲਦ ਕਲਾਂ ਨੇ ਬਾਖੂਬੀ ਕੀਤੀ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD