Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵੱਲੋਂ 2.10 ਕਰੋੜ ਰੁਪਏ ਖ਼ਰਚ ਕਰਕੇ ਸੀ.ਐੱਚ.ਸੀ. ਸਿੰਘੋਵਾਲ ਦੀਨਾਨਗਰ ਦੀ ਕਾਇਆ ਕਲਪ ਕੀਤੀ ਜਾਵੇਗੀ

ਵਿਧਾਇਕ ਸ਼ੈਰੀ ਕਲਸੀ ਅਤੇ ਚੇਅਰਮੈਨ ਰਮਨ ਬਹਿਲ ਨੇ ਸੀ.ਐੱਚ.ਸੀ. ਸਿੰਘੋਵਾਲ ਦੀ ਰਿਪੇਅਰ, ਰੈਨੋਵੇਸ਼ਨ ਅਤੇ ਅਪਗ੍ਰੇਡੇਸ਼ਨ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab, Gurdaspur

Web Admin

Web Admin

5 Dariya News

ਦੀਨਾਨਗਰ/ਗੁਰਦਾਸਪੁਰ , 22 Mar 2025

Last updated on: Mar 22, 2025, 17:32 IST

 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਕ੍ਰਾਂਤੀ ਤਹਿਤ ਸੂਬੇ ਵਿੱਚ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਗਾਤਾਰ ਜਾਰੀ ਹਨ। ਇਨ੍ਹਾਂ ਹੀ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ 2.10 ਕਰੋੜ ਰੁਪਏ ਖ਼ਰਚ ਕਰਕੇ ਸੀ.ਐੱਚ.ਸੀ. ਸਿੰਘੋਵਾਲ (ਦੀਨਾਨਗਰ) ਦੀ ਕਾਇਆ ਕਲਪ ਕੀਤੀ ਜਾਵੇਗੀ। 

ਸੀ.ਐੱਚ.ਸੀ. ਸਿੰਘੋਵਾਲ ਦੀ ਰਿਪੇਅਰ, ਰੈਨੋਵੇਸ਼ਨ ਅਤੇ ਅਪਗ੍ਰੇਡੇਸ਼ਨ ਪ੍ਰੋਜੈਕਟ ਦਾ ਨੀਂਹ ਪੱਥਰ ਅੱਜ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਵਿਧਾਇਕ ਡੇਰਾ ਬਾਬਾ ਨਾਨਕ ਸ. ਗੁਰਦੀਪ ਸਿੰਘ ਰੰਧਾਵਾ ਅਤੇ ਸ੍ਰੀ ਸ਼ਮਸ਼ੇਰ ਸਿੰਘ ਵੱਲੋਂ ਰੱਖਿਆ ਗਿਆ। ਸੀ.ਐੱਚ.ਸੀ. ਸਿੰਘੋਵਾਲ (ਦੀਨਾਨਗਰ) ਦੀ ਰਿਪੇਅਰ, ਰੈਨੋਵੇਸ਼ਨ ਅਤੇ ਅਪਗ੍ਰੇਡੇਸ਼ਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਹਾਜ਼ਰ ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਸ਼ੁਰੂ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਹਨ। ਪੰਜਾਬ ਸਰਕਾਰ ਵੱਲੋਂ ਅਰੰਭੇ 'ਯੁੱਧ ਨਸ਼ਿਆਂ ਵਿਰੁੱਧ' ਦਾ ਜ਼ਿਕਰ ਕਰਦਿਆਂ ਵਿਧਾਇਕ ਸ੍ਰੀ ਸ਼ੈਰੀ ਕਲਸੀ ਨੇ ਕਿਹਾ ਕਿ ਰਾਜ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਚਨਬੱਧ ਹੈ ਅਤੇ ਇਸ ਮੁਹਿੰਮ ਨੂੰ ਫ਼ਤਹਿ ਕਰਨ ਲਈ ਲੋਕਾਂ ਨੂੰ ਵੀ ਆਪਣਾ ਸਾਥ ਦੇਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਹੁਣ ਨਸ਼ਾ ਤਸਕਰਾਂ ਦੀ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ ਅਤੇ ਨਸ਼ਾ ਤਸਕਰ ਆਪਣੇ ਕੀਤੇ ਦੇ ਨਤੀਜੇ ਭੁਗਤਣ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨਸ਼ਿਆਂ ਦਾ ਖ਼ਾਤਮਾ ਕਰਕੇ 'ਰੰਗਲੇ ਪੰਜਾਬ' ਅਤੇ ਖੁਸ਼ਹਾਲ ਪੰਜਾਬ ਦਾ ਸੁਪਨਾ ਜ਼ਰੂਰ ਪੂਰਾ ਕਰਕੇ ਰਹੇਗੀ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਦੀਨਾਨਗਰ ਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪੂਰਾ ਕਰਦੇ ਹੋਏ ਸੀ.ਐੱਚ.ਸੀ. ਸਿੰਘੋਵਾਲ ਦੀ ਰਿਪੇਅਰ, ਰੈਨੋਵੇਸ਼ਨ ਅਤੇ ਅਪਗ੍ਰੇਡੇਸ਼ਨ ਪ੍ਰੋਜੈਕਟ ਸ਼ੁਰੂ ਕੀਤਾ ਹੈ, ਜਿਸ ਉੱਪਰ 2.10 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। 

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ  ਸੀ.ਐੱਚ.ਸੀ. ਸਿੰਘੋਵਾਲ ਦੀ ਇਮਾਰਤ ਦੀ ਮੁਰੰਮਤ ਉੱਪਰ 91.31 ਲੱਖ ਰੁਪਏ ਖ਼ਰਚ ਕੀਤੇ ਜਾਣਗੇ ਜਦਕਿ 9.25 ਲੱਖ ਰੁਪਏ ਪਬਲਿਕ ਹੈਲਥ ਉੱਪਰ, 26.39 ਲੱਖ ਰੁਪਏ ਮੈਡੀਕਲ ਗੈਸ ਪਾਈਪਲਾਈਨ ਉੱਪਰ, 70 ਲੱਖ ਰੁਪਏ ਫਾਇਰ ਫਾਈਟਿੰਗ ਉੱਪਰ ਅਤੇ 15.70 ਲੱਖ ਰੁਪਏ ਬਿਜਲੀ ਦੇ ਕੰਮਾਂ ਉੱਪਰ ਖ਼ਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਾਰਾ ਪ੍ਰੋਜੈਕਟ ਅਗਲੇ 6 ਮਹੀਨੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ।  

ਉਨ੍ਹਾਂ ਕਿਹਾ ਕਿ ਇਸ ਸੀ.ਐੱਸ.ਸੀ. ਦੇ ਅਪਗ੍ਰੇਡੇਸ਼ਨ ਹੋਣ ਨਾਲ ਦੀਨਾਨਗਰ ਸ਼ਹਿਰ ਅਤੇ ਆਸ-ਪਾਸ ਦੇ 200 ਪਿੰਡਾਂ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਲਾਭ ਮਿਲੇਗਾ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਵੱਲੋਂ ਸਰਕਾਰੀ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। 

ਸਿੰਘੋਵਾਲ ਦੇ ਇਸ ਪ੍ਰੋਜੈਕਟ ਲਈ ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਵੀ ਪੰਜਾਬ ਸਰਕਾਰ ਦੀ ਸਿਹਤ ਕ੍ਰਾਂਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਆਮ ਆਦਮੀ ਨੂੰ ਵੱਡੀ ਰਾਹਤ ਮਿਲੀ ਹੈ। 

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਦਾ ਮੁਫ਼ਤ ਇਲਾਜ ਹੋ ਰਿਹਾ ਹੈ ਅਤੇ ਹਸਪਤਾਲਾਂ ਤੇ ਹੋਰ ਸਿਹਤ ਸੰਸਥਾਵਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਵਿੱਚ ਵੱਡੇ ਸੁਧਾਰ ਕਰਕੇ ਮਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ ਨੇ ਸਿੰਘੋਵਾਲ ਸੀ.ਐੱਚ.ਸੀ. ਦੀ ਰਿਪੇਅਰ, ਰੈਨੋਵੇਸ਼ਨ ਅਤੇ ਅਪਗ੍ਰੇਡੇਸ਼ਨ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਸੀ.ਐੱਚ.ਸੀ. ਸਿੰਘੋਵਾਲ ਦੀਨਾਨਗਰ ਸ਼ਹਿਰ ਤੇ ਆਸ ਪਾਸ ਦੇ ਇਲਾਕੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦਿੰਦੀ ਹੈ ਪਰ ਪਿਛਲੀਆਂ ਸਰਕਾਰਾਂ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਵੱਲੋਂ ਅਣਗੌਲੀ ਇਸ ਸੀ.ਐੱਚ.ਸੀ. ਦੀ ਆਖ਼ਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੁਣੀ ਹੈ। 

ਉਨ੍ਹਾਂ ਕਿਹਾ ਕਿ ਅੱਜ ਸੀ.ਐੱਚ.ਸੀ. ਸਿੰਘੋਵਾਲ ਦੀ ਰਿਪੇਅਰ, ਰੈਨੋਵੇਸ਼ਨ ਅਤੇ ਅਪਗ੍ਰੇਡੇਸ਼ਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ ਅਤੇ ਅਗਲੇ 6 ਮਹੀਨੇ ਵਿੱਚ ਇਸ ਸੀ.ਐੱਚ.ਸੀ. ਦੀ ਪੂਰੀ ਤਰ੍ਹਾਂ ਕਾਇਆ ਕਲਪ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਇਸ ਸਿਹਤ ਸੰਸਥਾ ਦੀ ਸਾਰ ਲੈਣ 'ਤੇ ਇਲਾਕੇ ਦੇ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ।

ਇਸ ਮੌਕੇ ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ ਸਿੰਘ ਭੁੱਲਰ, ਆਈ.ਏ.ਐੱਸ., ਸਿਵਲ ਸਰਜਨ ਡਾ. ਭਾਰਤ ਭੂਸ਼ਨ, ਸਰਪੰਚ ਗੁਰਨਾਮ ਸਿੰਘ ਸਿੰਘੋਵਾਲ, ਸੁੱਚਾ ਸਿੰਘ ਮੁਲਤਾਨੀ, ਗੁਰਜੀਵ ਸਿੰਘ ਸਰਪੰਚ ਬੱਬਰੀ, ਰਣਜੀਤ ਸਿੰਘ ਬਲਾਕ ਪ੍ਰਧਾਨ, ਤਲਵਿੰਦਰ ਸਿੰਘ, ਸੁਖਵੰਤ ਰਾਜ, ਐੱਸ.ਐੱਮ.ਓ. ਡਾ. ਸੁਸ਼ੀਲ, ਮੈਡੀਕਲ ਅਫ਼ਸਰ ਡਾ. ਮੋਹਿਤ, ਡਾ. ਇੰਦਰਜੀਤ ਰਾਣਾ ਸਮੇਤ ਇਲਾਕੇ ਦੇ ਮੁਹਤਬਰ ਹਾਜ਼ਰ ਸਨ।

 

Tags: Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD